Connect with us

Chandigarh

ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ 18 ਫਰਵਰੀ ਤੱਕ ਸਾਰੇ ਜ਼ਿਲ੍ਹਿਆਂ ਵਿੱਚ ਸਿਹਤ ਕੈਂਪ ਲਗਾਏਗੀ ਪੰਜਾਬ ਸਰਕਾਰ : ਡਾ. ਬਲਜੀਤ ਕੌਰ

Published

on

ਚੰਡੀਗੜ੍ਹ, 29 ਜਨਵਰੀ (ਸ.ਬ.) ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ਮੁਹਿੰਮ ਸਾਡੇ ਬਜ਼ੁਰਗ ਸਾਡਾ ਮਾਣ” ਦੇ ਤਹਿਤ 18 ਫਰਵਰੀ 2026 ਤੱਕ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਸਿਹਤ ਚੈਕਅੱਪ ਕੈਂਪ ਲਗਾਏ ਜਾਣਗੇ।

ਇਹ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਦੀ ਆਧਿਕਾਰਕ ਸ਼ੁਰੂਆਤ 16 ਜਨਵਰੀ ਨੂੰ ਮੁਹਾਲੀ ਵਿਖੇ ਕੀਤੀ ਗਈ ਸੀ, ਜਿਸ ਦਾ ਮਕਸਦ ਬਜ਼ੁਰਗਾਂ ਨੂੰ ਸੌਖੀ ਸਿਹਤ ਸਹੂਲਤਾਂ, ਸਮਾਜਿਕ ਸੁਰੱਖਿਆ ਅਤੇ ਸਨਮਾਨ ਮੁਹੱਈਆ ਕਰਵਾਉਣਾ ਹੈ। ਉਹਨਾਂ ਕਿਹਾ ਕਿ ਸਟੇਟ ਐਕਸ਼ਨ ਪਲਾਨ ਫਾਰ ਸੀਨੀਅਰ ਸਿਟੀਜ਼ਨ ਤਹਿਤ ਵਿੱਤੀ ਸਾਲ 2025-26 ਦੌਰਾਨ 7.86 ਕਰੋੜ ਰੁਪਏ ਖਰਚ ਕਰਕੇ ਬਜ਼ੁਰਗਾਂ ਲਈ ਵਿਸ਼ਤ੍ਰਿਤ ਸਿਹਤ ਸੇਵਾਵਾਂ, ਜਾਗਰੂਕਤਾ ਅਤੇ ਜ਼ਰੂਰੀ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਵਾਰ ਸਿਹਤ ਕੈਂਪਾਂ ਦੀ ਸ਼ੁਰੂਆਤ 2 ਫਰਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਤੋਂ ਹੋਵੇਗੀ। ਇਸ ਤੋਂ ਬਾਅਦ 3 ਫਰਵਰੀ ਨੂੰ ਬਠਿੰਡਾ ਅਤੇ ਮਾਨਸਾ, 4 ਫਰਵਰੀ ਨੂੰ ਲੁਧਿਆਣਾ, 5 ਫਰਵਰੀ ਨੂੰ ਮੋਗਾ ਅਤੇ ਫਿਰੋਜ਼ਪੁਰ, 6 ਫਰਵਰੀ ਨੂੰ ਅੰਮ੍ਰਿਤਸਰ ਅਤੇ ਤਰਨਤਾਰਨ ਅਤੇ 9 ਫਰਵਰੀ ਨੂੰ ਫਰੀਦਕੋਟ ਵਿੱਚ ਕੈਂਪ ਲਗਾਏ ਜਾਣਗੇ। 10 ਫਰਵਰੀ ਨੂੰ ਪਟਿਆਲਾ, 11 ਫਰਵਰੀ ਨੂੰ ਰੂਪਨਗਰ ਅਤੇ ਫਤਿਹਗੜ੍ਹ ਸਾਹਿਬ, 12 ਫਰਵਰੀ ਨੂੰ ਐਸ. ਬੀ. ਐਸ. ਨਗਰ ਅਤੇ ਹੁਸ਼ਿਆਰਪੁਰ, 13 ਫਰਵਰੀ ਨੂੰ ਬਰਨਾਲਾ ਅਤੇ ਮਲੇਰਕੋਟਲਾ, 16 ਫਰਵਰੀ ਨੂੰ ਜਲੰਧਰ ਅਤੇ ਕਪੂਰਥਲਾ, 17 ਫਰਵਰੀ ਨੂੰ ਗੁਰਦਾਸਪੁਰ ਅਤੇ ਪਠਾਨਕੋਟ ਅਤੇ 18 ਫਰਵਰੀ 2026 ਨੂੰ ਸੰਗਰੂਰ ਵਿਖੇ ਬਜ਼ੁਰਗਾਂ ਲਈ ਵਿਸ਼ੇਸ਼ ਸਿਹਤ ਕੈਂਪ ਆਯੋਜਿਤ ਕੀਤੇ ਜਾਣਗੇ।

ਉਹਨਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਬਜ਼ੁਰਗਾਂ ਦੀ ਮੁਫ਼ਤ ਜਰੀਏਟ੍ਰਿਕ ਜਾਂਚ (ਬੁਢਾਪੇ ਨਾਲ ਸਬੰਧਤ ਬਿਮਾਰੀਆਂ), ਈ.ਐਨ.ਟੀ. ਜਾਂਚ ਅਤੇ ਅੱਖਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਸਪੈਸ਼ਲਿਸਟ ਡਾਕਟਰਾਂ ਵੱਲੋਂ ਅੱਖਾਂ ਦੇ ਮੋਤੀਆ ਦੀ ਸਰਜਰੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸੀਨੀਅਰ ਸਿਟੀਜ਼ਨ ਕਾਰਡ, ਬੁਢਾਪਾ ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਸਕੀਮਾਂ ਸਬੰਧੀ ਸਹੂਲਤਾਂ ਵੀ ਇਕੋ ਥਾਂ ਉਪਲਬਧ ਕਰਵਾਈਆਂ ਜਾਣਗੀਆਂ।

ਉਨ੍ਹਾਂ ਦੱਸਿਆ ਕਿ ਅਲੀਮਕੋ ਵੱਲੋਂ ਬਜ਼ੁਰਗਾਂ ਲਈ ਵ੍ਹੀਲਚੇਅਰ, ਹੇਅਰਿੰਗ ਏਡ ਅਤੇ ਨਜ਼ਦੀਕੀ ਐਨਕਾਂ ਵਰਗੇ ਸਹਾਇਕ ਉਪਕਰਣ ਮੁਫ਼ਤ ਵੰਡੇ ਜਾਣਗੇ, ਜਦਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਾਤਾ-ਪਿਤਾ ਅਤੇ ਸੀਨੀਅਰ ਸਿਟੀਜ਼ਨ ਮੈਨਟੀਨੈਂਸ ਐਕਟ ਸਬੰਧੀ ਕਾਨੂੰਨੀ ਜਾਗਰੂਕਤਾ ਵੀ ਦਿੱਤੀ ਜਾਵੇਗੀ।

Continue Reading

Chandigarh

ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ

Published

on

By

ਪੰਜ ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਕਾਰਵਾਈ

ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜਿਆ ਹੋਇਆ ਹੈ। ਅਮਰਦੀਪ ਸਿੰਘ ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਮਾਮਲੇ ਵਿੱਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ ਹੈ। ਈ ਡੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅਮਰਦੀਪ ਸਿੰਘ ਗਰੇਵਾਲ ਦੇ ਖਿਲਾਫ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।

ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।

Continue Reading

Chandigarh

ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Published

on

By

ਚੰਡੀਗੜ੍ਹ, 17 ਅਕਤੂਬਰ (ਸ.ਬ.) ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, 37- ਡੀ, ਚੰਡੀਗੜ੍ਹ ਵਿੱਚ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਇੰਟਰਨੈਟ ਦੀ ਸੁਰੱਖਿਅਤ ਵਰਤੋਂ, ਆਨਲਾਈਨ ਧੋਖਾਧੜੀ ਤੋਂ ਬਚਾਅ ਅਤੇ ਆਪਣੀ ਨਿੱਜੀ ਜਾਣਕਾਰੀ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੂੰ ਮਜ਼ਬੂਤ ਪਾਸਵਰਡ ਬਣਾਉਣ, ਓਟੀਪੀ ਕਿਸੇ ਨਾਲ ਸਾਂਝਾ ਨਾ ਕਰਨ, ਸ਼ੱਕੀ ਲਿੰਕਾਂ ਤੇ ਕਲਿੱਕ ਨਾ ਕਰਨ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸਾਵਧਾਨੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ, ਸਾਈਬਰ ਧੱਕੇਸ਼ਾਹੀ, ਫਰਜ਼ੀ ਖਾਤਿਆਂ ਅਤੇ ਆਨਲਾਈਨ ਠੱਗੀ ਤੋਂ ਬਚਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

Continue Reading

Chandigarh

ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼

Published

on

By

ਚੰਡੀਗੜ੍ਹ, 16 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਅੱਜ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਹ ਆਪਣੇ ਵਕੀਲ ਜੀ ਪੀ ਐਸ ਘੁੰਮਣ ਨਾਲ ਸੀ ਬੀ ਆਈ ਦਫ਼ਤਰ ਪਹੁੰਚੇ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ।

ਸੀ ਬੀ ਆਈ ਵੱਲੋਂ ਬੀਤੇ ਦਿਨ ਰਾਜਬੀਰ ਘੁੰਮਣ ਨੂੰ ਵਟਸਐਪ ਜ਼ਰੀਏ ਨੋਟਿਸ ਭੇੇਜਿਆ ਸੀ, ਜਿਸਦੀ ਪਾਲਣਾ ਕਰਦੇ ਹੋਏ ਉਹ ਆਪਣੇ ਵਕੀਲਾਂ ਸਣੇ ਅੱਜ ਢਾਈ ਵਜੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਉਹ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੀ ਬੀ ਆਈ ਵੱਲੋਂ ਇਸ ਮਾਮਲੇ ਨਾਲ ਸਬੰਧਤ ਜਿਨ੍ਹਾਂ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਵੱਲੋਂ ਵੀ ਇਸੇ ਤਰ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਸੀ ਬੀ ਆਈ ਵੱਲੋਂ ਉਨ੍ਹਾਂ ਨੂੰ ਦੋ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਸੁਪਰੀਮ ਕੋਰਟ ਨੇ ਪਹਿਲਾਂ ਹੀ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀ ਬੀ ਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਜਾਂਚ ਅਤੇ ਦਰਜ ਐਫ ਆਈ ਆਰ ਤੇ ਰੋਕ ਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਦਾਇਰ ਕਰ ਦਿੱਤੀ ਸੀ।

ਇੱਥੇ ਜਿਕਰਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀ ਬੀ ਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲਿਸ ਨੂੰ ਸੀ ਬੀ ਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ। ਸੀ ਬੀ ਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜ ਦੇ ਗੰਭੀਰ ਦੋਸ਼ ਲੱਗੇ ਹਨ।

Continue Reading

Latest News

Trending