Mohali
ਸੰਯੁਕਤ ਕਿਸਾਨ ਮੋਰਚਾ ਅਤੇ ਸਮੂਹ ਜਥੇਬੰਦੀਆਂ ਵੱਲੋਂ 16 ਜਨਵਰੀ ਨੂੰ ਡੀ ਸੀ ਮੁਹਾਲੀ ਦੇ ਦਫਤਰ ਸਾਹਮਣੇ ਧਰਨਾ ਦੇਣ ਦਾ ਐਲਾਨ
ਨਿੱਜੀਕਰਨ ਦੀਆਂ ਨੀਤੀਆਂ ਦਾ ਕੀਤਾ ਜਾਵੇਗਾ ਵਿਰੋਧ
ਐਸ ਏ ਐਸ ਨਗਰ, 10 ਜਨਵਰੀ (ਸ.ਬ.) ਸੰਯੁਕਤ ਕਿਸਾਨ ਮੋਰਚਾ ਪੰਜਾਬ ਵਿੱਚ ਸ਼ਾਮਿਲ ਕਿਸਾਨ ਜਥੇਬੰਦੀਆਂ ਅਤੇ ਮਜ਼ਦੂਰ, ਮੁਲਾਜ਼ਮ, ਵਿਦਿਆਰਥੀ ਨੌਜਵਾਨ ਜਥੇਬੰਦੀਆਂ ਵਲੋਂ 16 ਜਨਵਰੀ ਨੂੰ ਡੀ ਸੀ ਮੁਹਾਲੀ ਦੇ ਦਫਤਰ ਸਾਹਮਣੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਸੰਬੰਧੀ ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਨ ਦੀ ਪ੍ਰਧਾਨਗੀ ਹੇਠ ਸੰਯੁਕਤ ਕਿਸਾਨ ਮੋਰਚਾ ਅਤੇ ਜੱਥੇਬੰਦੀਆਂ ਦੀ ਗੁਰਦੁਆਰਾ ਸਾਹਿਬ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਹੋਈ ਮੀਟਿੰਗ ਦੌਰਾਨ ਦੱਸਿਆ ਗਿਆ ਕਿ 16 ਜਨਵਰੀ ਨੂੰ ਬਿਜਲੀ ਸੋਧ ਬਿੱਲ, ਬੀਜ ਬਿੱਲ, ਚਾਰ ਲੇਬਰ ਕੋਡ, ਮੁਕਤ ਵਪਾਰ ਸਮਝੌਤੇ, ਮਗਨਰੇਗਾ ਦੀ ਥਾਂ ਬਣਾਏ ਨਵੇਂ ਮਜ਼ਦੂਰ ਵਿਰੋਧੀ ਕਨੂੰਨ, ਪੰਜਾਬ ਸਰਕਾਰ ਵੱਲੋਂ ਸਰਕਾਰੀ ਜਾਇਦਾਦਾਂ ਵੇਚਣ ਖਿਲਾਫ ਅਤੇ ਸੰਘਰਸ਼ਸੀਲ ਤਬਕਿਆਂ ਤੇ ਜਬਰ ਦੇ ਖਿਲਾਫ ਸਾਰੇ ਪੰਜਾਬ ਦੇ ਡੀ ਸੀ ਦਫਤਰਾਂ ਤੇ 12 ਵਜੇ ਤੋਂ 3 ਵਜੇ ਤੱਕ ਧਰਨੇ ਦੇ ਕੇ ਮੰਗ ਪੱਤਰ ਦਿੱਤੇ ਜਾਣਗੇ। ਇਸੇ ਕੜੀ ਵਿੱਚ ਮੁਹਾਲੀ ਵਿਖੇ ਵੀ ਸਮੂਹ ਕਿਸਾਨ, ਮਜ਼ਦੂਰ, ਮੁਲਾਜ਼ਮ, ਵਿਦਿਆਰਥੀ ਅਤੇ ਨੌਜਵਾਨ ਜਥੇਬੰਦੀਆਂ 12 ਵਜੇ ਤੋਂ ਪਹਿਲਾਂ ਡੀਸੀ ਦਫਤਰ ਵਿਖੇ ਪਹੁੰਚ ਜਾਣਗੀਆਂ ਅਤੇ ਤਿੰਨ ਘੰਟੇ ਦਾ ਧਰਨਾ ਦਿੱਤਾ ਜਾਵੇਗਾ। ਮੀਟਿੰਗ ਦੌਰਾਨ ਸਰਕਾਰੀ ਆਈ ਟੀ ਆਈ ਠੇਕਾ ਮੁਲਾਜ਼ਮ ਯੂਨੀਅਨ ਦੀਆਂ ਮੰਗਾਂ ਨਾ ਮੰਨਣ ਤੇ ਪੰਜਾਬ ਸਰਕਾਰ ਦੀ ਨਿਖੇਧੀ ਕਰਦਿਆਂ ਉਹਨਾਂ ਦੇ ਸੰਘਰਸ਼ ਦਾ ਸਾਥ ਦੇਣ ਦਾ ਫੈਸਲਾ ਕੀਤਾ ਗਿਆ।
ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਚਿੱਪ ਵਾਲੇ ਸਮਾਰਟ ਮੀਟਰ ਜਬਰਦਸਤੀ ਲਗਾਉਣ ਦੇ ਫੈਸਲੇ ਦਾ ਵਿਰੋਧ ਕਰਨ ਲਈ 12 ਜਨਵਰੀ ਨੂੰ ਨਿਗਰਾਨ ਇੰਜੀਨੀਅਰ ਮੁਹਾਲੀ ਨੂੰ ਚਿਤਾਵਨੀ ਪੱਤਰ ਦਿੱਤਾ ਜਾਵੇਗਾ। ਜੇਕਰ ਫਿਰ ਵੀ ਸਮਾਰਟ ਮੀਟਰ ਲਾਉਣੇ ਬੰਦ ਨਾ ਕੀਤੇ ਤਾਂ ਸੰਯੁਕਤ ਕਿਸਾਨ ਮੋਰਚਾ ਅਤੇ ਹੋਰ ਜਥੇਬੰਦੀਆਂ ਵੱਲੋਂ ਨਿਗਰਾਨ ਇੰਜੀਨੀਅਰ ਮੁਹਾਲੀ ਦੇ ਦਫਤਰ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਜ਼ਿਲਾ ਮੁਹਾਲੀ ਦੇ ਜਨਰਲ ਸਕੱਤਰ ਲਖਵਿੰਦਰ ਸਿੰਘ ਕਰਾਲਾ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਦਰਸ਼ਨ ਸਿੰਘ ਦੁਰਾਲੀ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਪ੍ਰੈਸ ਸਕੱਤਰ ਅੰਗਰੇਜ਼ ਸਿੰਘ ਭਦੌੜ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਕਰਾਲਾ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਕਮਲਜੀਤ ਸਿੰਘ ਲਾਂਡਰਾਂ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਅਵਤਾਰ ਸਿੰਘ, ਭਾਰਤੀ ਕਿਸਾਨ ਯੂਨੀਅਨ ਪੁਆਧ ਦੇ ਰਮਨਦੀਪ ਸਿੰਘ ਬੂਥਗੜ੍ਹ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਹੈਪੀ ਮਲਕਪੁਰ, ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਸਤਨਾਮ ਸਿੰਘ ਸੱਤਾ, ਸਰਕਾਰੀ ਆਈ ਟੀ ਆਈਜ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਨਵਨੀਤ ਸਿੰਘ, ਪੈਨਸ਼ਨਰ ਐਸੋਸੀਏਸ਼ਨ ਦੇ ਰਜਿੰਦਰ ਕੁਮਾਰ, ਟੈਕਨੀਕਲ ਸਰਵਿਸ ਯੂਨੀਅਨ ਭੰਗਲ ਦੇ ਗੁਰਬਖਸ਼ ਸਿੰਘ ਬੈਦਵਾਨ ਅਤੇ ਲੱਖਾ ਸਿੰਘ, ਟਰੇਡ ਯੂਨੀਅਨ ਵੱਲੋਂ ਸੱਜਣ ਸਿੰਘ, ਵਰਗ ਚੇਤਨਾ ਮੰਚ ਵੱਲੋਂ ਯਸ਼ਪਾਲ, ਪ੍ਰਦੀਪ ਮੁਸਾਹਿਬ, ਗੁਰਪ੍ਰੀਤ ਸਿੰਘ ਸੇਖਨਮਾਜਰਾ, ਮੇਜਰ ਸਿੰਘ ਬੂਥਗੜ੍ਹ, ਮਨਦੀਪ ਸਿੰਘ ਖਟੜਾ ਤੋਂ ਇਲਾਵਾ ਠੇਕਾ ਮੁਲਾਜ਼ਮ ਯੂਨੀਅਨ ਦੇ ਆਗੂ ਹਾਜ਼ਰ ਸਨ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Chandigarh2 months ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh2 months agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International2 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
