Connect with us

Mohali

ਮੁਹਾਲੀ ਦੇ ਸਾਰੇ ਮੰਦਰਾਂ ਵਿੱਚ 15 ਫਰਵਰੀ ਨੂੰ ਧੂਮਧਾਮ ਨਾਲ ਮਨਾਈ ਜਾਵੇਗੀ ਮਹਾਸ਼ਿਵਰਾਤਰੀ

Published

on

13 ਫ਼ਰਵਰੀ ਨੂੰ ਨਿਕਲੇਗੀ ਵਿਸ਼ਾਲ ਸ਼ੋਭਾ ਯਾਤਰਾ

ਐਸ ਏ ਐਸ ਨਗਰ, 19 ਜਨਵਰੀ (ਸ.ਬ.) ਮੁਹਾਲੀ ਦੇ ਸਾਰੇ ਮੰਦਰਾਂ ਵਿੱਚ ਮਹਾਸ਼ਿਵਰਾਤਰੀ ਦਾ ਤਿਉਹਾਰ 15 ਫਰਵਰੀ ਨੂੰ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਸੰਬੰਧੀ 13 ਫ਼ਰਵਰੀ ਨੂੰ ਵਿਸ਼ਾਲ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਜਾਵੇਗਾ। ਇਸ ਸੰਬੰਧੀ ਫੈਸਲਾ ਕੇਂਦਰੀ ਸਨਾਤਨ ਧਰਮ ਮੰਦਰ ਕਲਿਆਣ ਸਮਿਤੀ (ਰਜਿ.) ਮੁਹਾਲੀ ਦੇ ਪ੍ਰਧਾਨ ਸ੍ਰੀਮਤੀ ਕਾਂਤਾ ਗੁਪਤਾ ਦੀ ਅਗਵਾਈ ਹੇਠ ਸ੍ਰੀ ਹਰਿ ਮੰਦਰ, ਫੇਜ਼-5, ਮੁਹਾਲੀ ਵਿੱਚ ਆਯੋਜਿਤ ਮੀਟਿੰਗ ਦੌਰਾਨ ਕੀਤਾ ਗਿਆ ਹੈ। ਮੀਟਿੰਗ ਵਿੱਚ ਮੁਹਾਲੀ ਦੇ ਵੱਖ-ਵੱਖ ਮੰਦਰਾਂ ਦੇ ਅਹੁਦੇਦਾਰਾਂ ਨੇ ਭਾਗ ਲਿਆ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਮਿਤੀ ਦੇ ਜਨਰਲ ਸਕੱਤਰ ਅਤੇ ਮਾਂ ਦੁਰਗਾ ਮੰਦਰ, ਸੈਕਟਰ-68 ਦੇ ਪ੍ਰਧਾਨ ਸ੍ਰੀ ਮਨੋਜ ਕੁਮਾਰ ਅਗਰਵਾਲ ਨੇ ਦੱਸਿਆ ਕਿ ਮਹਾਸ਼ਿਵਰਾਤਰੀ ਦੇ ਪਾਵਨ ਮੌਕੇ ਤੇ 13 ਫ਼ਰਵਰੀ ਨੂੰ ਇੱਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾਵੇਗੀ। ਇਹ ਸ਼ੋਭਾ ਯਾਤਰਾ ਫੇਜ਼-6 ਸਥਿਤ ਸ੍ਰੀ ਦੁਰਗਾ ਮਾਤਾ ਮੰਦਰ ਤੋਂ ਸ਼ੁਰੂ ਹੋ ਕੇ ਵੱਖ-ਵੱਖ ਸੈਕਟਰਾਂ ਵਿੱਚੋਂ ਲੰਘਦੀ ਹੋਈ ਫੇਜ਼-11 ਸਥਿਤ ਸ੍ਰੀ ਲਕਸ਼ਮੀ ਨਾਰਾਇਣ ਮੰਦਰ ਵਿੱਚ ਵਿਧੀਵਤ ਵਿਸਰਜਨ ਨਾਲ ਸੰਪੰਨ ਹੋਵੇਗੀ। ਉਹਨਾਂ ਦੱਸਿਆ ਕਿ ਸ਼ੋਭਾ ਯਾਤਰਾ ਦੌਰਾਨ ਮੁਹਾਲੀ ਦੇ ਸਾਰੇ ਮੰਦਰਾਂ ਵੱਲੋਂ ਸੁੰਦਰ ਅਤੇ ਆਕਰਸ਼ਕ ਝਾਂਕੀਆਂ ਕੱਢੀਆਂ ਜਾਣਗੀਆਂ ਅਤੇ ਵੱਖ-ਵੱਖ ਮੰਦਰਾਂ ਦੀਆਂ ਮਹਿਲਾ ਸੰਕੀਰਤਨ ਮੰਡਲੀਆਂ ਵੱਲੋਂ ਭਗਵਾਨ ਭੋਲੇਨਾਥ ਦਾ ਗੁਣਗਾਨ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਬੰਗਲਾਦੇਸ਼ ਵਿੱਚ ਹਿੰਦੂਆਂ ਤੇ ਹੋ ਰਹੇ ਅਤਿਆਚਾਰਾਂ ਬਾਰੇ ਵੀ ਗੰਭੀਰ ਚਰਚਾ ਕੀਤੀ ਗਈ। ਸਮਿਤੀ ਵੱਲੋਂ ਸਰਕਾਰ ਤੋਂ ਮੰਗ ਕੀਤੀ ਗਈ ਕਿ ਇਨ੍ਹਾਂ ਅਤਿਆਚਾਰਾਂ ਤੇ ਤੁਰੰਤ ਧਿਆਨ ਦੇ ਕੇ ਢੁੱਕਵੇਂ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ, ਤਾਂ ਜੋ ਪੀੜਤ ਹਿੰਦੂ ਭਾਈਚਾਰੇ ਨੂੰ ਨਿਆਂ ਮਿਲ ਸਕੇ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਪ੍ਰਮੋਦ ਮਿਸ਼ਰਾ, ਸ੍ਰੀ ਪ੍ਰੀਤਮ ਰਾਣਾ, ਸ੍ਰੀ ਅਤੁਲ ਸ਼ਰਮਾ, ਸ੍ਰੀ ਸੰਜੀਵ ਸ਼ਰਮਾ, ਸ੍ਰੀ ਰਮੇਸ਼ ਚੰਦ, ਸ੍ਰੀ ਪ੍ਰਦੀਪ ਸੋਨੀ, ਸ੍ਰੀ ਦੇਸਰਾਜ ਗੁਪਤਾ, ਸ੍ਰੀ ਕੁਲਦੀਪ ਸ਼ਰਮਾ, ਸ੍ਰੀ ਕਰਮ ਚੰਦ, ਸ੍ਰੀ ਹਰਵੰਸ਼ ਕਾਲੀਆ, ਸ੍ਰੀ ਗੋਪਾਲ ਸਿੰਘ, ਸ੍ਰੀ ਵੇਦਪ੍ਰਕਾਸ਼ ਕੰਬੋਜ, ਸ੍ਰੀ ਸੁਦਰਸ਼ਨ ਦੇਵ, ਸ੍ਰੀ ਸੁਭਾਸ਼ ਚੋਪੜਾ, ਸ੍ਰੀ ਮਹੇਸ਼ ਮਨਨ, ਸ੍ਰੀ ਰਵਿੰਦਰ ਸਚਦੇਵਾ, ਸ੍ਰੀ ਐਸ.ਐਨ. ਸ਼ਰਮਾ, ਸ੍ਰੀ ਰਾਜੇਸ਼ ਸ਼ਰਮਾ, ਸ੍ਰੀ ਸੁਧੀਰ ਗੋਇਲ ਅਤੇ ਹੋਰ ਅਹੁਦੇਦਾਰ ਹਾਜ਼ਰ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending