Connect with us

Mohali

ਨਿਗਮ ਚੋਣਾਂ ਦੌਰਾਨ ਵਾਰਡ ਨੰਬਰ 16 ਵਿੱਚ ਹੋਵੇਗੀ ਦਿਲਚਸਪ ਟੱਕਰ

Published

on

ਐਸ ਏ ਐਸ ਨਗਰ, 27 ਜਨਵਰੀ (ਭਗਵੰਤ ਸਿੰਘ ਬੇਦੀ) ਮੁਹਾਲੀ ਨਗਰ ਨਿਗਮ ਦੀਆਂ ਆਉਣ ਵਾਲੀਆਂ ਚੋਣਾਂ ਦਾ ਬੇਸ਼ੱਕ ਹੁਣ ਤੱਕ ਐਲਾਨ ਨਹੀਂ ਹੋਇਆ ਹੈ ਪਰੰਤੂ ਮੁਹਾਲੀ ਦੇ ਲਗਭਗ ਸਾਰੇ ਹੀ ਵਾਰਡਾਂ ਵਿੱਚ ਚਾਹਵਾਨ ਉਮੀਦਵਾਰਾਂ ਵੱਲੋਂ ਆਪੋ ਆਪਣਾ ਚੋਣ ਪ੍ਰਚਾਰ ਵੀ ਆਰੰਭ ਕਰ ਦਿੱਤਾ ਗਿਆ ਹੈ। ਇਸ ਦੌਰਾਨ ਜਿੱਥੇ ਇਹਨਾਂ ਸੰਭਾਵੀ ਉਮੀਦਵਾਰਾਂ ਵਲੋਂ ਆਪੋ ਆਪਣੇ ਪ੍ਰਚਾਰ ਦੇ ਪੋਸਟਰ ਅਤੇ ਬੈਨਰ ਲਗਾਉਣੇ ਸ਼ੁਰੂ ਕਰ ਦਿੱਤੇ ਹਨ, ਉੱਥੇ ਉਹਨਾਂ ਵਲੋਂ ਲੋਕਾਂ ਨਾਲ ਮੀਟਿੰਗਾਂ ਦਾ ਅਮਲ ਵੀ ਆਰੰਭ ਦਿੱਤਾ ਗਿਆ ਹੈ।

ਇਸ ਸੰਬੰਧੀ ਵਾਰਡ ਨੰਬਰ 16 ਵਿੱਚ ਸਥਿਤੀ ਕਾਫੀ ਦਿਲਚਸਪ ਨਜਰ ਆ ਰਹੀ ਹੈ। ਇਸ ਵਾਰਡ ਵਿੱਚ ਮੁੱਖ ਤੌਰ ਤੇ ਚਾਰ ਉਮੀਦਵਾਰ ਚੋਣ ਮੈਦਾਨ ਵਿੱਚ ਉਤਰ ਚੁੱਕੇ ਹਨ ਜਦੋਂਕਿ ਹੁਣੇ ਕੁੱਝ ਅਤੇ ਹੋਰ ਉਮੀਦਵਾਰਾਂ ਦੇ ਉਤਰਨ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

ਮੁਹਾਲੀ ਦੇ ਪੈਰਾਗਾਨ ਸੀਨੀਅਰ ਸੈਕੈਂਡਰੀ ਸਕੂਲ ਦੇ ਡਾਇਰੈਕਟਰ ਸਿੱਖਿਆ ਸ਼ਾਸਤਰੀ ਮੋਹਨ ਬੀਰ ਸਿੰਘ ਸ਼ੇਰ ਗਿੱਲ ਦੇ ਸਪੁੱਤਰ ਹਰਸ਼ਦੀਪ ਸਿੰਘ ਸ਼ੇਰ ਗਿੱਲ ਉਰਫ ਸ਼ਨਕਾ ਪੂਰੇ ਜੋਰ ਸ਼ੋਰ ਨਾਲ ਚੋਣ ਮੈਦਾਨ ਵਿੱਚ ਆਪਣੀ ਹਾਜ਼ਰੀ ਦਰਜ ਕਰਵਾ ਰਹੇ ਹਨ। ਸz. ਮੋਹਨਬੀਰ ਸਿਘ ਸ਼ੇਰਗਿਲ ਇਸਤੋਂ ਪਹਿਲਾਂ ਵੀ ਮਿਉਂਸਪਲ ਕੌਂਸਲਰ ਰਹਿ ਚੁੱਕੇ ਹਨ ਅਤੇ ਸਾਫ ਸੁਥਰੀ ਰਾਜਨੀਤੀ ਲਈ ਜਾਣੇ ਜਾਂਦੇ ਹਨ। ਉਹਨਾਂ ਦੇ ਪੁੱਤਰ ਹਰਸ਼ਦੀਪ ਸਿੰਘ ਸ਼ੇਰਗਿਲ ਵੀ ਵਿਦਿਆਰਥੀ ਰਾਜਨੀਤੀ ਨਾਲ ਜੁੜੇ ਰਹੇ ਹਨ ਅਤੇ ਨਗਰ ਨਿਗਮ ਦੇ ਕੌਂਸਲਰ ਅਹੁਦੇ ਦੀ ਚੋਣ ਲਈ ਪਹਿਲੀ ਵਾਰ ਆਪਣੀ ਕਿਸਮਤ ਅਜਮਾਉਣ ਲਈ ਮੈਦਾਨ ਵਿੱਚ ਆਏ ਹਨ।

ਮੁਹਾਲੀ ਦੇ ਟਕਸਾਲੀ ਸਿਆਸੀ ਆਗੂ ਬਲਰਾਜ ਸਿੰਘ ਗਿੱਲ ਦੇ ਸਪੁੱਤਰ ਸਿਮਰਤ ਸਿੰਘ ਗਿੱਲ ਨੇ ਵੀ ਚੋਣ ਮੈਦਾਨ ਵਿੱਚ ਸਰਗਰਮੀਆਂ ਆਰੰਭ ਦਿੱਤੀਆਂ ਹਨ। ਸਿਮਰਤ ਸਿੰਘ ਗਿਲ ਦੀ ਪਤਨੀ ਰਾਜਦੀਪ ਕੌਰ ਵਾਰਡ ਨੰਬਰ 17 ਦੀ ਮੌਜੂਦਾ ਕੌਂਸਲਰ ਹਨ।

ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਗੁਰਦੀਪ ਸਿੰਘ ਢਿੱਲੋਂ ਦੇ ਪੁੱਤਰ ਕਰਨਦੀਪ ਸਿੰਘ ਢਿੱਲੋਂ ਵਲੋਂ ਵੀ ਇੱਥੇ ਰਸਮੀ ਤੌਰ ਤੇ ਚੋਣ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸz. ਗੁਰਦੀਪ ਸਿੰਘ ਢਿੱਲੋਂ ਕੁੱਝ ਦਿਨ ਪਹਿਲਾਂ ਹੀ ਸਾਬਕਾ ਮੰਤਰੀ ਸz. ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ ਸਨ ਅਤੇ ਇਸ ਗੱਲ ਦੀ ਪੂਰੀ ਸੰਭਾਵਨਾ ਹੈ ਕਿ ਉਹ ਕਾਂਗਰਸ ਪਾਰਟੀ ਦੇ ਅਧਿਕਾਰਤ ਉਮੀਦਵਾਰ ਹੋ ਸਕਦੇ ਹਨ।

ਇਸ ਵਾਰਡ ਵਿੱਚ ਪੈਂਦੇ ਫੇਜ਼ 11 ਦੇ ਖੇਤਰ ਦੀ ਲੰਬਾ ਸਮਾਂ ਨੁਮਾਇਦੰਗੀ ਕਰਦੇ ਰਹੇ ਸਵਰਗੀ ਅਮਰੀਕ ਸਿੰਘ ਤਹਿਸੀਲਦਾਰ (ਰਿਟਾਂ) ਦੇ ਪੁੱਤਰ ਸz. ਅਮਰਜੀਤ ਸਿੰਘ ਵੱਲੋਂ ਵੀ ਇਸ ਵਾਰਡ ਵਿੱਚ ਆਪਣੇ ਤਰੀਕੇ ਨਾਲ ਚੋਣ ਪ੍ਰਚਾਰ ਆਰੰਭ ਦਿੱਤਾ ਗਿਆ ਹੈ। ਸz. ਅਮਰਜੀਤ ਸਿੰਘ ਵਲੋਂ ਆਪਣੇ ਕਰੀਬੀ ਵਿਅਕਤੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਉਹਨਾਂ ਤੋਂ ਸਮਰਥਨ ਮੰਗਿਆ ਜਾ ਰਿਹਾ ਹੈ।

ਇਹਨਾਂ ਚਾਰੇ ਉਮੀਦਵਾਰਾਂ ਵਿੱਚ ਇੱਕ ਗੱਲ ਸਾਂਝੀ ਹੈ ਕਿ ਇਹ ਸਾਰੇ ਹੀ ਚੰਗੇ ਪਿਛੋਕੜ ਨਾਲ ਸੰਬੰਧਿਤ ਹਨ। ਸz. ਹਰਸ਼ਦੀਪ ਸਿੰਘ ਗਿੱਲ ਸ਼ੇਰਗਿੱਲ ਦੇ ਪਿਤਾ ਮੋਹਣਬੀਰ ਸਿੰਘ ਸ਼ੇਰਗਿੱਲ ਪਹਿਲਾਂ ਵੀ ਇਸ ਵਾਰਡ ਦੇ ਇੱਕ ਵੱਡੇ ਹਿੱਸੇ ਦੀ ਨੁਮਾਇੰਦਗੀ ਕਰ ਚੁੱਕੇ ਹਨ ਅਤੇ ਹਰਸ਼ਦੀਪ ਸਿੰਘ ਸ਼ੇਰਗਿੱਲ ਵਲੋਂ ਆਪਣੇ ਪਿਤਾ ਦੇ ਆਸ਼ੀਰਵਾਦ ਨਾਲ ਬਕਾਇਦਾ ਆਪਣੀ ਚੋਣ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ ਜਿਸਦੇ ਤਹਿਤ ਉਹਨਾਂ ਵਲੋਂ ਵਾਰਡ ਵਿੱਚ ਪੈਂਦੇ ਖੇਤਰ ਵਿਚਲੇ ਘਰਾਂ ਵਿੱਚ ਜਾ ਆਪਣੀ ਉਮੀਦਵਾਰੀ ਬਾਰੇ ਦੱਸ ਕੇ ਲੋਕਾਂ ਦਾ ਸਮਰਥਨ ਮੰਗਿਆ ਜਾ ਰਿਹਾ ਹੈ। ਉਹਨਾਂ ਵਲੋਂ ਵਾਰਡ ਵਾਸੀਆਂ ਨੂੰ ਸਾਫ ਸੁਥਰਾ ਪ੍ਰਸ਼ਾਸਨ ਦੇਣ, ਵਾਰਡ ਦੇ ਵਿਕਾਸ ਲਈ ਕੰਮ ਕਰਨ, ਪਾਰਕਾਂ ਨੂੰ ਆਧੁਨਿਕ ਬਣਾਉਣ, ਵਾਰਡ ਦੇ ਬਜ਼ੁਰਗਾਂ ਨੂੰ ਲੋੜੀਦੀ ਸਹਾਇਤਾ ਪ੍ਰਦਾਨ ਕਰਨ ਸਮੇਤ ਵਾਰਡ ਦੀਆਂ ਲੋੜਾਂ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ ਜਾ ਰਿਹਾ ਹੈ।

ਕਰਨਦੀਪ ਢਿੱਲੋਂ ਦੇ ਪਿਤਾ ਗੁਰਦੀਪ ਸਿੰਘ ਢਿੱਲੋਂ, ਟਕਸਾਲੀ ਅਕਾਲੀ ਆਗੂ ਮੇਜਰ ਸਿੰਘ ਉਬੋਕੇ ਦੇ ਨਜ਼ਦੀਕੀ ਰਿਸ਼ਤੇਦਾਰ ਹਨ ਅਤੇ ਲੰਮਾ ਸਮਾਂ ਉਹ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਬਤੌਰ ਪ੍ਰਧਾਨ ਸੇਵਾ ਵੀ ਕਰ ਚੁੱਕੇ ਹਨ। ਸz. ਗੁਰਦੀਪ ਸਿੰਘ ਢਿੱਲੋਂ ਦੇ ਬੀਤੇ ਦਿਨੀ ਆਪਣੇ ਸਾਥੀਆਂ ਸਮੇਤ ਕਾਂਗਰਸ ਵਿੱਚ ਸ਼ਾਮਿਲ ਹੋਣ ਨਾਲ ਹੀ ਜਾਹਿਰ ਹੋ ਗਿਆ ਸੀ ਕਿ ਉਹ ਕਾਂਗਰਸ ਪਾਰਟੀ ਵਲੋਂ ਨਗਰ ਨਿਗਮ ਚੋਣਾਂ ਲੜਣਗੇ ਅਤੇ ਹੁਣ ਉਹਨਾਂ ਦਾ ਬੇਟਾ ਉਮੀਦਵਾਰ ਬਣ ਕੇ ਸਾਮ੍ਹਣੇ ਆ ਗਿਆ ਹੈ।

ਸਿਮਰਤ ਸਿੰਘ ਗਿੱਲ ਦੀ ਗੱਲ ਕੀਤੀ ਜਾਵੇ ਤਾਂ ਉਹ ਟਕਸਾਲੀ ਸਿਆਸੀ ਆਗੂ ਬਲਰਾਜ ਸਿੰਘ ਗਿੱਲ ਦੇ ਪੁੱਤਰ ਹਨ ਅਤੇ ਸਿਆਸਤ ਨੂੰ ਬੜਾ ਨੇੜੇ ਹੋ ਕੇ ਜਾਣਦੇ ਹਨ ਉਹਨਾਂ ਦੀ ਪਤਨੀ ਰਾਜਵੀਰ ਕੌਰ ਮਿਉਂਸਪਲ ਕੌਂਸਲਰ ਹੈ ਅਤੇ ਉਹ ਲੋਕਾਂ ਦੀਆਂ ਸਮੱਸਿਆਵਾਂ ਤੋਂ ਚੰਗੀ ਤਰ੍ਹਾਂ ਵਾਕਫ ਹਨ। ਉਹਨਾਂ ਦਾ ਦਾਅਵਾ ਹੈ ਕਿ ਉਹ ਵਾਰਡ ਦੇ ਵਿਕਾਸ ਲਈ ਲੋੜੀਂਦੀਆਂ ਸਾਰੀਆਂ ਕੋਸ਼ਿਸ਼ਾਂ ਕਰਨਗੇ ਅਤੇ ਇਸ ਵਾਰਡ ਨੂੰ ਇੱਕ ਬਿਹਤਰ ਵਾਰਡ ਬਣਾਉਣਗੇ।

ਸਵਰਗੀ ਸz ਅਮਰੀਕ ਸਿੰਘ ਤਹਿਸੀਲਦਾਰ ਇਸ ਵਾਰਡ ਵਿੱਚ ਪੈਂਦੇ ਵੱਡੇ ਖੇਤਰ ਤੋਂ ਪਹਿਲਾਂ ਚਾਰ ਵਾਰ ਕੌਂਸਲਰ ਰਹੇ ਹਨ ਅਤੇ ਉਹਨਾਂ ਨੇ ਇੱਥੋਂ ਜਿੰਨੀ ਵਾਰ ਵੀ ਚੋਣ ਲੜੀ, ਉਹਨਾਂ ਸਾਰੀਆਂ ਵਿੱਚ ਜਿੱਤ ਹਾਸਿਲ ਕੀਤੀ ਸੀ। ਉਹਨਾਂ ਦੇ ਪੁੱਤਰ ਅਮਰਜੀਤ ਸਿੰਘ ਇਸ ਵਾਰ ਚੋਣਾਂ ਲੜਨ ਲਈ ਤਿਆਰ ਹਨ ਅਤੇ ਉਹਨਾਂ ਵਲੋਂ ਲੋਕਾਂ ਨਾਲ ਸੰਪਰਕ ਵੀ ਕੀਤਾ ਜਾ ਰਿਹਾ ਹੈ। ਉਹ ਆਪਣੇ ਪਿਤਾ ਦੇ ਕਾਰਜਕਾਲ ਦੌਰਾਨ ਕਰਵਾਏ ਵਿਕਾਸ ਕਾਰਜਾਂ ਦਾ ਵੇਰਵਾ ਲੋਕਾਂ ਅੱਗੇ ਰੱਖ ਰਹੇ ਹਨ, ਜਿਹਨਾਂ ਵਿੱਚ ਇਸ ਵਾਰਡ ਵਿੱਚ ਖੇਡ ਮੈਦਾਨ ਬਣਾਉਣਾ, ਪਾਰਕ ਵਿੱਚ ਇੱਕ ਲਾਇਬ੍ਰੇਰੀ ਦਾ ਨਿਰਮਾਣ ਕਰਵਾਉਣਾ, ਪਾਰਕ ਨੂੰ ਬਿਹਤਰ ਬਣਾਉਣ ਲਈ ਯਤਨ ਕਰਨੇ ਅਤੇ ਵਾਰਡ ਦੀਆਂ ਹੋਰ ਮੁਸ਼ਕਿਲਾਂ ਦੂਰ ਕਰਨ ਸੰਬੰਧੀ ਆਪਣੇ ਪਿਤਾ ਦੀਆਂ ਪ੍ਰਾਪਤੀਆਂ ਦੱਸ ਕੇ ਸਮਰਥਨ ਮੰਗ ਰਹੇ ਹਨ, ਜਿਸਦਾ ਉਹਨਾਂ ਨੂੰ ਫਾਇਦਾ ਵੀ ਹੋ ਰਿਹਾ ਹੈ। ਅਮਰਜੀਤ ਸਿੰਘ ਵੱਲੋਂ ਵਾਰਡ ਦੇ ਪੁਰਾਣੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਉਹਨਾਂ ਦੇ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਟਿਕਟ ਤੇ ਚੋਣ ਲੜਣ ਦੀ ਸੰਭਾਵਨਾ ਹੈ।

ਇਹਨਾਂ ਦੇ ਇ ਲਾਵਾ ਵਾਰਡ ਵਿੱਚ ਭਾਰਤੀ ਜਨਤਾ ਪਾਰਟੀ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਵੀ ਆਪੋ ਆਪਣਾ ਉਮੀਦਵਾਰ ਉਤਾਰਿਆ ਜਾਣਾ ਹੈ। ਹਾਲ ਦੀ ਘੜੜੀ ਇਹਨਾਂ ਚਾਰੇ ਉਮੀਦਵਾਰਾਂ ਵੱਲੋਂ ਘਰ ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰਨ ਨਾਲ ਇਸ ਵਾਰਡ ਵਿੱਚ ਚੋਣ ਸਰਗਰਮੀਆਂ ਕਾਫੀ ਤੇਜ਼ ਹੋ ਗਈਆਂ ਹਨ।

Continue Reading

Mohali

ਆਮ ਆਦਮੀ ਪਾਰਟੀ ਨੇ ਵਿਨੀਤ ਵਰਮਾ ਨੂੰ ਬਣਾਇਆ ਪੰਜਾਬ ਦਾ ਮੀਤ ਪ੍ਰਧਾਨ

Published

on

By

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਸੀਨੀਅਰ ਨੇਤਾ ਅਤੇ ਟ੍ਰੇਡਰਜ਼ ਕਮਿਸ਼ਨ ਦੇ ਸਾਬਕਾ ਮੈਂਬਰ ਸ੍ਰੀ ਵਿਨੀਤ ਵਰਮਾ ਨੂੰ ਆਮ ਆਦਮੀ ਪਾਰਟੀ ਪੰਜਾਬ ਦਾ ਮੀਤ ਪ੍ਰਧਾਨ (ਬੀ ਸੀ ਵਿੰਗ) ਨਿਯੁਕਤ ਕੀਤਾ ਹੈ। ਸ੍ਰੀ ਵਿਨੀਤ ਵਰਮਾ ਇਸਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਬੁਲਾਰੇ, ਵਪਾਰ ਮੰਡਲ ਵਿੰਗ ਦੇ ਸੂਬਾ ਪ੍ਰਧਾਨ ਅਤੇ ਪਾਰਟੀ ਦੇ ਟਰੇਡ ਵਿੰਗ ਦੇ ਸੂਬਾ ਜਨਰਲ ਸਕੱਤਰ ਵੀ ਰਹਿ ਚੁੱਕੇ ਹਨ। ਉਹ ਮੁਹਾਲੀ ਵਪਾਰ ਮੰਡਲ ਦੇ ਵੀ ਪ੍ਰਧਾਨ ਹਨ ਅਤੇ ਮੁਹਾਲੀ ਵਿਧਾਨਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਟਿਕਟ ਦੇ ਦਾਅਵੇਦਾਰ ਹਨ।

ਸ੍ਰੀ ਵਿਨੀਤ ਵਰਮਾ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਵਲੋਂ ਸਮੇਂ ਸਮੇਂ ਤੇ ਉਹਨਾਂ ਨੂੰ ਜਿਹੜੀ ਵੀ ਜਿੰਮੇਵਾਰੀ ਸੌਂਪੀ ਗਈ ਹੈ, ਉਸਨੂੰ ਉਹਨਾਂ ਨੇ ਪੂਰੀ ਜਿੰਮੇਵਾਰੀ ਨਾਲ ਨਿਭਾਇਆ ਹੈ ਅਤੇ ਹੁਣ ਵੀ ਪਾਰਟੀ ਵਲੋਂ ਉਹਨਾਂ ਨੂੰ ਪਾਰਟੀ ਦੀ ਸੂਬਾ ਇਕਾਈ ਦੇ ਮੀਤ ਪ੍ਰਧਾਨ (ਬੀ ਸੀ ਵਿੰਗ) ਦੀ ਜਿਹੜੀ ਜਿੰਮੇਵਾਰੀ ਦਿੱਤੀ ਗਈ ਹੈ ਉਸਨੂੰ ਤਨਦੇਹੀ ਨਾਲ ਨਿਭਾਉਂਦਿਆਂ ਪਾਰਟੀ ਦੀ ਮਜਬੂਤੀ ਲਈ ਕੰਮ ਕਰਨਾ ਜਾਰੀ ਰੱਖਣਗੇ।

Continue Reading

Mohali

ਬਿਜਲੀ ਵਿਭਾਗ ਨੇ ਖਪਤਕਾਰ ਨੂੰ ਸਿਫਰ ਰੀਡਿੰਗ ਵਾਲੇ ਮੀਟਰ ਦਾ ਭੇਜਿਆ 5 ਲੱਖ 92 ਹਜਾਰ ਦਾ ਬਿਲ

Published

on

By

ਖਪਤਕਾਰ ਵਲੋਂ 9 ਸਾਲਾਂ ਤੋਂ ਕੀਤੀ ਜਾ ਰਹੀ ਹੈ ਬਿਜਲੀ ਦਾ ਮੀਟਰ ਪੁੱਟਣ ਦੀ ਮੰਗ

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਪਿੰਡ ਸੋਹਾਣਾ ਦੇ ਇੱਕ ਖਪਤਕਾਰ ਸੁੰਦਰ ਲਾਲ ਅਗਰਵਾਲ ਨੂੰ 2017 ਵਿੱਚ ਉਸਦੇ ਘਰ ਵਿੱਚ ਲਗਾਏ ਗਏ ਬਿਜਲੀ ਦੇ ਮੀਟਰ ਦੀ ਸਿਫਰ ਰੀਡਿੰਗ ਹੋਣ ਦੇ ਬਾਵਜੂਦ ਉਸਨੂੰ 5 ਲੱਖ 92 ਹਜਾਰ ਰੁਪਏ ਦਾ ਬਿਜਲੀ ਦਾ ਬਿਲ ਭੇਜਿਆ ਗਿਆ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁੰਦਰ ਲਾਲ ਅਗਰਵਾਲ ਨੇ ਦੱਸਿਆ ਕਿ ਪਿੰਡ ਸੋਹਾਣਾ ਵਿੱਚ ਉਹਨਾਂ ਦੀ ਪੁਰਾਣੀ ਹਵੇਲੀ ਵਿੱਚ ਬਿਜਲੀ ਦਾ ਜੱਦੀ ਕਨੈਕਸ਼ਨ ਨੰਬਰ 30001799204 ਚਲਦਾ ਸੀ। ਉਹਨਾਂ ਦੱਸਿਆ ਕਿ ਬਾਅਦ ਵਿੱਚ ਪਰਿਵਾਰ ਵਲੋਂ ਹਵੇਲੀ ਢਾਅ ਦਿੱਤੀ ਗਈ ਅਤੇ ਬਿਜਲੀ ਬਿਲ ਦਾ ਕੁੱਝ ਬਕਾਇਆ ਰਹਿਣ ਕਾਰਨ ਬਿਜਲੀ ਵਿਭਾਗ ਨਾਲ ਵਿਵਾਦ ਹੋ ਗਿਆ ਸੀ ਜਿਸਤੇ ਉਹਨਾਂ ਨੇ ਉਹ ਕਨੈਕਸ਼ਨ ਕਟਵਾ ਦਿੱਤਾ ਸੀ।

ਉਹਨਾਂ ਦੱਸਿਆ ਕਿ ਸਾਲ 2016 ਵਿੱਚ ਉਹਨਾਂ ਨੇ ਉੱਥੇ ਬਿਜਲੀ ਦੇ ਦੋ ਨਵੇਂ ਕਨੈਕਸ਼ਨ ਲਗਵਾਏ ਸੀ ਜਿਹਨਾਂ ਦੇ ਨੰਬਰ 3004542282 ਅਤੇ 3004740110 ਸਨ। ਉਹਨਾਂ ਦੱਸਿਆ ਕਿ ਇਸ ਦੌਰਾਨ ਬਿਜਲੀ ਵਿਭਾਗ ਨੇ ਜੱਦੀ ਕਨੈਕਸ਼ਨ ਦਾ ਬਕਾਇਆ ਉਹਨਾਂ ਦੇ ਨਵੇਂ ਕਨੈਕਸ਼ਨ (ਖਾਤਾ ਨੰਬਰ 3004542282) ਵਿੱਚ ਪਾ ਦਿੱਤਾ, ਜਿਸਦੇ ਖਿਲਾਫ ਉਹਨਾਂ ਵਲੋਂ ਪਟਿਆਲਾ ਵਿਖੇ ਅਪੀਲ ਦਾਇਰ ਕੀਤੀ ਗਈ ਅਤੇ ਉਸਦਾ ਫੈਸਲਾ ਉਹਨਾਂ ਦੇ ਹੱਕ ਵਿੱਚ ਹੋ ਗਿਆ।

ਉਹਨਾਂ ਕਿਹਾ ਕਿ ਬਾਅਦ ਵਿੱਚ ਵਿਭਾਗ ਵਲੋਂ ਲੋਕਪਾਲ ਵਿੱਚ ਪਾਈ ਅਪੀਲ ਦਾ ਫੈਸਲਾ ਉਹਨਾਂ ਦੇ ਖਿਲਾਫ ਹੋ ਗਿਆ ਅਤੇ ਉਹਨਾਂ ਵਲੋਂ 44 ਹਜਾਰ ਰੁਪਏ ਦੀ ਰਕਮ ਵਿਭਾਗ ਵਿੱਚ ਜਮ੍ਹਾਂ ਕਰਵਾ ਦਿੱਤੀ ਗਈ।

ਉਹਨਾਂ ਕਿਹਾ ਕਿ ਇਸ ਉਪਰੰਤ ਵਿਭਾਗ ਵਲੋਂ ਉਹਨਾਂ ਵੱਲ 36 ਹਾਜਾਰ ਦਾ ਹੋਰ ਬਕਾਇਆ ਕੱਢ ਦਿੱਤਾ ਗਿਆ। ਉਸਤੋਂ ਬਾਅਦ ਉਹਨਾਂ ਵਲੋਂ ਵਿਭਾਗ ਨੂੰ ਅਰਜੀ ਦਿੱਤੀ ਗਈ ਕਿ ਉਹ ਇਹ ਅਦਾਇਗੀ ਕਰਨ ਲਈ ਤਿਆਰ ਹਨ ਇਸ ਬਿਜਲੀ ਦੇ ਮੀਟਰ ਨੂੰ ਲਾਹ ਲਿਆ ਜਾਵੇ ਪਰੰਤੂ ਵਿਭਾਗ ਵਲੇ ਇਸਦੀ ਥਾਂ ਦੂਜਾ ਮੀਟਰ ਲਾਹ ਕੇ ਲੈ ਗਏ। ਦੁਬਾਰਾ ਸ਼ਿਕਾਇਤ ਕਰਨ ਤੇ ਇਸ ਮੀਟਰ ਤੋਂ ਅੱਗੇ ਘਰ ਤਕ ਸਪਲਾਈ ਹੋਣ ਵਾਲੀਆਂ ਤਾਰਾਂ ਕੱਢ ਦਿੱਤੀਆਂ ਗਈਆਂ ਅਤੇ ਇਸ ਮੀਟਰ ਤੋਂ ਸਪਲਾਈ ਵੀ ਬੰਦ ਹੋ ਗਈ।

ਉਹਨਾਂ ਕਿਹਾ ਕਿ ਹੁਣ ਬਿਜਲੀ ਵਿਭਾਗ ਵਲੋਂ ਉਹਨਾਂ ਨੂੰ ਇਸ ਮੀਟਰ ਦਾ 5 ਲੱਖ 92 ਹਜਾਰ ਰੁਪਏ ਦਾ ਬਿਲ ਭੇਜ ਦਿੱਤਾ ਗਿਆ ਹੈ ਜੋ ਸਰਾਸਰ ਗਲਤ ਹੈ।

ਉਹਨਾਂ ਕਿਹਾ ਕਿ ਉਸ ਤੋਂ ਬਾਅਦ ਤੋਂ ਉਹ ਕਈ ਵਾਰ ਵਿਭਾਗ ਵਿੱਚ ਸ਼ਿਕਾਇਤ ਦੇ ਚੁੱਕੇ ਹਨ ਕਿ ਜਦੋਂ ਇਸ ਮੀਟਰ ਵਿੱਚ ਸਪਲਾਈ ਹੀ ਨਹੀਂ ਆਉਣੀ ਤਾਂ ਇਸਨੂੰ ਇੱਥੋਂ ਹਟਾਇਆ ਜਾਵੇ ਪਰੰਤੂ ਬਿਜਲੀ ਵਿਭਾਗ ਇਸ ਮੀਟਰ ਨੂੰ ਪੁੱਟਣ ਤੋਂ ਵੀ ਇਨਕਾਰੀ ਹੈ ਅਤੇ ਹੁਣ ਉਹਨਾਂ ਨੂੰ ਲਗਭਗ 6 ਲੱਖ ਦਾ ਬਿਲ ਭੇਜਿਆ ਗਿਆ ਹੈ।

ਉਹਨਾਂ ਕਿਹਾ ਕਿ ਜਦੋਂ ਪਿਛਲੇ 9 ਸਾਲਾਂ ਤੋਂ ਬਿਜਲੀ ਦੀ ਸਪਲਾਈ ਹੀ ਨਹੀਂ ਮਿਲ ਰਹੀ ਫਿਰ ਬਿਜਲੀ ਵਿਭਾਗ ਉਹਨਾਂ ਤੋਂ ਬਿਜਲੀ ਬਿਲ ਦੀ ਇੰਨੀ ਵੱਡੀ ਰਕਮ ਕਿਵੇਂ ਮੰਗ ਸਕਦਾ ਹੈ। ਉਹਨਾਂ ਕਿਹਾ ਕਿ ਉਹ ਅੱਜ ਵੀ ਆਪਣਾ 36 ਹਜਾਰ ਰੁਪਏ ਦਾ ਬਕਾਇਆ ਜਮਾਂ ਕਰਨ ਲਈ ਤਿਆਰ ਹਨ ਪਰੰਤੂ ਬਿਜਲੀ ਵਿਭਾਗ ਹੈ ਕਿ ਉਹਨਾਂ ਨਾਲ ਜਿਆਦਤੀ ਕਰ ਰਿਹਾ ਹੈ।

ਉਹਨਾਂ ਪੰਜਾਬ ਦੇ ਬਿਜਲੀ ਮੰਤਰੀ ਤੋਂ ਮੰਗ ਕੀਤੀ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਕਰਵਾਉਣ ਅਤੇ ਇਸ ਮਾਮਲੇ ਦਾ ਹਲ ਕੱਢ ਕੇ ਉਹਨਾਂ ਨੂੰ ਇਨਸਾਫ ਦਿੱਤਾ ਜਾਵੇ।

ਇਸ ਸਬੰਧੀ ਸੰਪਰਕ ਕਰਨ ਤੇ ਐਡੀਸ਼ਨਲ ਐਸ ਈ ਸ੍ਰੀ ਅਮਨਦੀਪ ਸਿੰਘ ਨੇ ਕਿਹਾ ਕਿ ਇਸ ਖਪਤਕਾਰ ਦਾ ਪੁਰਾਣਾ ਬਕਾਇਆ ਰੁਕਿਆ ਹੋਇਆ ਹੈ ਜਿਸ ਸਬੰਧੀ ਖਪਤਕਾਰ ਨੇ ਅਦਾਲਤ ਵਿੱਚ ਕੇਸ ਵੀ ਪਾਇਆ ਸੀ ਅਤੇ ਉਸ ਦੀ ਆੜ ਹੇਠ ਇਸ ਖਪਤਕਾਰ ਵੱਲੋਂ ਬਿਜਲੀ ਦੇ ਅਗਲੇ ਬਿਲ ਵੀ ਜਮ੍ਹਾ ਨਹੀਂ ਕਰਵਾਏ ਗਏ ਜਿਸ ਕਾਰਨ ਉਸ ਦੇ ਪੁਰਾਣੇ ਬਕਾਏ ਅਤੇ ਵਿਆਜ ਦਾ ਬਿਲ ਹੀ ਉਹਨਾਂ ਨੂੰ ਭੇਜਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਖਪਤਕਾਰ ਨੂੰ ਕੋਈ ਸ਼ਿਕਾਇਤ ਹੈ ਤਾਂ ਉਹ ਉਹਨਾਂ ਨੂੰ ਨਿੱਜੀ ਤੌਰ ਤੇ ਮਿਲ ਸਕਦਾ ਹੈ।

Continue Reading

Mohali

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਉਤਸ਼ਾਹ ਪੁਰਵਕ ਮਨਾਇਆ ਗਿਆ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ

Published

on

By

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਿੱਖ ਪੰਥ ਦੀ ਮਹਾਨ ਸਖਸ਼ੀਅਤ ਅਤੇ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਪੂਰਵਕ ਮਨਾਇਆ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਵਿਸ਼ੇਸ਼ ਗੁਮਰਤਿ ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਗੁਰਮਤਿ ਸਮਾਗਮ ਵਿੱਚ ਬੀਬੀ ਰਾਜਵੰਤ ਕੌਰ ਸ੍ਰੀ ਫਤਿਹਗੜ੍ਹ ਸਾਹਿਬ ਵਾਲਿਆਂ ਦੇ ਇੰਨਟਰਨੈਸ਼ਨਲ ਢਾਡੀ ਜੱਥੇ ਨੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ। ਉਨ੍ਹਾਂ ਦੱਸਿਆ ਕਿ ਬਾਬਾ ਬੁੱਢਾ ਜੀ ਨੂੰ 5 ਗੁਰੂ ਸਾਹਿਬਾਨਾਂ ਨੂੰ ਗੁਰਿਆਈ ਦਾ ਤਿਲਕ ਲਗਾਉਣ ਦਾ ਮਾਣ ਹਾਸਲ ਹੈ। ਭਾਈ ਧਰਮ ਸਿੰਘ ਮਾਹੀ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਗੁਰਪ੍ਰੀਤ ਸਿੰਘ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਪ੍ਰਵਚਣਾਂ ਰਾਹੀਂ ਦਸਿੱਆ ਕਿ ਬਾਬਾ ਬੂੱਢਾ ਜੀ ਨੇ ਮਾਤਾ ਗੰਗਾ ਜੀ ਨੂੰ ਪ੍ਰਤਾਪੀ ਪੁੱਤਰ ਹੋਣ ਦਾ ਵਰ ਦਿੱਤਾ ਅਤੇ ਲੰਗਰ ਛਕਦਿਆਂ ਹੋਇਆ ਗੰਢਾ ਭੰਨਦੇ ਹੋਏ ਬਚਨ ਕੀਤੇ ਕਿ ਜਿਵੇਂ ਇਹ ਗੰਢਾ ਭੰਨਿਆ ਹੈ, ਉਸੇ ਤਰ੍ਹਾਂ ਆਪ ਜੀ ਦਾ ਪੁੱਤਰ ਦੁਸ਼ਮਣਾਂ ਦੇ ਸਿਰ ਭੰਨੇਗਾ। ਉਹਨਾਂ ਦੇ ਬਚਨਾਂ ਅਨੁਸਾਰ ਮਾਤਾ ਗੰਗਾ ਜੀ ਦੀ ਕੁੱਖੋ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜਨਮ ਹੋਇਆ।

ਇਸ ਤੋਂ ਇਲਾਵਾ ਭਾਈ ਰਵਿੰਦਰ ਸਿੰਘ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਭਾਈ ਹਰਮਨਜੀਤ ਸਿੰਘ, ਭਾਈ ਸਰੂਪ ਸਿੰਘ, ਭਾਈ ਮਹਿੰਦਰਪਾਲ ਸਿੰਘ, ਬੀਬੀ ਹਰਜਿੰਦਰ ਕੌਰ ਜੀ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਸੰਦੀਪ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਇਸ ਮੌਕੇ ਤੇ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ।

Continue Reading

Latest News

Trending