Connect with us

Mohali

ਭਟੇੜੀ ਲਿੰਕ ਸੜਕ ਉਤੇ ਬਣੇ ਮੋਰਿੰਡੇ ਦੇ ਕੂੜੇ ਦਾ ਡੰਪ ਬੰਦ ਕਰਵਾਉਣ ਲਈ ਐਸ ਡੀ ਐਮ ਬਸੀ ਪਠਾਣਾ ਨੂੰ ਪੱਤਰ ਲਿਖਿਆ

Published

on

ਖਰੜ, 29 ਜਨਵਰੀ (ਸ.ਬ.) ਫਤਿਹਪੁਰ ਥੇੜੀ ਦੀ ਸਰਪੰਚ ਬਲਵਿੰਦਰ ਕੌਰ ਅਤੇ ਸਮੂਹ ਇਲਾਕਾ ਨਿਵਾਸੀਆਂ ਵੱਲੋਂ ਬਸੀ ਪਠਾਣਾ ਦੇ ਐਸ ਡੀ ਐਮ ਨੂੰ ਪੱਤਰ ਲਿਖ ਕੇ ਪਿੰਡ ਮਾਛੀਪੁਰ-ਭਟੇੜੀ ਲਿੰਕ ਸੜਕ ਉਤੇ ਬਣੇ ਮੋਰਿੰਡੇ ਦੇ ਕੂੜੇ ਦਾ ਡੰਪ ਬੰਦ ਕਰਵਾਉਣ ਦੀ ਮੰਗ ਕੀਤੀ ਗਈ ਹੈ।

ਉਹਨਾਂ ਪੱਤਰ ਵਿੱਚ ਲਿਖਿਆ ਹੈ ਕਿ ਨਗਰ ਕੌਂਸਲ ਮੋਰਿੰਡਾ ਵਲੋਂ ਮਾਛੀਪੁਰ-ਭਟੇੜੀ ਲਿੰਕ ਸੜਕ ਉਤੇ ਵੱਡਾ ਡੰਪ ਬਣਾ ਕੇ ਮੋਰਿੰਡਾ ਸ਼ਹਿਰ ਦਾ ਕੂੜਾ ਸੁੱਟਿਆ ਜਾਂਦਾ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਜਿਸ ਜ਼ਮੀਨ ਵਿਚ ਇਹ ਡੰਪ ਬਣਾਇਆ ਗਿਆ ਹੈ ਇਹ ਜ਼ਮੀਨ ਖੇਤੀਬਾੜੀ ਵਾਲੀ ਉਪਜਾਊ ਜ਼ਮੀਨ ਹੈ ਅਤੇ ਇਥੇ ਕੂੜਾ ਸੁੱਟਣ ਕਾਰਨ ਇਸ ਦੇ ਆਸ-ਪਾਸ ਦੀਆਂ ਫਸਲਾਂ ਨੂੰ ਕਾਫੀ ਜਿਆਦਾ ਨੁਕਸਾਨ ਹੋ ਰਿਹਾ ਹੈ।

ਪੱਤਰ ਵਿੱਚ ਕਿਹਾ ਗਿਆ ਹੈ ਕਿ ਜਿਸ ਲਿੰਕ ਸੜਕ ਉਤੇ ਇਹ ਕੂੜੇ ਦਾ ਡੰਪ ਬਣਾਇਆ ਗਿਆ ਹੈ ਇਸ ਦੇ ਨਜ਼ਦੀਕ ਚਾਰ ਪਿੰਡ ਮਾਛੀਪੁਰ, ਸਿੱਲ੍ਹ ਕੱਪੜਾ, ਫਤਹਿਪੁਰ ਥੇੜੀ ਜ਼ਿਲ੍ਹਾ ਐਸ.ਏ.ਐਸ. ਨਗਰ ਅਤੇ ਪਿੰਡ ਭਟੇੜੀ (ਫਤਹਿਗੜ੍ਹ ਸਾਹਿਬ) ਸਿਰਫ 2-3 ਸੋ ਮੀਟਰ ਦੀ ਦੂਰੀ ਤੇ ਹਨ ਅਤੇ ਇਸ ਕਾਰਨ ਇਲਾਕਾ ਨਿਵਾਸੀਆਂ ਨੂੰ ਬਹੁਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਡੰਪ ਦੇ ਨਜ਼ਦੀਕ ਹੀ ਪਿੰਡ ਥੇੜੀ ਦੇ 2 ਸਕੂਲ (ਸਰਕਾਰੀ ਪ੍ਰਾਇਮਰੀ ਸਕੂਲ ਅਤੇ ਮਿਡਲ ਸਕੂਲ) ਹਨ ਅਤੇ ਕੂੜੇ ਦੇ ਡੰਪ ਕਾਰਨ ਸਕੂਲੀ ਬੱਚੇ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ

ਉਹਨਾਂ ਕਿਹਾ ਕਿ ਇਸ ਡੰਪ ਦੇ ਨਜ਼ਦੀਕ ਹੀ ਕਰੀਬ 100 ਮੀਟਰ ਦੀ ਦੂਰੀ ਤੇ 2 ਰਾਈਸ ਮਿੱਲਾਂ ਹਨ, ਜਿਹਨਾਂ ਵਿਚ ਸਰਕਾਰੀ ਪੈਡੀ ਸਟੋਰ ਕੀਤੀ ਹੋਈ ਹੈ। ਇਸ ਡੰਪ ਕਾਰਨ ਇਥੇ ਬਹੁਤ ਜ਼ਿਆਦਾ ਕੁੱਤੇ, ਚੂਹੇ ਅਤੇ ਮੱਖੀਆਂ ਮੱਛਰ ਪੈਦਾ ਹੁੰਦੇ ਹਨ ਅਤੇ ਹਮੇਸ਼ਾ ਬਦਬੂ ਆਉਂਦੀ ਰਹਿੰਦੀ ਹੈ। ਇਸ ਸੜਕ ਉਤੇ ਆਉਣ ਜਾਣ ਵਾਲੀਆਂ ਗੱਡੀਆਂ ਕੂੜੇ ਨੂੰ ਸੜਕ ਉਤੇ ਹੋਰ ਖਿਲਾਰ ਦਿੰਦੀਆਂ ਹਨ, ਜਿਸ ਕਾਰਨ ਬਹੁਤ ਜ਼ਿਆਦਾ ਸਮੱਸਿਆ ਪੇਸ਼ ਆ ਰਹੀ ਹੈ। ਕੂੜੇ ਦੇ ਲਿਫਾਫੇ ਖੇਤਾਂ ਵਿਚ ਦੂਰ-ਦੂਰ ਤੱਕ ਫੈਲ ਜਾਂਦੇ ਹਨ, ਜਿਸ ਕਾਰਨ ਜ਼ਮੀਨਾਂ ਨੂੰ ਨੁਕਸਾਨ ਪੁੱਜਦਾ ਹੈ। ਕੂੜੇ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ ਜਿਸ ਕਾਰਨ ਜ਼ਹਿਰੀਲਾ ਧੂੰਆਂ ਅਤੇ ਪ੍ਰਦੂਸ਼ਨ ਪੈਦਾ ਹੁੰਦਾ ਹੈ ਜੋ ਕਿ ਭਿਆਨਕ ਬਿਮਾਰੀਆਂ ਨੂੰ ਜਨਮ ਦਿੰਦਾ ਹੈ।

ਪੱਤਰ ਵਿੱਚ ਕਿਹਾ ਗਿਆ ਹੈ ਕਿ ਨਗਰ ਕੌਂਸਲ ਦੇ ਮੁਲਾਜ਼ਮਾਂ ਵਲੋਂ ਕੂੜੇ ਨੂੰ ਅੱਗ ਲਗਾ ਕੇ ਮਾਨਯੋਗ ਹਾਈਕੋਰਟ ਦੀਆਂ ਹਦਾਇਤਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਇਸਦੇ ਇਲਾਵਾ ਡੰਪ ਵਾਲੀ ਜ਼ਮੀਨ ਵਿਚ ਨਗਰ ਕੌਂਸਲ ਵਲੋਂ ਵੱਡੇ-ਵੱਡੇ ਟੋਏ ਪੁੱਟ ਕੇ ਮਿੱਟੀ ਵੇਚ ਕੇ ਮਾਈਨਿੰਗ ਕੀਤੀ ਜਾਂਦੀ ਹੈ ਅਤੇ ਬਾਅਦ ਵਿਚ ਇਹਨਾਂ ਟੋਇਆਂ ਵਿਚ ਕੂੜਾ ਸੁੱਟ ਕੇ ਭਰ ਦਿੱਤਾ ਜਾਂਦਾ ਹੈ। ਇਸ ਸੰਬੰਧੀ ਨਗਰ ਕੌਂਸਲ ਵਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਕੋਈ ਐਨ.ਓ.ਸੀ. ਨਹੀਂ ਲਿਆ ਗਿਆ ਅਤੇ ਨਾ ਹੀ ਇਲਾਕਾ ਨਿਵਾਸੀਆਂ ਨੂੰ ਡੰਪ ਬਣਾਉਣ ਲਈ ਭਰੋਸੇ ਵਿਚ ਲਿਆ ਗਿਆ ਹੈ। ਇਸ ਸੰਬੰਧੀ ਟਾਊਨ ਪਲੈਨਿੰਗ ਬੋਰਡ ਤੋਂ ਸੀ.ਐਲ.ਯੂ. ਨਹੀਂ ਲਿਆ ਗਿਆ ਅਤੇ ਨਾ ਹੀ ਐਸ. ਡੀ. ਐਮ. ਤੋਂ ਕੋਈ ਮੰਨਜ਼ੂਰੀ ਲਈ ਗਈ ਹੈ ਅਤੇ ਨਗਰ ਕੌਂਸਲ ਵਲੋਂ ਆਪਣੀ ਮਨ-ਮਰਜੀ ਨਾਲ ਹੀ ਕੂੜੇ ਦਾ ਡੰਪ ਬਣਾਇਆ ਗਿਆ ਹੈ। ਇਸ ਸੰਬੰਧੀ ਜੋ ਐਗਰੀਮੈਂਟ ਬਣਾਇਆ ਗਿਆ ਹੈ ਉਹ ਵੀ ਤਸਦੀਕਸ਼ੁਦਾ ਨਹੀਂ ਹੈ।

ਪੱਤਰ ਵਿੱਚ ਕਿਹਾ ਗਿਆ ਹੈ ਕਿ ਇਲਾਕਾ ਨਿਵਾਸੀਆਂ ਵਲੋਂ ਕੂੜੇ ਦਾ ਡੰਪ ਬੰਦ ਕਰਾਉਣ ਲਈ ਕਰੀਬ 15 ਦਿਨਾਂ ਤੋਂ ਧਰਨਾ ਲਗਾਇਆ ਹੋਇਆ ਹੈ ਪਰੰਤੂ ਸਾਡੀ ਸਮੱਸਿਆ ਦਾ ਕੋਈ ਹੱਲ ਨਹੀਂ ਕੀਤਾ ਗਿਆ ਹੈ ਅਤੇ ਉਹਨਾਂ ਨੂੰ ਪਤਾ ਨਹੀਂ ਕਿੰਨਾ ਸਮਾਂ ਧਰਨੇ ਉਤੇ ਬੈਠਣ ਲਈ ਮਜ਼ਬੂਰ ਹੋਣਾ ਪਵੇਗਾ। ਉਹਨਾਂ ਮੰਗ ਕੀਤੀ ਹੈ ਕਿ ਲੋਕ ਹਿਤ ਨੂੰ ਧਿਆਨ ਵਿਚ ਰੱਖਦੇ ਹੋਏ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਦੀ ਇਸ ਗੰਭੀਰ ਸਮੱਸਿਆ ਦਾ ਹੱਲ ਜਲਦੀ ਤੋਂ ਜਲਦੀ ਕੀਤਾ ਜਾਵੇ।

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਮੀਤ ਪ੍ਰਧਾਨ ਮੇਹਰ ਸਿੰਘ ਥੇੜੀ, ਬਲਵਿੰਦਰ ਕੌਰ ਸਰਪੰਚ ਫਤਿਹਪੁਰ ਥੇੜੀ, ਗੁਰਮੁਖ ਸਿੰਘ ਪੰਚ, ਹਰਪਾਲ ਸਿੰਘ ਸਰਪੰਚ ਭਟੇੜੀ, ਮਹਿੰਦਰ ਕੌਰ, ਹਰਦੀਪ ਸਿੰਘ, ਯਾਦਵਿੰਦਰ ਸਿੰਘ ਸਰਪੰਚ ਸਿੱਲ ਕਪੜਾ ਅਤੇ ਇਲਾਕਾ ਨਿਵਾਸੀ ਹਾਜਰ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending