Connect with us

Mohali

ਪਿੰਡ ਭਟੇੜੀ ਵਿਖੇ ਕੂੜੇ ਦੇ ਡੰਪ ਦੇ ਵਿਰੋਧ ਵਿੱਚ ਲੱਗਿਆ ਧਰਨਾ ਪੰਜਵੇਂ ਦਿਨ ਵਿੱਚ ਦਾਖਲ

Published

on

ਸੰਘਣੀ ਧੁੰਦ ਦੌਰਾਨ ਸੜਕਾਂ ਉੱਤੇ ਰਾਤਾਂ ਗੁਜ਼ਾਰ ਰਹੇ ਹਨ ਨੌਜਵਾਨ ਅਤੇ ਬਜ਼ੁਰਗ

ਖਰੜ, 13 ਜਨਵਰੀ (ਸ.ਬ.) ਪਿੰਡ ਭਟੇੜੀ ਵਿਖੇ ਮੋਰਿੰਡਾ ਸ਼ਹਿਰ ਦੇ ਕੂੜੇ ਕਰਕਟ ਦਾ ਡੰਪ ਬਣਾਏ ਜਾਣ ਦੇ ਵਿਰੋਧ ਵਿੱਚ ਪਿੰਡ ਭਟੇੜੀ ਅਤੇ ਨਾਲ ਲੱਗਦੇ ਚਾਰ ਪੰਜ ਪਿੰਡਾਂ ਦੇ ਲੋਕਾਂ ਵਲੋਂ ਦਿੱਤਾ ਜਾ ਰਿਹਾ ਦਿਨ ਰਾਤ ਦਾ ਧਰਨਾ ਪੰਜਵੇ ਦਿਨ ਵਿੱਚ ਦਾਖਿਲ ਹੋ ਗਿਆ ਹੈ। ਇਸ ਮੌਕੇ ਜਦੋਂ ਹੱਡ ਚੀਰਵੀਂ ਠੰਡ ਪੈ ਰਹੀ ਹੈ ਅਤੇ ਸੰਘਣੀ ਧੁੰਦ ਕਾਰਨ ਲੋਕਾਂ ਘਰਾਂ ਵਿੱਚ ਵੜੇ ਹੋਏ ਹਨ ਨੌਜਵਾਨ ਅਤੇ ਬਜ਼ੁਰਗ ਆਪਣੇ ਵਾਤਾਵਰਨ ਨੂੰ ਬਚਾਉਣ ਲਈ ਕੀਤੇ ਜਾ ਰਹੇ ਸੰਘਰਸ਼ ਦੌਰਾਨ ਸੜਕਾਂ ਉੱਤੇ ਰਾਤਾਂ ਗੁਜ਼ਾਰ ਰਹੇ ਹਨ।

ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਜਦੋਂ ਕਦੇ ਸਰਕਾਰਾਂ ਅਤੇ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਭਾਵਨਾਵਾਂ ਜਾਂ ਲੋਕਾਂ ਦੀ ਮਰਜ਼ੀ ਦੇ ਖਿਲਾਫ ਕੋਈ ਗਲਤ ਕੰਮ ਕੀਤਾ ਜਾਂਦਾ ਹੈ ਤਾਂ ਲੋਕਾਂ ਨੂੰ ਸੰਘਰਸ਼ ਕਰਕੇ ਸਰਕਾਰ ਦੇ ਗਲਤ ਫੈਸਲੇ ਵਾਪਸ ਕਰਵਾਉਣੇ ਪੈਂਦੇ ਹਨ। ਧਰਨਕਾਰੀਆਂ ਦਾ ਇਲਜਾਮ ਹੈ ਕਿ ਧਰਨੇ ਨੂੰ ਪੰਜ ਦਿਨ ਹੋ ਜਾਣ ਦੇ ਬਾਵਜੂਣ ਹੁਣ ਤੱਕ ਵੀ ਕੋਈ ਪ੍ਰਸ਼ਾਸਨਿਕ ਅਧਿਕਾਰੀ ਜਾਂ ਰਾਜਸੀ ਆਗੂ ਧਰਨੇ ਉੱਤੇ ਬੈਠੇ ਪੀੜਿਤ ਲੋਕਾਂ ਦੇ ਸਾਰ ਲੈਣ ਨਹੀਂ ਪਹੁੰਚਿਆ।

ਧਰਨਾਕਾਰੀਆਂ ਵਿੱਚ ਰੋਸ ਹੈ ਕਿ ਜੇ ਇੰਨੀ ਠੰਡ ਵਿੱਚ ਬੈਠੇ ਕਿਸੇ ਬਜ਼ੁਰਗ ਤੇ ਸਰਦੀ ਨਾਲ ਸਿਹਤ ਖਰਾਬ ਹੋ ਜਾਂਦੀ ਹੈ ਤਾਂ ਕੌਣ ਜਿੰਮੇਦਾਰ ਹੋਵੇਗਾ। ਲੋਕਾਂ ਦਾ ਕਹਿਣਾ ਹੈ ਕਿ ਪ੍ਰਸ਼ਾਸ਼ਨ ਦੇ ਅੜੀਅਲ ਰਵਈਏ ਕਾਰਨ ਉਹ ਅੱਜ ਲੋਹੜੀ ਅਤੇ ਮਾਘੀ ਦਾ ਤਿਉਹਾਰ ਵੀ ਸੜਕਾਂ ਤੇ ਮਣਾਉਣ ਲਈ ਮਜਬੂਰ ਹਨ।

ਵਸਨੀਕਾਂ ਨੇ ਕਿਹਾ ਕਿ ਉਹ ਇਸ ਡੰਪ ਨੂੰ ਹਰ ਹਾਲ ਵਿੱਚ ਬੰਦ ਕਰਵਾ ਕੇ ਰਹਿਣਗੇ। ਲੋਕਾਂ ਦਾ ਕਹਿਣਾ ਹੈ ਕਿ ਡੰਪ ਵਿੱਚ ਖੜ੍ਹੀ ਵੱਡੀ ਮਸ਼ੀਨ ਇੱਥੋਂ ਵਾਪਸ ਲਿਜਾਈ ਜਾਵੇ। ਧਰਨੇ ਵਿੱਚ ਸz ਮੇਹਰ ਸਿੰਘ ਥੇੜੀ, ਹਕੀਕਤ ਸਿੰਘ ਘੜੂੰਆ, ਮੋਹਨ ਸਿੰਘ ਸਾਬਕਾ ਸਰਪੰਚ ਭਟੇੜੀ, ਯਾਦਵਿੰਦਰ ਸਿੰਘ ਸਰਪੰਚ ਸਿੱਲ ਕੱਪੜਾ, ਹਰਦੀਪ ਸਿੰਘ ਸਰਪੰਚ ਮਾਛੀਪੁਰ, ਬਲਵਿੰਦਰ ਕੌਰ ਫਤਿਹਪੁਰ ਥੇੜੀ, ਐਡਵੋਕੇਟ ਜਸਬੀਰ ਸਿੰਘ ਸਿੱਲ ਕੱਪੜਾ, ਸਿਕੰਦਰ ਸਿੰਘ ਸਿੱਲ ਕੱਪੜਾ, ਪਾਲ ਸਿੰਘ ਥੇੜੀ, ਰਮਨਜੋਤ ਸਿੰਘ ਥੇੜੀ, ਭਜਨ ਸਿੰਘ ਥੇੜੀ, ਸੁਰਿੰਦਰਪਾਲ ਸਿੰਘ ਥੇੜੀ, ਇੰਦਰਜੀਤ ਸਿੰਘ ਥੇੜੀ, ਗੁਰਮੀਤ ਸਿੰਘ, ਹਾਕਮ ਸਿੰਘ, ਰੁਪਿੰਦਰ ਸਿੰਘ ਥੇੜੀ, ਮਹਿਲ ਸਿੰਘ ਮਾਛੀਪੁਰ, ਕੁਲਦੀਪ ਸਿੰਘ ਸਾਬਕਾ ਸਰਪੰਚ ਮਾਛੀਪੁਰ, ਰਘਬੀਰ ਸਿੰਘ ਮਾਛੀਪੁਰ, ਹਰਿੰਦਰ ਸਿੰਘ ਮੰਡੇਰ ਸਾਬਕਾ ਸਰਪੰਚ ਸਿੱਲ ਕੱਪੜਾ, ਅਵਤਾਰ ਸਿੰਘ ਥੇੜੀ, ਨਰਿੰਦਰ ਸਿੰਘ ਥੇੜੀ ਸਮੇਤ ਸੈਂਕੜੇ ਨਿਵਾਸੀਆਂ ਸਮੇਤ ਧਰਨੇ ਵਿੱਚ ਸ਼ਾਮਿਲ ਹਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending