Punjab
ਸਿੱਖ ਨੌਜਵਾਨਾਂ ਤੇ ਹੋ ਰਹੇ ਜ਼ੁਲਮ ਕਦੇ ਬਰਦਾਸ਼ਤ ਨਹੀਂ ਕਰੇਗਾ ਸ਼੍ਰੋਮਣੀ ਅਕਾਲੀ ਦਲ : ਸਰਬਜੀਤ ਸਿੰਘ ਝਿੰਜਰ
ਲੁਧਿਆਣਾ ਵਿਖੇ ਪੁਲੀਸ ਤਸ਼ੱਦਦ ਦਾ ਸ਼ਿਕਾਰ ਬਣੇ ਰਣਜੋਤ ਸਿੰਘ ਨਾਲ ਮੁਲਾਕਾਤ ਕੀਤੀ
ਲੁਧਿਆਣਾ, 2 ਫਰਵਰੀ (ਸ.ਬ.) ਘਨੌਰ ਹਲਕੇ ਦੇ ਇੰਚਾਰਜ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਸਿੱਖ ਨੌਜਵਾਨਾਂ ਤੇ ਹੋ ਰਹੇ ਜ਼ੁਲਮ ਕਦੇ ਬਰਦਾਸ਼ਤ ਨਹੀਂ ਕਰੇਗਾ। ਲੁਧਿਆਣਾ ਵਿਖੇ ਪੁਲੀਸ ਤਸ਼ੱਦਦ ਨਾਲ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਟੈਕਸੀ ਚਾਲਕ ਰਣਜੋਤ ਸਿੰਘ ਦੇ ਘਰ ਪਹੁੰਚ ਕੇ ਉਸ ਨਾਲ ਅਤੇ ਉਸ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਉਪਰੰਤ ਝਿੰਜਰ ਨੇ ਕਿਹਾ ਕਿ ਪੰਜਾਬ ਅੰਦਰ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਣਾ ਭਗਵੰਤ ਮਾਨ ਸਰਕਾਰ ਦੀ ਨਾਕਾਮੀ ਅਤੇ ਨੀਅਤ ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਕਾਨੂੰਨ ਦੀ ਰਾਖੀ ਕਰਨ ਵਾਲੀ ਪੁਲੀਸ ਹੀ ਜ਼ਾਲਮ ਬਣ ਜਾਵੇ ਤਾਂ ਆਮ ਆਦਮੀ ਇਨਸਾਫ਼ ਲਈ ਕਿੱਥੇ ਜਾਵੇ? ਇਸ ਮੌਕੇ ਉਨ੍ਹਾਂ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਇਨਸਾਫ਼ ਮਿਲਣ ਤੱਕ ਹਰ ਪੱਧਰ ਤੇ ਸੰਘਰਸ਼ ਕਰੇਗਾ।
ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ, ਪੰਜਾਬ ਵਿੱਚ ਕਾਂਗਰਸ ਦੇ ਉਸ ਕਾਲੇ ਦੌਰ ਦੀ ਯਾਦ ਤਾਜ਼ਾ ਕਰਵਾ ਰਹੀ ਹੈ, ਜਦੋਂ ਨੌਜਵਾਨਾਂ ਤੇ ਝੂਠੇ ਕੇਸ, ਤਸ਼ੱਦਦ ਅਤੇ ਧੱਕਾ-ਜ਼ਬਰ ਆਮ ਗੱਲ ਸੀ। ਉਹਨਾਂ ਇਲਜਾਮ ਲਗਾਇਆ ਕਿ ਅੱਜ ਵੀ ਸਿੱਖ ਨੌਜਵਾਨਾਂ ਨੂੰ ਦਸਤਾਰਾਂ ਬੰਨ੍ਹਣ, ਦਾੜੇ ਰੱਖਣ ਅਤੇ ਆਪਣੀ ਪਛਾਣ ਨਾਲ ਜਿਉਣ ਤੋਂ ਰੋਕਿਆ ਜਾ ਰਿਹਾ ਹੈ, ਜੋ ਕਿ ਸਿੱਧੇ ਤੌਰ ਤੇ ਸਮੁੱਚੇ ਸਿੱਖ ਕੌਮ ਤੇ ਹਮਲਾ ਹੈ। ਉਹਨਾਂ ਕਿਹਾ ਕਿ ਜੇਕਰ ਇਸ ਘਟਨਾ ਵਿੱਚ ਸ਼ਾਮਲ ਪੁਲੀਸ ਅਧਿਕਾਰੀਆਂ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਸ਼੍ਰੋਮਣੀ ਅਕਾਲੀ ਦਲ ਸੜਕਾਂ ਤੇ ਉਤਰ ਕੇ ਵੱਡਾ ਅੰਦੋਲਨ ਕਰਨ ਲਈ ਮਜਬੂਰ ਹੋਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।
ਉਨ੍ਹਾਂ ਕਿਹਾ ਕਿ ਕਾਂਗਰਸ ਨੇ ਜਿਹੜੇ ਜ਼ਖ਼ਮ ਪੰਜਾਬ ਨੂੰ ਦਿੱਤੇ, ਅੱਜ ਆਮ ਆਦਮੀ ਪਾਰਟੀ ਉਨ੍ਹਾਂ ਨੂੰ ਹੋਰ ਗਹਿਰਾ ਕਰਨ ਦਾ ਕੰਮ ਕਰ ਰਹੀ ਹੈ ਅਤੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੋਵੇਂ ਹੀ ਸਿੱਖ ਵਿਰੋਧੀ ਸੋਚ ਵਿੱਚ ਇੱਕੋ ਸਿੱਕੇ ਦੇ ਦੋ ਪਾਸੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀ ਚੁੱਪ ਇਹ ਸਾਬਤ ਕਰਦੀ ਹੈ ਕਿ ਸਰਕਾਰ ਪੁਲੀਸ ਨੂੰ ਖੁੱਲ੍ਹੀ ਛੂਟ ਦੇ ਰਹੀ ਹੈ। ਉਹਨਾਂ ਕਿਹਾ ਕਿ ਧਰਮ ਦੇ ਆਧਾਰ ਤੇ ਕਿਸੇ ਵੀ ਨੌਜਵਾਨ ਨਾਲ ਹੋਣ ਵਾਲੀ ਬੇਇਨਸਾਫ਼ੀ ਨੂੰ ਸ਼੍ਰੋਮਣੀ ਅਕਾਲੀ ਦਲ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰੇਗਾ।
ਇਸ ਮੌਕੇ ਰਕਵਿੰਦਰ ਸਿੰਘ ਗਾਬੜੀਆ, ਜਸਕਰਨ ਸਿੰਘ ਦਿਓਲ, ਅਮਨਜੋਤ ਗੋਲਵੜੀਆ, ਜਸਦੀਪ ਸਿੰਘ ਕੌਕੇ, ਸਿਮਰਨਜੀਤ ਸਿੰਘ ਹਨੀ ਚੰਡੋਕ, ਸਿਮਰਨ ਸਿੰਘ ਢੰਡੋਕ, ਕਵਲਜੀਤ ਸਿੰਘ, ਪ੍ਰਿਤਪਾਲ ਸਿੰਘ ਰੰਧਾਵਾ ਬਲਜਿੰਦਰ ਸਿੰਘ, ਪ੍ਰੀਤਮ ਸਿੰਘ ਖ਼ਾਲਸਾ, ਜਤਿੰਦਰ ਸਿੰਘ ਖ਼ਾਲਸਾ, ਭਵਨਜੀਤ ਸਿੱਧੂ, ਉਪਜਿੰਦਰ ਸਿੰਘ, ਰਾਤਜਵਿੰਦਰ ਸਿੰਘ ਮਾਂਗਟ ਆਦਿ ਹਾਜ਼ਰ ਸਨ।
Chandigarh
ਰਾਹੁਲ ਗਾਂਧੀ ਤੋਂ ਬਾਅਦ ਹੁਣ ਪ੍ਰਿਅੰਕਾ ਗਾਂਧੀ ਵਲੋਂ ਕੀਤਾ ਜਾਵੇਗਾ ਪੰਜਾਬ ਦਾ ਦੌਰਾ
ਦੋਆਬਾ ਖੇਤਰ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ ਪ੍ਰਿਅੰਕਾ ਗਾਂਧੀ
ਚੰਡੀਗੜ੍ਹ, 7 ਨਵੰਬਰ (ਸ.ਬ.) ਕਾਂਗਰਸ ਪਾਰਟੀ ਨੇ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’ ਤੋਂ ਬਾਅਦ, ਹੁਣ ਪ੍ਰਿਅੰਕਾ ਗਾਂਧੀ ਵੀ ਸੂਬੇ ਦਾ ਦੌਰਾ ਕਰਨ ਆ ਰਹੇ ਹਨ। ਪ੍ਰਿਅੰਕਾ ਗਾਂਧੀ ਦੋਆਬਾ ਖੇਤਰ ਵਿੱਚ ਇੱਕ ਰੈਲੀ ਕਰਨਗੇ। ਇਸ ਸਮਾਗਮ ਦੀ ਮਿਤੀ ਅਤੇ ਸਥਾਨ ਬਾਰੇ ਫ਼ੈਸਲਾ ਅਜੇ ਲਿਆ ਜਾ ਰਿਹਾ ਹੈ। ਪਾਰਟੀ ਸੂਤਰਾਂ ਅਨੁਸਾਰ, ਉਨ੍ਹਾਂ ਦੇ ਪੰਜਾਬ ਦੌਰੇ ਦਾ ਪ੍ਰੋਗਰਾਮ ਨਵੰਬਰ ਦੇ ਤੀਜੇ ਹਫ਼ਤੇ ਤੋਂ ਬਾਅਦ ਕਿਸੇ ਵੀ ਸਮੇਂ ਜਾਰੀ ਕੀਤਾ ਜਾ ਸਕਦਾ ਹੈ।
ਮੰਨਿਆ ਜਾ ਰਿਹਾ ਹੈ ਕਿ ਪ੍ਰਿਅੰਕਾ ਗਾਂਧੀ ਦਾ ਇਹ ਦੌਰਾ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਤਿਆਰ ਕੀਤੀ ਗਈ ਰਣਨੀਤੀ ਵਜੋਂ ਆਯੋਜਿਤ ਕੀਤਾ ਜਾ ਰਿਹਾ ਹੈ। ਉਹ ਚਾਹੁੰਦੇ ਹਨ ਕਿ ਪਾਰਟੀ ਵਰਕਰਾਂ ਦਾ ਉਤਸ਼ਾਹ ਬਣਿਆ ਰਹੇ ਅਤੇ ਸੀਨੀਅਰ ਆਗੂ ਇੱਕੋ ਮੰਚ ਤੇ ਇਕੱਠੇ ਨਜ਼ਰ ਆਉਣ, ਜਿਸ ਲਈ ਉਹ ਚਾਹੁੰਦੇ ਹਨ ਕਿ ਕੇਂਦਰੀ ਆਗੂ ਅਕਸਰ ਪੰਜਾਬ ਦਾ ਦੌਰਾ ਕਰਦੇ ਰਹਿਣ। ਇਸ ਸੰਬੰਧੀ ਜਦੋਂ ਪਾਇਲਟ ਨੇ ਪ੍ਰਿਅੰਕਾ ਗਾਂਧੀ ਨੂੰ ਪੰਜਾਬ ਆਉਣ ਦੀ ਬੇਨਤੀ ਕੀਤੀ, ਤਾਂ ਉਨ੍ਹਾਂ ਨੇ ਇਸ ਲਈ ਸਹਿਮਤੀ ਦੇ ਦਿੱਤੀ। ਹਾਲਾਂਕਿ ਨਵੰਬਰ ਦੇ ਪੂਰੇ ਮਹੀਨੇ ਦੌਰਾਨ ਉੱਤਰ ਪ੍ਰਦੇਸ਼ ਵਿੱਚ ਉਨ੍ਹਾਂ ਦੇ ਪ੍ਰੋਗਰਾਮਾਂ ਦੀ ਰੁਝੇਵੇਂ ਭਰੀ ਸੂਚੀ ਹੈ, ਫਿਰ ਵੀ ਉਹ ਇਸ ਵਿੱਚੋਂ ਸਮਾਂ ਕੱਢ ਕੇ ਪੰਜਾਬ ਦਾ ਦੌਰਾ ਕਰਨਗੇ।
ਇਸਦੇ ਨਾਲ ਹੀ ਇਹ ਵੀ ਖਬਰ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ, ਕਾਂਗਰਸ ਵਲੋਂ ਵੀ ਆਪਣੇ 50 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਹਾਈਕਮਾਂਡ ਇੱਕ ਅਜਿਹੀ ਰਣਨੀਤੀ ਤੇ ਕੰਮ ਕਰ ਰਹੀ ਹੈ ਜਿਸ ਤਹਿਤ ਉਮੀਦਵਾਰਾਂ ਦਾ ਐਲਾਨ ਕਾਫ਼ੀ ਪਹਿਲਾਂ ਕਰ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ਕੋਲ ਆਪਣੇ ਸਬੰਧਤ ਹਲਕਿਆਂ ਵਿੱਚ ਚੋਣ ਪ੍ਰਚਾਰ ਕਰਨ ਅਤੇ ਲੋਕਾਂ ਨਾਲ ਜੁੜਨ ਲਈ ਲੋੜੀਂਦਾ ਸਮਾਂ ਹੋਵੇ।
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸੰਬੰਧੀ 1 ਨਵੰਬਰ ਨੂੰ ਦਿੱਲੀ ਵਿੱਚ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਇੱਕ ਮੀਟਿੰਗ ਆਯੋਜਿਤ ਕੀਤੀ ਗਈ ਸੀ, ਜਿਸ ਵਿੱਚ ਲਗਭਗ 50 ਸੀਟਾਂ ਲਈ ਸੰਭਾਵੀ ਉਮੀਦਵਾਰਾਂ ਬਾਰੇ ਚਰਚਾ ਕੀਤੀ ਗਈ, ਹਾਲਾਂਕਿ ਕਿਸੇ ਵੀ ਨਾਮ ਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ।
ਕਾਂਗਰਸ ਹਾਈ ਕਮਾਂਡ ਨੇ ਉਮੀਦਵਾਰਾਂ ਦੀ ਜਿੱਤ ਦੀ ਸੰਭਾਵਨਾ ਦਾ ਜਾਇਜ਼ਾ ਲੈਣ ਲਈ ਇੱਕ ਨਵਾਂ ਸਰਵੇਖਣ ਵੀ ਸ਼ੁਰੂ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪਾਰਟੀ ਕੋਲ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਉਮੀਦਵਾਰ ਤਿਆਰ ਹਨ ਅਤੇ ਕਾਂਗਰਸ ਕਿਸੇ ਵੀ ਸਮੇਂ ਇਨ੍ਹਾਂ ਨਾਵਾਂ ਦਾ ਐਲਾਨ ਕਰ ਸਕਦੀ ਹੈ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
