Connect with us

National

ਤੇਜ਼ ਰਫਤਾਰ ਟਰੱਕ ਦੀ ਟੱਕਰ ਕਾਰਨ ਇੱਕੋਂ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ

Published

on

ਉਨਾਓ, 5 ਫਰਵਰੀ (ਸ.ਬ.) ਉੱਤਰ ਪ੍ਰਦੇਸ਼ ਦੇ ਉਨਾਓ ਜ਼ਿਲ੍ਹੇ ਵਿੱਚ ਸੜਕ ਹਾਦਸੇ ਵਿੱਚ ਇੱਕ ਜੋੜੇ ਅਤੇ ਉਨ੍ਹਾਂ ਦੇ ਦੋ ਬੱਚਿਆਂ ਦੀ ਮੌਤ ਹੋ ਗਈ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਅੱਜ ਇਸ ਘਟਨਾ ਦੀ ਜਾਣਕਾਰੀ ਦਿੱਤੀ। ਅਧਿਕਾਰੀ ਅਨੁਸਾਰ, ਇਹ ਹਾਦਸਾ ਬੀਤੀ ਰਾਤ 11:30 ਵਜੇ ਦੇ ਕਰੀਬ ਸੋਹਰਾਮ ਪੁਲੀਸ ਸਟੇਸ਼ਨ ਖੇਤਰ ਵਿੱਚ ਲਖਨਊ-ਕਾਨਪੁਰ ਰਾਸ਼ਟਰੀ ਰਾਜਮਾਰਗ ਤੇ ਭੱਲਾ ਫਾਰਮ ਨੇੜੇ ਵਾਪਰਿਆ ਹੈ। ਹਸਨਗੰਜ ਸਰਕਲ ਅਫਸਰ ਅਰਵਿੰਦ ਕੁਮਾਰ ਨੇ ਦੱਸਿਆ ਕਿ ਲਖਨਊ ਤੋਂ ਕਾਨਪੁਰ ਜਾ ਰਹੇ ਇੱਕ ਟਰੱਕ ਦੀ ਟੱਕਰ ਪਿੱਛੇ ਤੋਂ ਆਏ ਦੂਜੇ ਟਰੱਕ ਨਾਲ ਹੋ ਗਈ।

ਟੱਕਰ ਤੋਂ ਬਾਅਦ ਟਰੱਕ ਡਰਾਈਵਰ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਵਿੱਚ ਰਫ਼ਤਾਰ ਵਧਾ ਦਿੱਤੀ, ਜਿਸ ਤੋਂ ਬਾਅਦ ਉਸਨੇ ਇੱਕ ਮੋਟਰਸਾਈਕਲ ਨੂੰ ਵੀ ਟੱਕਰ ਮਾਰ ਦਿੱਤੀ। ਉਨ੍ਹਾਂ ਕਿਹਾ ਕਿ ਹਾਦਸੇ ਵਿੱਚ ਮੋਟਰਸਾਈਕਲ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਦੋਪਹੀਆ ਵਾਹਨ ਤੇ ਸਵਾਰ ਜੋੜੇ ਅਤੇ ਉਨ੍ਹਾਂ ਦੇ ਦੋ ਬੱਚਿਆਂ ਦੀ ਮੌਕੇ ਤੇ ਹੀ ਮੌਤ ਹੋ ਗਈ। ਪਰਿਵਾਰ ਇੱਕ ਵਿਆਹ ਸਮਾਰੋਹ ਤੋਂ ਵਾਪਸ ਆ ਰਿਹਾ ਸੀ। ਮ੍ਰਿਤਕਾਂ ਦੀ ਪਛਾਣ ਵੀਰੇਂਦਰ, ਉਸਦੀ ਪਤਨੀ ਰਿਤੂ, ਉਨ੍ਹਾਂ ਦੀ ਨੌਂ ਸਾਲਾ ਧੀ ਅਤੇ ਉਨ੍ਹਾਂ ਦੇ ਛੇ ਸਾਲਾ ਪੁੱਤਰ ਵਜੋਂ ਹੋਈ ਹੈ, ਜੋ ਸਾਰੇ ਉਨਾਓ ਜ਼ਿਲ੍ਹੇ ਦੇ ਅਜਗੈਨ ਪਿੰਡ ਦੇ ਵਸਨੀਕ ਹਨ। ਇਸ ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਵਾਹਨ ਸਣੇ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲੀਸ ਨੇ ਦੱਸਿਆ ਕਿ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਫ਼ਰਾਰ ਟਰੱਕ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।

National

ਬਾਬਾ ਸਿੱਦੀਕੀ ਕਤਲ ਮਾਮਲੇ ਦੇ ਦੋਸ਼ੀ ਆਕਾਸ਼ਦੀਪ ਸਿੰਘ ਨੂੰ ਮਿਲੀ ਜ਼ਮਾਨਤ

Published

on

By

ਮੁੰਬਈ, 9 ਫਰਵਰੀ (ਸ.ਬ.) ਬੰਬੇ ਹਾਈ ਕੋਰਟ ਨੇ ਅੱਜ ਸਾਬਕਾ ਵਿਧਾਇਕ ਬਾਬਾ ਸਿੱਦੀਕੀ ਕਤਲ ਕੇਸ ਵਿੱਚ ਗ੍ਰਿਫ਼ਤਾਰ ਆਕਾਸ਼ਦੀਪ ਸਿੰਘ ਨੂੰ ਜ਼ਮਾਨਤ ਦੇ ਦਿੱਤੀ। ਪੰਜਾਬ ਦਾ ਰਹਿਣ ਵਾਲਾ ਆਕਾਸ਼ਦੀਪ ਇਸ ਮਾਮਲੇ ਵਿੱਚ ਜ਼ਮਾਨਤ ਪ੍ਰਾਪਤ ਕਰਨ ਵਾਲਾ ਪਹਿਲਾ ਦੋਸ਼ੀ ਹੈ। ਜ਼ਿਕਰਯੋਗ ਹੈ ਕਿ ਬਾਬਾ ਸਿੱਦੀਕੀ ਦਾ 12 ਅਕਤੂਬਰ ਨੂੰ ਮੁੰਬਈ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤ ਗਿਆ ਸੀ।

ਜਸਟਿਸ ਨੀਲਾ ਗੋਖਲੇ ਦੀ ਬੈਂਚ ਨੇ ਸਪੱਸ਼ਟ ਤੌਰ ਤੇ ਕਿਹਾ ਕਿ ਦੋਸ਼ੀ ਨੂੰ ਜ਼ਮਾਨਤ ਦਿੱਤੀ ਜਾ ਰਹੀ ਹੈ, ਪਰ ਇਸ ਦਾ ਦੂਜੇ ਦੋਸ਼ੀਆਂ ਦੀਆਂ ਜ਼ਮਾਨਤ ਅਰਜ਼ੀਆਂ ਤੇ ਕੋਈ ਅਸਰ ਨਹੀਂ ਪਵੇਗਾ। ਅਦਾਲਤ ਨੇ ਜ਼ਮਾਨਤ ਦੇ ਨਾਲ-ਨਾਲ ਸਖ਼ਤ ਸ਼ਰਤਾਂ ਵੀ ਲਗਾਈਆਂ। ਇਨ੍ਹਾਂ ਵਿੱਚ ਦੋਸ਼ੀ ਨੂੰ ਹਰ ਦੂਜੇ ਅੱਜ ਸਬੰਧਤ ਪੁਲੀਸ ਸਟੇਸ਼ਨ ਵਿੱਚ ਰਿਪੋਰਟ ਕਰਨ ਦੀ ਲੋੜ ਸ਼ਾਮਲ ਹੈ। ਉਹ ਹੇਠਲੀ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਸੂਬਾ ਨਹੀਂ ਛੱਡ ਸਕਦਾ ਅਤੇ ਉਸ ਨੂੰ ਆਪਣਾ ਪਾਸਪੋਰਟ ਜਮ੍ਹਾ ਕਰਵਾਉਣਾ ਪਵੇਗਾ।

21 ਸਾਲਾ ਆਕਾਸ਼ਦੀਪ ਸਿੰਘ ਨੂੰ ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਮੁੰਬਈ ਕ੍ਰਾਈਮ ਬ੍ਰਾਂਚ ਨੇ ਪੰਜਾਬ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਦੇ ਸਹਿਯੋਗ ਨਾਲ ਇਹ ਕਾਰਵਾਈ ਕੀਤੀ ਸੀ। ਆਕਾਸ਼ਦੀਪ ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ 24ਵਾਂ ਦੋਸ਼ੀ ਸੀ। ਹੁਣ ਤੱਕ ਇਸ ਕਤਲ ਕੇਸ ਵਿੱਚ 27 ਤੋਂ ਵੱਧ ਦੋਸ਼ੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ।

Continue Reading

National

ਜਾਦੂ-ਟੂਣੇ ਦੇ ਸ਼ੱਕ ਵਿੱਚ ਬਜ਼ੁਰਗ ਦਾ ਕਤਲ, ਪੁੱਤਰ ਗੰਭੀਰ ਜ਼ਖ਼ਮੀ

Published

on

By

ਆਰਾ, 9 ਫਰਵਰੀ (ਸ.ਬ.) ਬਿਹਾਰ ਦੇ ਆਰਾ ਦੇ ਭੋਜਪੁਰ ਵਿੱਚ ਜਾਦੂ-ਟੂਣੇ ਦੇ ਸ਼ੱਕ ਵਿੱਚ ਹੋਈ ਖ਼ੂਨੀ ਝੜਪ ਵਿੱਚ ਵਾਪਰੀ ਘਟਨਾ ਵਿੱਚ ਇੱਕ ਬਜ਼ੁਰਗ ਦਾ ਕੁੱਟ-ਕੁੱਟ ਕੇ ਕਤਲ ਕਰ ਦਿੱਤ ਗਿਆ, ਜਦਕਿ ਉਸ ਦਾ ਪੁੱਤਰ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ।

ਭੋਜਪੁਰ ਜ਼ਿਲ੍ਹੇ ਦੇ ਅਗਿਆਓਂ ਬਾਜ਼ਾਰ ਅਨੁਸੂਚਿਤ ਜਾਤੀ ਟੋਲੇ ਵਿੱਚ ਅੱਜ ਸਵੇਰੇ ਇਹ ਹਿੰਸਕ ਵਾਰਦਾਤ ਹੋਈ। 57 ਸਾਲਾ ਇੰਦਰਚੰਦ ਰਾਮ, ਜੋ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦਾ ਸੀ। ਮ੍ਰਿਤਕ ਦਾ ਪੁੱਤਰ, ਜਿਸ ਦੀ ਹਾਲਤ ਹਸਪਤਾਲ ਵਿੱਚ ਗੰਭੀਰ ਦੱਸੀ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਦੋਵਾਂ ਧਿਰਾਂ ਵਿੱਚ ਕਾਫੀ ਸਮੇਂ ਤੋਂ ਜਾਦੂ-ਟੂਣੇ ਨੂੰ ਲੈ ਕੇ ਤਣਾਅ ਚੱਲ ਰਿਹਾ ਸੀ। ਅੱਜ ਸਵੇਰੇ ਇਸੇ ਗੱਲ ਨੂੰ ਲੈ ਕੇ ਤਕਰਾਰ ਸ਼ੁਰੂ ਹੋਈ, ਜੋ ਇੰਨੀ ਵਧ ਗਈ ਕਿ ਦੂਜੀ ਧਿਰ ਨੇ ਲਾਠੀ-ਡੰਡਿਆਂ ਨਾਲ ਇੰਦਰਚੰਦ ਰਾਮ ਅਤੇ ਉਸ ਦੇ ਪੁੱਤਰ ਤੇ ਹਮਲਾ ਕਰ ਦਿੱਤਾ। ਬੇਰਹਿਮੀ ਨਾਲ ਕੀਤੀ ਕੁੱਟਮਾਰ ਕਾਰਨ ਇੰਦਰਚੰਦ ਦੀ ਮੌਕੇ ਤੇ ਹੀ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲੀਸ ਨੇ ਮੌਕੇ ਤੇ ਪਹੁੰਚ ਕੇ ਤਿੰਨ ਸ਼ੱਕੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਆਰਾ ਸਦਰ ਹਸਪਤਾਲ ਭੇਜ ਦਿੱਤਾ ਗਿਆ ਹੈ। ਇਲਾਕੇ ਵਿੱਚ ਤਣਾਅ ਨੂੰ ਦੇਖਦੇ ਹੋਏ ਭਾਰੀ ਪੁਲੀਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ।

Continue Reading

National

ਕੁਆਇਲ ਲਗਾਉਣ ਕਾਰਨ ਬੱਸ ਨੂੰ ਲੱਗੀ ਅੱਗ, ਕੰਡਕਟਰ ਦੀ ਮੌਤ

Published

on

By

ਨਵੀਂ ਦਿੱਲੀ, 9 ਫਰਵਰੀ (ਸ.ਬ.) ਦਿੱਲੀ ਦੇ ਵਿਕਾਸਪੁਰੀ ਇਲਾਕੇ ਵਿੱਚ ਖੜ੍ਹੀ ਇੱਕ ਬੱਸ ਵਿੱਚ ਅੱਗ ਲੱਗਣ ਕਾਰਨ ਬੱਸ ਦੇ ਕੰਡਕਟਰ ਦੀ ਜਿਉਂਦੇ ਸੜ ਜਾਣ ਕਾਰਨ ਮੌਤ ਹੋ ਗਈ। ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਬੱਸ ਵਿੱਚ ਮੱਛਰ ਭਜਾਉਣ ਵਾਲੀ ਕੁਆਇਲ ਲਗਾਈ ਗਈ ਸੀ, ਜਿਸ ਕਾਰਨ ਇਹ ਅੱਗ ਭੜਕੀ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਬੱਸ ਵਿਕਾਸਪੁਰੀ ਇਲਾਕੇ ਵਿੱਚ ਪਾਰਕ ਕੀਤੀ ਹੋਈ ਸੀ ਤੇ ਕੰਡਕਟਰ ਬੀਤੀ ਰਾਤ ਬੱਸ ਦੇ ਅੰਦਰ ਹੀ ਸੁੱਤਾ ਪਿਆ ਸੀ। ਮੱਛਰਾਂ ਤੋਂ ਬਚਣ ਲਈ ਉਸ ਨੇ ਬੱਸ ਦੇ ਅੰਦਰ ਹੀ ਮੱਛਰ ਕੁਆਇਲ ਜਲਾਈ ਸੀ, ਜਿਸ ਤੋਂ ਨਿਕਲੀ ਚੰਗਿਆੜੀ ਕਾਰਨ ਪੂਰੀ ਬੱਸ ਅੱਗ ਦੀ ਚਪੇਟ ਵਿੱਚ ਆ ਗਈ।

ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਬੱਸ ਅੰਦਰ ਸੁੱਤੇ ਕੰਡਕਟਰ ਨੂੰ ਬਾਹਰ ਨਿਕਲਣ ਦਾ ਮੌਕਾ ਹੀ ਨਹੀਂ ਮਿਲਿਆ। ਬੱਸ ਦੇ ਸ਼ੀਸ਼ੇ ਬੰਦ ਹੋਣ ਕਾਰਨ ਅੰਦਰ ਧੂੰਆਂ ਭਰ ਗਿਆ ਅਤੇ ਅੱਗ ਨੇ ਕੰਡਕਟਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ।

ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਤੇ ਪਹੁੰਚੀਆਂ ਅਤੇ ਅੱਗ ਤੇ ਕਾਬੂ ਪਾਇਆ, ਪਰ ਉਦੋਂ ਤੱਕ ਕੰਡਕਟਰ ਦੀ ਮੌਤ ਹੋ ਚੁੱਕੀ ਸੀ। ਪੁਲੀਸ ਨੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Continue Reading

Latest News

Trending