Connect with us

Mohali

ਲਾਈਸੰਸ ਤੋਂ ਬਿਨਾ ਇੰਮੀਗ੍ਰੇਸ਼ਨ ਦਾ ਕੰਮ ਕਰਨ ਵਾਲਾ ਵਿਅਕਤੀ 5000 ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਗ੍ਰਿਫਤਾਰ

Published

on

ਐਸ ਏ ਐਸ ਨਗਰ, 4 ਫਰਵਰੀ (ਸ.ਬ.) ਮੁਹਾਲੀ ਪੁਲੀਸ ਨੇ ਲਾਈਸੰਸ ਤੋਂ ਬਿਨਾ ਇੰਮੀਗ੍ਰੇਸ਼ਨ ਦਾ ਕੰਮ ਕਰਨ ਵਾਲਾ ਵਿਅਕਤੀ 5000 ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਧਰਮਿੰਦਰ ਕੁਮਾਰ ਵਾਸੀ ਪਿੰਡ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਨੇ ਥਾਣਾ ਫੇਜ਼ 11 ਵਿਖੇ ਸ਼ਿਕਾਇਤ ਦਿੱਤੀ ਸੀ ਕਿ ਡ੍ਰੀਮ ਮੇਕਰ ਕੰਸਲਟੈਂਟ, ਫੇਜ਼ 11 ਮੁਹਾਲੀ ਵਲੋਂ ਉਸ ਨਾਲ 5000 ਰੁਪਏ ਦੀ ਠੱਗੀ ਕੀਤੀ ਗਈ ਹੈ।

ਉਹਨਾਂ ਦੱਸਿਆ ਕਿ ਸ਼ਿਕਾਇਤ ਤੇ ਕਾਰਵਾਈ ਕਰਦਿਆਂ ਇਮੀਗ੍ਰੇਸ਼ਨ ਦਫਤਰ ਦੇ ਮਾਲਕ ਬਲਕਰਨ ਸਿੰਘ ਵਾਸੀ ਪਿੰਡ ਪਿਓਰੀ ਥਾਣਾ ਗਿਦੜਬਾਹਾ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਤੇ ਸੁਰਿੰਦਰ ਸਿੰਘ ਉਰਫ ਸੰਦੀਪ ਸਿੰਘ ਵਾਸੀ ਪੁੰਡ ਰਾਮਗੜ੍ਹ ਚੁੰਗਾ ਥਾਣਾ ਲਖੇਆਲੀ ਮੰਡੀ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ (ਦੋਵੇਂ ਹਾਲ ਵਾਸੀ ਪੀ. ਜੀ. ਸੈਕਟਰ 68 ਮੁਹਾਲੀ ਨੂੰ ਮੌਕੇ ਤੇ ਹੀ 35 (3) ਬੀ ਐਨ ਐਸ ਐਸ ਨੋਟਿਸ ਦੇ ਕੇ ਆਪਣੇ ਪੱਖ ਸਬੰਧੀ ਕਾਗਜਾਤ ਤੇ ਸਬੂਤ ਲੈ ਕੇ ਹਾਜਰ ਥਾਣਾ ਆਉਣ ਲਈ ਤਲਬ ਕੀਤਾ ਗਿਆ ਸੀ।

ਉਹਨਾਂ ਦੱਸਿਆ ਕਿ ਬਲਕਰਨ ਸਿੰਘ ਆਪਣੇ ਮਾਸੀ ਦੇ ਲੜਕੇ ਦੀ ਪਤਨੀ ਵਨਸ਼ਿਤਾ ਨਾਲ ਹਾਜਰ ਹੋਇਆ ਪਰ ਆਪਣੇ ਪੱਖ ਸਬੰਧੀ ਕੋਈ ਸਬੂਤ ਜਾਂ ਫਿਰ ਕਾਗਜਾਤ ਪੇਸ਼ ਨਹੀ ਕਰ ਸਕਿਆ। ਉਹਨਾਂ ਦੱਸਿਆ ਕਿ ਉਹਨਾਂ ਦੱਸਿਆ ਕਿ ਮੁਲਜਮ ਨੇ ਦਰਖਾਸਤ ਕਰਤਾ ਨਾਲ 5000 ਰੁਪਏ ਦੀ ਠੱਗੀ ਮਾਰੀ ਹੈ ਅਤੇ ਬਿਨਾਂ ਲਾਈਸੰਸ ਤੋਂ ਇੰਮੀਗ੍ਰੇਸ਼ਨ ਦਾ ਕੰਮ ਕਰ ਰਿਹਾ ਹੈ, ਜਿਸ ਕਾਰਨ ਉਸਨੂੰ ਗ੍ਰਿਫਤਾਰ ਕਰਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ 1 ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ।

ਉਹਨਾਂ ਕਿਹਾ ਕਿ ਪੁਲੀਸ ਵੱਲੋਂ ਅਜਿਹੇ ਤਮਾਮ ਟ੍ਰੈਵਲ ਏਜੰਟਾਂ ਦੀ ਪੜਤਾਲ ਕੀਤੀ ਜਾ ਰਹੀ ਹੈ ਜਿਹੜੇ ਬਿਨਾਂ ਲਾਈਸੰਸ ਤੋਂ ਇਹ ਕੰਮ ਕਰ ਰਹੇ ਹਨ ਅਤੇ ਅਜਿਹੇ ਵਿਅਕਤੀਆਂ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending