Mohali
ਖੱਡਿਆਂ ਵਿੱਚ ਤਬਦੀਲ ਹੋ ਗਈਆਂ ਹਨ ਮੁਹਾਲੀ ਦੀਆਂ ਸੜਕਾਂ : ਨਰਪਿੰਦਰ ਸਿੰਘ ਰੰਗੀ
ਲੋਕਾਂ ਦੀ ਜਾਨ ਨਾਲ ਹੋ ਰਿਹਾ ਹੈ ਖਿਲਵਾੜ
ਐਸ ਏ ਐਸ ਨਗਰ, 31 ਜਨਵਰੀ (ਸ.ਬ.) ਕਾਂਗਰਸ ਆਗੂ, ਐਡਵੋਕੇਟ ਅਤੇ ਨਗਰ ਨਿਗਮ ਮੁਹਾਲੀ ਦੇ ਕੌਂਸਲਰ ਨਰਪਿੰਦਰ ਸਿੰਘ ਰੰਗੀ ਨੇ ਕਿਹਾ ਹੈ ਕਿ ਮੁਹਾਲੀ ਦੀਆਂ ਸੜਕਾਂ ਖੱਡਿਆਂ ਵਿੱਚ ਤਬਦੀਲ ਹੋ ਗਈਆਂ ਹਨ ਅਤੇ ਲੋਕਾਂ ਦੀ ਜਾਨ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਸ਼ਹਿਰ ਦੀਆਂ ਸੜਕਾਂ ਦੀ ਬਦਹਾਲ ਹਾਲਤ ਨੂੰ ਲੈ ਕੇ ਗੰਭੀਰ ਚਿੰਤਾ ਜਾਹਿਰ ਕਰਦਿਆਂ ਉਨ੍ਹਾਂ ਕਿਹਾ ਕਿ ਦੋ ਪਹੀਆ ਵਾਹਨ ਚਲਾਉਣ ਵਾਲੇ, ਵਿਦਿਆਰਥੀ, ਬਜ਼ੁਰਗ, ਔਰਤਾਂ, ਸਕੂਲ ਜਾਣ ਵਾਲੇ ਬੱਚੇ ਅਤੇ ਦਫ਼ਤਰ ਜਾਣ ਵਾਲੇ ਨਾਗਰਿਕ ਇਸ ਸਮੱਸਿਆ ਕਾਰਨ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੇ ਹਨ।
ਉਹਨਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਸੈਕਟਰਾਂ ਅਤੇ ਫੇਜ਼ਾਂ ਵਿੱਚ ਸੜਕਾਂ ਟੁੱਟ ਕੇ ਖੱਡਿਆਂ ਵਿੱਚ ਤਬਦੀਲ ਹੋ ਗਈਆਂ ਹਨ, ਜਿਸ ਕਾਰਨ ਆਮ ਲੋਕਾਂ ਦੀ ਜਾਨ ਹਰ ਰੋਜ਼ ਖ਼ਤਰੇ ਵਿੱਚ ਪਈ ਹੋਈ ਹੈ। ਉਹਨਾਂ ਕਿਹਾ ਕਿ ਗਹਿਰੇ ਖੱਡਿਆਂ ਕਾਰਨ ਵਾਹਨਾਂ ਨੂੰ ਨੁਕਸਾਨ ਪਹੁੰਚ ਰਿਹਾ ਹੈ ਅਤੇ ਟ੍ਰੈਫਿਕ ਜਾਮ ਆਮ ਗੱਲ ਬਣ ਚੁੱਕੀ ਹੈ।
ਇਸ ਮੌਕੇ ਉਨ੍ਹਾਂ ਗਮਾਡਾ ਵੱਲੋਂ ਫੇਜ਼-10 ਅਤੇ ਸੈਕਟਰ-49 ਨੂੰ ਜੋੜਦੀ ਡਿਵਾਈਡਿੰਗ ਸੜਕ ਨੂੰ ਚੌੜਾ ਕਰਨ ਦੌਰਾਨ ਹੋ ਰਹੀ ਲਾਪਰਵਾਹੀ ਦਾ ਮਾਮਲਾ ਚੁੱਕਦਿਆਂ ਕਿਹਾ ਕਿ ਸੜਕ ਚੌੜੀ ਕਰਨ ਸਮੇਂ ਬਣਾਏ ਗਏ ਐਸਟੀਮੇਟ ਵਿੱਚ ਪਹਿਲਾਂ ਤੋਂ ਲੰਘ ਰਹੇ ਬਰਸਾਤੀ ਪਾਣੀ ਦੇ ਪਾਈਪ ਨੂੰ ਸ਼ਿਫਟ ਕਰਨ ਸੰਬੰਧੀ ਕੋਈ ਐਸਟੀਮੇਟ ਹੀ ਸ਼ਾਮਿਲ ਨਹੀਂ ਕੀਤਾ ਗਿਆ, ਜੋ ਕਿ ਯੋਜਨਾਬੰਦੀ ਦੀ ਗੰਭੀਰ ਕਮੀ ਨੂੰ ਦਰਸਾਉਂਦਾ ਹੈ। ਉਹਨਾਂ ਕਿਹਾ ਕਿ ਜਦੋਂ ਸੜਕ ਦਾ ਕੰਮ ਸ਼ੁਰੂ ਕੀਤਾ ਗਿਆ, ਉਦੋਂ ਇਹ ਗਲਤੀ ਸਾਹਮਣੇ ਆਈ ਅਤੇ ਹੁਣ ਇਹ ਮਾਮਲਾ ਕਾਗਜ਼ੀ ਕਾਰਵਾਈ ਵਿੱਚ ਫਸ ਕੇ ਰਹਿ ਗਿਆ ਹੈ, ਜਿਸ ਦਾ ਖ਼ਾਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਇਸ ਸੜਕ ਤੇ ਪਾਣੀ ਭਰ ਜਾਣ ਕਾਰਨ ਆਵਾਜਾਈ ਬਹੁਤ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ ਅਤੇ ਹਾਦਸਿਆਂ ਦਾ ਖ਼ਤਰਾ ਕਾਫ਼ੀ ਵੱਧ ਗਿਆ ਹੈ।
ਉਨ੍ਹਾਂ ਕਿਹਾ ਕਿ ਗਮਾਡਾ ਅਧਿਕਾਰੀਆਂ ਵੱਲੋਂ ਇਸ ਗੰਭੀਰ ਮਸਲੇ ਤੇ ਕਾਰਵਾਈ ਨਾ ਕੀਤੇ ਜਾਣ ਕਾਰਨ ਲੋਕਾਂ ਵਿੱਚ ਇਹ ਧਾਰਣਾ ਬਣਦੀ ਜਾ ਰਹੀ ਹੈ ਕਿ ਗਮਾਡਾ ਵੱਲੋਂ ਸਿਰਫ਼ ਫੀਸਾਂ ਅਤੇ ਚਾਰਜ ਇਕੱਠੇ ਕਰਨ ਤੇ ਹੀ ਧਿਆਨ ਦਿੱਤਾ ਜਾ ਰਿਹਾ ਹੈ, ਜਦਕਿ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ।
ਉਹਨਾਂ ਮੰਗ ਕੀਤੀ ਕਿ ਫੇਜ਼-10 ਅਤੇ ਸੈਕਟਰ-49 ਦੀ ਡਿਵਾਈਡਿੰਗ ਸੜਕ ਨਾਲ ਸੰਬੰਧਤ ਬਰਸਾਤੀ ਪਾਣੀ ਦੇ ਪਾਈਪ ਨੂੰ ਤੁਰੰਤ ਸ਼ਿਫਟ ਕਰਨ ਲਈ ਲੋੜੀਂਦੀ ਮਨਜ਼ੂਰੀ ਅਤੇ ਕਾਰਵਾਈ ਸ਼ੁਰੂ ਕੀਤੀ ਜਾਵੇ ਅਤੇ ਸੜਕ ਨੂੰ ਜਲਦੀ ਤੋਂ ਜਲਦੀ ਚੌੜਾ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਰੋਜ਼ਾਨਾ ਪਰੇਸ਼ਾਨੀ ਤੋਂ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਜੇਕਰ ਸੰਬੰਧਤ ਵਿਭਾਗਾਂ ਦੀ ਅਣਗਹਿਲੀ ਕਾਰਨ ਹਾਦਸੇ ਵਾਪਰਦੇ ਹਨ, ਤਾਂ ਇਸ ਦੀ ਨੈਤਿਕ ਅਤੇ ਪ੍ਰਸ਼ਾਸਕੀ ਜ਼ਿੰਮੇਵਾਰੀ ਸਬੰਧਤ ਅਧਿਕਾਰੀਆਂ ਦੀ ਹੋਵੇਗੀ।
Mohali
ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ 30 ਨਵੰਬਰ ਨੂੰ
ਐਸ ਏ ਐਸ ਨਗਰ, 26 ਨਵੰਬਰ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਖੇ ਬੁੱਢਾ ਦਲ ਦੇ ਸਤਵੇਂ ਜੱਥੇਦਾਰ ਅਤੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ 30 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਦੱਸਿਆ ਕਿ ਇਹ ਵਿਸ਼ਾਲ ਨਗਰ ਕੀਰਤਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਚਰਨ ਛੋਹ ਪ੍ਰਾਪਤ ਧਰਤੀ ਤੋਂ ਸਵੇਰੇ 10 ਵਜੇ ਅਰੰਭ ਹੋ ਕੇ ਸ਼ਹਿਰ ਦੇ ਵੱਖ ਵੱਖ ਗੁਰਦੁਆਰਿਆਂ, ਸੈਕਟਰਾਂ, ਕੁੰਭੜਾ, ਮਟੌਰ, ਮੋਲੀ ਅਤੇ ਮੋਹਾਲੀ ਦੇ ਵੱਖ ਵੱਖ ਇਲਾਕਿਆਂ, ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੰਪੂਰਨ ਹੋਵੇਗਾ।
Mohali
ਕਜੌਲੀ ਵਾਟਰ ਵਰਕਸ ਤੋਂ ਖਰੜ ਨੂੰ ਜਲਦ ਮਿਲੇਗੀ ਪਾਣੀ ਦੀ ਸਪਲਾਈ : ਗੋਲਡੀ
ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨਾਲ ਮੀਟਿੰਗ ਕੀਤੀ
ਐਸ ਏ ਐਸ ਨਗਰ, 26 ਨਵੰਬਰ (ਸ.ਬ.) ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਗੋਲਡੀ ਵੱਲੋਂ ਖਰੜ ਹਲਕੇ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਹੋਰ ਬਿਹਤਰ ਬਣਾਉਣ ਅਤੇ ਇਲਾਕੇ ਦੇ ਚੱਲ ਰਹੇ ਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡਚਲਵਾਲ ਨਾਲ ਡੀ ਸੀ ਦਫ਼ਤਰ ਵਿਖੇ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਸ਼ੁਰੂ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਦੱਸਿਆ ਗਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਬਹੁਤ ਜਲਦ ਪਾਣੀ ਦੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ।
ਮੀਟਿੰਗ ਵਿੱਚ ਖਰੜ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ, ਬੁਨਿਆਦੀ ਸਹੂਲਤਾਂ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਸਬੰਧੀ ਵਿਚਾਰ ਸਾਂਝੇ ਕੀਤੇ ਗਏ।
ਸ. ਪਰਮਿੰਦਰ ਸਿੰਘ ਗੋਲਡੀ ਨੇ ਦੱਸਿਆ ਕਿਅ ਖਰੜ ਹਲਕੇ ਦਾ ਸਰਵਪੱਖੀ ਵਿਕਾਸ ਕਰਨਾ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਜਲਦ ਪਾਣੀ ਦੀ ਸਪਲਾਈ ਸ਼ੁਰੂ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਵਿੱਚ ਹੋਰ ਸੁਧਾਰ ਮਿਲੇਗਾ।
ਮੀਟਿੰਗ ਵਿੱਚ ਐਸ.ਡੀ.ਐਮ. ਖਰੜ ਸ. ਗੁਰਮੀਤ ਸਿੰਘ, ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਸ. ਅਸ਼ੋਕ ਪਥਰੀਆ ਸਮੇਤ ਹੋਰ ਸਬੰਧਤ ਅਧਿਕਾਰੀ ਵੀ ਮੌਜੂਦ ਸਨ।
Mohali
ਰੋਪੜ ਨੇੜੇ ਬੇਕਾਬੂ ਓਵਰਲੋਡ ਟਿੱਪਰ ਨੇ 5 ਵਾਹਨਾਂ ਨੂੰ ਮਾਰੀ ਟੱਕਰ, 3 ਵਿਅਕਤੀਆਂ ਦੀ ਮੌਤ
ਰੋਪੜ, 26 ਨਵੰਬਰ (ਸ.ਬ.) ਰੋਪੜ ਨੇੜੇ ਪੈਂਦੇ ਭਰਤਗੜ੍ਹ ਨੇੜੇ ਸਰਸਾ ਨੰਗਲ ਦੀ ਉਤਰਾਈ ਤੇ ਅੱਜ ਦੁਪਹਿਰ ਕਰੀਬ 2 ਵਜੇ ਰੇਤ ਨਾਲ ਭਰਿਆ ਇੱਕ ਓਵਰਲੋਡ ਟਿੱਪਰ ਅਚਾਨਕ ਬੇਕਾਬੂ ਹੋ ਗਿਆ ਅਤੇ ਅੱਗੇ ਜਾ ਰਹੀਆਂ 5 ਗੱਡੀਆਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਟੱਕਰ ਤੋਂ ਤੁਰੰਤ ਬਾਅਦ ਬੇਕਾਬੂ ਟਿੱਪਰ ਦਿੱਲੀ ਨੰਬਰ ਦੀ ਇੱਕ ਸਵਿਫ਼ਟ ਕਾਰ ਦੇ ਉੱਪਰ ਜਾ ਪਲਟਿਆ, ਜਿਸ ਕਾਰਨ ਕਾਰ ਪੂਰੀ ਤਰ੍ਹਾਂ ਟਿੱਪਰ ਦੇ ਹੇਠਾਂ ਦੱਬ ਗਈ।
ਇਸ ਭਿਆਨਕ ਹਾਦਸੇ ਵਿੱਚ 3 ਵਿਅਕਤੀਆਂ ਦੀ ਮੌਤ ਹੋ ਗਈ ਹੈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋ ਤੋਂ ਤਿੰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਇਸ ਦਰਦਨਾਕ ਹਾਦਸੇ ਤੋਂ ਤੁਰੰਤ ਬਾਅਦ ਹਾਈਵੇਅ ਤੇ ਹਫ਼ੜਾ-ਦਫ਼ੜੀ ਵਾਲਾ ਮਾਹੌਲ ਬਣ ਗਿਆ। ਸਥਾਨਕ ਲੋਕ ਤੁਰੰਤ ਮੌਕੇ ਤੇ ਪਹੁੰਚੇ ਅਤੇ ਰਾਹਤ ਤੇ ਬਚਾਅ ਕਾਰਜਾਂ ਵਿੱਚ ਜੁੱਟ ਗਏ।
ਟਿੱਪਰ ਦੇ ਹੇਠਾਂ ਬੁਰੀ ਤਰ੍ਹਾਂ ਦੱਬੀ ਹੋਈ ਸਵਿਫ਼ਟ ਕਾਰ ਨੂੰ ਬਾਹਰ ਕੱਢਣ ਲਈ ਮੌਕੇ ਤੇ ਜੇ. ਸੀ. ਬੀ. ਮਸ਼ੀਨ ਬੁਲਾਈ ਗਈ। ਇਸ ਹਾਦਸੇ ਕਾਰਨ ਕੌਮੀ ਮਾਰਗ ਤੇ ਆਵਾਜਾਈ ਵੀ ਕਾਫ਼ੀ ਸਮੇਂ ਤੱਕ ਪ੍ਰਭਾਵਿਤ ਰਹੀ, ਜਿਸ ਨੂੰ ਪੁਲੀਸ ਪ੍ਰਸ਼ਾਸਨ ਵੱਲੋਂ ਮੌਕੇ ਤੇ ਪਹੁੰਚ ਕੇ ਸੁਚਾਰੂ ਕਰਵਾਇਆ ਗਿਆ।
-
International1 month agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International1 month ago
ਮਿਲਟਰੀ ਬੇਸ ਤੇ ਅੱਗ ਲੱਗਣ ਕਾਰਨ 4 ਫ਼ੌਜੀ ਜਵਾਨ ਸ਼ਹੀਦ, 39 ਜ਼ਖਮੀ
-
International2 months agoਖੱਡ ਵਿੱਚ ਡਿੱਗੀ ਸਕੂਲ ਬੱਸ, ਵਿਦਿਆਰਥੀਆਂ ਸਮੇਤ 5 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month agoਸਕੂਲ ਦੀ ਛੱਤ ਡਿੱਗਣ ਕਾਰਨ 28 ਵਿਦਿਆਰਥੀਆਂ ਅਤੇ 1 ਅਧਿਆਪਕਾ ਦੀ ਮੌਤ, ਕਈ ਜ਼ਖ਼ਮੀ
-
Chandigarh1 month ago
ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ ਹੋਈ ਪਹਿਲੀ ਗ੍ਰਿਫਤਾਰੀ
-
International2 months agoਪਨਾਮਾ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਕਈ ਇਮਾਰਤਾਂ ਢਹਿ ਢੇਰੀ
-
International1 month agoਸਾਊਦੀ ਅਰਬ ਵਿੱਚ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਹਮਲਾ, 1 ਵਿਅਕਤੀ ਦੀ ਮੌਤ, 8 ਗੰਭੀਰ ਜ਼ਖਮੀ
