Connect with us

Mohali

ਪੰਜਾਬ ਸਰਕਾਰ ਨੇ ਸਹਿਕਾਰੀ ਹਾਊਸਿੰਗ ਸੋਸਾਇਟੀਆਂ ਦੇ ਅਲਾਟੀਆਂ ਨੂੰ ਦਿੱਤੀ ਵੱਡੀ ਰਾਹਤ : ਕੁਲਵੰਤ ਸਿੰਘ

Published

on

ਐਸ ਏ ਐਸ ਨਗਰ, 15 ਜਨਵਰੀ (ਸ.ਬ.) ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਸz. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਪੰਜਾਬ ਕੋਆਪਰੇਟਿਵ ਸੋਸਾਇਟੀਜ਼ ਐਕਟ 1961 ਤਹਿਤ ਰਜਿਸਟਰਡ ਹਾਊਸਿੰਗ ਸਹਿਕਾਰੀ ਸਭਾਵਾਂ ਅਤੇ ਹੋਰ ਸਹਿਕਾਰੀ ਸਭਾਵਾਂ (ਜੋ ਆਪਣੇ ਮੈਂਬਰਾਂ ਨੂੰ ਅਚੱਲ ਸੰਪੱਤੀ ਜਿਵੇਂ ਕਿ ਪਲਾਟ, ਫ਼ਲੈਟ ਆਦਿ ਅਲਾਟ ਕਰਨ ਨਾਲ ਸਬੰਧਤ ਹਨ) ਦੇ ਅਸਲ ਅਲਾਟੀ ਤੋਂ ਬਾਅਦ ਵਾਲੇ ਖ਼ਰੀਦਦਾਰਾਂ ਨੂੰ ਅਸ਼ਟਾਮ ਡਿਊਟੀ ਵਿੱਚ ਵੱਡੀ ਰਾਹਤ ਦੇ ਦਿੱਤੀ ਗਈ ਹੈ ਜਿਸ ਨਾਲ ਮੁਹਾਲੀ ਦੀਆਂ ਲਗਭਗ ਦੋ ਦਰਜਨ ਦੇ ਕਰੀਬ ਸੋਸਾਇਟੀਆਂ ਵਿੱਚ ਰਹਿਣ ਵਾਲੇ 5000 ਤੋਂ 7000 ਪਰਿਵਾਰਾਂ ਨੂੰ ਲਾਭ ਮਿਲੇਗਾ।

ਅੱਜ ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਦੱਸਿਆ ਕਿ ਪੰਜਾਬ ਸਰਕਾਰ 12 ਜਨਵਰੀ 2026 ਨੂੰ ਇੱਕ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ ਜਿਸਦੇ ਅਨੁਸਾਰ ਜੇਕਰ ਕੋਈ ਅਲਾਟੀ ਜਾਂ ਖ਼ਰੀਦਦਾਰ 31 ਜਨਵਰੀ 2026 ਤੱਕ ਆਪਣੀ ਪ੍ਰਾਪਰਟੀ ਦੀ ਰਜਿਸਟਰੀ ਕਰਵਾਉਂਦਾ ਹੈ ਤਾਂ ਉਸਨੂੰ ਸਿਰਫ਼ 1 ਫੀਸਦੀ ਅਸ਼ਟਾਮ ਡਿਊਟੀ ਅਦਾ ਕਰਨੀ ਪਵੇਗੀ। ਇਸੇ ਤਰ੍ਹਾਂ 31 ਜਨਵਰੀ ਤੋਂ 28 ਫਰਵਰੀ 2026 ਤੱਕ ਰਜਿਸਟ੍ਰੀ ਕਰਵਾਉਣ ਤੇ 2 ਫੀਸਦੀ ਅਤੇ 1 ਮਾਰਚ 2026 ਤੋਂ 31 ਮਾਰਚ 2026 ਵਿਚਕਾਰ ਰਜਿਸਟ੍ਰੀ ਕਰਵਾਉਣ ਤੇ 3 ਫੀਸਦੀ ਦੇ ਹਿਸਾਬ ਨਾਲ ਅਸ਼ਟਾਮ ਡਿਊਟੀ ਅਦਾ ਕਰਨੀ ਪਵੇਗੀ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਕਿਹਾ ਕਿ ਅਸ਼ਟਾਮ ਡਿਊਟੀ ਤੋਂ ਮਿਲੀ ਇਸ ਛੋਟ ਤੋਂ ਇਲਾਵਾ ਸੋਸਾਇਟੀਆਂ ਦੇ ਸਬੰਧਤ ਪ੍ਰਾਪਰਟੀ ਮਾਲਕਾਂ ਨੂੰ ਐਸ ਆਈ ਸੀ/ ਪੀ ਆਈ ਡੀ ਬੀ/ ਐਸ ਆਈ ਡੀ ਐਫ ਤੋਂ ਵੀ ਪੂਰੀ ਤਰ੍ਹਾਂ ਛੋਟ ਦਿੱਤੀ ਗਈ ਹੈ ਪ੍ਰੰਤੂ ਰਜਿਸਟ੍ਰੇਸ਼ਨ ਫੀਸ ਰੂਲਾਂ ਅਨੁਸਾਰ 1 ਫੀਸਦੀ ਅਦਾ ਕਰਨੀ ਪਵੇਗੀ। ਉਹਨਾਂ ਕਿਹਾ ਕਿ ਜੇਕਰ ਕੋਈ ਅਲਾਟੀ ਆਪਣੀ ਰਜਿਸਟਰੀ ਮਿਤੀ 31 ਮਾਰਚ 2026 ਤੋਂ ਬਾਅਦ ਕਰਵਾਏਗਾ ਤਾਂ ਉਸ ਨੂੰ ਰੂਲਾਂ ਅਨੁਸਾਰ ਬਣਦੀ ਪੂਰੀ ਅਸ਼ਟਾਮ ਡਿਊਟੀ ਅਦਾ ਕਰਨੀ ਪਵੇਗੀ।

ਇਸ ਮੌਕੇ ਵਿਧਾਇਕ ਵੱਲੋਂ ਉਹਨਾਂ ਨਾਲ ਮੁਲਾਕਾਤ ਕਰਨ ਪਹੁੰਚੇ ਵੱਖ ਵੱਖ ਹਾਊਸਿੰਗ ਸੁਸਾਇਟੀਟਾਂ ਦੇ ਵਸਨੀਕਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਉਹ ਸਰਕਾਰ ਤੋਂ ਇਹ ਰਾਹਤ ਦਿਵਾਉਣ ਦੀ ਵੀ ਕੋਸ਼ਿਸ਼ ਕਰਨਗੇ ਕਿ ਸੋਸਾਇਟੀਆਂ ਦੇ ਜੋ ਪ੍ਰਾਪਰਟੀ ਮਾਲਕ 31 ਮਾਰਚ ਤੱਕ ਅਸ਼ਟਾਮ ਡਿਊਟੀ ਦਾ ਸਰਟੀਫ਼ਿਕੇਟ ਖ਼ਰੀਦ ਕੇ ਸਬੰਧਤ ਸਬ-ਰਜਿਸਟਰਾਰ ਕੋਲ ਆਪਣੇ ਦਸਤਾਵੇਜ ਜਮ੍ਹਾਂ ਕਰਵਾ ਦੇਣਗੇ, ਪ੍ਰੰਤੂ ਕਿਸੇ ਕਾਰਨ ਉਨ੍ਹਾਂ ਦੀ ਰਜਿਸਟਰੇਸ਼ਨ ਇਸ ਮਿਤੀ ਤੱਕ ਨਹੀਂ ਹੋਵੇਗੀ, ਉਨ੍ਹਾਂ ਤੇ ਸਟੈਂਪ ਡਿਊਟੀ ਦੀ ਛੋਟ ਲਾਗੂ ਰਹੇ। ਇਸ ਤਰ੍ਹਾਂ ਜੇਕਰ ਸਬੰਧਤ ਹਾਊਸ ਬਿਲਡਿੰਗ ਕੋਪਰੇਟਿਵ ਸੋਸਾਇਟੀਆਂ ਵੱਲੋਂ ਅਲਾਟੀਆਂ ਨੂੰ ਰਜਿਸਟਰੀ ਕਰਵਾਉਣ ਲਈ ਲੋੜੀਂਦੇ ਦਸਤਾਵੇਜ਼ ਜਿਵੇਂ ਕਿ ਐਨ. ਡੀ. ਸੀ., ਐਨ.ਓ.ਸੀ. ਆਦਿ ਮੁਹੱਈਆ ਕਰਵਾਉਣ ਵਿੱਚ ਬੇਲੋੜੀ ਦੇਰੀ ਕਰਨ ਕਾਰਨ ਸਬੰਧਤ ਅਲਾਟੀ ਰਜਿਸਟਰੀ ਨਹੀ ਕਰਵਾ ਪਾਉਂਦੇ ਤਾਂ ਪੰਜਾਬ ਦੇ ਸਹਿਕਾਰਤਾ ਵਿਭਾਗ ਵੱਲੋਂ ਆਪਣੇ ਪੱਧਰ ਤੇ ਸਪੈਸ਼ਲ ਰਜਿਸਟਰਾਰ ਨਿਯੁਕਤ ਕਰਕੇ ਰਜਿਸਟਰੀਆਂ ਕਰਵਾਈਆਂ ਜਾਣ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਦੀਪ ਸਿੰਘ ਸਮਾਣਾ, ਸੁਖਦੇਵ ਸਿੰਘ ਪਟਵਾਰੀ, ਰਮਨਪ੍ਰੀਤ ਕੌਰ ਕੁੰਬੜਾ, ਰਾਜੀਵ ਵਸ਼ਿਸਟ, ਹਰਮੇਸ਼ ਸਿੰਘ ਕੁੰਬੜਾ, ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ ਮਟੌਰ, ਹਰਬਿੰਦਰ ਸਿੰਘ, ਅਕਬਿੰਦਰ ਸਿੰਘ ਗੋਸਲ, ਫੂਲਰਾਜ ਸਿੰਘ, ਆਰ.ਪੀ. ਸ਼ਰਮਾ, ਅਰੁਣ ਗੋਇਲ, ਡਾ. ਕੁਲਦੀਪ ਸਿੰਘ, ਸੁਰਿੰਦਰ ਸਿੰਘ ਰੋਡਾ, ਜਸਬੀਰ ਕੌਰ ਅੱਤਲੀ, ਸਵਿਤਾ ਪਰਿੰਜਾ ਅਤੇ ਵੱਖ-ਵੱਖ ਹਾਊਸ ਬਿਲੰਡਗ ਸੋਸਾਇਟੀਆਂ ਦੇ ਅਹੁਦੇਦਾਰ ਹਾਜਰ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending