Connect with us

Mohali

ਪਿੰਡਾਂ ਦੇ ਵਸਨੀਕਾਂ ਵਲੋਂ ਭਟੇੜੀ ਵਿਖੇ ਬਣਾਏ ਕੂੜੇ ਦੇ ਡੰਪ ਦੇ ਵਿਰੋਧ ਵਿੱਚ ਅਣਮਿੱਥੇ ਸਮੇਂ ਦਾ ਧਰਨਾ ਜਾਰੀ

Published

on

ਐਸ ਏ ਐਸ ਨਗਰ, 12 ਜਨਵਰੀ (ਸ.ਬ.) ਮੋਰਿੰਡਾ ਸ਼ਹਿਰ ਦਾ ਕੂੜਾ ਕਰਕਟ ਭਟੇੜੀ ਪਿੰਡ ਦੀ ਜਮੀਨ ਵਿੱਚ ਸੁੱਟੇ ਜਾਣ ਦੇ ਖਿਲਾਫ ਇਲਾਕਾ ਨਿਵਾਸੀਆਂ ਦਾ ਧਰਨਾ ਚੌਥੇ ਦਿਨ ਵੀ ਜਾਰੀ ਹੈ। ਕਿਸਾਨ ਆਗੂ ਸਰਦਾਰ ਮੇਹਰ ਸਿੰਘ ਥੇੜੀ ਨੇ ਦੱਸਿਆ ਕਿ ਜਿਸ ਜਮੀਨ ਵਿੱਚ ਇਹ ਕੂੜਾ ਸੁੱਟਿਆ ਜਾ ਰਿਹਾ ਹੈ ਉਹ ਖੇਤੀਬਾੜੀ ਦੀ ਬਹੁਤ ਉਪਜਾਊ ਜਮੀਨ ਹੈ। ਉਹਨਾਂ ਕਿਹਾ ਕਿ ਮਿਊਂਸਪਲ ਕਮੇਟੀ ਵੱਲੋਂ ਇਸ ਜਮੀਨ ਨੂੰ ਖੇਤੀ ਦੀ ਥਾਂ ਹੋਰ ਕਿਸੇ ਮੰਤਵ ਲਈ ਵਰਤਣ ਦੀ ਕੋਈ ਮਨਜ਼ੂਰੀ ਨਹੀਂ ਲਈ ਗਈ ਜਦੋਂਕਿ ਲੈਡ ਯੂਜ ਚੇਂਜ ਦੀ ਐਨ ਓ ਸੀ ਹਰ ਹਾਲਤ ਵਿੱਚ ਜਰੂਰੀ ਹੁੰਦੀ ਹੈ।

ਉਹਨਾਂ ਕਿਹਾ ਕਿ ਇੱਥੇ ਵੱਡੀਆਂ ਮਸ਼ੀਨਾਂ ਨਾਲ ਜਮੀਨ ਵਿੱਚ ਵੱਡੇ ਡੂੰਘੇ ਟੋਏ ਪੱਟ ਕੇ ਗੰਦ ਸੁੱਟਿਆ ਜਾ ਰਿਹਾ ਹੈ। ਜਿਹੜਾ ਕਿ ਧਰਤੀ ਹੇਠਲੇ ਪਾਣੀ ਨੂੰ ਵੀ ਪ੍ਰਭਾਵਿਤ ਕਰੇਗਾ। ਉਹਨਾਂ ਕਿਹਾ ਕਿ ਇੱਥੇ ਕੂੜਾ ਸੁੱਟਣ ਦੀ ਇਸ ਕਾਰਵਾਈ ਕਾਰਨ ਇਲਾਕੇ ਦੀ ਹਵਾ ਇਸ ਹੱਦ ਤੱਕ ਪ੍ਰਦੂਸ਼ਿਤ ਹੋ ਗਈ ਹੈ ਕਿ ਘਰਾਂ ਵਿੱਚ ਬਦਬੂ ਆਉਣ ਲੱਗ ਜਾਂਦੀ ਹੈ।

ਉਹਨਾਂ ਕਿਹਾ ਕਿ ਸਰਦੀ ਦਾ ਮੌਸਮ ਹੋਣ ਦੇ ਬਾਵਜੂਦ ਇਸ ਪੂਰੇ ਇਲਾਕੇ ਵਿੱਚ ਮੱਖੀਆਂ ਦੀ ਬਹੁਤ ਜਿਆਦਾ ਭਰਮਾਰ ਹੈ। ਇਸਤੋਂ ਇਲਾਵਾ ਇੱਥੇ ਇਕੱਠੇ ਹੁੰਦੇ ਅਵਾਰਾ ਕੁੱਤਿਆਂ ਕਾਰਨ ਬੱਚਿਆਂ ਅਤੇ ਬਜ਼ੁਰਗਾਂ ਲਈ ਬਹੁਤ ਵੱਡਾ ਖਤਰਾ ਪੈਦਾ ਹੋ ਗਿਆ ਹੈ। ਉਹਨਾਂ ਕਿਹਾ ਕਿ ਇਲਾਕਾ ਨਿਵਾਸੀ ਇਸ ਸਾਰੇ ਕੁੱਝ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕਰਨਗੇ ਅਤੇ ਡੰਪ ਨੂੰ ਪੂਰੀ ਤਰ੍ਹਾਂ ਬੰਦ ਕੀਤੇ ਜਾਣ ਤੱਕ ਇਹ ਧਰਨਾ ਜਾਰੀ ਰਹੇਗਾ।

ਧਰਨੇ ਵਿੱਚ ਇਲਾਕਾ ਨਿਵਾਸੀਆਂ ਸਮੇਤ ਹਕੀਕਤ ਸਿੰਘ ਘੜੂੰਆਂ, ਸਿਕੰਦਰ ਸਿੰਘ ਨੰਬਰਦਾਰ, ਭੁਪਿੰਦਰ ਸਿੰਘ, ਹਰਿੰਦਰ ਸਿੰਘ ਮੰਡੇਰ ਸਿਲਕੱਪੜਾ, ਗੁਰਦੀਪ ਸਿੱਲਕੱਪੜਾ, ਭਗਵੰਤ ਸਿੰਘ, ਗੁਰਮੀਤ ਸਿੰਘ, ਰਮਨਦੀਪ ਸਿੰਘ ਥੇੜੀ, ਹਾਕਮ ਸਿੰਘ, ਰੁਪਿੰਦਰ ਸਿੰਘ, ਭਜਨ ਸਿੰਘ, ਸੁਰਿੰਦਰ ਪਾਲ ਸਿੰਘ ਥੇੜੀ, ਜਸਪਾਲ ਸਿੰਘ, ਅਵਤਾਰ ਸਿੰਘ, ਗੁਰਮੀਤ ਸਿੰਘ ਭਟੇੜੀ, ਪਾਲ ਸਿੰਘ, ਸੋਹਨ ਸਿੰਘ, ਇੰਦਰਜੀਤ ਸਿੰਘ ਥੇੜੀ, ਮਹਿਲ ਸਿੰਘ ਮਾਛੀਪੁਰ, ਕੁਲਦੀਪ ਸਿੰਘ ਮਾਛੀਪੁਰ, ਮਨਪ੍ਰੀਤ ਸਿੰਘ, ਰਵਿੰਦਰ ਸਿੰਘ, ਜੋਗਾ ਸਿੰਘ, ਰਘਵੀਰ ਸਿੰਘ ਮਾਛੀਪੁਰ, ਜਸਪਾਲ ਸਿੰਘ ਅਤੇ ਅਵਤਾਰ ਸਿੰਘ ਭਟੇੜੀ ਸਮੇਤ ਵੱਡੀ ਗਿਣਤੀ ਵਿੱਚ ਸਬੰਧਿਤ ਪਿੰਡਾਂ ਦੇ ਵਸਨੀਕ ਹਾਜ਼ਰ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending