Connect with us

Mohali

ਸੈਕਟਰ 66 ਦੇ ਜੁਬਲੀ ਵਾਕ ਮਾਲ ਪਿੱਛੇ ਗਲਤ ਐਂਟਰੀਆਂ ਕਾਰਨ ਹਾਲਾਤ ਹੋ ਰਹੇ ਹਨ ਬੇਕਾਬੂ : ਕੁਲਜੀਤ ਸਿੰਘ ਬੇਦੀ

Published

on

ਡਿਪਟੀ ਮੇਅਰ ਵਲੋਂ ਸਮੱਸਿਆ ਦਾ ਫੌਰੀ ਹੱਲ ਨਾ ਹੋਣ ਤੇ ਸੰਘਰਸ਼ ਕਰਨ ਦੀ ਚਿਤਾਵਨੀ

ਐਸ ਏ ਐਸ ਨਗਰ, 2 ਫਰਵਰੀ (ਸ.ਬ.) ਮੁਹਾਲੀ ਦੇ ਸੈਕਟਰ 66 ਵਿੱਚ ਸਥਿਤ ਜੁਬਲੀ ਵਾਕ ਮਾਲ ਦੇ ਪਿੱਛੇ ਬਣੀਆਂ ਗਲਤ ਬੈਕ-ਸਾਈਡ ਐਂਟਰੀਆਂ ਕਾਰਨ ਇਲਾਕੇ ਵਿੱਚ ਟਰੈਫਿਕ ਜਾਮ, ਹਾਦਸਿਆਂ ਅਤੇ ਗੰਦਗੀ ਦੀ ਸਮੱਸਿਆ ਗੰਭੀਰ ਹੋ ਗਈ ਹੈ। ਇਸ ਮਾਮਲੇ ਨੂੰ ਲੈ ਕੇ ਅੱਜ ਸਵੇਰੇ ਇਲਾਕਾ ਵਾਸੀ ਇਕੱਠੇ ਹੋਏ ਅਤੇ ਪ੍ਰਸ਼ਾਸਨ ਖ਼ਿਲਾਫ ਨਾਰਾਜ਼ਗੀ ਜਤਾਈ।

ਇਸ ਦੌਰਾਨ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਮੌਕੇ ਤੇ ਪਹੁੰਚ ਕੇ ਹਾਲਾਤ ਦਾ ਜਾਇਜ਼ਾ ਲਿਆ। ਉਹਨਾਂ ਕਿਹਾ ਕਿ ਮਾਲ ਨਾਲ ਜੁੜੀਆਂ ਗਲਤ ਐਂਟਰੀਆਂ ਕਾਰਨ ਡਿਲਿਵਰੀ ਵਾਹਨ, ਕੈਬ ਅਤੇ ਹੋਰ ਟਰੈਫਿਕ ਰਿਹਾਇਸ਼ੀ ਇਲਾਕਿਆਂ ਵਿਚੋਂ ਲੰਘਦਾ ਹੈ, ਜਿਸ ਕਾਰਨ ਇੱਥੇ ਰੋਜ਼ਾਨਾ ਜਾਮ ਦੀ ਹਾਲਤ ਬਣ ਜਾਂਦੀ ਹੈ ਅਤੇ ਹਾਦਸਿਆਂ ਦਾ ਖਤਰਾ ਬਣਿਆ ਹੋਇਆ ਹੈ। ਉਹਨਾਂ ਦੱਸਿਆ ਕਿ ਸੈਕਟਰ 66 ਦੇ ਕੌਂਸਲਰ ਮਾਸਟਰ ਚਰਨ ਸਿੰਘ ਵੱਲੋਂ ਉਹਨਾਂ ਨੂੰ ਵਿਸ਼ੇਸ਼ ਤੌਰ ਤੇ ਇੱਥੋਂ ਦੀਆਂ ਸਮੱਸਿਆਵਾਂ ਦਿਖਾਉਣ ਲਈ ਸੱਦਿਆ ਗਿਆ ਸੀ ਅਤੇ ਇੱਥੇ ਦੇਖ ਕੇ ਪਤਾ ਲੱਗਦਾ ਹੈ ਕਿ ਇਲਾਕਾ ਵਾਸੀਆਂ ਨੂੰ ਸਹੀ ਮਾਇਨੇ ਵਿੱਚ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਹਨਾਂ ਕਿਹਾ ਕਿ ਇਹ ਮਕਾਨ ਕਿਉਂਕਿ ਮਾਲ ਦੇ ਪਿਛਲੇ ਪਾਸੇ ਤਾਂ ਹਨ ਪਰ ਇਹਨਾਂ ਦੀ ਐਂਟਰੀ ਮਾਲ ਵਾਲੇ ਪਾਸੇ ਖੁੱਲਦੀ ਹੈ, ਪੰਰਤੂ ਗਮਾਡਾ ਵਲੋਂ ਗਲਤ ਯੋਜਨਾ ਅਤੇ ਬਿਨਾਂ ਸੋਚੇ ਸਮਝੇ ਬਣਾਈਆਂ ਐਂਟਰੀਆਂ ਦਾ ਨੁਕਸਾਨ ਸਥਾਨਕ ਲੋਕ ਭੁਗਤ ਰਹੇ ਹਨ। ਹਾਲਾਤ ਇਹ ਹੋ ਗਏ ਹਨ ਕਿ ਲੋਕਾਂ ਦੇ ਘਰਾਂ ਅੱਗੇ ਵਾਹਨਾਂ ਦੀ ਲੰਮੀ ਕਤਾਰ ਲੱਗ ਜਾਂਦੀ ਹੈ ਅਤੇ ਲੋਕਾਂ ਨੂੰ ਐਮਰਜੈਂਸੀ ਹਾਲਾਤ ਵਿੱਚ ਵੀ ਰਸਤਾ ਨਹੀਂ ਮਿਲਦਾ।

ਇਸਦੇ ਨਾਲ ਹੀ ਉਨ੍ਹਾਂ ਇਲਾਕੇ ਵਿੱਚ ਫੈਲ ਰਹੀ ਗੰਦਗੀ ਅਤੇ ਸੀਵਰੇਜ ਸਮੱਸਿਆ ਤੇ ਵੀ ਗੰਭੀਰ ਚਿੰਤਾ ਜਤਾਈ। ਉਨ੍ਹਾਂ ਦੱਸਿਆ ਕਿ ਕੁਝ ਕਮਰਸ਼ੀਅਲ ਇਕਾਈਆਂ ਵੱਲੋਂ ਗਲਤ ਤਰੀਕੇ ਨਾਲ ਪੰਪਿੰਗ ਕਰਕੇ ਗੰਦਾ ਪਾਣੀ ਬਾਹਰ ਸੁੱਟਿਆ ਜਾ ਰਿਹਾ ਹੈ, ਜਿਸ ਨਾਲ ਬਦਬੂ ਅਤੇ ਬਿਮਾਰੀਆਂ ਦਾ ਖਤਰਾ ਵੱਧ ਰਿਹਾ ਹੈ। ਇਸ ਨਾਲ ਸਭ ਤੋਂ ਵੱਧ ਤਕਲੀਫ਼ ਭੈਣਾਂ, ਬੱਚਿਆਂ ਅਤੇ ਬਜ਼ੁਰਗਾਂ ਨੂੰ ਹੋ ਰਹੀ ਹੈ।

ਉਹਨਾਂ ਕਿਹਾ ਕਿ ਲੋਕ ਟੈਕਸ ਭਰਦੇ ਹਨ, ਇਸ ਲਈ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਮਿਲਣੀਆਂ ਹੀ ਚਾਹੀਦੀਆਂ ਹਨ ਅਤੇ ਇਸ ਵਿੱਚ ਬੇਤਰਤੀਬੀ ਕਿਸੇ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਪ੍ਰਸ਼ਾਸ਼ਨ ਨੂੰ ਤੁਰੰਤ ਜ਼ਮੀਨੀ ਹਕੀਕਤ ਦੀ ਜਾਣਕਾਰੀ ਲੈ ਕੇ ਲੋਕਾਂ ਦੀ ਸਮੱਸਿਆ ਦਾ ਹਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਵਲ ਪ੍ਰਸ਼ਾਸਨ, ਟਰੈਫਿਕ ਪੁਲੀਸ ਅਤੇ ਜਨਸਿਹਤ ਵਿਭਾਗ ਨੂੰ ਤੁਰੰਤ ਸਾਂਝਾ ਨਿਰੀਖਣ ਕਰਕੇ ਗਲਤ ਐਂਟਰੀਆਂ ਬੰਦ ਕਰਨ, ਟਰੈਫਿਕ ਪ੍ਰਬੰਧ ਸੁਧਾਰਨ ਅਤੇ ਸੀਵਰੇਜ ਸਮੱਸਿਆ ਦਾ ਪੱਕਾ ਹੱਲ ਕੱਢੇ। ਉਹਨਾਂ ਕਿਹਾ ਕਿ ਜੇਕਰ ਸਮੱਸਿਆ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਸਥਾਨਕ ਲੋਕਾਂ ਨਾਲ ਮਿਲ ਕੇ ਸੰਘਰਸ਼ ਕੀਤਾ ਜਾਵੇਗਾ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending