Connect with us

Mohali

ਆਈ ਟੀ ਸਿਟੀ ਦੇ ਪਲਾਟ ਮਾਲਕਾਂ ਤੋਂ ਐਨਹਾਂਸਮੈਂਟ ਦੀ ਵਸੂਲੀ ਦੇ ਮਾਮਲੇ ਵਿੱਚ ਹਲਕਾ ਵਿਧਾਇਕ ਨੇ ਮੁੱਖ ਮੰਤਰੀ ਨਾਲ ਗੱਲ ਕਰਕੇ ਵਸਨੀਕਾਂ ਨੂੰ ਰਾਹਤ ਦਿਵਾਉਣ ਦਾ ਭਰੋਸਾ ਦਿੱਤਾ

Published

on

ਆਈ ਟੀ ਸਿਟੀ ਦੇ ਵਸਨੀਕਾਂ ਦੇ ਵਫਦ ਨਾਲ ਮੁਲਾਕਾਤ ਦੌਰਾਨ ਗਮਾਡਾ ਅਧਿਕਾਰੀਆਂ ਨੂੰ ਕਾਰਵਾਈ ਰੋਕਣ ਦੀ ਹਿਦਾਇਤ ਕੀਤੀ

ਐਸ ਏ ਐਸ ਨਗਰ, 28 ਜਨਵਰੀ (ਸ.ਬ.) ਗਮਾਡਾ ਵਲੋਂ ਆਈ ਟੀ ਸਿਟੀ ਦੇ ਸੈਕਟਰ 82 ਏ, ਸੈਕਟਰ 83 ਏ ਅਤੇ ਸੈਕਟਰ 66 ਬੀ ਦੇ ਪਲਾਟ ਮਾਲਕਾਂ ਤੋਂ 7845 ਰਪਏ ਪ੍ਰਤੀ ਵਰਗ ਗਜ ਦੀ ਦਰ ਨਾਲ ਇਨਹਾਂਸਮੈਂਟ ਦੀ ਵਸੂਲੀ ਦੇ ਮਾਮਲੇ ਵਿੱਚ ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਨੇ ਇਹਨਾਂ ਸੈਕਟਰਾਂ ਦੇ ਵਸਨੀਕਾਂ ਨੂੰ ਭਰੋੋਸਾ ਦਿੱਤਾ ਹੈ ਕਿ ਉਹ ਇਸ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਸz. ਭਗਵੰਤ ਸਿੰਘ ਮਾਨ ਨਾਲ ਗੱਲ ਕਰਕੇ ਇਸ ਮਾਮਲੇ ਦਾ ਸਰਵਪ੍ਰਵਾਨਿਤ ਹਲ ਕਰਵਾਉਣਗੇ।

ਸਮਾਜਸੇਵੀ ਆਗੂ ਅਤੇ ਸੈਕਟਰ 82 ਏ ਦੇ ਪ੍ਰਧਾਨ ਸz. ਨਸੀਬ ਸਿੰਘ ਸੰਧੂ ਦੀ ਅਗਵਾਈ ਵਿੱਚ ਉਹਨਾਂ ਨੂੰ ਮਿਲਣ ਆਏ ਆਈ ਟੀ ਸੈਕਟਰ ਦੇ ਵਸਨੀਕਾਂ ਦੇ ਇੱਕ ਵਫਦ ਨਾਲ ਗੱਲਬਾਤ ਦੌਰਾਨ ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਉਹਨਾਂ ਵਲੋਂ ਪਹਿਲਾਂ ਹੀ ਮਕਾਨ ਉਸਾਰੀ ਮੰਤਰੀ ਨਾਲ ਗੱਲ ਕੀਤੀ ਜਾ ਚੁੱਕੀ ਹੈ ਅਤੇ ਉਹ ਇਹ ਮਾਮਲਾ ਮੁੱਖ ਮੰਤਰੀ ਦੇ ਧਿਆਨ ਵਿੱਚ ਵੀ ਲਿਆ ਚੁੱਕੇ ਹਨ।

ਇਸ ਮੌਕੇ ਵਫਦ ਦੇ ਆਗੂਆਂ ਨੇ ਮੰਗ ਕੀਤੀ ਕਿ ਇਸ ਵਾਧੇ ਨੂੰ ਤੁਰੰਤ ਵਾਪਸ ਲਿਆ ਜਾਵੇ। ਉਹਨਾਂ ਸz. ਕੁਲਵੰਤ ਸਿੰਘ ਨੂੰ ਦੱਸਿਆ ਕਿ ਗਮਾਡਾ ਵਲੋਂ 2018 ਵਿੱਚ ਆਈ ਟੀ ਸਿਟੀ ਵਿੱਚ ਪਲਾਟ ਅਲਾਟ ਕੀਤੇ ਗਏ ਸਨ ਅਤੇ ਹੁਣ 8 ਸਾਲ ਬਾਅਦ ਗਮਾਡਾ ਵਲੋਂ ਇਸ ਕੀਮਤ ਵਿੱਚ 7850 ਰੁਪਏ ਪ੍ਰਤੀ ਗਜ ਦੇ ਹਿਸਾਬ ਨਾਲ ਵਾਧਾ ਕਰਕੇ ਪਲਾਟ ਮਾਲਕਾਂ ਤੋਂ ਵਧੀ ਹੋਈ ਕੀਮਤ ਦਾ ਫੈਸਲਾ ਕਰ ਲਿਆ ਗਿਆ ਹੈ ਜੋ ਕਿਸੇ ਪੱਖੋਂ ਵੀ ਜਾਇਜ ਨਹੀਂ ਹੈ ਕਿਉਂਕਿ ਗਮਾਡਾ ਵਲੋਂ ਇੱਥੇ ਪਹਿਲਾਂ ਪਲਾਟਾਂ ਦੀ ਕਾਫੀ ਜਿਆਦਾ ਕੀਮਤ ਵਸੂਲੀ ਗਈ ਹੈ। ਉਹਨਾਂ ਕਿਹਾ ਕਿ ਜੇਕਰ ਗਮਾਡਾ ਨੂੰ ਜਮੀਨ ਮਾਲਕਾਂ ਨੂੰ ਹੋਰ ਰਕਮ ਦੇਣੀ ਵੀ ਪੈਣੀ ਹੈ ਤਾਂ ਵੀ ਗਮਾਡਾ ਇਹ ਰਕਮ ਆਪਣੇ ਪੱਲਿਉਂ ਦੇਵੇ ਕਿਉਂਕਿ ਗਮਾਡਾ ਨੇ ਇੱਥੇ ਕਮਰਸ਼ੀਅਲ ਪ੍ਰਾਪਰਟੀ ਵੇਚ ਕੇ ਵੱਡਾ ਮੁਨਾਫਾ ਕਮਾਇਆ ਹੈ ਅਤੇ ਗਮਾਡਾ ਕੋਲ ਹੁਣੇ ਹੋਰ ਵੀ ਕਈ ਸਾਈਟਾਂ ਪਈਆਂ ਹਨ ਜਿਹਨਾਂ ਨੂੰ ਗਮਾਡਾ ਵਲੋਂ ਕਾਫੀ ਮਹਿੰਗੀ ਕੀਮਤ ਤੇ ਵੇਚਿਆ ਜਾਣਾ ਹੈ ਅਤੇ ਇਹ ਰਕਮ ਭਰਨ ਤੋਂ ਬਾਅਦ ਵੀ ਗਮਾਡਾ ਕੋਲ ਕਾਫੀ ਕਮਾਈ ਬਚ ਜਾਣੀ ਹੈ।

ਆਗੂਆਂ ਨੇ ਕਿਹਾ ਕਿ ਲੋਕਾਂ ਵਲੋਂ ਇੱਥੇ ਕਰਜੇ ਲੈ ਕੇ ਆਪਣੇ ਘਰ ਬਣਾਏ ਗਏ ਹਨ ਅਤੇ ਹੁਣ ਉਹਨਾਂ ਤੇ ਪਲਾਟਾਂ ਦੀ ਕੀਮਤ ਦੇ ਰੂਪ ਵਿੱਚ ਜਿਹੜਾ ਭਾਰ ਪਾਇਆ ਜਾ ਰਿਹਾ ਹੈ ਲੋਕ ਉਹ ਰਕਮ ਭਰਨ ਦੇ ਸਮਰਥ ਨਹੀਂ ਹਨ। ਲੋਕਾਂ ਨੇ ਪਹਿਲਾਂ ਹੀ ਕਰਜੇ ਲੈ ਕੇ ਆਪਣੇ ਮਕਾਨ ਬਣਾਏ ਹਨ ਅਤੇ ਹੁਣ ਵਧੀ ਹੋਈ ਕੀਮਤ ਭਰਨਾ ਉਹਨਾਂ ਦੇ ਵਸ ਵਿੱਚ ਨਹੀਂ ਹੈ।

ਇਸ ਮੌਕੇ ਸz. ਕੁਲਵੰਤ ਸਿੰਘ ਨੇ ਵਫਦ ਨੂੰ ਭਰੋਸਾ ਦਿੱਤਾ ਕਿ ਉਹ ਇਸ ਮਸਲੇ ਨੂੰ ਪਹਿਲ ਦੇ ਆਧਾਰ ਤੇ ਹਲ ਕਰਵਾਉਣਗੇ। ਉਹਨਾਂ ਇਸ ਮੌਕੇ ਗਮਾਡਾ ਦੇ ਅਧਿਕਾਰੀਆਂ ਨਾਲ ਗੱਲ ਕਰਕੇ ਇਸ ਸੰਬੰਧੀ ਕਾਰਵਾਈ ਤੇ ਰੋਕ ਲਗਾਉਣ ਲਈ ਕਿਹਾ ਅਤੇ ਕਿਹਾ ਕਿ ਇਸ ਸੰਬੰਧੀ ਸਰਕਾਰ ਦੇ ਪੱਧਰ ਤੇ ਫੈਸਲਾ ਹੋਣ ਤੋਂ ਬਾਅਦ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਇਸ ਮਸਲੇ ਦਾ ਹਲ ਛੇਤੀ ਹੀ ਕੱਢ ਲਿਆ ਜਾਵੇਗਾ।

ਵਫਦ ਵਿੱਚ ਆਈ ਟੀ ਸਿਟੀ ਦੀਆਂ ਵੱਖ ਵੱਖ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨਾਂ ਦੇ ਨੁਮਾਇੰਦੇ ਹਰਿੰਦਰ ਸਿੰਘ ਮਾਨ, ਗੋਬਿੰਦਰ ਸਿੰਘ, ਜਸਪਾਲ ਸਿੰਘ, ਪ੍ਰਿੰਸੀਪਲ ਜਸਪਾਲ ਸਿੰਘ, ਰਾਜੇਸ਼ ਕੁਮਾਰ, ਚੀਫ ਇੰਜਨੀਅਰ ਪਰਮਜੀਤ ਸਿੰਘ (ਰਿਟਾ.) ਕੁਲਤਾਰ ਸਿੰਘ, ਗੁਰਦਿੱਤਾ ਸਿੰਘ ਸਿੱਧੂ, ਜਸਪ੍ਰੀਤ ਸਿੰਘ, ਬਲਬੀਰ ਸਿੰਘ ਵਧਾਵਨ, ਮਨਿੰਦਰ ਸਿਘ, ਬੀਬੀ ਸਪਨਾ, ਬੀਬੀ ਜਸਵਿੰਦਰ ਸੋਨੀ, ਪ੍ਰੇਮਲਤਾ ਅਤੇ ਹੋਰ ਵਸਨੀਕ ਹਾਜਿਰ ਸਨ।

 

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending