Connect with us

Chandigarh

ਕੈਨੇਡਾ ਤੋਂ ਆਏ ਉੱਚ ਪੱਧਰੀ ਵਫ਼ਦ ਵਲੋਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ

Published

on

ਅਲਬਰਟਾ-ਪੰਜਾਬ ਆਰਥਿਕ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਨਿਵੇਸ਼, ਤਕਨਾਲੋਜੀ ਅਤੇ ਨਵੀਨਤਾ ਤੇ ਹੋਈ ਚਰਚਾ

ਚੰਡੀਗੜ੍ਹ, 5 ਫਰਵਰੀ (ਸ.ਬ.) ਕੈਨੇਡਾ ਤੋਂ ਆਏ ਉੱਚ ਪੱਧਰੀ ਵਫ਼ਦ ਵਲੋਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ ਗਈ। ਨਵੀਂ ਦਿੱਲੀ ਸਥਿਤ ਕੈਨੇਡਾ ਦੇ ਹਾਈ ਕਮਿਸ਼ਨ ਦੀ ਰਸਮੀ ਬੇਨਤੀ ਤਹਿਤ ਹੋਈ ਇਸ ਮੀਟਿੰਗ ਦੌਰਾਨ ਪੰਜਾਬ ਅਤੇ ਅਲਬਰਟਾ ਸੂਬਿਆਂ ਵਿਚਾਲੇ ਅੰਤਰਰਾਸ਼ਟਰੀ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਆਰਥਿਕ ਸਾਂਝ ਵਧਾਉਣ ਤੇ ਧਿਆਨ ਕੇਂਦਰਿਤ ਕੀਤਾ ਗਿਆ।

ਕੈਨੇਡੀਅਨ ਵਫ਼ਦ ਦੀ ਅਗਵਾਈ ਅਲਬਰਟਾ ਸਰਕਾਰ ਦੀ ਸਵਦੇਸ਼ੀ ਸਬੰਧਾਂ ਬਾਰੇ ਮੰਤਰੀ ਰਾਜਨ ਸਾਹਨੀ ਨੇ ਕੀਤੀ। ਉਨ੍ਹਾਂ ਦੇ ਨਾਲ ਪ੍ਰੀਮੀਅਰ ਦਫ਼ਤਰ ਦੇ ਸਟੇਕਹੋਲਡਰਜ਼ ਐਡਮਿਨਿਸਟ੍ਰੇਟਰ ਜਤਿੰਦਰ ਸਿੰਘ ਤਤਲਾ, ਅਲਬਰਟਾ ਦੀ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਦੇ ਆਗੂ ਦੇ ਸੀਨੀਅਰ ਸਲਾਹਕਾਰ ਹੈਪੀ ਮਾਨ, ਸਵਦੇਸ਼ੀ ਸਬੰਧਾਂ ਦੇ ਵਿਭਾਗ ਵਿੱਚ ਕਾਰਜਕਾਰੀ ਸੰਚਾਲਨ ਦੀ ਕਾਰਜਕਾਰੀ ਨਿਰਦੇਸ਼ਕ ਜੇਨੇਵੀਵ ਟਰਕੋਟ, ਜਗਰੂਪ ਕਾਲੋਂ, ਜਸਵਿੰਦਰ ਗਰੇਵਾਲ ਅਤੇ ਪੁਨੀਤ ਕੁਮਾਰ ਗੋਇਲ ਵੀ ਸ਼ਾਮਲ ਸਨ।

ਮੀਟਿੰਗ ਦੌਰਾਨ ‘ਇਨਵੈਸਟ ਪੰਜਾਬ’ ਦੇ ਅਧਿਕਾਰੀਆਂ ਨੇ ਸੂਬੇ ਵਿੱਚ ਮੌਜੂਦ ਨਿਵੇਸ਼ ਦੇ ਵੱਖ-ਵੱਖ ਮੌਕਿਆਂ ਬਾਰੇ ਵਿਸਤ੍ਰਿਤ ਪੇਸ਼ਕਾਰੀ ਦਿੱਤੀ। ਇੱਕ ਵੀਡੀਓ ਅਤੇ ਪਾਵਰਪੁਆਇੰਟ ਪ੍ਰੈਜ਼ੈਂਟੇਸ਼ਨ ਰਾਹੀਂ ਵਫ਼ਦ ਨੂੰ ਪੰਜਾਬ ਦੇ ਉਦਯੋਗਿਕ ਢਾਂਚੇ ਅਤੇ ਸੂਬਾ ਸਰਕਾਰ ਵੱਲੋਂ ‘ਈਜ਼ ਆਫ ਡੂਇੰਗ ਬਿਜ਼ਨਸ’ (ਕਾਰੋਬਾਰ ਕਰਨ ਦੀ ਸੌਖ) ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਦਿੱਤੀ ਗਈ।

ਅਲਬਰਟਾ ਸਰਕਾਰ ਦੀ ਮੰਤਰੀ ਰਾਜਨ ਸਾਹਨੀ ਨੇ ਕਿਹਾ ਕਿ ਵਫ਼ਦ ਇਨਵੈਸਟ ਪੰਜਾਬ ਦੀ ਕਾਰਜ ਪ੍ਰਣਾਲੀ ਨੂੰ ਸਮਝਣ ਦਾ ਇੱਛੁਕ ਹੈ। ਉਹਨਾਂ ਕਿਹਾ ਕਿ ਪੰਜਾਬ ਦਾ ਇਹ ਦੌਰਾ ‘ਇੰਡੀਆ ਐਨਰਜੀ ਵੀਕ’ ਨਾਲ ਜੁੜੇ ਵਫ਼ਦ ਦੇ ਵਿਆਪਕ ਭਾਰਤ ਮਿਸ਼ਨ ਦਾ ਇੱਕ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਤਕਨਾਲੋਜੀ ਅਤੇ ਨਵੀਨਤਾ ਅਜਿਹੇ ਪ੍ਰਮੁੱਖ ਖੇਤਰ ਹਨ ਜਿੱਥੇ ਅਲਬਰਟਾ ਅਤੇ ਪੰਜਾਬ ਦੁਵੱਲੇ ਵਿਕਾਸ ਲਈ ਸਹਿਯੋਗ ਕਰ ਸਕਦੇ ਹਨ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਜਿਹੀਆਂ ਲੰਬੇ ਸਮੇਂ ਦੀਆਂ ਕੌਮਾਂਤਰੀ ਸਾਂਝੇਦਾਰੀਆਂ ਬਣਾਉਣ ਲਈ ਪੰਜਾਬ ਦੀ ਵਚਨਬੱਧਤਾ ਨੂੰ ਦੁਹਰਾਇਆ ਜੋ ਸਿਰਫ਼ ਵਪਾਰ ਤੱਕ ਸੀਮਤ ਨਾ ਹੋ ਕੇ ਟਿਕਾਊ ਵਿਕਾਸ ਅਤੇ ਸਾਂਝੀ ਖੁਸ਼ਹਾਲੀ ਤੇ ਕੇਂਦਰਿਤ ਹੋਣ। ਉਨ੍ਹਾਂ ਕਿਹਾ ਕਿ ਪੰਜਾਬ ਅਜਿਹੇ ਸਾਰਥਕ ਸਹਿਯੋਗ ਲਈ ਤਿਆਰ ਹੈ ਜੋ ਦੋਵਾਂ ਸੂਬਿਆਂ ਲਈ ਲਾਹੇਵੰਦ ਹੋਵੇ ਅਤੇ ਨਵੀਨਤਾ-ਸੰਚਾਲਿਤ ਵਿਕਾਸ ਰਾਹੀਂ ਆਰਥਿਕ ਸਬੰਧਾਂ ਨੂੰ ਮਜ਼ਬੂਤ ਕਰੇ। ਇਸ ਮੌਕੇ ਵਿੱਤ ਮੰਤਰੀ ਦੇ ਨਾਲ ਮਿਲਕਫੈਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ, ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਆਲੋਕ ਸ਼ੇਖਰ, ਉਦਯੋਗ ਸਕੱਤਰ ਮਹਿੰਦਰ ਪਾਲ, ਇਨਵੈਸਟ ਪੰਜਾਬ ਦੇ ਵਧੀਕ ਸੀ. ਈ. ਓ ਰੁਬਿੰਦਰਜੀਤ ਸਿੰਘ ਬਰਾੜ ਅਤੇ ਬਿਜਲੀ ਵਿਭਾਗ ਦੀ ਵਿਸ਼ੇਸ਼ ਸਕੱਤਰ ਡਾ. ਸਈਦ ਸਹਿਰਿਸ਼ ਅਸਗਰ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Continue Reading

Chandigarh

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗਾ 50 ਫੀਸਦੀ ਮਹਿੰਗਾਈ ਭੱਤਾ

Published

on

By

ਮੁੱਖ ਮੰਤਰੀ ਅਤੇ ਮੁਲਾਜ਼ਮ ਧਿਰਾਂ ਵਿੱਚ ਬਣੀ ਸਹਿਮਤੀ

ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਸਰਕਾਰ ਨੇ ਪਹਿਲੀ ਅਕਤੂਬਰ ਤੋਂ ਸਰਕਾਰੀ ਮੁਲਾਜ਼ਮਾਂ ਨੂੰ ਪੰਜਾਹ ਫ਼ੀਸਦੀ ਡੀ ਏ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਸਤੰਬਰ ਦੀ ਤਨਖ਼ਾਹ ਦਾ ਡੀਏ ਅਕਤੂਬਰ ਦੀ ਤਨਖਾਹ ਨਾਲ ਦੋ ਕਿਸ਼ਤਾਂ ਵਿੱਚ ਦੇਣ ਦਾ ਫੈਸਲਾ ਕੀਤਾ ਹੈ। ਇਸ ਸੰਬੰਧੀ ਅੱਜ ਮੁੱਖ ਮੰਤਰੀ ਨਿਵਾਸ ਤੇ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਅਤੇ ਸਾਂਝੀ ਤਾਲਮੇਲ ਕਮੇਟੀ ਵਿਚਾਲੇ ਮਹਿੰਗਾਈ ਭੱਤੇ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਮੀਟਿੰਗ ਵਿੱਚ ਹੋਏ ਫ਼ੈਸਲਿਆਂ ਬਾਰੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸਾਂਝੀ ਤਾਲਮੇਲ ਕਮੇਟੀ ਨੇ ਸਾਂਝੀ ਪ੍ਰੈਸ ਕਾਨਫ਼ਰੰਸ ਕਰਕੇ ਜਾਣੂ ਕਰਾਇਆ।

ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਪਹਿਲੀ ਅਕਤੂਬਰ ਤੋਂ 50 ਫ਼ੀਸਦੀ ਮਹਿੰਗਾਈ ਭੱਤਾ ਦੇਵੇਗੀ। ਨਵੇਂ ਫ਼ੈਸਲੇ ਨਾਲ ਹੁਣ ਡੀ ਏ 42 ਫ਼ੀਸਦੀ ਤੋਂ ਵੱਧ ਕੇ 50 ਫ਼ੀਸਦੀ ਹੋ ਗਿਆ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ 60 ਫ਼ੀਸਦੀ ਡੀ ਏ ਦੀ ਮੰਗ ਕੀਤੀ ਜਾ ਰਹੀ ਸੀ ਪ੍ਰੰਤੂ ਮੀਟਿੰਗ ਵਿੱਚ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਦੀ ਪੇਸ਼ਕਸ਼ ਨੂੰ ਸਵੀਕਾਰ ਕਰ ਲਿਆ। ਸਾਂਝੀ ਮੀਟਿੰਗ ਵਿੱਚ ਮੁਲਾਜ਼ਮਾਂ ਆਗੂਆਂ ਨੇ ਬਾਕੀ ਮੰਗਾਂ ਬਾਰੇ ਵੀ ਆਪਣਾ ਪੱਖ ਰੱਖਿਆ ਜਿਨ੍ਹਾਂ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਚਾਰ ਕਰਨ ਦਾ ਭਰੋਸਾ ਦਿੱਤਾ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਡੀ ਏ ਵਿੱਚ ਅੱਠ ਫ਼ੀਸਦੀ ਵਾਧੇ ਨਾਲ ਪੰਜਾਬ ਸਰਕਾਰ ਤੇ ਕਰੀਬ 250 ਕਰੋੜ ਦਾ ਵਿੱਤੀ ਬੋਝ ਪਵੇਗਾ। ਮੁੱਖ ਮੰਤਰੀ ਵੱਲੋਂ ਬਾਕੀ ਮੁਲਾਜ਼ਮਾਂ ਮੰਗਾਂ ਬਾਰੇ ਮੀਟਿੰਗ ਦੋ ਹਫ਼ਤੇ ਬਾਅਦ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਵਿੱਚ ਸਹਿਮਤੀ ਬਣਨ ਮਗਰੋਂ ਪੰਜਾਬ ਵਿੱਚ ਕਰੀਬ ਤਿੰਨ ਹਫ਼ਤੇ ਤੋਂ ਚੱਲ ਰਹੇ ਮੁਲਾਜ਼ਮ ਸੰਘਰਸ਼ ਦਾ ਅੰਤ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਵਿੱਚ ਆਪਣੀ ਵਿੱਤੀ ਮਜਬੂਰੀ ਦਾ ਹਵਾਲਾ ਦੇ ਕੇ ਮੁਲਾਜ਼ਮਾਂ ਨੂੰ ਅੱਠ ਫ਼ੀਸਦੀ ਡੀ ਏ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਦੇਣ ਦਾ ਐਲਾਨ ਕੀਤਾ। ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨੇ ਮੁਲਾਜ਼ਮਾਂ ਦੀਆਂ ਮੁਕੰਮਲ ਹੱਕਾਂ ਮੰਗਾਂ ਮੰਨਣ ਤੇ ਜ਼ੋਰ ਪਾਇਆ। ਸਾਂਝੀ ਤਾਲਮੇਲ ਕਮੇਟੀ ਦੇ ਮੁੱਖ ਕਨਵੀਨਰ ਗੁਰਨਾਮ ਸਿੰਘ ਵਿਰਕ ਅਤੇ ਮੈਂਬਰ ਸਤੀਸ਼ ਰਾਣਾ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਕਿਹਾ ਕਿ ਅੱਜ ਮੀਟਿੰਗ ਸੁਖਾਵੇਂ ਮਾਹੌਲ ਵਿੱਚ ਹੋਈ ਜਿਸ ਵਿੱਚ ਮੁੱਖ ਮੰਤਰੀ ਨੇ ਚਾਰ ਚਾਰ ਫ਼ੀਸਦੀ ਦੋ ਕਿਸ਼ਤਾਂ ਵਿੱਚ ਡੀ ਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਡੀ ਏ ਦਾ ਮਾਮਲਾ ਹਾਈ ਕੋਰਟ ਵਿੱਚ 21 ਅਗਸਤ ਨੂੰ ਸੁਣਵਾਈ ਅਧੀਨ ਹੈ ਅਤੇ ਉਨ੍ਹਾਂ ਨੂੰ ਅਦਾਲਤ ਤੇ ਪੂਰਨ ਭਰੋਸਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਦੂਜੇ ਗੇੜ ਦੀ ਮੀਟਿੰਗ ਅਕਤੂਬਰ ਦੇ ਪਹਿਲੇ ਹਫ਼ਤੇ ਕੀਤੀ ਜਾਵੇਗੀ ਜਿਸ ਵਿੱਚ ਬਾਕੀ ਮੰਗਾਂ ਬਾਰੇ ਫ਼ੈਸਲਾ ਲਿਆ ਜਾਵੇਗਾ। ਜੋ ਮੁਲਾਜ਼ਮਾਂ ਦੀਆਂ ਬਾਕੀ ਮੰਗਾਂ ਹਨ, ਉਹ ਅਗਲੀ ਮੀਟਿੰਗ ਵਿੱਚ ਵਿਚਾਰੀਆਂ ਜਾਣਗੀਆਂ।

ਆਗੂਆਂ ਨੇ ਦੱਸਿਆ ਕਿ ਅੱਜ ਮੀਟਿੰਗ ਵਿੱਚ ਤਿੰਨ ਸਾਲ ਦੇ ਪਰਖ ਕਾਲ ਦੌਰਾਨ ਪੂਰੀ ਤਨਖ਼ਾਹ ਤੇ ਭੱਤੇ ਦੇਣ ਦੀ ਮੰਗ ਰੱਖੀ ਗਈ। ਮਾਣ ਭੱਤਾ ਲੈਣ ਵਾਲੇ ਮੁਲਾਜ਼ਮਾਂ ਦੀ ਮੰਗ ਉਠਾਈ ਗਈ ਅਤੇ ਪੰਜਾਬ ਸਰਕਾਰ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਖ਼ੁਦ ਸਰਕਾਰ ਵੱਲੋਂ 2022 ਵਿੱਚ ਜਾਰੀ ਕੀਤੇ ਪੱਤਰ ਦਾ ਚੇਤਾ ਕਰਾਇਆ ਗਿਆ। ਆਮਦਨ ਕਰ ਤੇ ਪੰਜਾਬ ਸਰਕਾਰ ਵੱਲੋਂ 200 ਰੁਪਏ ਦੇ ਲਗਾਏ ਟੈਕਸ ਦੀ ਵਾਪਸੀ ਦੀ ਮੰਗ ਕੀਤੀ ਗਈ। ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ਵਿੱਚ ਲੈਣ ਦਾ ਮੁੱਦਾ ਵੀ ਚੁੱਕਿਆ ਗਿਆ।

Continue Reading

Chandigarh

ਦੁਖ ਦਾ ਪ੍ਰਗਟਾਵਾ

Published

on

By

ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਸz. ਗੁਰਦੇਵ ਸਿੰਘ ਬਰਾੜ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਸz. ਬਰਾੜ ਸਿੱਖ ਐਜੁਕੇਸਨਲ ਸੁਸਾਇਟੀ ਚੰਡੀਗੜ੍ਹ ਦੇ ਪ੍ਰਧਾਨ ਸਰਦਾਰ ਗੁਰਦੇਵ ਸਿੰਘ ਬਰਾੜ ਪੰਥ ਦਰਦੀ ਅਤੇ ਪੰਥ ਪ੍ਰਸਤ ਆਗੂ ਸਨ ਜਿਹਨਾਂ ਦੇ ਅਕਾਲ ਚਲਾਣੇ ਨਾਲ ਪੰਥ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਉਹਨਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਹਮਲਾ ਕਰਨ ਤੋਂ ਪਹਿਲਾਂ ਸਰਦਾਰ ਗੁਰਦੇਵ ਸਿੰਘ ਬਰਾੜ ਅੰਮ੍ਰਿਤਸਰ ਸਾਹਿਬ ਜ਼ਿਲੇ ਦੇ ਡੀ ਸੀ ਸਨ ਅਤੇ ਜਦੋਂ ਉਹਨਾਂ ਤੋਂ ਮਨਜ਼ੂਰੀ ਮੰਗੀ ਤਾਂ ਸz. ਬਰਾੜ ਨੇ ਸਪੱਸ਼ਟ ਕਿਹਾ ਸੀ ਕਿ ਉਹ ਆਪਣੇ ਗੁਰੂ ਦੇ ਘਰ ਉੱਤੇ ਹਮਲੇ ਦੀ ਲਈ ਸਹਿਮਤੀ ਨਹੀਂ ਦੇਣਗੇ ਅਤੇ ਇਸ ਦਲੇਰੀ ਕਾਰਨ ਉਹਨਾਂ ਨੂੰ ਅੱਜ ਵੀ ਯਾਦ ਕੀਤਾ ਜਾਂਦਾ ਹੈ।

Continue Reading

Chandigarh

ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ

Published

on

By

ਚੰਡੀਗੜ੍ਹ, 17 ਸਤੰਬਰ (ਸ.ਬ.) ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਮੁੱਖ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਉਹਨਾਂ ਨੂੰ ਹੁਣ ਵਧੀਕ ਮੁੱਖ ਸਕੱਤਰ ਵਜੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਟਰਾਂਸਪੋਰਟ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।

ਅਨੁਰਾਗ ਵਰਮਾ ਦੀ ਥਾਂ ਤੇ ਹੁਣ ਜਸਪ੍ਰੀਤ ਤਲਵਾੜ ਨੂੰ ਵਿੱਤ ਕਮਿਸ਼ਨਰ (ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ) ਲਾਇਆ ਗਿਆ ਹੈ। ਉਨ੍ਹਾਂ ਨੂੰ ਖਣਨ ਤੇ ਭੂ ਵਿਗਿਆਨ ਵਿਭਾਗ ਅਤੇ ਨਿਆਂ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਅਰਸ਼ਦੀਪ ਸਿੰਘ ਥਿੰਦ ਨੂੰ ਹੁਣ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਹੋਣਗੇ ਅਤੇ ਉਨ੍ਹਾਂ ਨੂੰ ਯੋਜਨਾ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਟਰਾਂਸਪੋਰਟ ਵਿਭਾਗ ਵਿੱਚੋਂ ਬਦਲੇ ਵਰੁਣ ਰੂਜ਼ਮ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਬੰਧਕੀ ਸਕੱਤਰ ਵਜੋਂ ਕੰਮ ਕਰਦੇ ਰਹਿਣਗੇ। ਇਹ ਤਬਾਦੇਲ ਤੁੰਰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।

Continue Reading

Latest News

Trending