Connect with us

Mohali

ਰਵਾਇਤੀ ਪਾਰਟੀਆਂ ਦੀਆਂ ਲਾਰੇ-ਲੱਪੇ ਵਾਲੀ ਰਾਜਨੀਤੀ ਤੋਂ ਅੱਕੇ ਪੰਜਾਬ ਵਾਸੀ ਵੱਡੀ ਗਿਣਤੀ ਵਿੱਚ ਹੋ ਰਹੇ ਹਨ ਆਪ ਵਿੱਚ ਸ਼ਾਮਿਲ : ਕੁਲਵੰਤ ਸਿੰਘ

Published

on

ਵਿਰੋਧੀ ਪਾਰਟੀਆਂ ਨੂੰ ਛੱਡ ਕਈ ਪਰਿਵਾਰ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਐਸ ਏ ਐਸ ਨਗਰ, 30 ਜਨਵਰੀ (ਸ.ਬ.) ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਵਿੱਚੋਂ ਆਏ ਪਰਿਵਾਰਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ। ਆਮ ਆਦਮੀ ਪਾਰਟੀ ਦੇ ਸੈਕਟਰ- 79 ਵਿੱਚ ਸਰਦਾਰ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਲਗਭਗ 14 ਪਰਿਵਾਰ ਕਾਂਗਰਸ ਅਤੇ ਹੋਰ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।

ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਦੀਆਂ ਲਾਰੇ-ਲੱਪੇ ਵਾਲੀ ਰਾਜਨੀਤੀ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਇਮਾਨਦਾਰ ਕੰਮਾਂ ਤੇ ਮੋਹਰ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਲੋਕ ਦੂਜੀਆਂ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ, ਉਸ ਤੋਂ ਇਹ ਸਾਫ਼ ਪਤਾ ਲੱਗਦਾ ਹੈ ਕਿ ਪੰਜਾਬ ਵਿੱਚ ਪਹਿਲੀ ਵਾਰ ਕੋਈ ਅਜਿਹੀ ਸਰਕਾਰ ਆਈ ਹੈ ਜੋ ਆਮ ਲੋਕਾਂ ਦੇ ਦਰਦ ਨੂੰ ਸਮਝਦੀ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਮੌਕੇ ਤੇ ਹੱਲ ਕਰ ਰਹੀ ਹੈ।

ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੇਲੇ ਲੋਕ ਬਿਜਲੀ ਦੇ ਭਾਰੀ ਬਿੱਲਾਂ ਕਾਰਨ ਪ੍ਰੇਸ਼ਾਨ ਰਹਿੰਦੇ ਸਨ, ਪਰ ਹੁਣ ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ, ਜਿਸ ਨਾਲ ਹਰ ਗਰੀਬ ਅਤੇ ਮੱਧ ਵਰਗੀ ਪਰਿਵਾਰ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹੇ ਹਨ ਅਤੇ ਹਜ਼ਾਰਾਂ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤ ਦੇ, ਕੇਵਲ ਯੋਗਤਾ ਦੇ ਆਧਾਰ ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਸਰਕਾਰ ਨੇ ਪੰਜਾਬ ਭਰ ਵਿੱਚ ਆਮ ਆਦਮੀ ਕਲੀਨਿਕ ਖੋਲ੍ਹ ਕੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮੁਫ਼ਤ ਟੈਸਟ ਅਤੇ ਦਵਾਈਆਂ ਦੀ ਸਹੂਲਤ ਦਿੱਤੀ ਹੈ। ਸਰਕਾਰ ਵਲੋਂ ਖੇਡਾਂ ਨੂੰ ਹੱਲਾਸ਼ੇਰੀ ਦੇਣ ਲਈ 3200 ਸਟੇਡੀਅਮ ਬਣਾਏ ਜਾ ਰਹੇ ਹਨ। ਇਸ ਦੇ ਨਾਲ ਹੀ 65 ਲੱਖ ਪਰਿਵਾਰਾਂ ਨੂੰ ਸਿਹਤ ਬੀਮਾ ਯੋਜਨਾ ਦਿੱਤੀ ਗਈ ਹੈ ਜਿਸ ਵਿੱਚ ਹਰ ਇੱਕ ਪਰਿਵਾਰ ਨੂੰ 10-10 ਲੱਖ ਰੁਪਏ ਦਾ ਬੀਮਾ ਮੁਹਈਆ ਕਰਵਾਇਆ ਗਿਆ ਹੈ।

ਵਿਰੋਧੀ ਪਾਰਟੀਆਂ ਤੇ ਕਿੰਤੂ ਕਰਦਿਆਂ ਉਹਨਾਂ ਕਿਹਾ ਕਿ ਜੋ ਲੋਕ ਅੱਜ ਸਰਕਾਰ ਤੇ ਸਵਾਲ ਚੁੱਕ ਰਹੇ ਹਨ, ਉਨ੍ਹਾਂ ਨੇ ਆਪਣੇ ਦਹਾਕਿਆਂ ਦੇ ਰਾਜ ਦੌਰਾਨ ਪੰਜਾਬ ਨੂੰ ਸਿਰਫ਼ ਲੁੱਟਿਆ ਅਤੇ ਕਰਜ਼ੇ ਦੀ ਪੰਡ ਹੇਠ ਦਬਾਇਆ ਹੈ। ਉਹਨਾਂ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਭਰੋਸਾ ਦਿੱਤਾ ਪਾਰਟੀ ਵਿੱਚ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਭੁਪਿੰਦਰ ਸਿੰਘ ਜੌਹਲ, ਗੁਰਜੀਤ ਸਿੰਘ, ਜੀਤ ਕੌਰ, ਵਿਜੇ ਕੁਮਾਰ, ਕੁਲਵਿੰਦਰ ਤੂਰਾ, ਤਰਸੇਮ ਕੌਰ, ਚੇਤਨ ਸਿੰਘ ਸੰਧਵਾਂ, ਇੰਦੂ ਮਹਾਜਨ, ਮਨਮੋਹਣ ਸਿੰਘ, ਜਤਿੰਦਰਪਾਲ ਕੌਰ, ਅੰਗੂਰੀ ਦੇਵੀ, ਕੁਲਵੰਤ ਸਿੰਘ, ਅਮਰਜੀਤ ਸਿੰਘ, ਕੁਲਦੀਪ ਸਿੰਘ ਸਮਾਣਾ ਵੀ ਹਾਜ਼ਰ ਸਨ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending