Connect with us

Mohali

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ 26 ਜਨਵਰੀ ਨੂੰ ਚੱਪੜ ਚਿੜੀ ਤੋਂ ਸੋਹਾਣਾ, ਏਅਰਪੋਰਟ ਰੋਡ ਰਾਹੀਂ ਦੈੜੀ ਤੱਕ ਕੀਤਾ ਜਾਵੇਗਾ ਟਰੈਕਟਰ ਮਾਰਚ

Published

on

ਟਰੈਕਟਰ ਮਾਰਚ ਦੀ ਵਿਉਂਤਬੰਦੀ ਲਈ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਆਯੋਜਿਤ

ਐਸ ਏ ਐਸ ਨਗਰ, 21 ਜਨਵਰੀ (ਸ.ਬ.) ਸੰਯੁਕਤ ਕਿਸਾਨ ਮੋਰਚਾ ਭਾਰਤ ਵੱਲੋਂ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੌਕੇ ਤੇ ਪੂਰੇ ਦੇਸ਼ ਵਿੱਚ ਨਿੱਜੀਕਰਨ ਦੀਆਂ ਨੀਤੀਆਂ ਖਿਲਾਫ ਜਨਤਕ ਮਾਰਚ ਕੀਤੇ ਜਾਣ ਦੀ ਕੜੀ ਵਜੋਂ ਪੰਜਾਬ ਦੇ ਸਾਰੇ ਜਿਲ੍ਹਿਆਂ ਵਿੱਚ ਟਰੈਕਟਰ ਮਾਰਚ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ।

ਇਸ ਸੰਬੰਧੀ ਮੁਹਾਲੀ ਜ਼ਿਲ੍ਹੇ ਨਾਲ ਸੰਬੰਧਿਤ ਕਿਸਾਨ ਜਥੇਬੰਦੀਆਂ ਵਲੋਂ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮੀਟਿੰਗ ਕਰਕੇ ਟਰੈਕਟਰ ਮਾਰਚ ਦੀ ਵਿਉਂਤਬੰਦੀ ਕੀਤੀ। ਇਸ ਅਨੁਸਾਰ ਜਿਲ੍ਹੇ ਵਿੱਚ ਦੋ ਟਰੈਕਟਰ ਮਾਰਚ ਕੱਢੇ ਜਾਣਗੇ ਜਿਹਨਾਂ ਵਿੱਚੋਂ ਇੱਕ ਟਰੈਕਟਰ ਮਾਰਚ ਡੇਰਾ ਬੱਸੀ ਸਾਈਡ ਤੇ ਕੀਤਾ ਜਾਵੇਗਾ ਅਤੇ ਦੂਜਾ ਟਰੈਕਟਰ ਮਾਰਚ ਚੱਪੜ ਚਿੜੀ ਤੋਂ ਸ਼ੁਰੂ ਹੋਵੇਗਾ। ਚੱਪੜ ਚਿੜੀ ਤੋਂ ਸ਼ੁਰੂ ਹੋਣ ਵਾਲਾ ਟਰੈਕਟਰ ਮਾਰਚ ਚੱਪੜਚਿੜੀ ਤੋਂ ਸ਼ੁਰੂ ਹੋ ਕੇ ਲਾਂਡਰਾਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਾਲੇ ਚੌਕ ਤੋਂ ਏਅਰਪੋਰਟ ਰੋਡ ਰਾਹੀਂ ਏਅਰਪੋਰਟ ਚੌਂਕ ਜਾਵੇਗਾ ਤੇ ਉਥੋਂ ਦੈੜੀ ਜਾ ਕੇ ਸਮਾਪਤ ਹੋਵੇਗਾ। ਇਸ ਟਰੈਕਟਰ ਮਾਰਚ ਵਿੱਚ ਸੈਂਕੜੇ ਟਰੈਕਟਰ ਅਤੇ ਗੱਡੀਆਂ ਸ਼ਾਮਿਲ ਹੋਣਗੀਆਂ।

ਇਸ ਸਬੰਧੀ ਬਿਆਨ ਜਾਰੀ ਕਰਦਿਆਂ ਸੰਯੁਕਤ ਕਿਸਾਨ ਮੋਰਚਾ ਮੁਹਾਲੀ ਦੇ ਆਗੂਆਂ ਨੇ ਦੱਸਿਆ ਕਿ ਟਰੈਕਟਰ ਮਾਰਚ ਦੌਰਾਨ ਬਿਜਲੀ ਸੋਧ ਬਿੱਲ, ਬੀਜ ਬਿੱਲ, ਜੀ ਰਾਮ ਜੀ ਕਾਨੂੰਨ ਅਤੇ ਚਾਰ ਲੇਬਰ ਕੋਡ ਰੱਦ ਕਰਨ ਦੀਆਂ ਮੰਗਾਂ ਉਠਾਈਆਂ ਜਾਣਗੀਆਂ। ਇਸ ਤੋਂ ਇਲਾਵਾ ਕਿਸਾਨਾਂ ਅਤੇ ਮਜ਼ਦੂਰਾਂ ਦਾ ਸਾਰਾ ਕਰਜ਼ਾ ਰੱਦ ਕਰਨ, ਕਿਸਾਨਾਂ ਅਤੇ ਮਜ਼ਦੂਰਾਂ ਨੂੰ 60 ਸਾਲ ਦੀ ਉਮਰ ਪੂਰੀ ਹੋਣ ਤੇ ਘੱਟੋ ਘੱਟ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ, ਹੜ੍ਹ ਪੀੜਤ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ, ਮੁਕਤ ਵਪਾਰ ਸਮਝੌਤਿਆਂ ਵਿੱਚੋਂ ਖੇਤੀ, ਪੋਲਟਰੀ ਅਤੇ ਡੇਅਰੀ ਖੇਤਰ ਨੂੰ ਬਾਹਰ ਰੱਖਣ, ਪੰਜਾਬ ਸਰਕਾਰ ਵੱਲੋਂ ਜਨਤਕ ਅਦਾਰਿਆਂ ਦੀਆਂ ਜਾਇਦਾਦਾਂ ਵੇਚਣ ਖਿਲਾਫ ਆਵਾਜ਼ ਉਠਾਈ ਜਾਵੇਗੀ।

ਉਹਨਾਂ ਦੱਸਿਆ ਕਿ ਟਰੈਕਟਰ ਮਾਰਚ ਦੌਰਾਨ ਡੈਕ ਤੇ ਕੋਈ ਗਾਣੇ ਵਗੈਰਾ ਨਹੀਂ ਵਜਾਏ ਜਾਣਗੇ ਅਤੇ ਨਾ ਹੀ ਹੁੱਲੜਬਾਜੀ ਕੀਤੀ ਜਾਵੇਗੀ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਵੱਲੋਂ ਪ੍ਰਵਾਨਿਤ ਨਾਅਰੇ ਹੀ ਲਗਾਏ ਜਾਣਗੇ।

ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਪ੍ਰੈਸ ਸਕੱਤਰ ਪਰਮਦੀਪ ਸਿੰਘ ਬੈਦਵਾਨ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਸਪਾਲ ਸਿੰਘ ਨਿਆਮੀਆਂ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਅੰਗਰੇਜ਼ ਸਿੰਘ ਭਦੌੜ, ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ, ਟੈਕਨੀਕਲ ਸਰਵਿਸਜ਼ ਯੂਨੀਅਨ ਭੰਗਲ ਦੇ ਲੱਖਾ ਸਿੰਘ, ਪਾਵਰਕੌਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਜ਼ੋਰਾਵਰ ਸਿੰਘ, ਬੀਕੇਯੂ ਏਕਤਾ ਡਕੌਂਦਾ ਦੇ ਪ੍ਰਦੀਪ ਮੁਸਾਹਿਬ, ਬੀਕੇਯੂ ਲੱਖੋਵਾਲ ਦੇ ਸੰਦੀਪ ਰਾਣਾ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਕਰਾਲਾ ਹਾਜ਼ਰ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending