Mohali
ਧਰਨੇ ਦਾ ਛੇਵਾਂ ਦਿਨ : ਕੂੜੇ ਦੇ ਡੰਪ ਖਿਲਾਫ ਲੱਗੇ ਧਰਨੇ ਨੂੰ ਮਿਲਿਆ ਨੇੜਲੇ ਪਿੰਡਾ ਦਾ ਸਮਰਥਨ
ਖਰੜ, 14 ਜਨਵਰੀ (ਸ.ਬ.) ਕੂੜੇ ਦੇ ਡੰਪ ਦੇ ਖਿਲਾਫ ਪਿੰਡਾਂ ਦੇ ਵਸਨੀਕਾਂ ਵਲੋਂ ਦਿੱਤਾ ਜਾ ਰਿਹਾ ਧਰਨਾ ਅੱਜ ਛੇਵੇਂ ਦਿਨ ਵਿੰਚ ਦਾਖਿਲ ਹੋ ਗਿਆ ਹੈ। ਇਸ ਦੌਰਾਨ ਧਰਨੇ ਨੂੰ ਨੇੜੇ ਦੇ ਪਿੰਡਾਂ ਵੱਲੋਂ ਵੀ ਹਮਾਇਤ ਮਿਲਣੀ ਸ਼ੁਰੂ ਹੋ ਗਈ ਹੈ।
ਮੋਰਿੰਡਾ ਨਗਰ ਕੌਂਸਲ ਵਲੋਂ ਬਣਾਏ ਗਏ ਕੂੜੇ ਦੇ ਡੰਪ ਦੇ ਖਿਲਾਫ ਕੜਕਦੀ ਠੰਡ ਵਿੱਚ ਬੈਠੇ ਚਾਰ ਪਿੰਡਾਂ ਦੇ ਨਿਵਾਸੀਆਂ ਦੀ ਜਦੋਂ ਕੋਈ ਪ੍ਰਸ਼ਾਸਨ ਜਾਂ ਸਿਆਸੀ ਆਗੂ ਨੇ ਕੋਈ ਸਾਰ ਨਹੀਂ ਲਈ ਤਾਂ ਨੇੜਲੇ ਪਿੰਡਾਂ ਦੇ ਨਿਵਾਸੀ ਆਪਣੇ ਭਾਈਚਾਰੇ ਅਤੇ ਇਨਸਾਨੀਅਤ ਨਾਲ ਧਰਨੇ ਵਿੱਚ ਪਹੁੰਚਣ ਲੱਗ ਪਏ ਹਨ ਅਤੇ ਸੰਘਰਸ਼ ਦੀ ਵੱਡੀ ਰੂਪ ਰੇਖਾ ਉਲੀਕਣ ਲਈ ਸਲਾਹ ਮਸ਼ਵਰੇ ਕੀਤੇਜਾ ਰਹੇ ਹਨ। ਇਸ ਧਰਨੇ ਵਿੱਚ ਪਿੰਡ ਗੜਾਂਗਾ, ਮੜੌਲੀ, ਨਿਆਮੀਆਂ, ਖੇੜੀ ਅਤੇ ਦੇਹਕਲਾ ਤੋਂ ਹਮਾਇਤੀ ਸੱਜਣਾਂ ਨੇ ਸ਼ਮੂਲੀਅਤ ਕੀਤੀ ਅਤੇ ਐਲਾਨ ਕੀਤਾ ਕਿ ਜੇਕਰ ਪ੍ਰਸ਼ਾਸਨ ਅਤੇ ਸਰਕਾਰ ਨੇ ਧਰਨਾਕਾਰੀਆਂ ਦੀ ਗੱਲ ਨਾ ਸੁਣੀ ਤਾਂ ਸਾਰਾ ਇਲਾਕਾ ਮਿਲ ਕੇ ਸੰਘਰਸ਼ ਨੂੰ ਵੱਡੇ ਪਲੇਟਫਾਰਮ ਤੇ ਲਿਆਏਗਾ।
ਧਰਨੇ ਵਿੱਚ ਰਵਿੰਦਰ ਸਿੰਘ ਦੇਹਕਲਾਂ, ਬਹਾਦਰ ਸਿੰਘ ਨਿਆਮੀਆਂ, ਸਵਰਣ ਸਿੰਘ ਨਿਆਮੀਆਂ, ਅੰਗਰੇਜ਼ ਸਿੰਘ ਨਿਆਮੀਆਂ, ਹਰਵਿੰਦਰ ਸਿੰਘ ਪੋਪਨਾ, ਗੁਰਚਰਨ ਸਿੰਘ ਪੋਪਨਾ, ਕਾਲਾ ਸਿੰਘ ਪੋਪਨਾ, ਮਨਪ੍ਰੀਤ ਸਿੰਘ ਖੇੜੀ, ਮਹਿੰਦਰ ਸਿੰਘ ਗੜਾਂਗ, ਸੁੱਚਾ ਸਿੰਘ ਸਕਰੁਲਾਂਪੁਰ, ਗੁਰਦੇਵ ਸਿੰਘ ਸਕਰੁਲਾਂਪੁਰ, ਅਮਰ ਸਿੰਘ ਸਕਰੁਲਾਂਪੁਰ, ਸ਼ਰਨਜੀਤ ਸਿੰਘ ਸਾਬਕਾ ਸਰਪੰਚ ਬੀਬੀਪੁਰ, ਹਕੀਕਤ ਸਿੰਘ ਘੜੂੰਆਂ, ਗੁਰਦੀਪ ਸਿੰਘ ਗੜਾਂਗ, ਸੰਦੀਪ ਸਿੰਘ ਖੇੜੀ, ਯਾਦਵਿੰਦਰ ਸਿੰਘ ਸਰਪੰਚ ਸਿੱਲ ਕੱਪੜਾ, ਹਰਦੀਪ ਸਿੰਘ ਸਰਪੰਚ ਮਾਛੀਪੁਰ, ਬਲਵਿੰਦਰ ਕੌਰ ਫਤਿਹਪੁਰ ਥੇੜੀ, ਐਡਵੋਕੇਟ ਜਸਬੀਰ ਸਿੰਘ, ਸਿਕੰਦਰ ਸਿੰਘ ਸਿੱਲ ਕੱਪੜਾ, ਪਾਲ ਸਿੰਘ ਥੇੜੀ, ਰਮਨਜੋਤ ਸਿੰਘ ਥੇੜੀ, ਭਜਨ ਸਿੰਘ ਥੇੜੀ, ਸੁਰਿੰਦਰਪਾਲ ਸਿੰਘ ਥੇੜੀ, ਇੰਦਰਜੀਤ ਸਿੰਘ ਥੇੜੀ, ਗੁਰਮੀਤ ਸਿੰਘ, ਹਾਕਮ ਸਿੰਘ, ਰੁਪਿੰਦਰ ਸਿੰਘ ਥੇੜੀ, ਮਹਿਲ ਸਿੰਘ ਮਾਛੀਪੁਰ, ਕੁਲਦੀਪ ਸਿੰਘ ਸਾਬਕਾ ਸਰਪੰਚ ਮਾਛੀਪੁਰ, ਰਘਬੀਰ ਸਿੰਘ ਮਾਛੀਪੁਰ, ਹਰਿੰਦਰ ਸਿੰਘ ਮੰਡੇਰ ਸਾਬਕਾ ਸਰਪੰਚ ਸਿੱਲ ਕੱਪੜਾ, ਅਵਤਾਰ ਸਿੰਘ ਥੇੜੀ, ਨਰਿੰਦਰ ਸਿੰਘ ਥੇੜੀ ਸਮੇਤ ਵੱਡੀ ਗਿਣਤੀ ਵਸਨੀਕਾਂ ਨੇ ਫਮੂਡਲੀਅਤ ਕੀਤੀ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Chandigarh2 months ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh2 months agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International2 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
