Connect with us

Mohali

ਬੱਚਿਆਂ ਦੇ ਡਰਾਇੰਗ ਮੁਕਾਬਲੇ ਕਰਵਾਏ

Published

on

ਐਸ ਏ ਐਸ ਨਗਰ, 28 ਜਨਵਰੀ (ਸ.ਬ.) ਨਗਰ ਨਿਗਮ ਦੇ ਕੌਂਸਲਰ ਹਰਜੀਤ ਸਿੰਘ ਭੋਲੂ ਵੱਲੋਂ ਸੈਕਟਰ 79 ਵਿੱਚ ਬੱਚਿਆਂ ਦੇ ਡਰਾਇੰਗ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਦੋ ਸਾਲ ਤੋਂ ਲੈ ਕੇ 15 ਸਾਲ ਦੀ 125 ਬੱਚਿਆਂ ਨੇ ਹਿੱਸਾ ਲਿਆ।

ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਮੁੱਖ ਮਹਿਮਾਨ ਵਜੋਂ ਹਾਜਰੀ ਲਗਵਾਈ ਅਤੇ ਬੱਚਿਆਂ ਨੂੰ ਖੇਡਾਂ ਅਤੇ ਸਮਾਜਿਕ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਹਨਾਂ ਕੌਂਸਲਰ ਹਰਜੀਤ ਸਿੰਘ ਭੋਲੂ ਵੱਲੋਂ ਕਰਵਾਏ ਜਾਂਦੇ ਵੱਖ-ਵੱਖ ਕੰਮਾਂ ਦੀ ਸਲਾਘਾ ਕਰਦਿਆਂ ਉਹਨਾਂ ਨੂੰ ਆਉਣ ਵਾਲੀਆਂ ਚੋਣਾਂ ਦੌਰਾਨ ਉਮੀਦਵਾਰ ਵੀ ਐਲਾਨਿਆ। ਇਸ ਮੌਕੇ ਇਨਾਮਾਂ ਦੀ ਵੰਡ ਸਮਾਜ ਸੇਵੀ ਰੁਪਿੰਦਰ ਸਿੰਘ ਰੂਪਾ ਸੋਹਾਣਾ ਵੱਲੋਂ ਕੀਤੀ ਗਈ। ਉਹਨਾਂ ਵੱਲੋਂ ਪਹਿਲੇ ਨੰਬਰ ਤੇ ਆਉਣ ਵਾਲੇ ਬੱਚਿਆਂ ਨੂੰ ਆਪਣੇ ਵੱਲੋਂ ਸਾਈਕਲਾਂ ਦਿੱਤੀਆਂ ਗਈਆਂ।

ਇਹਨਾਂ ਮੁਕਾਬਲਿਆਂ ਵਿੱਚ ਦੋ ਤੋਂ ਚਾਰ ਸਾਲ ਦੀ ਉਮਰ ਵਿੱਚ ਅਦਿਤੀ ਪਹਿਲੇ, ਵਰਦਾਨ ਦੂਜੇ, ਪ੍ਰਾਵੀ ਤੀਜੇ ਅਤੇ ਅਨਹਤ ਚੌਥੇ ਸਥਾਨ ਤੇ ਰਹੇ। ਪੰਜ ਤੋਂ ਅੱਠ ਸਾਲ ਵਰਗ ਵਿੱਚ ਅਰਸੀਨੀ ਸ਼ਰਮਾ ਪਹਿਲੇ, ਪ੍ਰਾਪਤੀ ਦੂਜੇ ਏਕਮ ਢਿੱਲੋਂ ਤੀਜੇ ਸਥਾਨ ਤੇ ਰਹੇ। 9 ਤੋਂ 12 ਸਾਲ ਦੇ ਮੁਕਾਬਲਿਆਂ ਵਿੱਚ ਗੌਰੀ ਪਹਿਲੇ, ਰਹਿਮਤ ਕੌਰ ਦੂਜੇ, ਅਰਾਤਿਕਾ ਤੀਜੇ ਅਤੇ ਈਵਿਕਾ ਚੌਥੇ ਸਥਾਨ ਤੇ ਰਹੇ। ਗਰੁੱਪ ਮੁਕਾਬਲੇ 13 ਤੋਂ 15 ਸਾਲ ਵਿੱਚ ਹੁਸਨ ਮੀਤ ਕੌਰ ਪਹਿਲੇ, ਹੇਸਾਕਸੀ ਦੂਜੇ ਅਤੇ ਅਮਨਜੋਤ ਤੀਜੇ ਨੰਬਰ ਤੇ ਰਿਹਾ। ਸz. ਹਰਜੀਤ ਬੈਦਵਾਨ ਭੋਲੂ ਨੇ ਦੱਸਿਆ ਕਿ ਇਹ ਡਰਾਇੰਗ ਮੁਕਾਬਲੇ ਕਰਵਾਉਣ ਲਈ ਲਿਟਲ ਚੈਂਪ ਪਲੇਅ ਸਕੂਲ ਸੈਕਟਰ 80 ਦੀ ਪ੍ਰਿੰਸੀਪਲ ਚੰਦਾ ਮੈਡਮ, ਰਾਹੁਲ ਅਤੇ ਹਰਪਿੰਦਰ ਮੈਡਮ ਦਾ ਵੱਡਾ ਯੋਗਦਾਨ ਰਿਹਾ। ਇਹ ਸਾਰਾ ਪ੍ਰੋਗਰਾਮ ਹਰਦਿਆਲ ਚੰਦ ਸ਼ਰਮਾ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ। ਉਹਨਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਸੈਕਟਰ 79 ਵਿੱਚ ਐਥਲੈਟਿਕ ਮੀਟ ਵੀ ਕਰਵਾਈ ਜਾ ਰਹੀ ਹੈ।

ਮੁਕਾਬਲਿਆਂ ਦੌਰਾਨ ਬੱਚਿਆਂ ਨੂੰ ਆਸ਼ੀਰਵਾਦ ਦੇਣ ਲਈ ਸੈਕਟਰ 79 ਦੀ ਮੈਡਮ ਜਤਿੰਦਰ ਕੌਰ ਤੇ ਹਰਸ਼ ਸ਼ਰਮਾ, ਅਵਤਾਰ ਸਿੰਘ, ਹਰਪ੍ਰੀਤ ਸਿੰਘ ਬੈਂਸ, ਕ੍ਰਿਸ਼ਨ ਸ਼ਰਮਾ, ਸੁਰੇਸ਼ ਕੁਮਾਰ, ਵਿਜੇ ਸ਼ਰਮਾ, ਬੱਲੀ ਮੁਹਾਲੀ, ਸੁੱਚਾ ਸਿੰਘ ਕਲੋੜ ਐਮ ਸੀ, ਹਰਪ੍ਰੀਤ ਸਿੰਘ ਸਿਰਸਾ, ਲਾਲ ਚੰਦ ਸਰਵਾਂਗੀ ਪ੍ਰਧਾਨ ਵੱਲੋਂ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਗਈ ਅਤੇ ਬੱਚਿਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ। ਜਿਸ ਦੀ ਕਿ ਡਰਾਇੰਗ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੇ ਬੱਚਿਆਂ ਨੇ ਮੰਗ ਕੀਤੀ ਸੀ। ਭੋਲੂ ਵੱਲੋਂ ਆਏ ਹੋਏ ਸਾਰੇ ਬੱਚਿਆਂ ਅਤੇ ਉਹਨਾਂ ਦੇ ਮਾਪਿਆਂ ਦਾ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ ਗਿਆ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending