Connect with us

Chandigarh

16 ਜਨਵਰੀ ਨੂੰ ਮੁਹਾਲੀ ਤੋਂ ਆਰੰਭ ਹੋ ਰਹੀ ਪੰਜਾਬ ਸਰਕਾਰ ਦੀ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ : ਡਾ. ਬਲਜੀਤ ਕੌਰ

Published

on

ਚੰਡੀਗੜ੍ਹ, 14 ਜਨਵਰੀ (ਸ.ਬ.) ਪੰਜਾਬ ਸਰਕਾਰ ਵਲੋਂ 16 ਜਨਵਰੀ ਤੋਂ ਜ਼ਿਲ੍ਹਾ ਐਸ.ਏ.ਐਸ. ਨਗਰ ਤੋਂ ਰਾਜਪੱਧਰੀ ਮੁਹਿੰਮ ‘ਸਾਡੇ ਬਜ਼ੁਰਗ, ਸਾਡਾ ਮਾਣ’ ਦੀ ਰਸਮੀ ਸ਼ੁਰੂਆਤ ਕੀਤੀ ਜਾਵੇਗੀ। ਇਸ ਬਾਰੇ ਜਾਂਣਕਾਰੀ ਦਿੰਦਿਆਂ ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਬਿਰਧ ਨਾਗਰਿਕਾਂ ਦੀ ਭਲਾਈ, ਸੁਰੱਖਿਆ ਅਤੇ ਸਨਮਾਨਜਨਕ ਜੀਵਨ ਨੂੰ ਯਕੀਨੀ ਬਣਾਉਣਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਸੀਨੀਅਰ ਨਾਗਰਿਕਾਂ ਨੂੰ ਜ਼ਰੂਰੀ ਸਿਹਤ ਸੇਵਾਵਾਂ, ਕਾਨੂੰਨੀ ਜਾਗਰੂਕਤਾ ਅਤੇ ਸਰਕਾਰੀ ਭਲਾਈ ਸਕੀਮਾਂ ਨਾਲ ਜੋੜਨਾ ਹੈ ਤਾਂ ਜੋ ਉਹ ਇੱਕ ਸੁਰੱਖਿਅਤ ਅਤੇ ਸਨਮਾਨਜਨਕ ਜੀਵਨ ਬਤੀਤ ਕਰ ਸਕਣ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਵਿੱਤੀ ਸਾਲ 2025-26 ਲਈ ਸੀਨੀਅਰ ਨਾਗਰਿਕਾਂ ਲਈ ਰਾਜ ਕਾਰਜ ਯੋਜਨਾ ਤਹਿਤ ਲਾਗੂ ਕੀਤੀ ਜਾ ਰਹੀ ਹੈ, ਜਿਸ ਵਿੱਚ ਬਜ਼ੁਰਗ ਵਿਅਕਤੀਆਂ ਦੀ ਸਮੁੱਚੀ ਭਲਾਈ ਅਤੇ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਪੰਜਾਬ ਭਰ ਵਿੱਚ ਜ਼ਿਲ੍ਹਾ-ਵਾਰ ਕੈਂਪ ਲਗਾਏ ਜਾਣਗੇ।

ਮੰਤਰੀ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ, ਸਿਹਤ ਵਿਭਾਗ ਵੱਲੋਂ ਬਜ਼ੁਰਗ ਨਾਗਰਿਕਾਂ ਲਈ ਮੁਫ਼ਤ ਆਮ ਸਿਹਤ ਜਾਂਚ, ਆਰਥੋਪੀਡਿਕ ਦੇਖਭਾਲ, ਈ ਐਨ ਟੀ ਸੇਵਾਵਾਂ, ਅੱਖਾਂ ਦੀ ਜਾਂਚ ਦੇ ਨਾਲ-ਨਾਲ ਹੋਮਿਓਪੈਥਿਕ ਅਤੇ ਆਯੁਰਵੈਦਿਕ ਇਲਾਜ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ ਵਿਭਾਗ ਵਲੋਂ ਸਮਾਜਿਕ ਸੁਰੱਖਿਆ ਪੈਨਸ਼ਨਾਂ ਲਈ ਮੌਕੇ ਤੇ ਨਾਮਾਂਕਣ, ਸੀਨੀਅਰ ਸਿਟੀਜ਼ਨ ਕਾਰਡ ਅਤੇ ਅਲੀਮਕੋ (ਆਰਟੀਫੀਸ਼ੀਅਲ ਲਿੰਬਸ ਮੈਨੂਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ) ਕਾਰਡ ਜਾਰੀ ਕੀਤੇ ਜਾਂਣਗੇ ਅਤੇ ਰਾਸ਼ਟਰੀ ਵਯੋਸ਼੍ਰੀ ਯੋਜਨਾ ਨਾਲ ਸਬੰਧਤ ਸਹਾਇਤਾ ਅਤੇ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ।

ਉਹਨਾਂ ਕਿਹਾ ਕਿ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਬਿਰਧ ਨਾਗਰਿਕਾਂ ਨੂੰ ਮਾਪਿਆਂ ਅਤੇ ਸੀਨੀਅਰ ਸਿਟੀਜ਼ਨਜ਼ ਦੀ ਦੇਖਭਾਲ ਅਤੇ ਭਲਾਈ ਐਕਟ, 2007 ਦੇ ਨਾਲ-ਨਾਲ ਹੋਰ ਕਾਨੂੰਨੀ ਅਧਿਕਾਰਾਂ ਬਾਰੇ ਜਾਗਰੂਕ ਕਰੇਗੀ, ਤਾਂ ਜੋ ਉਹ ਸੁਰੱਖਿਅਤ ਅਤੇ ਸਸ਼ਕਤ ਮਹਿਸੂਸ ਕਰ ਸਕਣ। ਉਨ੍ਹਾਂ ਦੱਸਿਆ ਕਿ ਆਯੂਸ਼ ਵਿਭਾਗ ਅਤੇ ਯੁਵਾ ਮਾਮਲਿਆਂ ਦੇ ਵਿਭਾਗ ਦੇ ਸਹਿਯੋਗ ਨਾਲ, ਸਿਹਤ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ, ਅੰਤਰ-ਪੀੜ੍ਹੀ ਸਬੰਧਾਂ ਅਤੇ ਸਮਾਜਿਕ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਲਈ ਯੋਗਾ ਸੈਸ਼ਨ ਅਤੇ ਨੁੱਕੜ ਨਾਟਕ ਵੀ ਕਰਵਾਏ ਜਾਣਗੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਦੌਰਾਨ ਜ਼ਰੂਰੀ ਸਹਾਇਕ ਉਪਕਰਣ ਜਿਵੇਂ ਕਿ ਨੇੜੇ ਦੀ ਨਜ਼ਰ ਲਈ ਐਨਕਾਂ, ਸੁਣਨ ਵਾਲੀਆਂ ਮਸ਼ੀਨਾਂ, ਤੁਰਨ ਵਾਲੇ ਸਹਾਇਕ ਸਾਧਨ, ਸਰਵਾਈਕਲ ਕਾਲਰ, ਬੈਲਟ ਅਤੇ ਵ੍ਹੀਲਚੇਅਰ ਮੌਕੇ ਤੇ ਹੀ ਵੰਡੇ ਜਾਣਗੇ।

 

Continue Reading

Chandigarh

ਪੰਜਾਬ ਪੁਲੀਸ ਵਲੋਂ ਸਰਹੱਦ ਪਾਰੋ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਮੈਂਬਰ 64.6 ਕਿਲੋ ਹੈਰੋਇਨ ਸਮੇਤ ਕਾਬੂ

Published

on

By

ਪਾਕਿਸਤਾਨੀ ਨਸ਼ਾ ਤਸਕਰ ਮੂਸਾ ਅਤੇ ਪੁਰਤਗਾਲ ਆਧਾਰਤ ਹੈਂਡਲਰ ਨਾਲ ਜੁੜੇ ਹਨ ਗਿਰੋਹ ਦੇ ਤਾਰ

ਚੰਡੀਗੜ੍ਹ, 18 ਅਪ੍ਰੈਲ (ਸ.ਬ.) ਪੰਜਾਬ ਪੁਲੀਸ ਦੀ ਕਾਊਂਟਰ ਇੰਟੈਲੀਜੈਂਸ ਵਿੰਗ ਦੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈਲ (ਐਸ ਐਸ ਓ ਸੀ) ਅੰਮ੍ਰਿਤਸਰ ਯੂਨਿਟ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਮੁਲਜ਼ਮਾਂ ਨੂੰ 64.62 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਅਵਾਨ ਵਾਸਾਊ ਦੇ ਵਸਨੀਕ ਸਰਵਣ ਸਿੰਘ ਉਰਫ਼ ਗੁੱਜਰ ਅਤੇ ਅੰਮ੍ਰਿਤਸਰ ਦੇ ਪਿੰਡ ਦਿਆਲ ਰੰਗੜ ਦੇ ਰਹਿਣ ਵਾਲੇ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਇਸ ਗਿਰੋਹ ਦੇ ਪਾਕਿਸਤਾਨੀ ਤਸਕਰ ਮੂਸਾ (ਜਿਸਦਾ ਨਾਮ 532 ਕਿਲੋਗ੍ਰਾਮ ਹੈਰੋਇਨ ਰਿਕਵਰੀ ਮਾਮਲੇ ਵਿੱਚ ਸਾਹਮਣੇ ਆਇਆ ਸੀ) ਅਤੇ ਪੁਰਤਗਾਲ ਆਧਾਰਤ ਹੈਂਡਲਰ ਨਾਲ ਵੀ ਸਬੰਧ ਹਨ। ਉਹਨਾਂ ਦੱਸਿਆ ਕਿ ਪੁਲੀਸ ਟੀਮ ਨੇ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਮੁਲਜ਼ਮਾਂ ਦੀ ਮਾਰੂਤੀ ਸਵਿਫਟ ਕਾਰ ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਉਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਕਰਦੇ ਸਨ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਏ. ਆਈ. ਜੀ. ਐਸ. ਐਸ. ਓ. ਸੀ. ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਪੁਖ਼ਤਾ ਇਤਲਾਹ ਮਿਲੀ ਸੀ ਕਿ ਸ਼ੱਕੀ ਸਰਵਣ ਸਿੰਘ ਅਤੇ ਸ਼ਮਸ਼ੇਰ ਸਿੰਘ ਨੇ ਕੁਝ ਦਿਨ ਪਹਿਲਾਂ ਸਰਹੱਦ ਪਾਰੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਪ੍ਰਾਪਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਤਲਾਹ ਤੇ ਹੋਰ ਛਾਣਬੀਣ ਕਰਦਿਆਂ ਪਤਾ ਲੱਗਿਆ ਕਿ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ਤੇ ਇਹ ਦੋਵੇਂ ਪ੍ਰਾਪਤ ਕੀਤੀ ਖੇਪ ਨੂੰ ਕਿਸੇ ਹੋਰ ਧਿਰ ਤੱਕ ਪਹੁੰਚਾਉਣ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਐਸ. ਐਸ. ਓ. ਸੀ. ਅੰਮ੍ਰਿਤਸਰ ਯੂਨਿਟ ਟੀਮ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਅੰਮ੍ਰਿਤਸਰ ਦੇ ਮਾਹਲ ਬਾਈਪਾਸ ਨੇੜਿਓਂ ਕਾਬੂ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 64.62 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।

ਉਹਨਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਉਨ੍ਹਾਂ ਦੇ ਹੈਂਡਲਰਾਂ ਵੱਲੋਂ ਖੇਪ ਡਿਲੀਵਰ ਕਰਨ ਬਦਲੇ ਵੱਡੀ ਰਕਮ ਦੇਣ ਦਾ ਵਾਅਦਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

Continue Reading

Chandigarh

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ : ਡਾ. ਬਲਜੀਤ ਕੌਰ

Published

on

By

ਚੰਡੀਗੜ੍ਹ, 18 ਅਪ੍ਰੈਲ (ਸ.ਬ.) ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਪੰਜਾਬ ਭਵਨ ਵਿਖੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਸ਼ੇਨਾ ਅਗਰਵਾਲ ਅਤੇ ਡਿਪਟੀ ਡਾਇਰੈਕਟਰ ਸ੍ਰੀਮਤੀ ਸੁਮਨਦੀਪ ਕੌਰ ਦੀ ਹਾਜ਼ਰੀ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਮੀਟਿੰਗ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਆਂਗਣਵਾੜੀ ਵਰਕਰ ਅਤੇ ਹੈਲਪਰ ਵਿਭਾਗ ਦਾ ਅਹਿਮ ਹਿੱਸਾ ਹਨ ਅਤੇ ਜ਼ਮੀਨੀ ਪੱਧਰ ਤੇ ਬੱਚਿਆਂ, ਮਹਿਲਾਵਾਂ ਅਤੇ ਪਰਿਵਾਰਾਂ ਤੱਕ ਸਰਕਾਰੀ ਯੋਜਨਾਵਾਂ ਪਹੁੰਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਨੂੰ ਗੰਭੀਰਤਾ ਨਾਲ ਵਿਚਾਰ ਕਰਕੇ ਪੂਰਾ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਉਹਨਾਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਉਠਾਈਆਂ ਗਈਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸਮੱਸਿਆਵਾਂ ਦਾ ਜਲਦ ਅਤੇ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਇਆ ਜਾਵੇ। ਉਨ੍ਹਾਂ ਹੋਰ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਜੋ ਮੰਗਾਂ ਸਰਕਾਰ ਪੱਧਰ ਤੇ ਹੱਲ ਹੋਣੀਆਂ ਹਨ, ਉਨ੍ਹਾਂ ਮੰਗਾਂ ਨੂੰ ਨਵੀਂ ਗਠਿਤ ਸਬ ਕਮੇਟੀ ਸਾਹਮਣੇ ਵਿਚਾਰਿਆ ਜਾਵੇਗਾ ਅਤੇ ਉਨ੍ਹਾਂ ਦਾ ਹੱਲ ਵੀ ਤਰਜੀਹੀ ਅਧਾਰ ਤੇ ਕਢਿਆ ਜਾਵੇਗਾ।

Continue Reading

Chandigarh

ਵਿਸ਼ਵ ਲਿਵਰ ਦਿਵਸ ਮੌਕੇ ਵਿਸ਼ਵ ਪੱਧਰ ਤੇ ਲਿਵਰ ਬੀਮਾਰੀਆਂ ਵਿੱਚ ਵਾਧੇ ਦੀ ਚੇਤਾਵਨੀ

Published

on

By

ਚੰਡੀਗੜ੍ਹ,18 ਅਪ੍ਰੈਲ (ਸ.ਬ.) ਦੁਨੀਆ ਭਰ ਵਿੱਚ 19 ਅਪ੍ਰੈਲ ਨੂੰ ਮਨਾਏ ਜਾਣ ਵਾਲੇ ਵਿਸ਼ਵ ਲਿਵਰ ਦਿਵਸ ਦੇ ਮੌਕੇ ‘ਦ ਲੈਂਸੇਟ’ ਨੇ ਵਿਸ਼ਵ ਪੱਧਰ ਤੇ ਲਿਵਰ ਬੀਮਾਰੀਆਂ ਵਿੱਚ ਵਾਧੇ ਦੀ ਚੇਤਾਵਨੀ ਜਾਰੀ ਕੀਤੀ ਹੈ। ਰਿਪੋਰਟ ਮੁਤਾਬਕ ‘ਮੈਟਾਬੋਲਿਕ ਡਿਸਫੰਕਸ਼ਨ-ਅਸੋਸੀਏਟਿਡ ਸਟੀਏਟੋਟਿਕ ਲਿਵਰ ਡਿਜ਼ੀਜ਼’ (ਐਮਏਐਸਐਲਡੀ) ਦੇ ਮਾਮਲਿਆਂ ਵਿੱਚ 2050 ਤੱਕ ਤੇਜ਼ ਵਾਧਾ ਹੋਣ ਦੀ ਸੰਭਾਵਨਾ ਹੈ।

ਸਿਹਤ ਮਾਹਿਰਾਂ ਦਾ ਅੰਦਾਜ਼ਾ ਹੈ ਕਿ ਲਗਭਗ ਹਰ ਤਿੰਨ ਵਿੱਚੋਂ ਇੱਕ ਬਾਲਿਗ ਵਿਅਕਤੀ ਇਸ ਨਾਲ ਪ੍ਰਭਾਵਿਤ ਹੈ। ਇਹ ਐਸੀ ਬੀਮਾਰੀ ਹੈ ਜਿਸ ਦੇ ਲੱਛਣ ਅਕਸਰ ਉਸ ਵੇਲੇ ਸਾਹਮਣੇ ਆਉਂਦੇ ਹਨ ਜਦੋਂ ਗੰਭੀਰ ਨੁਕਸਾਨ ਹੋ ਚੁੱਕਾ ਹੁੰਦਾ ਹੈ। ‘ਦ ਲੈਂਸੇਟ’ ਵਲੋਂ ਆਪਣੇ ਅਧਿਐਨ ਵਿੱਚ ਚਿਤਾਵਨੀ ਦਿੱਤੀ ਗਈ ਹੈ ਕਿ ਮਰੀਜ਼ਾਂ ਦੀ ਗਿਣਤੀ 2023 ਵਿੱਚ 1.3 ਅਰਬ ਤੋਂ ਵੱਧ ਕੇ 2050 ਤੱਕ 1.8 ਅਰਬ ਹੋ ਸਕਦੀ ਹੈ। ਭਾਰਤ ਵਿੱਚ ਵੀ ਇਸੇ ਤਰ੍ਹਾਂ ਦਾ ਰੁਝਾਨ ਵੇਖਿਆ ਜਾ ਰਿਹਾ ਹੈ, ਖ਼ਾਸ ਕਰਕੇ ਸ਼ਹਿਰੀ ਅਬਾਦੀ ਅਤੇ ਉੱਚ-ਖ਼ਤਰਾ ਸਮੂਹਾਂ ਵਿੱਚ ਇਹ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ।

ਡਾਕਟਰਾਂ ਦੇ ਮੁਤਾਬਕ ‘ਹੈਪੇਟਾਈਟਿਸ-ਸੀ’ ਇਨਫੈਕਸ਼ਨ, ਸ਼ਰਾਬ ਦੀ ਵਰਤੋਂ ਅਤੇ ਬਦਲ ਰਹੀਆਂ ਖਾਣ-ਪੀਣ ਦੀਆਂ ਆਦਤਾਂ ਦੇ ਕਾਰਨ, ਸਥਿਤੀ ਹੋਰ ਗੰਭੀਰ ਹੋ ਰਹੀ ਹੈ। ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲਿਆਰੀ ਸਾਇੰਸਜ਼ (ਪੀਆਈਐਲਬੀਐਸ) ਦੇ ਡਾਇਰੈਕਟਰ ਡਾ. ਵੀਰੇਂਦਰ ਸਿੰਘ ਨੇ ਕਿਹਾ ਕਿ ਭਾਰਤ ਵਿੱਚ ਲਿਵਰ ਦੇ ਗੰਭੀਰ ਰੋਗਾਂ ਦੇ ਮੁੱਖ ਕਾਰਨਾਂ ਵਿੱਚ ਸ਼ਰਾਬ ਇੱਕ ਵੱਡਾ ਕਾਰਨ ਹੈ ਅਤੇ ਇਹ ਵਾਇਰਲ ਹੈਪੇਟਾਈਟਿਸ ਨਾਲ ਮਿਲ ਕੇ ਹਾਲਤ ਨੂੰ ਹੋਰ ਵੀ ਖਰਾਬ ਕਰ ਦਿੰਦੀ ਹੈ। ਫੈਟੀ ਲਿਵਰ ਡਿਜ਼ੀਜ਼ ਹੁਣ ਸ਼ਰਾਬ ਅਤੇ ਹੈਪੇਟਾਈਟਿਸ-ਸੀ ਦੇ ਨਾਲ ਇੱਕ ਮੁੱਖ ਕਾਰਨ ਵਜੋਂ ਉੱਭਰ ਰਹੀ ਹੈ। ਅਲਟਰਾ-ਪ੍ਰੋਸੈਸਡ ਖਾਣਾ, ਤਲੀਆਂ ਹੋਈਆਂ ਚੀਜ਼ਾਂ ਅਤੇ ਟ੍ਰਾਂਸ- ਫੈਟਸ ਦਾ ਲੰਬੇ ਸਮੇਂ ਤੱਕ ਸੇਵਨ ਸਮੱਸਿਆ ਨੂੰ ਵਧਾ ਰਿਹਾ ਹੈ।

Continue Reading

Latest News

Trending