Mohali
ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਕਈ ਪਰਿਵਾਰ ਆਪ ਵਿੱਚ ਹੋਏ ਸ਼ਾਮਲ
ਐਸ ਏ ਐਸ ਨਗਰ,19 ਜਨਵਰੀ (ਸ.ਬ.) ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਵਿੱਚੋਂ ਆਏ ਪਰਿਵਾਰਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ ਅਤੇ ਉਹਨਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਆਮ ਆਦਮੀ ਪਾਰਟੀ ਦੇ ਵਿੱਚ ਉਹਨਾਂ ਦਾ ਮਾਣ ਸਤਿਕਾਰ ਹਰ ਹੀਲੇ ਬਰਕਰਾਰ ਰੱਖਿਆ ਜਾਵੇਗਾ। ਆਮ ਆਦਮੀ ਪਾਰਟੀ ਦੇ ਸੈਕਟਰ- 79 ਸਥਿਤ ਦਫਤਰ ਵਿਖੇ ਸ੍ਰੀਮਤੀ ਸ਼ਰਨਜੀਤ, ਬਲਾਕ ਪ੍ਰਧਾਨ ਅਤੇ ਸ੍ਰੀਮਤੀ ਕੁਲਦੀਪ ਕੌਰ ਦੀ ਅਗਵਾਈ ਵਿੱਚ ਕਈ ਪਰਿਵਾਰ ਕਾਂਗਰਸ ਅਤੇ ਹੋਰ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਦੀ ਲਾਰੇ ਲੱਪੇ ਵਾਲੀ ਰਾਜਨੀਤੀ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਇਮਾਨਦਾਰ ਕੰਮਾਂ ਤੇ ਮੋਹਰ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਲੋਕ ਦੂਜੀਆਂ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ, ਉਸ ਤੋਂ ਇਹ ਸਾਫ਼ ਪਤਾ ਲੱਗਦਾ ਹੈ ਕਿ ਪੰਜਾਬ ਵਿੱਚ ਪਹਿਲੀ ਵਾਰ ਕੋਈ ਅਜਿਹੀ ਸਰਕਾਰ ਆਈ ਹੈ ਜੋ ਆਮ ਲੋਕਾਂ ਦੇ ਦਰਦ ਨੂੰ ਸਮਝਦੀ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਮੌਕੇ ਤੇ ਹੱਲ ਕਰ ਰਹੀ ਹੈ।
ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੇਲੇ ਲੋਕ ਬਿਜਲੀ ਦੇ ਭਾਰੀ ਬਿੱਲਾਂ ਕਾਰਨ ਪ੍ਰੇਸ਼ਾਨ ਰਹਿੰਦੇ ਸਨ, ਪਰ ਅੱਜ ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਬਿਜਲੀ ਦੇ ਬਿੱਲ ਸਿਫਰ ਆ ਰਹੇ ਹਨ, ਜਿਸ ਨਾਲ ਹਰ ਗਰੀਬ ਅਤੇ ਮੱਧ ਵਰਗੀ ਪਰਿਵਾਰ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹੇ ਹਨ ਅਤੇ ਹਜ਼ਾਰਾਂ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤ ਦੇ ਕੇਵਲ ਯੋਗਤਾ ਦੇ ਆਧਾਰ ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਸਰਕਾਰ ਵਲੋਂ ਸਿਹਤ ਦੇ ਖੇਤਰ ਵਿੱਚ ਇਨਕਲਾਬੀ ਕੰਮ ਕੀਤੇ ਗਏ ਹਨ ਅਤੇ ਲੋਕਾਂ ਨੂੰ ਉਹਨਾਂ ਦੇ ਘਰਾਂ ਨੇੜੇ ਇਲਾਜ ਦੀ ਸੁਵਿਧਾ ਦਿੱਤੀ ਗਈ ਹੈ। ਇਸਦੇ ਨਾਲ ਹੀ ਪੰਜਾਬ ਵਿੱਚ 3200 ਸਟੇਡੀਅਮ ਬਣਾਏ ਜਾ ਰਹੇ ਹਨ ਅਤੇ ਮੁਹਾਲੀ ਵਿੱਚ ਹੀ 32 ਸਟੇਡੀਅਮ ਬਣਾਏ ਜਾ ਰਹੇ ਹਨ ਜਿਸ ਦੀ ਉਸਾਰੀ ਚੱਲ ਰਹੀ ਹੈ।
ਉਹਨਾਂ ਕਿਹਾ ਕਿ ਜੋ ਲੋਕ ਅੱਜ ਸਰਕਾਰ ਤੇ ਸਵਾਲ ਚੁੱਕ ਰਹੇ ਹਨ, ਉਨ੍ਹਾਂ ਨੇ ਆਪਣੇ ਦਹਾਕਿਆਂ ਦੇ ਰਾਜ ਦੌਰਾਨ ਪੰਜਾਬ ਨੂੰ ਸਿਰਫ਼ ਲੁੱਟਿਆ ਅਤੇ ਕਰਜ਼ੇ ਦੀ ਪੰਡ ਹੇਠ ਦਬਾਇਆ ਹੈ। ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਵਿੱਚ ਅਰਜਨ ਸਿੰਘ ਸ਼ੇਰ ਗਿੱਲ, ਪਰਮਜੀਤ ਸਿੰਘ ਮਾਵੀ, ਦੀਪਵਿੰਦਰ ਸਿੰਘ, ਸੁਖਬੀਰ ਸਿੰਘ, ਰਵੀ ਟਿਵਾਣਾ, ਹਰਵਿੰਦਰ ਸਿੰਘ, ਸੁਖਦੇਵ ਰੀਹਲ, ਜੀਤਪਾਲ ਸਿੰਘ, ਹਰਮੇਸ਼, ਜਗਜੀਤ ਕੌਰ, ਜਗਤਾਰ ਸਿੰਘ, ਪਰਮਜੀਤ ਕੌਰ, ਰਾਜ ਅਰੋੜਾ, ਸਰਬਜੀਤ ਸਿੰਘ, ਤਰਨਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਰਵੀ, ਅਤਿੰਦਰ ਪਾਲ ਸਿੰਘ ਸ਼ਾਮਿਲ ਸਨ। ਇਸ ਮੌਕੇ ਤੇ ਕੁਲਦੀਪ ਸਿੰਘ ਸਮਾਣਾ, ਅਕਵਿੰਦਰ ਸਿੰਘ ਗੋਸਲ, ਆਰ.ਪੀ. ਸ਼ਰਮਾ, ਗੁਰਪ੍ਰੀਤ ਬਲਿਆਲੀ ਵੀ ਹਾਜ਼ਰ ਸਨ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
