Connect with us

Mohali

ਧੀਆਂ ਦਾ ਪਹਿਲਾ ਲੋਹੜੀ ਮੇਲਾ ਆਯੋਜਿਤ ਕੀਤਾ

Published

on

ਐਸ ਏ ਐਸ ਨਗਰ, 13 ਜਨਵਰੀ (ਸ.ਬ.) ਸ਼੍ਰੋਮਣੀ ਅਕਾਲੀ ਦਲ (ਪੰਜਾਬ) ਦੇ ਵਰਕਿੰਗ ਕਮੇਟੀ ਦੇ ਮੈਂਬਰ ਅਤੇ ਨਗਰ ਨਿਗਮ ਦੇ ਸਾਬਕਾ ਕੌਸਲਰ ਕੁਲਦੀਪ ਕੌਰ ਕੰਗ ਵੱਲੋਂ ਸਥਾਨਕ ਫੇਜ਼ 4 ਕੋਠੀ ਨੰਬਰ. 108 ਦੇ ਸਾਹਮਣੇ ਪਾਰਕ ਵਿੱਚ ਧੀਆਂ ਦਾ ਪਹਿਲਾ ਲਸਹੜੀ ਮੇਲਾ ਆਯੋਜਿਤ ਕੀਤਾ ਗਿਆ। ਇਸ ਮੌਕੇ ਫੇਜ਼ 4 ਅਤੇ ਫੇਜ਼ 5 ਦੇ ਵੱਡੀ ਗਿਣਤੀ ਵਿਅਕਤੀਆਂ ਵਲੋਂ ਸ਼ਮੂਲੀਅਤ ਕੀਤੀ ਗਈ।

ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਸਮੇਤ ਅਕਾਲੀ ਦਲ ਦੇ ਕਈ ਸਥਾਨਕ ਆਗੂਆਂ ਵਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਡਾ. ਚੀਮਾ ਨੇ ਕਿਹਾ ਕਿ ਅੱਜ ਦੇ ਦੌਰ ਵਿੱਚ ਕੁੜੀਆਂ ਕਿਸੇ ਤੋਂ ਵੀ ਪਿੱਛੇ ਨਹੀਂ ਹਨ ਅਤੇ ਬੀਬੀ ਕੰਗ ਖੁਦ ਇਸਦੀ ਮਿਸਾਲ ਹਨ ਜਿਹਨਾਂ ਨੇ ਮੁਹਾਲੀ ਦੇ ਕੌਂਸਲਰ ਵਲੋਂ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਤਕ ਦਾ ਸਫਰ ਪੂਰਾ ਕੀਤਾ ਹੈ।

ਇਸ ਮੌਕੇ ਆਏ ਮਹਿਮਾਨਾਂ ਦਾ ਸੁਆਗਤ ਕਰਦਿਆਂ ਬੀਬੀ ਕੁਲਦੀਪ ਕੌਰ ਕੰਗ ਨੇ ਕਿਹਾ ਕਿ ਉਹ ਸਮਾਂ ਹੋਰ ਸੀ ਜਦੋਂ ਕੁੜੀਆਂ ਨੂੰ ਪਰਦੇ ਵਿੱਚ ਰੱਖਿਆ ਜਾਂਦਾ ਸੀ ਅਤੇ ਅੱਜ ਔਰਤਾਂ ਹਰ ਖੇਤਰ ਵਿੱਚ ਮਰਦਾਂ ਨਾਲ ਮੋਢਾ ਲਾ ਕੇ ਕੰਮ ਕਰਦੀਆਂ ਹਨ। ਇਸ ਮੌਕੇ ਮਸ਼ਹੂਰ ਕਲਾਕਾਰਾ ਆਰ ਦੀਪ ਰਮਨ ਨੇ ਆਪਣੇ ਸੱਭਿਆਚਾਰਕ ਗੀਤਾਂ ਨਾਲ ਸਾਰਿਆਂ ਦਾ ਮਨੋਰੰਜਨ ਕੀਤਾ। ਲੋਹੜੀ ਮੇਲੇ ਵਿੱਚ ਸ਼ਾਮਿਲ ਲੋਕਾਂ ਨੂੰ ਮੂੰਗਫਲੀਆਂ, ਗਚਕ ਆਦਿ ਵੰਡੀਆਂ ਗਿਆ। ਇਸ ਮੌਕੇ ਨਵਜੰਮੀਆਂ ਧੀਆਂ ਨੂੰ ਲੋਹੜੀ ਦਿੱਤੀ ਗਈ ਤੇ 51 ਬਾਲੜੀਆਂ ਨੂੰ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਦੇ ਅਖੀਰ ਵਿੱਚ ਸz. ਅਰਵਿੰਦਰ ਸਿੰਘ ਕੰਗ ਵਲੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਸਟੇਜ ਦੀ ਜਿੰਮੇਵਾਰੀ ਹਰਦੀਪ ਕੌਰ ਵਿਰਕ ਵਲੋਂ ਨਿਭਾਈ ਗਈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਕੌਰ ਲਾਂਡਰਾ, ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਪਾਰਟੀ ਦੇ ਸੀਨੀਅਰ ਆਗੂ ਹਰਮਨਪ੍ਰੀਤ ਸਿੰਘ ਪ੍ਰਿੰਸ, ਕਮਲਜੀਤ ਸਿੰਘ ਰੂਬੀ, ਪ੍ਰਦੀਪ ਸਿੰਘ ਭਾਰਜ, ਮਨਜੀਤ ਸਿੰਘ ਮਾਨ, ਕਰਮ ਸਿੰਘ ਬਬਰਾ, ਪ੍ਰੀਤਮ ਸਿੰਘ, ਅਰੁਣ ਸ਼ਰਮਾ, ਕੈਪਟਨ ਰਮਨਦੀਪ ਸਿੰਘ ਬਾਵਾ, ਹਰਜਿੰਦਰ ਸਿੰਘ ਬਲੌਂਗੀ, ਲਵਦੀਪ ਸਿੰਘ ਭੁੱਲਰ, ਕਰਨਪ੍ਰੀਤ ਸਿੰਘ, ਅਵਤਾਰ ਕਲਸੀਆ, ਦਿਨੇਸ਼ ਬਲੌਂਗੀ, ਜਸਬੀਰ ਕੌਰ ਜੱਸੀ, ਜਗਮੀਤ ਕੌਰ ਸੰਧੂ, ਉਦਯੋਗਪਤੀ ਦਿਲਪ੍ਰੀਤ ਸਿੰਘ, ਪ੍ਰਿਤਪਾਲ ਸਿੰਘ ਢੀਂਡਸਾ ਅਤੇ ਸਿਮਰਨ ਢਿੱਲੋਂ, ਗੁਰਵਿੰਦਰ ਸਿੰਘ ਬਸੋਲੀ, ਪ੍ਰਭਜੋਤ ਕੌਰ ਬੈਂਸ, ਐਚ ਐਮ ਵੈਲਫੇਅਰ ਐਸੋਸੀਏਸ਼ਨ ਫੇਜ਼ 4 ਦੇ ਚੇਅਰਮੈਨ ਐਨ ਐਸ ਕਲਸੀ, ਪ੍ਰਧਾਨ ਸੁਖਦੀਪ ਸਿੰਘ ਅਤੇ ਅਹੁਦੇਦਾਰ ਈਸ਼ ਕੁਮਾਰ ਈਸ਼ੂ, ਪ੍ਰੋਗਰੈਸਿਵ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਐਚ ਐਸ ਕੰਵਲ ਅਤੇ ਸੀਨੀਅਰ ਮੀਤ ਪ੍ਰਧਾਨ ਕਰਨ ਜੌਹਰ, ਫੇਜ਼ 4 ਮੰਦਰ ਤੋਂ ਸ੍ਰੀਮਤੀ ਦਿਨੇ ਚੰਦਨ, ਫੇਜ਼ 5 ਮੰਦਰ ਤੋਂ ਸ੍ਰੀਮਤੀ ਮਹੇਸ਼ ਮੰਨਣ, ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਫੇਜ਼ 4, ਲਿਟਲ ਫਲਾਵਰ ਐਸੋਸੀਏਸ਼ਨ ਫੇਜ਼ 4, ਗ੍ਰੀਨ ਪ੍ਰੋਗਰੈਸਿਵ ਐਸੋਸੀਏਸ਼ਨ ਫੇਜ਼ 5, ਨੇਬਰਹੁੰਡ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਫੇਜ਼ 5, ਕਨਾਲ ਵੈਲਫੇਅਰ ਐਸੋਸੀਏਸ਼ਨ ਫੇਜ਼ 4, ਪੋਗਰੈਸਿਵ ਵੈਲਫੇਅਰ ਐਸੋਸੀੲੈਸ਼ਨ ਫੇਜ਼ 4, ਬਾਬਾ ਦੀਪ ਸਿੰਘ ਸੁਸਾਇਟੀ ਫੇਜ਼ 4, ਦੇ ਨੁਮਾਇੰਦਿਆਂ ਸਮੇਤ ਸ਼ਹਿਰ ਦੇ ਪਤਵੰਤੇ, ਫੇਜ਼ 4 ਅਤੇ ਫੇਜ਼ 5 ਦੇ ਵੱਡੀ ਗਿਣਤੀ ਵਸਨੀਕ ਹਾਜਿਰ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending