International
ਕੈਲਗਰੀ ਦੇ ਕੋਨਰਿਚ ਵਿੱਚ ਘਰਾਂ ਨੂੰ ਅੱਗ ਲੱਗਣ ਕਾਰਨ ਲੱਖਾਂ ਡਾਲਰਾਂ ਦਾ ਨੁਕਸਾਨ
ਕੈਲਗਰੀ, 16 ਜਨਵਰੀ (ਸ.ਬ.) ਕੈਲਗਰੀ ਦੇ ਨਾਲ ਲੱਗਦੇ ਪੰਜਾਬੀਆ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਕੋਨਰਿਚ ਵਿਚ ਦਿਨ ਦਿਹਾੜੇ ਨਵੇਂ ਬਣ ਰਹੇ ਘਰ ਨੂੰ ਅੱਗ ਲੱਗਣ ਉਪਰੰਤ ਉਸ ਦੇ ਨਾਲ ਦੇ ਇਕ ਘਰ ਨੂੰ ਵੀ ਅੱਗ ਲੱਗ ਗਈ, ਜਿਸ ਨਾਲ ਦੋਨੋਂ ਘਰ ਸੜ ਕੇ ਸੁਆਹ ਹੋ ਗਏ। ਉਸ ਇਲਾਕੇ ਵਿਚ ਰਹਿ ਰਹੇ ਗੁਰਲਾਲ ਸਿੰਘ ਗਿੱਲ ਮਾਣੂੰਕੇ ਨੇ ਫੋਨ ਤੇ ਦੱਸਿਆ ਕਿ ਬੀਤੀ ਦੁਪਹਿਰ ਦੇ ਸਮੇਂ ਇਕ ਨਵੇਂ ਬਣ ਰਹੇ ਘਰ ਨੂੰ ਅੱਗ ਲੱਗ ਗਈ। ਤੇਜ਼ ਹਵਾ ਕਾਰਨ ਉਸ ਦੇ ਨਾਲ ਲੱਗਦਾ ਘਰ ਵੀ ਅੱਗ ਦੀ ਲਪੇਟ ਵਿਚ ਆ ਗਿਆ, ਜੋ ਮੌਕੇ ਤੇ ਸੜ ਕੇ ਸਵਾਹ ਹੋ ਗਿਆ। ਉਸ ਦੇ ਪਿਛੇ ਬਣ ਰਹੇ 2 ਨਵੇਂ ਘਰਾਂ ਨੂੰ ਵੀ ਅੱਗ ਨਾਲ ਕਾਫ਼ੀ ਨੁਕਸਾਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਕੁੱਝ ਮਹੀਨੇ ਪਹਿਲਾਂ ਵੀ 2 ਘਰਾਂ ਨੂੰ ਅੱਗ ਲੱਗ ਗਈ ਸੀ।
ਇਸ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਉਨਾਂ ਦੱਸਿਆ ਕਿ ਕਈ ਵਾਰ ਰੌਕੀ ਵਿਊ ਕਾਉਂਟੀ ਦੇ ਮੇਅਰ, ਜੋ ਕਿ ਪੰਜਾਬੀ ਮੂਲ ਦੇ ਹਨ, ਨੂੰ ਕਮਿਉਨਟੀ ਵਲੋਂ ਬੇਨਤੀ ਕੀਤੀ ਗਈ ਸੀ ਕਿ ਇਸ ਇਲਾਕੇ ਵਿਚ ਇਕ ਫਾਇਰ ਸਰਵਿਸਜ਼ ਵਾਸਤੇ ਸਟਾਫ਼ ਪੱਕੇ ਤੌਰ ਤੇ ਨਿਯੁਕਤ ਕੀਤਾ ਜਾਵੇ ਪਰ ਇਨਾਂ ਨੁਕਸਾਨ ਹੋਣ ਦੇ ਬਾਵਜੂਦ ਵੀ ਨਗਰ ਕੌਂਸਲ ਦੇ ਸਿਰ ਤੇ ਜੂੰ ਨਹੀ ਸਿਰਕੀ, ਜਿਸ ਕਰਕੇ ਲੋਕਾਂ ਵਿਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਤਕਰੀਬਨ 40-45 ਮਿੰਟ ਬਾਅਦ ਫਾਇਰ ਸਰਵਿਸਿਜ਼ ਵਾਲੇ ਪਹੁੰਚੇ, ਜਿੰਨ੍ਹਾਂ ਅੱਗ ਨੂੰ ਕਾਬੂ ਕਰਨ ਦੀ ਕੋਸ਼ਿਸ ਕੀਤੀ। ਖਬਰ ਲਿਖਣ ਤੋਂ ਪਹਿਲਾਂ ਇਸ ਇਲਾਕੇ ਦੇ ਮੇਅਰ ਸੰਨੀ ਸਾਮਰਾ ਨਾਲ ਫੋਨ ਤੇ ਗੱਲ ਕਰਨ ਦੀ ਕੋਸ਼ਿਸ ਕੀਤੀ ਗਈ ਪਰ ਰਾਬਤਾ ਕਾਇਮ ਨਹੀ ਹੋ ਸਕਿਆ। ਖਬਰ ਲਿਖਣ ਤੱਕ ਕੋਈ ਵੀ ਜਾਨੀ ਨੁਕਸਾਨ ਨਾ ਹੋਣ ਦੀ ਸੂਚਨਾ ਹੈ। ਜ਼ਿਕਰਯੋਗ ਹੈ ਕਿ ਘਰ ਮਾਲਕਾਂ ਦਾ ਲੱਖਾਂ ਡਾਲਰਾਂ ਦਾ ਨੁਕਸਾਨ ਹੋ ਗਿਆ ਹੈ ਪਰ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀ ਲੱਗ ਸਕਿਆ।
International
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 13 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
ਕਾਬੁਲ, 10 ਜੂਨ (ਸ.ਬ.) ਅਫ਼ਗਾਨਿਸਤਾਨ ਦੇ ਤਾਲਿਬਾਨ ਪ੍ਰਸ਼ਾਸਨ ਨੇ ਅੱਜ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਨੇ ਉਨ੍ਹਾਂ ਦੇ ਦੇਸ਼ ਦੇ ਅੰਦਰੂਨੀ ਇਲਾਕਿਆਂ ਵਿੱਚ ਹਵਾਈ ਹਮਲੇ ਕੀਤੇ ਹਨ, ਜਿਨ੍ਹਾਂ ਵਿੱਚ 13 ਵਿਅਕਤੀਆਂ ਦੀ ਮੌਤ ਹੋ ਗਈ ਹੈ, ਜਦਕਿ 14 ਹੋਰ ਜ਼ਖਮੀ ਹੋ ਗਏ ਹਨ।
ਜਾਣਕਾਰੀ ਦਿੰਦੇ ਹੋਏ ਤਾਲਿਬਾਨ ਦੇ ਮੁੱਖ ਬੁਲਾਰੇ ਜ਼ਬੀਹੁੱਲ੍ਹਾ ਮੁਜਾਹਿਦ ਨੇ ਦੱਸਿਆ ਕਿ ਪਾਕਿਸਤਾਨੀ ਹਵਾਈ ਹਮਲਿਆਂ ਨੇ ਅਫ਼ਗਾਨਿਸਤਾਨ ਦੇ ਖੋਸਤ, ਕੁਨਾਰ ਅਤੇ ਪਕਤਿਕਾ ਸੂਬਿਆਂ ਨੂੰ ਨਿਸ਼ਾਨਾ ਬਣਾਇਆ ਹੈ। ਇਨ੍ਹਾਂ ਹਮਲਿਆਂ ਵਿੱਚ ਜਾਨ ਗਵਾਉਣ ਵਾਲਿਆਂ ਵਿੱਚ 11 ਬੱਚੇ, ਇੱਕ ਔਰਤ ਅਤੇ ਇੱਕ ਬਜ਼ੁਰਗ ਵਿਅਕਤੀ ਸ਼ਾਮਲ ਹਨ। ਹਾਲਾਂਕਿ, ਪਾਕਿਸਤਾਨ ਵੱਲੋਂ ਇਨ੍ਹਾਂ ਹਮਲਿਆਂ ਬਾਰੇ ਹਾਲੇ ਤੱਕ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ।
ਇਹ ਹਵਾਈ ਹਮਲੇ ਉਸ ਘਟਨਾ ਦੇ ਠੀਕ ਇੱਕ ਦਿਨ ਬਾਅਦ ਹੋਏ ਹਨ, ਜਦੋਂ ਅਫ਼ਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਦੇ ਹਸਨ ਖੇਲ ਇਲਾਕੇ ਵਿੱਚ ਸ਼ੱਕੀ ‘ਪਾਕਿਸਤਾਨੀ ਤਾਲਿਬਾਨ’ ਅੱਤਵਾਦੀਆਂ ਨੇ ਇੱਕ ਸੁਰੱਖਿਆ ਚੌਕੀ ਤੇ ਹਮਲਾ ਕਰ ਦਿੱਤਾ ਸੀ। ਉਸ ਭਿਆਨਕ ਮੁਕਾਬਲੇ ਵਿੱਚ ਪਾਕਿਸਤਾਨ ਦੀ ‘ਫੈਡਰਲ ਕਾਂਸਟੇਬੁਲਰੀ’ ਦੇ 6 ਜਵਾਨ ਮਾਰੇ ਗਏ ਸਨ। ਜਵਾਬੀ ਕਾਰਵਾਈ ਵਿੱਚ ਸੁਰੱਖਿਆ ਬਲਾਂ ਨੇ 8 ਹਮਲਾਵਰਾਂ ਨੂੰ ਵੀ ਢੇਰ ਕਰ ਦਿੱਤਾ ਸੀ।
ਜ਼ਿਕਰਯੋਗ ਹੈ ਕਿ ਫਰਵਰੀ ਦੇ ਅਖ਼ੀਰ ਤੋਂ ਦੋਵਾਂ ਗੁਆਂਢੀ ਦੇਸ਼ਾਂ ਵਿਚਾਲੇ ਭਿਆਨਕ ਜੰਗ ਰੁਕ-ਰੁਕ ਕੇ ਜਾਰੀ ਹੈ, ਜਿਸ ਵਿੱਚ ਹੁਣ ਤੱਕ ਸੈਂਕੜੇ ਲੋਕਾਂ ਦੀ ਜਾਨ ਜਾ ਚੁੱਕੀ ਹੈ। ਪਾਕਿਸਤਾਨ ਲਗਾਤਾਰ ਅਫਗਾਨਿਸਤਾਨ ਤੇ ਦੋਸ਼ ਲਾਉਂਦਾ ਆ ਰਿਹਾ ਹੈ ਕਿ ਤਾਲਿਬਾਨ ਸਰਕਾਰ ਆਪਣੇ ਦੇਸ਼ ਵਿੱਚ ‘ਤਹਿਰੀਕ-ਏ-ਤਾਲਿਬਾਨ ਪਾਕਿਸਤਾਨ’ ਵਰਗੇ ਵੱਖਵਾਦੀ ਸੰਗਠਨਾਂ ਨੂੰ ਪਨਾਹ ਦਿੰਦੀ ਹੈ, ਜੋ ਪਾਕਿਸਤਾਨ ਦੇ ਅੰਦਰ ਵੜ ਕੇ ਭਿਆਨਕ ਹਮਲੇ ਕਰ ਰਹੇ ਹਨ। ਦੂਜੇ ਪਾਸੇ, ਤਾਲਿਬਾਨ ਪ੍ਰਸ਼ਾਸਨ ਪਾਕਿਸਤਾਨ ਦੇ ਇਨ੍ਹਾਂ ਦੋਸ਼ਾਂ ਨੂੰ ਹਮੇਸ਼ਾ ਨਕਾਰਦਾ ਰਿਹਾ ਹੈ। ਹੁਣ ਇਨ੍ਹਾਂ ਤਾਜ਼ਾ ਹਮਲਿਆਂ ਮਗਰੋਂ ਪਾਕਿਸਤਾਨ ਤੇ ਅਫ਼ਗਾਨਿਸਤਾਨ ਵਿਚਾਲੇ ਤਣਾਅ ਮੁੜ ਸਿਖਰ ਤੇ ਪਹੁੰਚ ਗਿਆ ਹੈ, ਜਿਸ ਮਗਰੋਂ ਦੁਬਾਰਾ ਜੰਗੀ ਕਾਰਵਾਈ ਸ਼ੁਰੂ ਹੋਣ ਦਾ ਖ਼ਤਰਾ ਵੀ ਵਧ ਗਿਆ ਹੈ।
International
ਫਿਲੀਪੀਨਜ਼ ਵਿੱਚ ਭੂਚਾਲ ਆਉਣ ਕਾਰਨ 15 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
ਮਨੀਲਾ, 8 ਜੂਨ (ਸ.ਬ.) ਅੱਜ ਫਿਲੀਪੀਨਜ਼ ਵਿੱਚ 7.7 ਤੀਬਰਤਾ ਦਾ ਭੂਚਾਲ ਆਇਆ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ ਦੇ ਮੁਤਾਬਕ ਫਿਲੀਪੀਨਜ਼ ਵਿੱਚ 7.7 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਤੋਂ ਬਾਅਦ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਗਈ ਸੀ। ਇਸ ਭੂਚਾਲ ਕਾਰਨ 15 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਗੰਭੀਰ ਜ਼ਖਮੀ ਹੋ ਗਏ ਹਨ। ਇਸ ਤੋਂ ਪਹਿਲਾਂ ਬੀਤੀ ਰਾਤ ਭੂਟਾਨ ਵਿੱਚ ਵੀ ਰਿਕਟਰ ਪੈਮਾਨੇ ਤੇ 5.8 ਮਾਪ ਦਾ ਭੂਚਾਲ ਆਇਆ ਸੀ।
ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ ਦੇ ਮੁਤਾਬਕ ਅੱਜ ਫਿਲੀਪੀਨਜ਼ ਵਿੱਚ 7.7 ਤੀਬਰਤਾ ਦਾ ਇੱਕ ਸ਼ਕਤੀਸ਼ਾਲੀ ਭੂਚਾਲ ਆਇਆ। ਐਕਸ ਤੇ ਇੱਕ ਪੋਸਟ ਵਿੱਚ ਕਿਹਾ ਗਿਆ ਹੈ ਕਿ ਭੂਚਾਲ ਭਾਰਤੀ ਸਮੇਂ ਮੁਤਾਬਕ ਸਵੇਰੇ 5:07 ਵਜੇ ਆਇਆ। ਭੂਚਾਲ ਦਾ ਕੇਂਦਰ 93 ਕਿਲੋਮੀਟਰ ਦੀ ਡੂੰਘਾਈ ਤੇ ਸੀ। ਥੋੜ੍ਹੀ ਦੇਰ ਬਾਅਦ ਸਵੇਰੇ 5:18 ਵਜੇ, ਇੱਕ ਹੋਰ ਸ਼ਕਤੀਸ਼ਾਲੀ ਭੂਚਾਲ ਆਇਆ, ਜਿਸ ਦੀ ਤੀਬਰਤਾ 6.4 ਸੀ। ਭੂਚਾਲ ਦਾ ਕੇਂਦਰ 79 ਕਿਲੋਮੀਟਰ ਦੀ ਡੂੰਘਾਈ ਤੇ ਸੀ।
ਅੱਜ ਦੱਖਣੀ ਫਿਲੀਪੀਨਜ਼ ਵਿੱਚ ਮਿੰਡਾਨਾਓ ਨੇੜੇ 7.7 ਤੀਬਰਤਾ ਦੇ ਭੂਚਾਲ ਤੋਂ ਬਾਅਦ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਗਈ ਸੀ। ਫਿਲੀਪੀਨਜ਼ ਅਤੇ ਗੁਆਂਢੀ ਇੰਡੋਨੇਸ਼ੀਆ ਵਿੱਚ ਭੂ-ਭੌਤਿਕ ਏਜੰਸੀਆਂ ਨੇ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਸੀ। ਯੂਐਸ ਸੁਨਾਮੀ ਚਿਤਾਵਨੀ ਪ੍ਰਣਾਲੀ ਨੇ ਭੂਚਾਲ ਕਾਰਨ ਸੁਨਾਮੀ ਦੀ ਚਿਤਾਵਨੀ ਦਿੱਤੀ ਸੀ।
ਰਾਸ਼ਟਰਪਤੀ ਫਰਡੀਨੈਂਡ ਮਾਰਕੋਸ ਜੂਨੀਅਰ ਨੇ ਲੋਕਾਂ ਨੂੰ ਫਿਲੀਪੀਨਜ਼ ਦੇ ਉਨ੍ਹਾਂ ਇਲਾਕਿਆਂ ਵਿੱਚ ਉੱਚੇ ਸਥਾਨਾਂ ਤੇ ਜਾਣ ਦੀ ਅਪੀਲ ਕੀਤੀ ਜੋ ਸੁਨਾਮੀ ਦੀ ਮਾਰ ਹੇਠ ਆ ਸਕਦੇ ਹਨ, ਅਤੇ ਇੰਡੋਨੇਸ਼ੀਆਈ ਅਤੇ ਮਲੇਸ਼ੀਆ ਦੇ ਅਧਿਕਾਰੀਆਂ ਨੇ ਵੀ ਆਪਣੇ ਨੇੜਲੇ ਤੱਟਵਰਤੀ ਇਲਾਕਿਆਂ ਲਈ ਚਿਤਾਵਨੀਆਂ ਜਾਰੀ ਕੀਤੀਆਂ ਹਨ।
ਫਿਲੀਪੀਨ ਦੀ ਇੱਕ ਏਜੰਸੀ ਨੇ ਇੱਕ ਮੀਟਰ ਤੱਕ ਉੱਚੀਆਂ ਸੁਨਾਮੀ ਲਹਿਰਾਂ ਦੀ ਚਿਤਾਵਨੀ ਦਿੱਤੀ ਹੈ ਜੋ ਕਈ ਘੰਟਿਆਂ ਤੱਕ ਰਹਿ ਸਕਦੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਭੂਚਾਲ ਤੋਂ ਤੁਰੰਤ ਬਾਅਦ ਫਿਲੀਪੀਨ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਕਈ ਇਮਾਰਤਾਂ ਢਹਿ ਢੇਰੀ ਹੋ ਕੇ ਮਲਬੇ ਵਿੱਚ ਤਬਦੀਲ ਹੋ ਗਈਆਂ ਹਨ।
International
ਟੇਕ ਆਫ਼ ਦੌਰਾਨ ਜਹਾਜ਼ ਹਾਦਸਾਗ੍ਰਸਤ, ਦੋ ਪਾਇਲਟਾਂ ਦੀ ਮੌਤ
ਕੈਰੀਬੀਅਨ, 8 ਜੂਨ (ਸ.ਬ.) ਕੈਰੀਬੀਅਨ ਦੇ ਡੋਮੀਨਿਕਨ ਰਿਪਬਲਿਕ ਵਿੱਚ ਇਕ ਪ੍ਰਾਈਵੇਟ ਜਹਾਜ਼ ਕ੍ਰੈਸ਼ ਹੋ ਗਿਆ ਹੈ। ਇਸ ਹਾਦਸੇ ਵਿੱਚ ਜਹਾਜ਼ ਦੇ ਪਾਇਲਟ ਅਤੇ ਕੋ-ਪਾਇਲਟ ਦੋਵਾਂ ਦੀ ਮੌਕੇ ਤੇ ਹੀ ਮੌਤ ਹੋ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਜਹਾਜ਼ ਏਅਰਪੋਰਟ ਤੋਂ ਟੇਕਆਫ਼ ਕਰਨ ਤੋਂ ਕੁਝ ਦੇਰ ਬਾਅਦ ਹੀ ਤਕਨੀਕੀ ਖ਼ਰਾਬੀ ਕਾਰਨ ਪਾਇਲਟ ਦੇ ਕੰਟਰੋਲ ਤੋਂ ਬਾਹਰ ਹੋ ਗਿਆ ਅਤੇ ਰਿਹਾਇਸ਼ੀ ਇਲਾਕੇ ਨੇੜੇ ਖੁੱਲ੍ਹੇ ਮੈਦਾਨ ਵਿੱਚ ਜਾ ਡਿੱਗਾ। ਜਹਾਜ਼ ਦੇ ਜ਼ਮੀਨ ਨਾਲ ਟਕਰਾਉਂਦਿਆਂ ਹੀ ਇਸ ਨੂੰ ਅੱਗ ਲੱਗ ਗਈ ਤੇ ਪੂਰੀ ਤਰ੍ਹਾਂ ਤਬਾਹ ਹੋ ਗਿਆ।
ਹਾਦਸਾ ਇੰਨਾ ਭਿਆਨਕ ਸੀ ਕਿ ਜਹਾਜ਼ ਸਵਾਰ ਪਾਇਲਟ ਅਤੇ ਕੋ-ਪਾਇਲਟ ਨੂੰ ਬਾਹਰ ਨਿਕਲਣ ਦਾ ਮੌਕਾ ਤੱਕ ਨਹੀਂ ਮਿਲਿਆ ਅਤੇ ਅੱਗ ਦੀ ਲਪੇਟ ਵਿੱਚ ਆਉਣ ਕਾਰਨ ਦੋਵਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਹਾਲਾਂਕਿ ਗਨਿਮਤ ਰਹੀ ਕਿ ਹਾਦਸੇ ਸਮੇਂ ਜਹਾਜ਼ ਵਿੱਚ ਕੋਈ ਹੋਰ ਯਾਤਰੀ ਸਵਾਰ ਨਹੀਂ ਸੀ।
ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਪ੍ਰਸ਼ਾਸਨ, ਫਾਇਰ ਬ੍ਰਿਗੇਡ ਅਤੇ ਰੈਸਕਿਊ ਟੀਮਾਂ ਤੁਰੰਤ ਮੌਕੇ ਤੇ ਪਹੁੰਚੀਆਂ। ਅੱਗ ਤੇ ਕਾਬੂ ਪਾਉਣ ਤੋਂ ਬਾਅਦ ਦੋਵਾਂ ਮ੍ਰਿਤਕਾਂ ਨੂੰ ਜਹਾਜ਼ ਦੇ ਮਲਬੇ ਵਿੱਚੋਂ ਬਾਹਰ ਕੱਢਿਆ ਗਿਆ। ਡੋਮੀਨਿਕਨ ਰਿਪਬਲਿਕ ਦੀ ਏਵੀਏਸ਼ਨ ਅਥਾਰਟੀ ਨੇ ਇਸ ਮੰਦਭਾਗੀ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਉੱਚ ਪੱਧਰੀ ਜਾਂਚ ਦੇ ਆਦੇਸ਼ ਦਿੱਤੇ ਹਨ। ਜਹਾਜ਼ ਦੇ ਬਲੈਕ ਬਾਕਸ ਅਤੇ ਏਅਰਪੋਰਟ ਦੇ ਕੰਟਰੋਲ ਰੂਮ ਦੇ ਰਿਕਾਰਡ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਹਾਦਸੇ ਦਾ ਅਸਲ ਕਾਰਨ ਕੀ ਸੀ।
-
Chandigarh2 months agoਪੰਜਾਬ ਨੇ ਸਰਹੱਦੀ ਇਲਾਕਿਆਂ ਵਿੱਚ 585 ਸਥਾਨਾਂ ਤੇ 2291 ਤੋਂ ਵੱਧ ਸੀ ਸੀ ਟੀ ਵੀ ਕੈਮਰੇ ਲਗਾਏ
-
International2 months ago2 ਰੇਲ ਗੱਡੀਆਂ ਦੀ ਟੱਕਰ ਕਾਰਨ 14 ਯਾਤਰੀਆਂ ਦੀ ਮੌਤ, 38 ਜ਼ਖਮੀ
-
Mohali2 months agoਰੈਜੀਡੈਂਸ ਵੈਲਫੇਅਰ ਸੋਸਾਇਟੀ ਸੈਕਟਰ 110 ਦੀ ਚੋਣ ਦੌਰਾਨ ਰਾਜਵਿੰਦਰ ਸਿੰਘ ਸਰਾਓ ਨੂੰ ਸਰਬ-ਸੰਮਤੀ ਨਾਲ ਚੁਣਿਆ ਪ੍ਰਧਾਨ
-
Editorial2 months agoਕਿਸੇ ਵੀ ਸਿਆਸੀ ਪਾਰਟੀ ਲਈ ਸੌਖਾ ਨਹੀਂ ਹੈ ਪੰਜਾਬ ਨੂੰ ਜਿੱਤਣਾ
-
Editorial2 months ago
ਦੇਸ਼ ਵਿਦੇਸ਼ ਵਿੱਚ ਲਗਾਤਾਰ ਨਸਲੀ ਵਿਤਕਰੇ ਦਾ ਸ਼ਿਕਾਰ ਹੋ ਰਹੇ ਹਨ ਸਿੱਖ
-
National4 weeks ago
ਮੰਦਰ ਐਲਾਨੇ ਜਾਣ ਤੋਂ ਬਾਅਦ ਭੋਜਸ਼ਾਲਾ ਵਿੱਚ ਸ਼ਰਧਾਲੂਆਂ ਦੀ ਭੀੜ ਵਧੀ, ਸਥਿਤੀ ਸ਼ਾਂਤੀਪੂਰਨ
-
Editorial1 month agoਪ੍ਰਸਿੱਧ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਰਾਜਨੀਤੀ ਵਿੱਚ ਆਉਣ ਬਾਰੇ ਛਿੜੀ ਚਰਚਾ
-
Mohali2 months agoਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ
