Mohali
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਹੋਏ ਕਤਲ ਮਾਮਲੇ ਵਿੱਚ 2 ਆਰੋਪੀ ਗ੍ਰਿਫ਼ਤਾਰ, ਗੋਲੀ ਚਲਾਉਣ ਵਾਲਾ ਸ਼ੂਟਰ ਅਤੇ ਬਾਈਕ ਚਾਲਕ ਨਹੀਂ ਆਏ ਕਾਬੂ
ਵਾਰਦਾਤ ਲਈ ਵਰਤੀ ਮੋਟਰਸਾਈਕਲ ਅਤੇ ਕਾਰ ਵੀ ਬਰਾਮਦ
ਐਸ ਏ ਐਸ ਨਗਰ, 4 ਫਰਵਰੀ (ਸ.ਬ.) ਮੁਹਾਲੀ ਪੁਲੀਸ ਨੇ ਬੀਤੀ 28 ਜਨਵਰੀ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਹੋਏ ਗੁਰਵਿੰਦਰ ਸਿੰਘ ਕਤਲ ਮਾਮਲੇ ਵਿੱਚ 2 ਆਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਹਾਲਾਂਕਿ ਮੌਕੇ ਤੇ ਗੋਲੀਆ ਚਲਾ ਕੇ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਸ਼ੂਟਰ ਅਤੇ ਬਾਈਕ ਚਾਲਕ ਹੁਣੇ ਪੁਲੀਸ ਦੀ ਪਕੜ ਵਿੱਚ ਨਹੀਂ ਆਏ ਹਨ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ ਐਸ ਪੀ ਸz. ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਪੁਲੀਸ ਵਲੋਂ ਬੀਤੀ 28 ਜਨਵਰੀ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਹੋਏ ਗੁਰਵਿੰਦਰ ਸਿੰਘ ਕਤਲ ਮਾਮਲੇ ਸਬੰਧੀ ਮ੍ਰਿਤਕ ਗੁਰਵਿੰਦਰ ਸਿੰਘ ਦੀ ਪਤਨੀ ਅਮਰਦੀਪ ਕੌਰ ਦੀ ਸ਼ਿਕਾਇਤ ਤੇ ਬੀ.ਐਨ.ਐਸ. ਦੀ ਧਾਰਾ 103(1), 109, 3(5) ਅਤੇ ਆਰਮਜ਼ ਐਕਟ ਦੀ ਧਾਰਾ 25 ਤਹਿਤ ਮਾਮਲਾ ਦਰਜ ਕਰਕੇ ਜਾਂਚ ਆਰੰਭ ਕੀਤੀ ਗਈ ਸੀ। ਸ਼ਿਕਾਇਤਕਰਤਾ ਅਨੁਸਾਰ ਉਹ ਅਤੇ ਉਸਦਾ ਪਤੀ 28 ਜਨਵਰੀ ਨੂੰ ਆਈ-20 ਕਾਰ ਵਿੱਚ ਅਦਾਲਤੀ ਪੇਸ਼ੀ ਲਈ ਕੋਰਟ ਕੰਪਲੈਕਸ ਮੁਹਾਲੀ ਆਏ ਸਨ ਅਤੇ ਉਹਨਾਂ ਨੇ ਆਪਣੀ ਕਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨੇੜੇ ਏ. ਸੀ. ਸੀ. ਸੋਸਾਇਟੀ ਦੇ ਬਾਹਰ ਖੜ੍ਹੀ ਕੀਤੀ ਸੀ।
ਸ਼ਿਕਾਇਤਕਰਤਾ ਅਨੁਸਾਰ ਪੇਸ਼ੀ ਤੋਂ ਬਾਅਦ ਦੁਪਹਿਰ 3 ਵਜੇ ਦੇ ਕਰੀਬ ਜਦੋਂ ਉਹ ਆਪਣੀ ਕਾਰ ਦੇ ਨੇੜੇ ਪਹੁੰਚੇ, ਤਾਂ ਇੱਕ ਅਣਪਛਾਤੇ ਵਿਅਕਤੀ ਨੇ ਗੁਰਵਿੰਦਰ ਸਿੰਘ ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਗੁਰਵਿੰਦਰ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ। ਅਮਰਦੀਪ ਕੌਰ ਨੇ ਇਹ ਵੀ ਦੱਸਿਆ ਸੀ ਕਿ ਉਸ ਦੇ ਪਤੀ ਨੂੰ ਗੈਂਗਸਟਰ ਗੋਲਡੀ ਬਰਾੜ ਵੱਲੋਂ ਧਮਕੀਆਂ ਮਿਲ ਰਹੀਆਂ ਸਨ ਅਤੇ ਉਸ ਨੂੰ ਪੂਰਾ ਸ਼ੱਕ ਹੈ ਕਿ ਇਹ ਕਤਲ ਗੋਲਡੀ ਬਰਾੜ ਵੱਲੋਂ ਹੀ ਕਰਵਾਇਆ ਗਿਆ ਹੈ।
ਐਸ ਐਸ ਪੀ ਨੇ ਦੱਸਿਆ ਕਿ ਮੁੱਕਦਮੇ ਦੀ ਤਫ਼ਤੀਸ਼ ਦੌਰਾਨ ਆਰੋਪੀਆਂ ਦੀ ਗ੍ਰਿਫ਼ਤਾਰੀ ਅਤੇ ਉਨ੍ਹਾਂ ਵੱਲੋਂ ਵਰਤੇ ਗਏ ਭੱਜਣ ਦੇ ਰਸਤੇ ਦੀ ਜਾਂਚ ਲਈ ਵੱਖ-ਵੱਖ ਪੁਲੀਸ ਟੀਮਾਂ ਦਾ ਗਠਨ ਕੀਤਾ ਗਿਆ ਸੀ ਅਤੇ ਤਫ਼ਤੀਸ਼ ਦੌਰਾਨ ਸਾਹਮਣੇ ਆਇਆ ਕਿ ਦੋ ਅਣਪਛਾਤੇ ਵਿਅਕਤੀ ਕਾਲੇ ਰੰਗ ਦੀ ਬਜਾਜ ਪਲਸਰ ਮੋਟਰਸਾਈਕਲ ਤੇ ਸਵਾਰ ਹੋ ਕੇ ਆਏ ਸਨ, ਜਿਹਨਾਂ ਵਿੱਚੋਂ ਇੱਕ ਆਰੋਪੀ ਨੇ ਗੁਰਵਿੰਦਰ ਸਿੰਘ ਨੂੰ ਉਸ ਦੀ ਕਾਰ ਦੇ ਨੇੜੇ ਘੇਰ ਕੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ ਅਤੇ ਉਸਤੋਂ ਬਾਅਦ ਦੋਵੇਂ ਆਰੋਪੀ ਮੋਟਰਸਾਈਕਲ ਤੇ ਫ਼ਰਾਰ ਹੋ ਗਏ ਸਨ।
ਉਹਨਾਂ ਦੱਸਿਆ ਕਿ ਸੀ. ਸੀ. ਟੀ. ਵੀ. ਕੈਮਰਿਆਂ ਦੀ ਗਹਿਰਾਈ ਨਾਲ ਜਾਂਚ ਦੌਰਾਨ ਪਤਾ ਲੱਗਿਆ ਕਿ ਰਸਤੇ ਵਿੱਚ ਮੁਲਜਮਾਂ ਨੂੰ ਚਿੱਟੇ ਰੰਗ ਦੀ ਹੋਂਡਾ ਅਮੇਜ਼ ਕਾਰ ਮਿਲੀ, ਜਿੱਥੇ ਇੱਕ ਮੁਲਜਮ ਮੋਟਰਸਾਈਕਲ ਤੋਂ ਉਤਰ ਕੇ ਕਾਰ ਵਿੱਚ ਸਵਾਰ ਹੋ ਗਿਆ ਅਤੇ ਮੁਲਜਮਾਂ ਨੇ ਆਪਣੇ ਕੱਪੜੇ ਵੀ ਬਦਲੇ। ਉਹਨਾਂ ਦੱਸਿਆ ਕਿ ਅਗਲੀ ਜਾਂਚ ਦੌਰਾਨ ਦੋਵੇਂ ਵਾਹਨਾਂ ਦੀ ਪਛਾਣ ਕਰ ਲਈ ਗਈ।
ਉਹਨਾਂ ਕਿਹਾ ਕਿ ਮਾਮਲੇ ਦੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਇਹ ਜੁਰਮ ਵਿਦੇਸ਼ ਵਿੱਚ ਬੈਠੇ ਸੁੰਗਠਿਤ ਅਪਰਾਧੀ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਵੱਲੋਂ ਆਪਣੇ ਸਾਥੀਆਂ ਵਿੱਕੀ ਸਿੰਘ ਉਰਫ਼ ਵਿੱਕੀ ਸੱਟੇਵਾਲਾ ਅਤੇ ਰਵੀ ਕੁਮਾਰ ਉਰਫ਼ ਰਵੀ ਫਰੀਦਕੋਟੀਆ ਨਾਲ ਮਿਲ ਕੇ ਯੋਜਨਾਬੱਧ ਤਰੀਕੇ ਨਾਲ ਕਰਵਾਇਆ ਗਿਆ। ਉਹਨਾਂ ਦੱਸਿਆ ਕਿ ਜਾਂਚ ਦੌਰਾਨ ਬਲਤੇਜ ਸਿੰਘ ਉਰਫ਼ ਬੰਟੀ ਵਾਸੀ ਪਿੰਡ ਤੇਹਣਾ, ਜ਼ਿਲ੍ਹਾ ਫਰੀਦਕੋਟ ਨੂੰ ਇਸ ਮਾਮਲੇ ਵਿੱਚ ਨਾਮਜ਼ਦ ਕਰਕੇ 2 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਸਨੇ ਖੁਲਾਸਾ ਕੀਤਾ ਕਿ ਉਹ ਉਕਤ ਹੋਂਡਾ ਅਮੇਜ਼ ਕਾਰ ਦਾ ਡਰਾਈਵਰ ਸੀ, ਜਿਸ ਦੇ ਆਧਾਰ ਤੇ ਉਕਤ ਕਾਰ ਬਰਾਮਦ ਕਰ ਲਈ ਗਈ ਹੈ। ਉਹਨਾਂ ਦੱਸਿਆ ਕਿ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਮੰਗਤ ਸਿੰਘ ਉਰਫ਼ ਮੈਕਸ ਵਾਸੀ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਨੇ ਆਰੋਪੀਆਂ ਨੂੰ ਲੋਜਿਸਟਿਕ ਸਹਾਇਤਾ ਦਿੱਤੀ ਅਤੇ ਵਾਰਦਾਤ ਵਿੱਚ ਵਰਤੇ ਗਏ ਦੋਵੇਂ ਵਾਹਨ ਉਪਲਬਧ ਕਰਵਾਏ ਸਨ। ਪੁਲੀਸ ਵਲੋਂ ਉਸ ਨੂੰ 3 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਦੇ ਖੁਲਾਸੇ ਦੇ ਆਧਾਰ ਤੇ ਬਜਾਜ ਪਲਸਰ ਮੋਟਰਸਾਈਕਲ ਵੀ ਬਰਾਮਦ ਕਰ ਲਈ ਗਈ ਹੈ। ਉਹਨਾਂ ਕਿਹਾ ਕਿ ਪੁਲੀਸ ਵਲੋਂ ਵਾਰਦਾਤ ਨੂੰ ਅੰਜਾਮ ਦੇਣ ਵਾਲਿਆਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਉਹਨਾਂ ਨੂੰ ਛੇਤੀ ਹੀ ਕਾਬੂ ਕਰ ਲਿਆ ਜਾਵੇਗਾ।
Mohali
ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ
ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।
ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।
ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।
Mohali
ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ
ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ
ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।
ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।
Mohali
ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ
4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ
ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।
ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
-
International1 month agoਸ਼੍ਰੀਲੰਕਾ ਵਿੱਚ ਭਾਰੀ ਮੀਂਹ ਅਤੇ ਹੜ੍ਹ ਕਾਰਨ ਜ਼ਮੀਨ ਖਿਸਕੀ, 7 ਵਿਅਕਤੀਆਂ ਦੀ ਮੌਤ
-
Editorial2 months agoਪੰਥਕ ਜਥੇਬੰਦੀਆਂ ਵਿੱਚ ਏਕਤਾ ਅਜੇ ਦੁੂਰ ਦੀ ਗੱਲ
-
International1 month agoਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਸ਼ਾਕਿਬ ਅਲ ਹਸਨ ਦੇ ਘਰ ਤੇ ਪੈਟਰੋਲ ਬੰਬ ਨਾਲ ਹਮਲਾ
-
International1 month agoਸਾਊਦੀ ਅਰਬ ਵਿੱਚ ਸੋਫਾ ਫੈਕਟਰੀ ਨੂੰ ਅੱਗ ਲੱਗਣ ਕਾਰਨ 16 ਬੰਗਲਾਦੇਸ਼ੀ ਮਜ਼ਦੂਰਾਂ ਦੀ ਮੌਤ
-
International2 months agoਸਪੇਨ ਵਿੱਚ ਜਬਰਦਸਤੀ ਦਾਖਿਲ ਹੋਏ ਹਜ਼ਾਰਾਂ ਪ੍ਰਵਾਸੀ, ਕਈ ਵਿਅਕਤੀਆਂ ਦੀ ਮੌਤ
-
International2 months agoਇਥੋਪੀਆ ਵਿੱਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕੀ, 14 ਵਿਅਕਤੀਆਂ ਦੀ ਮੌਤ
-
National1 month agoਬੱਸ ਬੇਕਾਬੂ ਹੋ ਕੇ ਸੜਕ ਤੋਂ 100 ਫੁੱਟ ਹੇਠਾਂ ਡਿੱਗੀ, 7 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
National1 month ago
ਖਰਾਬ ਮੌਸਮ ਅਤੇ ਸ਼ਰਧਾਲੂਆਂ ਦੀ ਘੱਟ ਰਹੀ ਗਿਣਤੀ ਦੇ ਮੱਦੇਨਜ਼ਰ ਅਮਰਨਾਥ ਯਾਤਰਾ ਮੁਲਤਵੀ
