Mohali
ਗਰਭ ਅਵਸਥਾ ਦੀਆਂ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਜ਼ਰੂਰੀ : ਡਾ. ਸੰਗੀਤਾ ਜੈਨ
ਐਸ ਏ ਐਸ ਨਗਰ, 16 ਜਨਵਰੀ (ਸ.ਬ.) ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਕਿਹਾ ਹੈ ਕਿ ਮਾਤਰੀ ਮੌਤ ਦਰ ਘਟਾਉਣ ਲਈ ਗਰਭ ਅਵਸਥਾ ਦੀਆਂ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਕਰਨਾ ਬਹੁਤ ਜ਼ਰੂਰੀ ਹੈ ਤਾਕਿ ਸਮੇਂ ਸਿਰ ਉਨ੍ਹਾਂ ਦਾ ਇਲਾਜ ਸ਼ੁਰੂ ਕੀਤਾ ਜਾ ਸਕੇ। ਜਣੇਪੇ ਦੌਰਾਨ ਹੋਣ ਵਾਲੀਆਂ ਮੌਤਾਂ ਸਬੰਧੀ ਜ਼ਿਲ੍ਹਾ ਪੱਧਰੀ ਰੀਵਿਊ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਅਜਿਹਾ ਹੋਣ ਤੇ ਇਸ ਤਰ੍ਹਾਂ ਜਣੇਪੇ ਸਮੇਂ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਨਹੀਂ ਆਵੇਗੀ। ਮੀਟਿੰਗ ਵਿਚ ਮਾਤਰੀ ਮੌਤਾਂ ਦੇ ਕੇਸਾਂ ਨੂੰ ਵਿਚਾਰਿਆ ਗਿਆ।
ਇਸ ਮੌਕੇ ਉਹਨਾਂ ਜ਼ਿਲ੍ਹੇ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਜੱਚਾ ਦੀ ਮੌਤ ਦੀ ਦਰ ਨੂੰ ਘਟਾਉਣ ਲਈ ਹਰ ਸੰਭਵ ਯਤਨ ਕਰਨ ਦੀ ਹਦਾਇਤ ਕੀਤੀ। ਉਹਨਾਂ ਕਿਹਾ ਕਿ ਜੱਚਾ ਦੀ ਮੌਤ ਦੀ ਦਰ ਨੂੰ ਘਟਾਉਣ ਲਈ ਠੋਸ ਕਦਮ ਚੁੱਕੇ ਜਾਣ ਅਤੇ ਜਿਥੇ ਵੀ ਕੋਈ ਕਮੀ ਪੇਸ਼ੀ ਹੈ, ਉਸ ਨੂੰ ਦੂਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ ਪ੍ਰਮੁੱਖ ਉਦੇਸ਼ਾਂ ਵਿੱਚੋਂ ਇੱਕ ਮਾਤਰੀ ਮੌਤ ਦਰ ਨੂੰ ਘਟਾਉਣਾ ਵੀ ਹੈ। ਇਸ ਲਈ ਲੋਕਾਂ ਨੂੰ ਬਿਹਤਰ ਜੱਚਾ-ਬੱਚਾ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ।
ਉਹਨਾਂ ਹਦਾਇਤ ਕੀਤੀ ਕਿ ਜੇਕਰ ਸਿਹਤ ਕੇਂਦਰ ਵਿਚ ਕੋਈ ਵੀ ਗਰਭਵਤੀ ਮਾਂ ਪਹਿਲੀ ਵਾਰ ਚੈਕਅਪ ਦੌਰਾਨ ਹੀ ਉੱਚ ਜੋਖਮ ਭਰੀ ਲੱਗੇ (ਜਿਵੇਂ ਬੀ. ਪੀ. ਵਧਦਾ ਹੋਵੇ, ਖੂਨ 7 ਗ੍ਰਾਮ ਤੋਂ ਘੱਟ ਹੋਵੇ ਜਾਂ 5 ਫੁੱਟ ਤੋਂ ਘੱਟ ਕੱਦ ਹੋਵੇ) ਤਾਂ ਉਸ ਮਰੀਜ਼ ਨੂੰ ਤੁਰੰਤ ਜ਼ਿਲ੍ਹਾ ਸਰਕਾਰੀ ਹਸਪਤਾਲ ਪੱਧਰ ਤੇ ਰੈਫਰ ਕੀਤਾ ਜਾਵੇ। ਉਸ ਮਰੀਜ਼ ਦੇ ਵਾਰਿਸ ਨੂੰ ਇਹ ਵੀ ਸਮਝਾਇਆ ਜਾਵੇ ਕਿ ਮਾਂ ਅਤੇ ਬੱਚੇ ਦੀ ਜਾਨ ਨੂੰ ਖਤਰਾ ਕਿਵੇਂ ਘਟਾਇਆ ਜਾ ਸਕਦਾ ਹੈ ਅਤੇ ਇਹ ਸਭ ਕੁੱਝ ਗਰਭਵਤੀ ਮਾਵਾਂ ਨੂੰ ਵੀ ਦੱਸਣਾ ਯਕੀਨੀ ਬਣਾਇਆ ਜਾਵੇ।
ਜਿਕਰਯੋਗ ਹੈ ਕਿ ਸਿਹਤ ਵਿਭਾਗ ਵੱਲੋਂ ਜਨਨੀ ਸ਼ਿਸ਼ੂ ਸੁਰੱਖਿਆ ਪ੍ਰੋਗਰਾਮ ਤਹਿਤ ਹਰ ਗਰਭਵਤੀ ਔਰਤ ਨੂੰ ਗਰਭ ਧਾਰਨ ਤੋਂ ਲੈ ਕੇ ਬੱਚੇ ਦੇ ਜਨਮ ਤੱਕ ਸਾਰੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ, ਜਿਨ੍ਹਾਂ ਵਿਚ ਚੈਕਅੱਪ, ਲੈਬ ਟੈਸਟ, ਸਕੈਨਿੰਗ, ਹਸਪਤਾਲ ਆਉਣਾ ਤੇ ਛੱਡਣਾ ਸ਼ਾਮਲ ਹੈ। ਇਸ ਤੋਂ ਇਲਾਵਾ, ਸਰਕਾਰੀ ਸਿਹਤ ਸੰਸਥਾ ਵਿਚ ਜਣੇਪਾ ਕਰਵਾਉਣ ਤੇ ਮੁਫ਼ਤ ਖੁਰਾਕ ਤੇ ਦਵਾਈਆਂ ਸਮੇਤ ਜਨਨੀ ਸੁਰੱਖਿਆ ਯੋਜਨਾ ਤਹਿਤ ਵਿੱਤੀ ਮਦਦ ਵੀ ਦਿੱਤੀ ਜਾਂਦੀ ਹੈ।
ਮੀਟਿੰਗ ਵਿਚ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤਮੰਨਾ ਸਿੰਘਲ, ਇਸਤਰੀ ਰੋਗ ਮਾਹਰ ਡਾਕਟਰਾਂ ਤੋਂ ਇਲਾਵਾ ਪੈਰਾ ਮੈਡੀਕਲ ਸਟਾਫ ਤੇ ਹੋਰ ਨੁਮਾਇੰਦੇ ਹਾਜ਼ਰ ਸਨ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
