Connect with us

Mohali

ਪਾਣੀ ਦੀ ਸਹੀ ਵਰਤੋਂ ਨੂੰ ਲੈ ਕੇ ਲੋਕ ਪਹਿਲਾਂ ਨਾਲੋਂ ਵਧੇਰੇ ਜਾਗਰੂਕ ਹੋਏ : ਕੁਲਵੰਤ ਸਿੰਘ

Published

on

40 ਲੱਖ ਰੁਪਏ ਦੀ ਲਾਗਤ ਨਾਲ ਬਣਿਆ ‘ਜਲ ਘਰ’ ਲੋਕਾਂ ਨੂੰ ਸਮਰਪਿਤ ਕੀਤਾ

ਐਸ ਏ ਐਸ ਨਗਰ, 29 ਜਨਵਰੀ (ਸ.ਬ.) ਪਿੰਡ ਤੜੌਲੀ ਵਿਖੇ ਕਰੀਬ 40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਨਵੇਂ ‘ਜਲ ਘਰ’ ਦਾ ਉਦਘਾਟਨ ਹਲਕਾ ਵਿਧਾਇਕ ਕੁਲਵੰਤ ਸਿੰਘ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਇਹ ਜਲ ਸਪਲਾਈ ਯੋਜਨਾ ਪੰਜਾਬ ਸਰਕਾਰ ਵੱਲੋਂ ‘ਜਲ ਜੀਵਨ ਮਿਸ਼ਨ’ ਅਤੇ ’15ਵੇਂ ਵਿੱਤ ਕਮਿਸ਼ਨ’ ਅਧੀਨ ਮੁਕੰਮਲ ਕੀਤੀ ਗਈ ਹੈ। ਇਸ ਯੋਜਨਾ ਤਹਿਤ ਪਿੰਡ ਵਿੱਚ 650 ਫੁੱਟ ਡੂੰਘਾ ਨਵਾਂ ਟਿਊਬਵੈੱਲ ਲਗਾਇਆ ਗਿਆ ਹੈ, ਜਦਕਿ 26.65 ਲੱਖ ਰੁਪਏ ਦੀ ਲਾਗਤ ਨਾਲ 25 ਹਜ਼ਾਰ ਲੀਟਰ ਸਮਰੱਥਾ ਵਾਲੀ ਉੱਚੀ ਪਾਣੀ ਦੀ ਟੈਂਕੀ ਦਾ ਨਿਰਮਾਣ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਿੰਡ ਦੇ ਹਰ ਹਿੱਸੇ ਤੱਕ ਨਿਰਵਿਘਨ ਪਾਣੀ ਸਪਲਾਈ ਯਕੀਨੀ ਬਣਾਉਣ ਲਈ ਲਗਭਗ 2 ਕਿਲੋਮੀਟਰ ਨਵੀਂ ਪਾਈਪ ਲਾਈਨ ਵੀ ਵਿਛਾਈ ਗਈ ਹੈ।

ਉਹਨਾਂ ਕਿਹਾ ਕਿ ਇਸ ਜਲ ਸਪਲਾਈ ਸਕੀਮ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਪਿੰਡ ਦੀ ਗ੍ਰਾਮ ਪੰਚਾਇਤ ਦੀ ਹੋਵੇਗੀ। ਉਹਨਾਂ ਕਿਹਾ ਕਿ ਲੋਕਾਂ ਨੂੰ ਸਾਫ਼ ਅਤੇ ਨਿਰਵਿਘਨ ਪਾਣੀ ਮੁਹੱਈਆ ਕਰਵਾਉਣ ਲਈ ਡੂੰਘਾ ਟਿਊਬਵੈਲ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਇਹ ਗੱਲ ਘਰ ਕਰ ਚੁੱਕੀ ਹੈ ਕਿ ਸਿਰਫ਼ ਫਿਲਟਰ ਵਾਲਾ ਪਾਣੀ ਹੀ ਸਾਫ਼ ਹੁੰਦਾ ਹੈ, ਜਦਕਿ ਸਰਕਾਰੀ ਪੱਧਰ ਤੇ ਦਿੱਤਾ ਜਾਣ ਵਾਲਾ ਪਾਣੀ ਵੀ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪੀਣਯੋਗ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਹਲਕੇ ਦੇ ਪਿੰਡਾਂ ਵਿੱਚ ਟਿਊਬਵੈਲ ਅਤੇ ਪਾਣੀ ਦੀ ਟੈਂਕੀ ਸਬੰਧੀ ਲਗਾਤਾਰ ਮੰਗਾਂ ਆ ਰਹੀਆਂ ਸਨ, ਜਿਸ ਲਈ ਪਹਿਲਾਂ ਹੀ ਸਬੰਧਤ ਅਧਿਕਾਰੀਆਂ ਨਾਲ ਮਿਲ ਕੇ ਪੂਰਾ ਖਾਕਾ ਤਿਆਰ ਕਰਵਾ ਲਿਆ ਗਿਆ ਸੀ ਅਤੇ ਅੱਜ ਇਸਦਾ ਨਤੀਜਾ ਲੋਕਾਂ ਸਾਹਮਣੇ ਹੈ। ਉਨ੍ਹਾਂ ਪੰਚਾਇਤ ਮੈਂਬਰਾਂ ਨੂੰ ਅਪੀਲ ਕੀਤੀ ਕਿ ਇਸ ਜਲ ਸਪਲਾਈ ਪ੍ਰੋਜੈਕਟ ਦੀ ਸਾਂਭ-ਸੰਭਾਲ ਪੂਰੀ ਜ਼ਿੰਮੇਵਾਰੀ ਨਾਲ ਕੀਤੀ ਜਾਵੇ ਅਤੇ ਲੋਕਾਂ ਨੂੰ ਪਾਣੀ ਦੇ ਸਹੀ ਇਸਤੇਮਾਲ ਬਾਰੇ ਲਗਾਤਾਰ ਜਾਗਰੂਕ ਕੀਤਾ ਜਾਵੇ।

ਇਸ ਮੌਕੇ ਇੰਜੀਨੀਅਰ ਅਨਿਲ ਕੁਮਾਰ (ਐਸ.ਈ.), ਇੰਜੀਨੀਅਰ ਰਮਨਪ੍ਰੀਤ ਸਿੰਘ (ਐਕਸੀਅਨ), ਇੰਜੀਨੀਅਰ ਪਰਮਵੀਰ ਸਿੰਘ (ਐਸ.ਡੀ.ਈ.), ਪਰਥ ਸਾਰਥੀ (ਕੰਸਲਟੈਂਟ, ਜੀ. ਓ. ਆਈ.), ਚੰਚਲ ਕੁਮਾਰ (ਟੀਮ ਲੀਡਰ), ਕੌਂਸਲਰ ਗੁਰਮੀਤ ਕੌਰ, ਬਲਾਕ ਪ੍ਰਧਾਨ ਸਰਬਜੀਤ ਸਿੰਘ, ਸਰਪੰਚ ਹਰਪਾਲ ਸਿੰਘ (ਤੜੌਲੀ), ਮਲਕੀਤ ਸਿੰਘ, ਸਰਪੰਚ ਰਾਜਿੰਦਰ ਰਾਜੂ (ਬੜਮਾਜਰਾ), ਮਨਪ੍ਰੀਤ ਸਿੰਘ, ਕੁਲਦੀਪ ਸਿੰਘ ਸਮਾਣਾ, ਅਕਵਿੰਦਰ ਸਿੰਘ ਗੋਸਲ, ਨੇਹਾ ਬਜਾਜ (ਬਲਾਕ ਕੋਆਰਡੀਨੇਟਰ, ਮਹਿਲਾ ਵਿੰਗ), ਹਰਮੇਸ਼ ਸਿੰਘ, ਸੁਖਚੈਨ ਸਿੰਘ, ਜਸਪਾਲ ਸਿੰਘ, ਇਕਬਾਲ ਸਿੰਘ (ਸਰਪੰਚ ਜੁਝਾਰ ਨਗਰ), ਹਰਮੇਸ਼ ਸਿੰਘ ਕੁੰਭੜਾ, ਡਾ. ਕੁਲਦੀਪ ਸਿੰਘ, ਜਸਪਾਲ ਸਿੰਘ ਮਟੌਰ, ਗੁਰਵਿੰਦਰ ਸਿੰਘ ਪਿੰਕੀ, ਸੁਖਵਿੰਦਰ ਸਿੰਘ ਅਤੇ ਗੁਰਮੀਤ ਸਿੰਘ ਵੀ ਹਾਜ਼ਰ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending