Connect with us

Mohali

ਸ਼ਹਿਰ ਵਾਸੀਆਂ ਨੂੰ ਚੰਗੀ ਤਰ੍ਹਾਂ ਯਾਦ ਹਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਕੀਤੇ ਗਏ ਕੰਮ : ਪਰਵਿੰਦਰ ਸਿੰਘ ਸੋਹਾਣਾ

Published

on

ਨਗਰ ਨਿਗਮ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਮੀਟਿੰਗ ਦੌਰਾਨ ਬੁਲਾਰਿਆਂ ਨੇ ਆਮ ਸਰਕਾਰ ਨੂੰ ਪਾਣੀ ਪੀ ਪੀ ਕੋਸਿਆ

ਐਸ ਏ ਐਸ ਨਗਰ, 21 ਜਨਵਰੀ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਸz. ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਹੈ ਕਿ ਮੁਹਾਲੀ ਸ਼ਹਿਰ ਦਾ ਸਭਤੋਂ ਵੱਧ ਵਿਕਾਸ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹੀ ਹੋਇਆ ਹੈ। ਨਗਰ ਨਿਗਮ ਚੋਣਾਂ ਨੂੰ ਲੈ ਕੇ ਚਲ ਰਹੀਆਂ ਸਰਗਰਮੀਆਂ ਦੌਰਾਨ ਸ਼ਹਿਰੀ ਖੇਤਰ ਦੇ ਮੂਹਰਲੀ ਕਤਾਰ ਦੇ ਆਗੂਆਂ ਦੀ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੀਆਂ ਸਿਆਸੀ ਇੱਛਾਵਾਂ ਦੀ ਪੂਰਤੀ ਲਈ ਸ਼ਹਿਰ ਵਾਸੀਆਂ ਨੂੰ ਤੰਗ ਕਰਨ ਅਤੇ ਦਰਦ ਪਰੋਸਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਹੈ।

ਉਹਨਾਂ ਕਿਹਾ ਕਿ ਅਗਾਮੀ ਨਗਰ ਨਿਗਮ ਚੋਣਾਂ ਲਈ ਆਪ ਸਰਕਾਰ ਨੇ ਕਾਂਗਰਸ ਵਾਂਗ ਮੁਹਾਲੀ ਦੇ ਵਾਰਡਾਂ ਦੀ ਕੱਟ-ਵੱਢ ਕਰਨ ਸਮੇਂ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਉੱਕਾ ਵੀ ਧਿਆਨ ਨਹੀਂ ਰੱਖਿਆ ਅਤੇ ਜਿਆਦਾਤਰ ਵਾਰਡਾਂ ਵਿੱਚ ਵਿਰੋਸੀ ਆਗੂਆਂ ਨੂੰ ਨੁਕਸਾਨ ਪਹੁੰਚਾਉਣ ਲਈ ਸਾਜਿਸ਼ ਦੇ ਤਹਿਤ ਕੱਟ ਵੱਢ ਕੀਤੀ ਗਈ ਹੈ। ਸz. ਸੋਹਾਣਾ ਨੇ ਕਿਹਾ ਕਿ ਤੱਤਕਾਲੀ ਅਕਾਲੀ ਸਰਕਾਰ ਵੱਲੋਂ ਮੁਹਾਲੀ ਵਿੱਚ ਕੀਤੇ ਗਏ ਵਿਕਾਸ ਦੇ ਤਮਾਮ ਕੰਮਾਂ ਤੋਂ ਸ਼ਹਿਰ ਨਿਵਾਸੀ ਭਲੀ ਭਾਂਤ ਵਾਕਿਫ ਹਨ। ਖੇਡ ਸਟੇਡੀਅਮ, ਮੈਰੀਟੋਰੀਅਸ ਸਕੂਲ, ਮਾਈ ਭਾਗੋ ਇੰਸਟੀਚਿਊਟ, ਮਹਾਰਾਜਾ ਰਣਜੀਤ ਸਿੰਘ ਡਿਫੈਂਸ ਅਕੈਡਮੀ, ਬਿਸਨਸ ਸਕੂਲ, ਸਾਂਝ ਕੇਂਦਰ, ਹਸਪਤਾਲ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਇਲਾਵਾ ਅੰਤਰਰਾਸ਼ਟਰੀ ਹਵਾਈ ਅੱਡਾ ਅਕਾਲੀ ਸਰਕਾਰ ਦੀ ਦੇਣ ਹਨ, ਜਿਹਨਾਂ ਦੀ ਬਦੌਲਤ ਜਿਲ੍ਹਾ ਹਰ ਖੇਤਰ ਵਿੱਚ ਮੱਲਾਂ ਮਾਰ ਰਿਹਾ ਹੈ। ਉਹਨਾਂ ਕਿਹਾ ਕਿ ਸੱਤਾ ਧਿਰ ਦੇ ਕਥਿਤ ਸਿਆਸੀ ਮਨਸੂਬਿਆਂ ਨੂੰ ਕਦਾਚਿਤ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਤਮਾਮ ਆਗੂਆਂ ਨੂੰ ਸੱਦਾ ਦਿੱਤਾ ਕਿ ਉਹ ਪਾਰਟੀ ਉਮੀਦਵਾਰਾਂ ਦੀ ਜਿੱਤ ਲਈ ਧਰਾਤਲ ਉੱਤੇ ਲੋਕਾਂ ਨੂੰ ਪਾਰਟੀ ਦੀਆਂ ਪ੍ਰਾਪਤੀਆਂ ਬਾਰੇ ਜਾਣੂ ਕਰਵਾਕੇ ਆਪਣੀਆਂ ਸਰਗਰਮੀਆਂ ਅਰੰਭ ਦੇਣ।

ਇਸ ਮੌਕੇ ਸੰਬੋਧਨ ਕਰਦਿਆਂ ਪਾਰਟੀ ਆਗੂਆਂ ਨੇ ਕਿਹਾ ਕਿ ਉਹ ਨਿਗਮ ਚੋਣਾਂ ਲਈ ਤਿਆਰ ਹਨ ਅਤੇ ਪਾਰਟੀ ਵਲੋਂ ਜਿਹੜੇ ਵੀ ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਜਾਣਗੀਆਂ, ਉਹਨਾਂ ਦੀ ਜਿੱਤ ਨੂੰ ਯਕੀਨੀ ਕਰਨ ਲਈ ਪੂਰੀ ਵਾਹ ਲਗਾਈ ਜਾਵੇਗੀ। ਇਸ ਮੌਕੇ ਪਾਰਟੀ ਦੀ ਵਰਕਿੰਗ ਕਮੇਟੀ ਮੈਂਬਰ ਕੁਲਦੀਪ ਕੌਰ ਕੰਗ, ਪ੍ਰਦੀਪ ਸਿੰਘ ਭਾਰਜ, ਮਨਜੀਤ ਸਿੰਘ ਮਾਨ, ਕਰਮ ਸਿੰਘ ਬਾਬਰਾ, ਸੇਵਾਮੁਕਤ ਏ ਆਈ ਜੀ ਸz. ਹਰਗੋਬਿੰਦ ਸਿੰਘ, ਕਮਲਜੀਤ ਸਿੰਘ ਰੂਬੀ, ਹਰਮਨਪ੍ਰੀਤ ਸਿੰਘ ਪ੍ਰਿੰਸ, ਸਤਿੰਦਰ ਸਿੰਘ ਗਿੱਲ, ਲੰਬੜਦਾਰ ਹਰਵਿੰਦਰ ਸਿੰਘ, ਸਰਬਜੀਤ ਸਿੰਘ ਪਾਰਸ, ਰਮਨਦੀਪ ਸਿੰਘ ਬਾਵਾ, ਪ੍ਰੀਤਮ ਸਿੰਘ, ਤਰਲੋਚਨ ਸਿੰਘ, ਬਲਜੀਤ ਸਿੰਘ ਬੇਦੀ, ਐਡਵੋਕੇਟ ਦਮਨ ਧਾਲੀਵਾਲ, ਬਹਾਦਰ ਸਿੰਘ ਕੰਬਾਲੀ, ਸਿਮਰਨ ਢਿੱਲੋਂ, ਕਰਮਜੀਤ ਸਿੰਘ ਨੰਬਰਦਾਰ ਮੋਲੀ ਨੇ ਵੀ ਸੰਬੋਧਨ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਸਿਮਰਨਜੋਤ ਸਿੰਘ ਵਾਲੀਆ, ਰਮਨ ਅਰੋੜਾ, ਸੋਨੀਆ ਸੰਧੂ, ਜਰਨੈਲ ਸਿੰਘ ਬਲੋਗੀ, ਦਰਸ਼ਨ ਸਿੰਘ ਬਲੋਗੀ, ਐਡਵੋਕੇਟ ਦਿਲਪ੍ਰੀਤ ਸਿੰਘ ਬੱਲੋਮਾਜਰਾ, ਹਰਵਿੰਦਰ ਸਿੰਘ ਝੂੰਗੀਆਂ, ਕੁਲਵਿੰਦਰ ਸਿੰਘ ਤੂਰ ਸਮੇਤ ਵੱਡੀ ਗਿਣਤੀ ਪਾਰਟੀ ਆਗੂ ਅਤੇ ਵਰਕਰ ਹਾਜਿਰ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending