Connect with us

Mohali

ਸਫਾਈ ਮਜਦੂਰਾਂ ਵਲੋਂ 26 ਜਨਵਰੀ ਨੂੰ ਮੁਹਾਲੀ ਵਿਖੇ ਝੰਡਾ ਲਹਿਰਾਉਣ ਆਏ ਕੈਬਨਿਟ ਮੰਤਰੀ ਦੇ ਵਿਰੋਧ ਅਤੇ ਘਿਰਾਓ ਦਾ ਐਲਾਨ

Published

on

ਐਸ ਏ ਐਸ ਨਗਰ, 24 ਜਨਵਰੀ (ਸ.ਬ.) ਸਫਾਈ ਮਜਦੂਰਾਂ ਵਲੋਂ 26 ਜਨਵਰੀ ਨੂੰ ਮੁਹਾਲੀ ਵਿਖੇ ਝੰਡਾ ਲਹਿਰਾਉਣ ਆਏ ਕੈਬਨਿਟ ਮੰਤਰੀ ਦੇ ਵਿਰੋਧ ਅਤੇ ਘਿਰਾਓ ਦਾ ਐਲਾਨ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਫਾਈ ਮਜ਼ਦੂਰ ਫੈਡਰੇਸ਼ਨ ਦੇ ਸੂਬਾ ਜਨਰਲ ਸਕੱਤਰ ਪਵਨ ਗੋਡਯਾਲ ਨੇ ਦੱਸਿਆ ਕਿ ਇਸ ਸੰਬੰਧੀ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਮੋਹਨ ਸਿੰਘ ਦੀ ਅਗਵਾਈ ਹੇਠ ਹੋਈਆਂ ਵੱਖ ਵੱਖ ਮੀਟਿੰਗਾਂ ਕੀਤੀਆਂ ਗਈਆਂ ਹਨ ਜਿਸ ਦੌਰਾਨ ਸਫਾਈ ਸੇਵਕਾਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਇਹਨਾਂ ਮੀਟਿੰਗਾਂ ਦੌਰਾਨ ਮੁਹਾਲੀ ਦੇ ਸੀਨੀਅਰ ਆਗੂ ਰਾਜਨ ਚਾਵਰੀਆ, ਮੁਹਾਲੀ ਫੈਡਰੇਸ਼ਨ ਦੇ ਪ੍ਰਧਾਨ ਅਨਿਲ ਕੁਮਾਰ, ਸੀਨੀਅਰ ਵਾਈਸ ਪ੍ਰਧਾਨ ਯਸ਼ਪਾਲ, ਵਾਈਸ ਪ੍ਰਧਾਨ ਕਨੰਨ, ਇੰਦਰਜੀਤ ਸਿੰਘ, ਮੋਹਿਤ ਅਤੇ ਡੋਰ ਟੁ ਡੋਰ ਵਿੰਗ ਵਿੱਚ ਪ੍ਰਧਾਨ ਬ੍ਰਿਜ ਮੋਹਨ, ਰੋਸ਼ਨ ਲਾਲ, ਰਾਜੁ ਸੰਗੇਲਿਆ, ਰਜਿੰਦਰ ਬਾਗੜੀ, ਸਚਿਨ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਆਗੂ ਸ਼ਾਮਲ ਹੋਏ।

ਉਹਨਾਂ ਕਿਹਾ ਕਿ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਵਲੋਂ ਲਿਖੇ ਗਏ ਸਮਾਨਤਾ ਅਤੇ ਲੋਕਤੰਤਰ ਦਾ ਅਧਿਕਾਰ ਦੇਣ ਵਾਲੇ ਭਾਰਤੀ ਸੰਵੀਧਾਨ ਨੂੰ ਲਾਗੂ ਹੋਏ ਅੱਜ ਲਗਭਗ 76 ਸਾਲ ਹੋ ਗਏ ਹਨ। ਪਰੰਤੂਇਸਦੇ ਬਾਵਜੂਦ ਦਲਿਤ ਵਰਗ ਨਾਲ ਸਬੰਧਤ ਸਫਾਈ ਸੇਵਕ ਅਤੇ ਸੀਵਰਮੈਨਾਂ ਨੂੰ ਆਰਥਿਕ ਗੁਲਾਮੀ ਵਿੱਚ ਜੀਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ ਅਤੇ ਅੱਜ ਦੀ ਪੰਜਾਬ ਸਰਕਾਰ ਵਲੋਂ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਤੋਂ ਬੰਧੂਆਂ ਮਜ਼ਦੂਰਾਂ ਵਾਂਗ ਕੰਮ ਲੈਣ ਦੀ ਕਾਰਵਾਈ ਕੀਤੀ ਜਾ ਰਹੀ ਹੈ।

ਉਹਨਾਂ ਕਿਹਾ ਕਿ ਮੁਹਾਲੀ ਸਮੇਤ ਪੰਜਾਬ ਦੀ ਬਿਜਲੀ,ਪਾਣੀ, ਸੜਕਾਂ, ਸਫਾਈ ਅਤੇ ਡੋਰ ਟੁ ਡੋਰ ਕੂੜਾ ਚੁੱਕਣ ਦੇ ਠੇਕੇ ਦਿੱਲੀ ਵਾਲਿਆਂ ਦੇ ਨਜ਼ਦੀਕੀ ਠੇਕੇਦਾਰਾਂ, ਕੰਪਨੀਆਂ ਨੂੰ ਦੇ ਕੇ, ਪੰਜਾਬ ਨੂੰ ਲੁੱਟਣ ਦੀ ਕਾਰਵਾਈ ਕੀਤੀ ਜਾ ਰਹੀ ਹੈ, ਜੋ ਪੰਜਾਬ ਦੇ ਸਫਾਈ ਕਰਮਚਾਰੀਆਂ ਨਾਲ ਵੱਡਾ ਧੱਕਾ ਹੈ। ਉਹਨਾਂ ਕਿਹਾ ਕਿ ਪੰਜਾਬ ਸਫਾਈ ਮਜ਼ਦੂਰ ਫੈਡਰੇਸ਼ਨ ਇਸਦਾ ਸਮੁੱਚੇ ਪੰਜਾਬ ਵਿੱਚ ਵਿਰੋਧ ਕੀਤਾ ਜਾ ਰਿਹਾ ਹੈ। ਇਸ ਕੜੀ ਵਿੱਚ ਅੱਜ ਦੀ ਮੀਟਿੰਗ ਵਿੱਚ ਮੁਹਾਲੀ ਵਿਖੇ ਵੀ 26 ਜਨਵਰੀ ਨੂੰ ਝੰਡਾ ਲਹਿਰਾਉਣ ਆਏ ਕੈਬਨਿਟ ਮੰਤਰੀ ਨੂੰ ਘੇਰਨ ਦਾ ਫੈਸਲਾ ਸਰਵ ਸੰਮਤੀ ਨਾਲ ਪਾਸ ਕੀਤਾ ਗਿਆ।

ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਸਫਾਈ ਸੇਵਕਾਂ ਨੂੰ ਪੱਕਾ ਕਰਨ ਅਤੇ ਉਹਨਾਂ ਦੀਆਂ ਤਨਖਾਹਾਂ ਵਿੱਚ ਵਾਧਾ ਕਰਨ ਦੀ ਥਾਂ, ਐਪ ਰਾਹੀਂ ਹਾਜ਼ਰੀ ਲਗਾਉਣ ਦੀ ਆੜ ਵਿੱਚ ਇਨ੍ਹਾਂ ਨੂੰ ਗੁਲਾਮ ਬਣਾ ਕੇ ਬੰਧੂਆਂ ਮਜ਼ਦੂਰਾਂ ਵਾਂਗ ਕੰਮ ਕਰਾਉਣਾ ਚਾਹੁੰਦੀ ਹੈ, ਜਿਸ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ। ਆਗੂਆਂ ਵਲੋਂ ਮੰਗ ਕੀਤੀ ਗਈ ਕਿ ਸਾਲ 2022 ਵਿੱਚ ਕੰਟਰੈਕਟ ਬੇਸ ਤੇ ਭਰਤੀ ਕੀਤੇ ਗਏ ਸਫਾਈ ਸੇਵਕਾਂ, ਸੀਵਰਮੈਨਾਂ ਨੂੰ ਪੱਕਾ ਕੀਤਾ ਜਾਵੇ, ਨਗਰ ਨਿਗਮ ਮੁਹਾਲੀ ਦੀ ਹੱਦਬੰਦੀ ਵਧਣ ਕਾਰਨ ਸਫਾਈ ਲਈ ਘੱਟੋ ਘੱਟ 1200-1500 ਸਫਾਈ ਸੇਵਕਾਂ, ਸੀਵਰਮੈਨਾਂ ਦੀ ਜਲੰਧਰ ਦੀ ਤਰਜ਼ ਤੇ ਪੱਕੀ ਭਰਤੀ ਕੀਤੀ ਜਾਵੇ, ਐਪ ਰਾਹੀਂ ਆਨਲਾਈਨ ਹਾਜ਼ਰੀ ਲਗਵਾਉਣ ਦਾ ਫੈਸਲਾ ਤੁਰੰਤ ਪ੍ਰਭਾਵ ਨਾਲ ਵਾਪਸ ਲਿਆ ਜਾਵੇ, ਡੋਰ ਟੁ ਡੋਰ ਕੁੜਾ ਚੁੱਕਣ ਦਾ ਦਿੱਤਾ ਗਿਆ ਠੇਕਾ ਤੁਰੰਤ ਪ੍ਰਭਾਵ ਨਾਲ ਰੱਦ ਕੀਤਾ ਜਾਵੇ, ਮਾਣਯੋਗ ਸੁਪਰੀਮ ਕੋਰਟ ਦਾ ਬਰਾਬਰ ਕੰਮ ਬਰਾਬਰ ਤਨਖਾਹ ਦਾ ਫੈਸਲਾ ਲਾਗੂ ਕੀਤਾ ਜਾਵੇ ਅਤੇ ਮੁਲਾਜ਼ਮਾਂ,ਪੈਨਸ਼ਨਰਾਂ ਦੇ ਡੀ.ਏ ਦੇ ਬਣਦੇ ਬਕਾਏ ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ।

ਆਗੂਆਂ ਵਲੋਂ ਚੇਤਾਵਨੀ ਦਿੱਤੀ ਗਈ ਕਿ ਜੇਕਰ ਤੁਰੰਤ ਹੀ ਸਫਾਈ ਸੇਵਕਾਂ ਦੀਆਂ ਮੰਗਾਂ ਤੇ ਅਮਲ ਨਾਂ ਕੀਤਾ ਗਿਆ ਤਾਂ ਵਾਲਮੀਕਿ ਸਮਾਜ ਵਲੋਂ ਵੱਡਾ ਸੰਘਰਸ਼ ਉਲਿਕਿਆ ਜਾਵੇਗਾ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending