Connect with us

Mohali

ਮਨਰੇਗਾ ਨੂੰ ਖਤਮ ਕਰਨ ਦੀ ਸਾਜ਼ਿਸ਼ ਕਦੇ ਕਾਮਯਾਬ ਨਹੀਂ ਹੋਣ ਦਿਆਂਗੇ : ਬਲਬੀਰ ਸਿੱਧੂ

Published

on

ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਪਹੁੰਚਾਉਣ ਲਈ ਗਰੀਬ ਮਜ਼ਦੂਰਾਂ ਦੇ ਹੱਕ ਖੋਹ ਰਹੀ ਹੈ ਕੇਂਦਰ ਸਰਕਾਰ

ਐਸ ਏ ਐਸ ਨਗਰ, 24 ਜਨਵਰੀ (ਸ.ਬ.) ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਪੰਜਾਬ ਸ. ਬਲਬੀਰ ਸਿੱਧੂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਪਹੁੰਚਾਉਣ ਲਈ ਗਰੀਬ ਮਜ਼ਦੂਰਾਂ ਦੇ ਹੱਕ ਖੋਹ ਰਹੀ ਹੈ। ਮਨਰੇਗਾ ਬਚਾਓ ਸੰਗਰਾਮ ਦੇ ਤਹਿਤ ਪਿੰਡ ਕੁਰੜਾ, ਮੋਟੇ ਮਾਜਰਾ, ਤੰਗੋਰੀ, ਕੁਰੜੀ, ਸ਼ੇਖਣ ਮਾਜਰਾ, ਨਾਗਰੀ ਅਤੇ ਗੀਗੇ ਮਾਜਰਾ ਵਿੱਚ ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਨਾਲ ਅਹਿਮ ਮੀਟਿੰਗਾਂ ਕਰਦਿਆਂ ਉਹਨਾਂ ਕਿਹਾ ਕਿ ਮਨਰੇਗਾ ਨੂੰ ਖਤਮ ਕਰਨ ਦੀ ਸਾਜ਼ਿਸ਼ ਕਦੇ ਕਾਮਯਾਬ ਨਹੀਂ ਹੋਣ ਦਿੱਤੀ ਜਾਵੇਗੀ।

ਇਨ੍ਹਾਂ ਮੀਟਿੰਗਾਂ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਦੀ ਮਜ਼ਦੂਰ ਵਿਰੋਧੀ, ਕਿਸਾਨ ਵਿਰੋਧੀ ਅਤੇ ਗਰੀਬ ਵਿਰੋਧੀ ਨੀਤੀਆਂ ਦੀ ਨਿੰਦਾ ਕਰਦਿਆਂ ਸz. ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਨਰੇਗਾ ਸਕੀਮ ਦੇ ਫੰਡ ਪਹਿਲਾਂ ਜਾਣ ਬੁੱਝ ਕੇ ਰੋਕੇ ਗਏ ਸਨ, ਤਾਂ ਜੋ ਇਸ ਲੋਕਹਿੱਤ ਯੋਜਨਾ ਨੂੰ ਹੌਲੀ-ਹੌਲੀ ਖਤਮ ਕੀਤਾ ਜਾ ਸਕੇ। ਇਸਦਾ ਸਿੱਧਾ ਨੁਕਸਾਨ ਪਿੰਡਾਂ ਦੇ ਗਰੀਬ ਮਜ਼ਦੂਰਾਂ, ਦਲਿਤਾਂ, ਔਰਤਾਂ ਅਤੇ ਨਿਰਭਰ ਪਰਿਵਾਰਾਂ ਨੂੰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮਨਰੇਗਾ ਗਰੀਬਾਂ ਅਤੇ ਮਜ਼ਦੂਰ ਵਰਗ ਦੀ ਲਾਈਫਲਾਈਨ ਹੈ। ਪਰ ਕੇਂਦਰ ਦੀ ਭਾਜਪਾ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਗਰੀਬਾਂ ਦੇ ਹੱਕਾਂ ਤੇ ਡਾਕਾ ਮਾਰ ਰਹੀ ਹੈ। ਜਿਸਨੂੰ ਕਾਂਗਰਸ ਪਾਰਟੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰੇਗੀ।

ਉਹਨਾਂ ਕਿਹਾ ਕਿ ਪਹਿਲਾਂ, ਮਨਰੇਗਾ ਅਧੀਨ ਕੁੱਲ ਫੰਡਾਂ ਦਾ ਲਗਭਗ 90 ਪ੍ਰਤੀਸ਼ਤ ਕੇਂਦਰ ਸਰਕਾਰ ਤੋਂ ਆਉਂਦਾ ਸੀ, ਪਰ ਨਵੇਂ ਬਿੱਲ ਨੇ ਇਸ ਨੂੰ ਘਟਾ ਕੇ ਸਿਰਫ 60 ਪ੍ਰਤੀਸ਼ਤ ਕਰ ਦਿੱਤਾ ਹੈ। ਇਸ ਨਾਲ ਰਾਜਾਂ ਤੇ ਵਿੱਤੀ ਬੋਝ ਵਧੇਗਾ ਅਤੇ ਉਨ੍ਹਾਂ ਦੀਆਂ ਪਹਿਲਾਂ ਤੋਂ ਹੀ ਕਮਜ਼ੋਰ ਅਰਥਵਿਵਸਥਾਵਾਂ ਤੇ ਵਾਧੂ ਦਬਾਅ ਪਵੇਗਾ। ਉਹਨਾਂ ਕਿਹਾ ਕਿ ਮਨਰੇਗਾ ਦਾ ਨਾਂ ਬਦਲਣਾ ਅਤੇ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ ਮਜ਼ਦੂਰ ਵਰਗ ਦੇ ਹਿੱਤਾਂ ਤੇ ਸਿੱਧਾ ਹਮਲਾ ਹਨ।

ਉਹਨਾਂ ਕਿਹਾ ਕਿ ਇਹ ਯੋਜਨਾ ਕਾਂਗਰਸ ਪਾਰਟੀ ਦੀ ਇਤਿਹਾਸਕ ਦੇਣ ਹੈ, ਜਿਸ ਨਾਲ ਲੱਖਾਂ ਪਰਿਵਾਰਾਂ ਨੂੰ ਰੁਜ਼ਗਾਰ ਮਿਲਿਆ ਹੈ, ਪਰ ਭਾਜਪਾ ਸਰਕਾਰ ਇਸ ਸੱਚ ਨੂੰ ਮਿਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਸz. ਸਿੱਧੂ ਨੇ ਕਿਹਾ ਕਿ ਪੰਜਾਬ ਕਾਂਗਰਸ ਮਜ਼ਦੂਰਾਂ ਦੇ ਹੱਕਾਂ ਦੀ ਲੜਾਈ ਸੜਕ ਤੋਂ ਲੈ ਕੇ ਸੰਸਦ ਤੱਕ ਲੜੇਗੀ ਅਤੇ ਮਨਰੇਗਾ ਸਕੀਮ ਨੂੰ ਮੁੜ ਪੂਰੀ ਤਰ੍ਹਾਂ ਬਹਾਲ ਕਰਵਾਉਣ ਤੱਕ ਸੰਘਰਸ਼ ਜਾਰੀ ਰੱਖੇਗੀ। ਕਾਂਗਰਸ ਮੰਗ ਕਰਦੀ ਹੈ ਕਿ ਕੇਂਦਰ ਸਰਕਾਰ ਤੁਰੰਤ ਫੰਡ ਜਾਰੀ ਕਰੇ, 100 ਦਿਨਾਂ ਦਾ ਕੰਮ ਯਕੀਨੀ ਬਣਾਏ ਅਤੇ ਮਜ਼ਦੂਰੀ ਦੀ ਸਮੇਂ ਸਿਰ ਅਦਾਇਗੀ ਕਰੇ। ਇਸ ਮੌਕੇ ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਵੀ ਕੇਂਦਰ ਸਰਕਾਰ ਦੀ ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਗਟ ਕੀਤਾ ਅਤੇ ਮਨਰੇਗਾ ਨੂੰ ਬਚਾਉਣ ਲਈ ਕਾਂਗਰਸ ਪਾਰਟੀ ਦੇ ਸੰਘਰਸ਼ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਦਾ ਐਲਾਨ ਕੀਤਾ।

ਇਸ ਮੌਕੇ ਹਰਕੇਸ ਚੰਦ ਸ਼ਰਮਾ ਮੱਛਲੀ ਕਲਾਂ, ਪਰਦੀਪ ਸਿੰਘ ਤੰਗੋਰੀ, ਮਨਜੀਤ ਸਿੰਘ ਤੰਗੋਰੀ, ਦਵਿੰਦਰ ਸਿੰਘ ਕੁਰੜਾ, ਨਾਹਰ ਸਿੰਘ ਸਰਪੰਚ ਕੁਰੜੀ, ਹਰਨੇਕ ਸਿੰਘ ਢੋਲ ਕੁਰੜੀ, ਮਨਜੀਤ ਸਿੰਘ ਮੋਟੇਮਾਜਰਾ, ਜਗਜੀਤ ਸਿੰਘ ਸੇਖਨਮਾਜਰਾ, ਕਾਕਾ ਸਿੰਘ ਸੇਖਨਮਾਜਰਾ, ਸੇਵਕ ਸਿੰਘ ਸੇਖਨਮਾਜਰਾ ਵੀ ਹਾਜ਼ਰ ਸਨ।

Continue Reading

Mohali

ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।

ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।

Continue Reading

Mohali

ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ

Published

on

By

ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ

Published

on

By

4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।

ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending