Mohali
ਸਾਂਝੀ ਤਾਲਮੇਲ ਕਮੇਟੀ ਵਲੋਂ ਧਰਨਾ
ਐਸ ਏ ਐਸ ਨਗਰ, 23 ਜਨਵਰੀ (ਸ.ਬ.) ਸਾਂਝੀ ਤਾਲਮੇਲ ਕਮੇਟੀ ਵਲੋਂ ਇੰਜ. ਪਰਮਿੰਦਰ ਸਿੰਘ ਜੇ. ਈ. ਦੀ ਮੁਅੱਤਲੀ ਨੂੰ ਲੈ ਕੇ ਸਰਕਲ ਮੁਹਾਲੀ ਵਿਖੇ ਧਰਨਾ ਦਿੱਤਾ ਗਿਆ ਜਿਸ ਵਿੱਚ ਪੀ. ਐਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ (ਏਟਕ), ਟੈਕਨੀਕਲ ਸਰਵਿਸ ਯੂਨੀਅਨ (ਭੰਗਲ), ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰ, ਪੈਨਸ਼ਨਰ ਐਸੋਸੀਏਸ਼ਨ ਅਤੇ ਪੈਨਸ਼ਨਰ ਯੂਨੀਅਨ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਜੱਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਇੰਜ. ਪਰਮਿੰਦਰ ਸਿੰਘ ਜੇ. ਈ. ਨੂੰ ਗਲਤ ਤਰੀਕੇ ਨਾਲ ਮੁਅੱਤਲ ਕੀਤਾ ਗਿਆ ਹੈ ਜਦੋਂਕਿ ਉਹਨਾਂ ਦੀ ਕੋਈ ਗਲਤੀ ਨਹੀਂ ਹੈ। ਬੁਲਾਰਿਆਂ ਨੇ ਕਿਹਾ ਕਿ ਪੀ. ਐਸ. ਪੀ. ਸੀ. ਐਲ. ਦੇ ਜੇ. ਈ. ਕੋਲ ਬਿਜਲੀ ਚੋਰੀ ਦਾ ਕੇਸ ਦਰਜ ਕਰਨ ਦਾ ਅਧਿਕਾਰ ਨਹੀਂ ਹੈ ਅਤੇ ਬਿਜਲੀ ਚੋਰੀ ਸਬੰਧੀ ਜੇ. ਈ. ਆਪਣੇ ਉੱਚ ਅਧਿਕਾਰੀਆਂ ਨੂੰ ਇਤਲਾਅ ਕਰ ਸਕਦਾ ਹੈ ਜਿਸਤੇ ਉਚ ਅਧਿਕਾਰੀਆਂ ਵੱਲੋੋਂ ਕਾਰਵਾਈ ਕਰਨੀ ਬਣਦੀ ਹੈ।
ਉਹਨਾਂ ਕਿਹਾ ਕਿ ਬਿਜਲੀ ਚੋਰੀ ਦੇ ਜਿਸ ਮਾਮਲੇ ਵਿੱਚ ਜੇ.ਈ. ਪਰਮਿੰਦਰ ਸਿੰਘ ਨੂੰ ਮੁਅੱਤਲ ਕੀਤਾ ਗਿਆ ਹੈ ਉਸ ਮਾਮਲੇ ਵਿੱਚ ਜੇ ਈ ਵਲੋਂ ਆਪਣੇ ਉੱਚ ਅਧਿਕਾਰੀਆਂ ਨੂੰ ਵਟਸਐਪ ਮੈਸੇਜ ਰਾਹੀਂ ਸੂਚਿਤ ਕੀਤਾ ਗਿਆ ਸੀ ਕਿ ਇਸ ਸ਼ੋਰੂਮ ਵਿੱਚ ਬਿਜਲੀ ਚੋਰੀ ਕੀਤੀ ਜਾ ਰਹੀ ਹੈ, ਪਰੰਤੂ ਸਬੰਧਤ ਅਧਿਕਾਰੀ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।
ਆਗੂਆਂ ਨੇ ਕਿਹਾ ਕਿ ਇਸ ਜੇ. ਈ. ਕੋਲ ਮੁਹਾਲੀ ਦੇ ਸੈਕਟਰ-66, 67, 68, 69 ਅਤੇ ਪਿੰਡ ਕੁੰਬੜਾ ਦੇ ਖੇਤਰ ਦੀ ਸਪਲਾਈ ਚਲਾਉਣ ਅਤੇ ਬਿਜਲੀ ਸਪਲਾਈ ਸਬੰਧੀ ਹੋਰ ਕੰਮਾਂ ਦੀ ਦੇਖ ਰੇਖ ਦਾ ਕਾਰਜਭਾਰ ਹੈ। ਪ੍ਰੰਤੂ ਇਸ ਜੇ. ਈ. ਕੋਲ ਇਸ ਏਰੀਆ ਦੀ ਦੇਖਭਾਲ ਕਰਨ ਲਈ ਕੋਈ ਵੀ ਪੱਕਾ ਕਰਮਚਾਰੀ ਤੈਨਾਤ ਨਾ ਹੋਣ ਦੇ ਬਾਵਜੂਦ ਵੀ ਲੋਕਾਂ ਦੇ ਹਿੱਤਾਂ ਨੂੰ ਦੇਖਦੇ ਹੋਏ ਕੰਮ ਕੀਤਾ ਜਾ ਰਿਹਾ ਹੈ।
ਆਗੂਆਂ ਨੇ ਮੰਗ ਕੀਤੀ ਕਿ ਜੇ.ਈ. ਪਰਮਿੰਦਰ ਸਿੰਘ ਵਿਰੁੱਧ ਲਗਾਏ ਗਏ ਝੂਠੇ ਦੋਸ਼ ਵਾਪਸ ਲਏ ਜਾਣ ਅਤੇ ਉਹਨਾਂ ਨੂੰ ਜਲਦ ਤੋਂ ਜਲਦ ਬਹਾਲ ਕਰ ਡਿਊਟੀ ਤੇ ਲਗਾਇਆ ਜਾਵੇ। ਇਸਦੇ ਨਾਲ ਹੀ ਮੰਗ ਕੀਤੀ ਗਈ ਕਿ ਸੰਬੰਧਤ ਉੱਚ ਅਧਿਕਾਰੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਇਸ ਕੇਸ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਜ਼ੇ. ਈ. ਪਰਮਿੰਦਰ ਸਿੰਘ ਨੂੰ 26 ਜਨਵਰੀ ਤਕ ਡਿਊਟੀ ਤੇ ਮੁੜ ਬਹਾਲ ਨਹੀਂ ਕੀਤਾ ਗਿਆ ਤਾਂ 27 ਜਨਵਰੀ ਤੋਂ ਸਰਕਲ ਰੋਪੜ ਅਤੇ ਸਰਕਲ ਜ਼ੀਰਕਪੁਰ ਵੱਲੋਂ ਵੀ ਵਰਕ-ਟੂ-ਰੂਲ ਦੀ ਕਾਲ ਦਿੱਤੀ ਜਾਵੇਗੀ ਅਤੇ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਧਰਨੇ ਨੂੰ ਹੋਰਨਾਂ ਤੋਂ ਇਲਾਵਾ ਲੱਖਾ ਸਿੰਘ ਪ੍ਰਧਾਨ ਟੀ.ਐਸ.ਯੂ. ਭੰਗਲ, ਸੁਰਿੰਦਰ ਪਾਲ ਸਿੰਘ ਲਹੌਰੀਆ ਪ੍ਰਧਾਨ ਏਟਕ ਫੈਡਰੇਸ਼ਨ, ਜਤਿੰਦਰ ਸਿੰਘ, ਮੋਹਨ ਸਿੰਘ ਗਿੱਲ, ਬਲਵਿੰਦਰ ਕੁਮਾਰ, ਨਿਰਮਲ ਸਿੰਘ, ਗੁਰਬਖਸ਼ ਸਿੰਘ ਅਤੇ ਐਸੋਸੀਏਸ਼ਨ ਆਫ ਜ਼ੂਨੀਅਰ ਇੰਜੀਨੀਅਰ ਦੇ ਪ੍ਰਧਾਨ ਰਣਜੀਤ ਸਿੰਘ ਢਿੱਲੋਂ ਨੇ ਵੀ ਸੰਬੋਧਨ ਕੀਤਾ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
