Mohali
ਅਪਰਾਧਾਂ ਦੀ ਰਾਜਧਾਨੀ ਵਿੱਚ ਤਬਦੀਲ ਹੋਇਆ ਪੰਜਾਬ, ਮੁਹਾਲੀ ਬਣਿਆ ਗੈਂਗਸਟਰਾਂ ਦੀ ਪਨਾਹਗਾਹ : ਸੁਭਾਸ਼ ਸ਼ਰਮਾ
ਗੈਂਗਸਟਰਾਂ ਦੀਆਂ ਵਾਰਦਾਤਾਂ ਨੇ ਸਰਕਾਰ ਦੀ ਨਾਕਾਮੀ ਸਾਮ੍ਹਣੇ ਲਿਆਂਦੀ : ਸੰਜੀਵ ਵਸ਼ਿਸ਼ਠ
ਐਸ ਏ ਐਸ ਨਗਰ, 30 ਜਨਵਰੀ (ਸ.ਬ.) ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਸ੍ਰੀ ਸੁਭਾਸ਼ ਸ਼ਰਮਾ ਨੇ ਕਿਹਾ ਹੈ ਕਿ ਪੰਜਾਬ ਵਿੱਚ ਗੈਂਗਸਟਰਾਂ ਅਤੇ ਹੋਰਨਾਂ ਅਪਰਧੀਆਂ ਵਲੋਂ ਇੱਕ ਤੋਂ ਬਾਅਦ ਇੱਕ ਵਾਰਦਾਤਾਂ ਨੂੰ ਅੰਜਾਮ ਦੇਣ ਨਾਲ ਪੰਜਾਬ ਦੀ ਸੱਤਾ ਤੇ ਕਾਬਜ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਨੂੰਨ ਵਿਵਸਥਾ ਸੰਬੰਧੀ ਕੀਤੇ ਜਾਂਦੇ ਦਾਅਵਿਆਂ ਦੀ ਅਸਲੀਅਤ ਸਾਮ੍ਹਣੇ ਆ ਗਈ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀ ਨਾਕਾਮੀ ਕਾਰਨ ਮੁਹਾਲੀ ਗੈਂਗਸਟਰਾਂ ਦਾ ਸੁਰਖਿਅਤ ਟਿਕਾਣਾ ਬਣ ਗਿਆ ਹੈ ਅਤੇ ਉਹ ਕਿਤੇ ਵੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਇੱਥੇ ਆ ਕੇ ਪਨਾਹ ਲੈਂਦੇ ਹਨ। ਉਹਨਾਂ ਕਿਹਾ ਕਿ ਮੁਹਾਲੀ ਦੇ ਨਾਲ ਲੱਗਦੇ ਬੜ ਮਾਜਰਾ, ਜੁਝਾਰ ਨਗਰ, ਬਲੌਂਗੀ ਅਤੇ ਜਗਤਪੁਰਾ ਦੇ ਖੇਤਰ ਵਿੱਚ ਨਸ਼ੇ ਦੀ ਖੁੱਲੇਆਮ ਵਿਕਰੀ ਹੁੰਦੀ ਹੈ ਅਤੇ ਗੈਂਗਸਟਰਾਂ ਨੂੰ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਇੱਥੋਂ ਆਸਾਨੀ ਨਾਲ ਆਪਣੇ ਗੁਰਗੇ ਹਾਸਿਲ ਹੋ ਜਾਂਦੇ ਹਨ ਜਿਹਨਾਂ ਤੋਂ ਉਹ ਵਾਰਦਾਤਾਂ ਨੂੰ ਅੰਜਾਮ ਦਿਵਾਉਂਦੇ ਹਨ। ਉਹਨਾਂ ਕਿਹਾ ਕਿ ਪੰਜਾਬ ਵਿੱਚ ਹੋ ਰਹੀਆਂ ਵੱਡੀਆਂ ਤੋਂ ਵੱਡੀਆਂ ਅਪਰਾਧਿਕ ਘਟਨਾਵਾਂ ਨੂੰ ਵੇਖਿਆ ਜਾਵੇ ਤਾਂ ਉਹਨਾਂ ਦਾ ਕਿਤੇ ਨਾ ਕਿਤੇ ਮੁਹਾਲੀ ਨਾਲ ਸੰਬੰਧ ਜੁੜਦਾ ਹੋਇਆ ਨਜ਼ਰ ਆਉਂਦਾ ਹੈ। ਉਹਨਾਂ ਕਿਹਾ ਕਿ ਗੈਂਗਸਟਰਾ ਦੇ ਹੌਂਸਲੇ ਇੰਨੇ ਵੱਧ ਗਏ ਹਨ ਕਿ ਉਹ ਕਦੇ ਵੀ ਕਿਤੇ ਵੀ ਕਤਲੋਗਾਰਤ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਦਿਖਾਵੇ ਵਜੋਂ ‘ਮਿਸ਼ਨ ਪ੍ਰਹਾਰ’ ਚਲਾਇਆ ਜਾ ਰਿਹਾ ਹੈ, ਪਰ ਜਦੋਂ ਤੋਂ ਇਹ ਮਿਸ਼ਨ ਸ਼ੁਰੂ ਹੋਇਆ ਹੈ, ਉਸ ਤੋਂ ਬਾਅਦ ਗੈਂਗਸਟਰ ਲਗਾਤਾਰ ਵੱਡੀਆਂ ਵਾਰਦਾਤਾਂ ਕਰ ਕੇ ਪੁਲੀਸ ਨੂੰ ਜਵਾਬੀ ਸਲਾਮੀ ਦੇ ਰਹੇ ਹਨ।
ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਇਸ ਸਮੇਂ ਸਿਰਫ਼ ਆਪਣੇ ਦਿੱਲੀ ਵਾਲੇ ਆਕਾ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਵਿੱਚ ਲੱਗੇ ਹੋਏ ਹਨ। ਉਹ ਪੰਜਾਬ ਤੋਂ ਬਾਹਰ ਦੌਰੇ ਕਰ ਕੇ ਆਮ ਆਦਮੀ ਪਾਰਟੀ ਦੇ ਵਿਸਤਾਰ ਲਈ ਪੰਜਾਬ ਦੇ ਖ਼ਜ਼ਾਨੇ ਨੂੰ ਲੁਟਾ ਰਹੇ ਹਨ, ਪਰ ਉਨ੍ਹਾਂ ਨੂੰ ਪੰਜਾਬ ਦੀ ਸੁਰੱਖਿਆ ਅਤੇ ਲੋਕਾਂ ਦੀ ਕੋਈ ਚਿੰਤਾ ਨਹੀਂ। ਉਨ੍ਹਾਂ ਕਿਹਾ ਕਿ ਹਰ ਰੋਜ਼ ਪੰਜਾਬ ਵਿੱਚ ਵੱਡੀਆਂ ਅਪਰਾਧਿਕ ਘਟਨਾਵਾਂ ਹੋ ਰਹੀਆਂ ਹਨ-ਕਦੇ ਵਿਆਹ ਸਮਾਗਮ ਵਿੱਚ ਸਰਪੰਚ ਨੂੰ ਗੋਲੀ ਮਾਰ ਦਿੱਤੀ ਜਾਂਦੀ ਹੈ, ਤਾਂ ਕਦੇ ਕਿਸੇ ਦੇ ਘਰ ਦੇ ਬਾਹਰ ਫਾਇਰਿੰਗ ਹੋ ਜਾਂਦੀ ਹੈ। ਇਹ ਸਭ ਹੁਣ ਆਮ ਗੱਲ ਬਣ ਚੁੱਕੀ ਹੈ।
ਇਸ ਮੌਕੇ ਉਹਨਾਂ ਦੇ ਨਾਲ ਹਾਜਿਰ ਭਾਜਪਾ ਦੀ ਜਿਲ੍ਹਾ ਇਕਾਈ ਦੇ ਪ੍ਰਧਾਨ ਸ੍ਰੀ ਸੰਜੀਵ ਵਸ਼ਿਸ਼ਠ ਅਤੇ ਪਾਰਟੀ ਦੇ ਸੀਨੀਅਰ ਆਗੂ ਸz. ਰਣਜੀਤ ਸਿੰਘ ਗਿਲ ਨੇ ਕਿਹਾ ਕਿ ਕਿਹਾ ਕਿ ਇਸਤੋਂ ਵੱਡੀ ਤਰਾਸਦੀ ਹੋਰ ਕੀ ਹੋ ਸਕਦੀ ਹੈ ਕਿ ਗੈਂਗਸਟਰ ਦਿਨ ਦਹਾੜੇ ਐਸ ਐਸ ਪੀ ਦਫਤਰ ਦੇ ਸਾਮ੍ਹਣੇ ਕਿਸੇ ਨੂੰ ਗੋਲੀਆਂ ਮਾਰ ਕੇ ਕਤਲ ਕਰ ਕੇ ਫਰਾਰ ਹੋ ਜਾਣ ਅਤੇ ਪੁਲੀਸ ਹੱਥ ਮਲਦੀ ਰਹਿ ਜਾਵੇ। ਉਹਨਾਂ ਕਿਹਾ ਕਿ ਇਸਤੋਂ ਪਹਿਲਾਂ ਸੋਹਾਣਾ ਨੇੜੇ ਚਲ ਰਹੇ ਕਬੱਡੀ ਮੇਲੇ ਦੌਰਾਨ ਗੈਂਗਸਟਰਾਂ ਵਲੋਂ ਹਜਾਰਾਂ ਦੀ ਭੀੜ ਸਾਮ੍ਹਣੇ ਕਬੱਡੀ ਖਿਡਾਰੀ ਰਾਣਾ ਬਲਾਚੌਰੀਆਂ ਦੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਜਾ ਚੁੱਕਾ ਹੈ ਅਤੇ ਇਹਨਾਂ ਵਾਰਦਾਤ ਨਾਲ ਜਿੱਥੇ ਪੁਲੀਸ ਪ੍ਰਸ਼ਾਸ਼ਨ ਦੀ ਕਾਰਗੁਜਾਰੀ ਤੇ ਸਵਾਲ ੳਠਦੇ ਹਨ ਉੱਥੇ ਇਹ ਵੀ ਸਾਬਿਤ ਹੁੰਦਾ ਹੈ ਕਿ ਅਪਰਾਧੀ ਹੁਣ ਪੂਰੀ ਤਰ੍ਹਾਂ ਬੇਲਗਾਮ ਹੋ ਚੁੱਕੇ ਹਨ।
ਸ੍ਰੀ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਸਾਲ 2002 ਵਿੱਚ ਜ਼ਿਲ੍ਹੇ ਦੀ ਆਬਾਦੀ ਕਰੀਬ 5 ਤੋਂ 7 ਲੱਖ ਸੀ ਅਤੇ ਉਸ ਸਮੇਂ ਲਗਭਗ 3500 ਪੁਲੀਸ ਕਰਮਚਾਰੀ ਤਾਇਨਾਤ ਸਨ। 2012 ਤੱਕ ਆਬਾਦੀ ਵਧ ਕੇ ਕਰੀਬ 12 ਲੱਖ ਹੋ ਗਈ ਅਤੇ ਅੱਜ ਦੇ ਸਮੇਂ ਵਿੱਚ ਮੁਹਾਲੀ ਦੀ ਆਬਾਦੀ ਕਰੀਬ 20 ਲੱਖ ਹੈ। ਪਰ ਦੁੱਖ ਦੀ ਗੱਲ ਇਹ ਹੈ ਕਿ ਜੋ ਪੁਲੀਸ ਫੋਰਸ 2002 ਵਿੱਚ 3500 ਦੇ ਕਰੀਬ ਸੀ, ਉਹ ਅੱਜ ਘਟ ਕੇ 1000 ਤੋਂ ਵੀ ਘੱਟ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਸਟਾਫ ਦੀ ਭਾਰੀ ਕਮੀ ਕਾਰਨ ਥਾਣਿਆਂ ਵਿੱਚ ਹਾਲਾਤ ਇਹ ਹਨ ਕਿ ਕਿਸੇ ਵੀ ਘਟਨਾ ਤੋਂ ਬਾਅਦ ਸ਼ਿਕਾਇਤਕਰਤਾ ਦੇ ਬਿਆਨ ਦਰਜ ਕਰਨ ਵਿੱਚ 24 ਤੋਂ 48 ਘੰਟੇ ਲੱਗ ਜਾਂਦੇ ਹਨ। ਉਹਨਾਂ ਕਿਹਾ ਕਿ ਮੌਜੂਦਾ ਹਾਲਾਤ ਇਹ ਹਨ ਕਿ ਗੈਂਗਸਟਰ ਸਮਾਨਾਂਤਰ ਸਰਕਾਰ ਚਲਾ ਰਹੇ ਹਨ ਅਤੇ ਆਮ ਲੋਕਾਂ ਤੋਂ ਫਿਰੌਤੀਆਂ ਵਸੂਲ ਰਹੇ ਹਨ।
ਆਗੂਆਂ ਨੇ ਕਿਹਾ ਕਿ ਹਾਲਾਤ ਇੰਨੇ ਗੰਭੀਰ ਹੋ ਗਏ ਹਨ ਕਿ ਛੋਟੇ ਦੁਕਾਨਦਾਰਾਂ ਅਤੇ ਮੱਧ ਵਰਗੀ ਲੋਕਾਂ ਤਕ ਨੂੰ ਫਿਰੌਤੀ ਦੇਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇੱਕ ਤਾਂ ਥਾਣਿਆਂ ਵਿੱਚ ਨਫਰੀ ਪਹਿਲਾਂ ਹੀ ਘੱਟ ਹੈ ਅਤੇ ਉੱਪਰੋਂ ਜਿਹੜੀ ਪੁਲੀਸ ਫੋਰਸ ਮੌਜੂਦ ਹੈ ਉਸਦਾ ਇੱਕ ਵੱਡਾ ਹਿੱਸਾ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਉਹਨਾਂ ਦੇ ਰਿਸ਼ਤੇਦਾਰਾਂ ਦੀ ਸੁਰਖਿਆ ਡਿਊਟੀ ਤੇ ਤੈਨਾਤ ਕਰ ਦਿੱਤਾ ਗਿਆ ਹੈ ਅਤੇ ਆਮ ਲੋਕਾਂ ਨੂੰ ਰੱਬ ਆਸਰੇ ਤੱਡ ਦਿੱਤਾ ਗਿਆ ਹੈ।
ਭਾਜਪਾ ਆਗੂਆਂ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਲੋਕਾਂ ਨੂੰ ਸੁਰਖਿਆ ਨਹੀਂ ਦੇ ਸਕਦੇ ਤਾਂ ਉਹ ਮੁੱਖ ਮੰਤਰੀ ਦੀ ਕੁਰਸੀ ਛੱਡ ਕੇ ਲਾਂਭੇ ਹੋ ਜਾਣ। ਉਹਨਾਂ ਮੰਗ ਕੀਤੀ ਕਿ ਗੈਂਗਸਟਰਾਂ ਅਤੇ ਅਪਰਾਧੀਆਂ ਦੇ ਖਿਲਾਫ ਸਖਤ ਕਦਮ ਚੁੱਕੇ ਜਾਣ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
Mohali
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
