Mohali
ਨਾਜਾਇਜ ਕਬਜਿਆਂ ਖਿਲਾਫ ਮੁਹਿੰਮ ਦੌਰਾਨ ਧੱਕੇਸ਼ਾਹੀ ਕਰ ਰਹੀ ਹੈ ਅਫ਼ਸਰਸ਼ਾਹੀ : ਜੀਤੀ ਸਿੱਧੂ
ਫੇਜ਼ 11 ਦੇ ਬਰਸਾਤੀ ਪਾਣੀ ਦੀ ਨਿਕਾਸੀ ਲਾਈਨ ਬਾਰੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਅਧੂਰੀ ਪਾਈਪ ਲਾਈਨ ਪੂਰੀ ਕਰਨ ਦੇ ਹੁਕਮ
!ਐਸ ਏ ਐਸ ਨਗਰ, 22 ਜਨਵਰੀ (ਸ.ਬ.) ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਸਿੱਧੂ ਵਲੋਂ ਫੇਜ਼ 11 ਦੇ ਬਰਸਾਤੀ ਪਾਣੀ ਦੀ ਨਿਕਾਸੀ ਲਾਈਨ ਬਾਰੇ ਗਮਾਡਾ, ਪਬਲਿਕ ਹੈਲਥ, ਇਰੀਗੇਸ਼ਨ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ 11 ਫੇਜ਼ ਵਿੱਚ ਅਧੂਰੀ ਛੱਡੀ ਗਈ ਸਟੌਰਮ ਵਾਟਰ ਪਾਈਪ ਲਾਈਨ ਨੂੰ ਅੱਗੇ ਤੱਕ ਪੂਰਾ ਕੀਤਾ ਜਾਵੇ। ਇਹ ਕੰਮ ਸਾਬਕਾ ਸੀਨੀਅਰ ਡਿਪਟੀ ਮੇਅਰ ਸਵਰਗੀ ਰਿਸ਼ਵ ਜੈਨ ਦੇ ਵਾਰਡ ਨਾਲ ਸੰਬੰਧਿਤ ਹੈ।
ਮੇਅਰ ਜੀਤੀ ਸਿੱਧੂ ਨੇ ਦੱਸਿਆ ਕਿ ਮੁਹਾਲੀ ਨਗਰ ਨਿਗਮ ਨੂੰ ਗਮਾਡਾ ਤੋਂ 270 ਕਰੋੜ ਰੁਪਏ ਦੇ ਬਕਾਇਆ ਵੱਖ-ਵੱਖ ਵਿਕਾਸ ਕਾਰਜਾਂ ਲਈ ਮਿਲਣੇ ਹਨ। ਇਸ ਤੋਂ ਇਲਾਵਾ ਮਾਰਚ 2026 ਤੱਕ ਲਗਭਗ 25 ਕਰੋੜ ਰੁਪਏ ਦੀ ਹੋਰ ਆਮਦਨ ਨਗਰ ਨਿਗਮ ਨੂੰ ਹੋਵੇਗੀ। ਉਹਨਾਂ ਕਿਹਾ ਕਿ ਵਿਧਾਇਕ ਗਮਾਡਾ ਤੋਂ ਨਗਰ ਨਿਗਮ ਦਾ ਬਕਾਇਆ ਦਿਵਾਉਣ ਤਾਂ ਜੋ ਸ਼ਹਿਰ ਦੇ ਵਿਕਾਸ ਕਾਰਜ ਵਧੀਆ ਢੰਗ ਨਾਲ ਹੋ ਸਕਣ।
ਇਸ ਦੌਰਾਨ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਮੁਹਾਲੀ ਵਿੱਚ ਨਜਾਇਜ ਕਬਜਿਆਂ ਖਿਲਾਫ ਚੱਲ ਰਹੀ ਐਂਟੀ ਐਨਕਰੋਚਮੈਂਟ ਮੁਹਿੰਮ ਨੂੰ ਲੈ ਕੇ ਅਫ਼ਸਰਸ਼ਾਹੀ ਤੇ ਇਲਜਾਮ ਲਗਾਉਂਦਿਆਂ ਕਿਹਾ ਹੈ ਕਿ ਉਹ ਮਾਨਯੋਗ ਹਾਈਕੋਰਟ ਦੇ ਹੁਕਮਾਂ ਦੀ ਉਹ ਪੂਰੀ ਕਦਰ ਕਰਦੇ ਹਨ ਅਤੇ ਉਨ੍ਹਾਂ ਨੂੰ ਮੰਨਣ ਲਈ ਤਿਆਰ ਹਨ, ਪਰ ਸਰਕਾਰ ਅਤੇ ਅਫ਼ਸਰਸ਼ਾਹੀ ਵੱਲੋਂ ਕੀਤੀ ਜਾ ਰਹੀ ਕਾਰਵਾਈ ਪੂਰੀ ਤਰ੍ਹਾਂ ਪੱਖਪਾਤੀ ਅਤੇ ਨਾਜਾਇਜ਼ ਧੱਕੇਸ਼ਾਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਜਿਹੜੇ ਵਾਰਡਾਂ ਵਿੱਚ ਕਾਂਗਰਸ ਪਾਰਟੀ ਦੇ ਕੌਂਸਲਰ ਹਨ ਉਥੇ ਵੱਧ ਤੋੜ-ਫੋੜ ਕੀਤੀ ਗਈ, ਜਦੋਂਕਿ ਸੱਤਾ ਧਿਰ ਦੇ ਨੇੜਲੇ ਕੌਂਸਲਰਾਂ ਦੇ ਵਾਰਡਾਂ ਵਿੱਚ ਸਿਰਫ਼ ਰਸਮੀ ਕਾਰਵਾਈ ਕੀਤੀ ਗਈ। ਉਹਨਾਂ ਕਿਹਾ ਕਿ ਮੁਹਿੰਮ ਦੀ ਸ਼ੁਰੂਆਤ ਹੀ ਪੱਖਪਾਤੀ ਤਰੀਕੇ ਨਾਲ ਹੋਈ ਅਤੇ ਇਹ ਫੇਜ਼ 4 ਤੋਂ ਆਰੰਭ ਕੀਤੀ ਗਈ, ਜਦੋਂਕਿ ਇਸਨ ੰਫੇਜ਼ 6 ਜਾਂ ਫੇਜ਼ 11 ਤੋਂ ਸ਼ੁਰੂ ਕੀਤਾ ਜਾਣਾ ਚਾਹੀਦਾ ਸਹੀ। ਉਨ੍ਹਾਂ ਦੱਸਿਆ ਕਿ ਪਹਿਲਾਂ ਡਰਾਈਵ ਫੇਜ਼ 11 ਪਹੁੰਚੀ, ਫਿਰ ਫੇਜ਼ 10 ਆਈ, ਉਥੇ ਵਿਰੋਧ ਹੋਇਆ ਤਾਂ ਫੇਜ਼ 7 ਵਿੱਚ ਆ ਗਈ।
ਉਨ੍ਹਾਂ ਕਿਹਾ ਕਿ ਇਸ ਕਾਰਵਾਈ ਦੌਰਾਨ ਨਾ ਤਾਂ ਕਿਸੇ ਨੂੰ 90 ਦਿਨਾਂ ਦਾ ਨੋਟਿਸ ਦਿੱਤਾ ਗਿਆ, ਨਾ ਹੀ ਕੋਈ ਜਾਗਰੂਕਤਾ ਕੈਂਪ ਲਗਾਏ ਗਏ। ਹੋਰ ਤਾਂ ਹੋਰ ਮਾਈਕ ਰਾਹੀਂ ਮੁਨਿਆਦੀ ਤਕ ਨਹੀਂ ਹੋਈ। ਉਹਨਾਂ ਕਿਹਾ ਕਿ ਬਹੁਤ ਸਾਰੇ ਘਰਾਂ ਵਿੱਚ 85-90 ਸਾਲ ਦੇ ਬਜ਼ੁਰਗ ਰਹਿੰਦੇ ਹਨ, ਕਈ ਪਰਿਵਾਰ ਬਾਹਰ ਰਹਿੰਦੇ ਹਨ, ਉਨ੍ਹਾਂ ਦੇ ਘਰ ਤੋੜ ਕੇ ਇਲਾਕੇ ਨੂੰ ਅਸੁਰੱਖਿਅਤ ਛੱਡ ਦਿੱਤਾ ਗਿਆ, ਜੋ ਚੋਰੀਆਂ ਨੂੰ ਸੱਦਾ ਦੇਣ ਬਰਾਬਰ ਹੈ। ੳਹਨਾਂ ਕਿਹਾ ਕਿ ਕਾਰਵਾਈ ਤੋਂ ਬਾਅਦ ਕੋਈ ਪਲਾਨ, ਐਸਟੀਮੇਟ ਜਾਂ ਮੇਨਟੇਨੈਂਸ ਪ੍ਰੋਗਰਾਮ ਤਿਆਰ ਨਹੀਂ ਕੀਤਾ ਗਿਆ ਜਿਸ ਕਾਰਨ ਸ਼ਹਿਰ ਦੀ ਹਾਲਤ ਹੋਰ ਖਰਾਬ ਹੋ ਰਹੀ ਹੈ। ਉਨ੍ਹਾਂ ਅਫ਼ਸਰਸ਼ਾਹੀ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਅਫ਼ਸਰਾਂ ਨੂੰ ਵੀ ਅੱਗੇ ਜਾ ਕੇ ਜਵਾਬ ਦੇਣਾ ਪਵੇਗਾ। ਉਨ੍ਹਾਂ ਮੰਗ ਕੀਤੀ ਕਿ ਸ਼ਹਿਰ ਨੂੰ ਸਾਰਿਆਂ ਲਈ ਇਕਸਾਰ ਤਰੀਕੇ ਨਾਲ ਦੇਖਿਆ ਜਾਵੇ ਅਤੇ ਪੱਖਪਾਤ ਦੀ ਨੀਤੀ ਤੁਰੰਤ ਬੰਦ ਕੀਤੀ ਜਾਵੇ।
ਉਹਨਾਂ ਦੱਸਿਆ ਕਿ ਗਰੀਨ ਇਨਕਲੇਵ ਵਿੱਚ ਲਗਭਗ 4 ਕਰੋੜ ਰੁਪਏ ਦੀ ਲਾਗਤ ਨਾਲ 500 ਕੇਐਲਡੀ ਦਾ ਐਸਟੀਪੀ ਪਲਾਂਟ ਮਨਜ਼ੂਰ ਕਰਵਾ ਦਿੱਤਾ ਗਿਆ ਹੈ। ਇਸ ਨਾਲ ਇਲਾਕੇ ਦਾ ਸੀਵਰੇਜ ਸਮੱਸਿਆ ਸਦਾ ਲਈ ਹੱਲ ਹੋ ਜਾਵੇਗੀ। ਇਸ ਸੰਬੰਧੀ ਫਾਈਲ ਪਾਸ ਹੋ ਚੁੱਕੀ ਹੈ ਅਤੇ ਜਲਦ ਕੰਮ ਸ਼ੁਰੂ ਕੀਤਾ ਜਾਵੇਗਾ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
