Connect with us

Chandigarh

ਪੰਜਾਬ ਵਿੱਚ ਠੰਡੀਆਂ ਹਵਾਵਾਂ ਦਾ ਦੌਰ ਸ਼ੁਰੂ!

Published

on

ਚੰਡੀਗੜ੍ਹ, 6 ਫਰਵਰੀ (ਸ.ਬ.) ਪੰਜਾਬ ਵਿਚ ਹੌਲੀ ਹੌਲੀ ਸੀਤ ਲਹਿਰ ਘੱਟਦੀ ਨਜ਼ਰ ਆ ਰਹੀ ਹੈ। ਪਿਛਲੇ ਦਿਨਾਂ ਤੋਂ ਪੰਜਾਬ ਵਿਚ ਲਗਾਤਾਰ ਧੁੱਪ ਨਿਕਲਣ ਕਰਕੇ ਠੰਡ ਤੋਂ ਥੋੜ੍ਹੀ ਰਾਹਤ ਮਹਿਸੂਸ ਹੋਣ ਲੱਗੀ ਹੈ। ਭਾਵੇਂ ਪੰਜਾਬ ਵਿਚ ਕੜਾਕੇ ਦੀ ਠੰਡ ਲੰਘ ਗਈ ਹੋਵੇ ਪਰ ਠਾਰ ਅਜੇ ਪੂਰੀ ਤਰ੍ਹਾਂ ਘੱਟ ਨਹੀਂ ਹੋਈ ਹੈ।

ਇਸ ਸੰਬੰਧੀ ਮੌਸਮ ਵਿਭਾਗ ਵਲੋਂ ਨਵੀਂ ਅਪਡੇਟ ਸਾਂਝੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਦੱਸਿਆ ਗਿਆ ਹੈ ਕਿ 6 ਫਰਵਰੀ ਤੋਂ 10 ਫਰਵਰੀ ਤੱਕ ਪੰਜਾਬ ਵਿੱਚ ਠੰਡੀਆਂ ਹਵਾਵਾਂ ਚੱਲਦੀਆਂ ਰਹਿਣਗੀਆਂ। ਇਸ ਦੌਰਾਨ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ।

ਮੌਸਮ ਵਿਭਾਗ ਅਨੁਸਾਰ 18 ਤੋਂ 20 ਫਰਵਰੀ ਤੱਕ ਪੱਛਮੀ ਗੜਬੜੀ ਦਾ ਅਸਰ ਵੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਵੱਲੋਂ ਅਗਲੇ ਦਿਨਾਂ ਲਈ ਫਿਲਹਾਲ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਮੌਸਮ ਮਾਹਿਰਾਂ ਦਾ ਮੰਨਣਾ ਹੈ ਕਿ ਠੰਡ ਦਾ ਪੀਕ ਸਮਾਂ ਲੰਘ ਚੁੱਕਾ ਹੈ ਅਤੇ ਹੁਣ ਹੌਲੀ-ਹੌਲੀ ਗਰਮੀ ਵਧੇਗੀ।

ਇਸ ਦੌਰਾਨ ਜੇਕਰ ਸੂਬੇ ਦੇ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਸੂਬੇ ਵਿਚ ਵੱਧ ਤੋਂ ਵੱਧ ਤਾਪਮਾਨ 24 ਘੰਟਿਆਂ ਵਿੱਚ 1.1 ਡਿਗਰੀ ਵਧਿਆ ਹੈ, ਜੋ ਆਮ ਦੇ ਨੇੜੇ ਪਹੁੰਚ ਗਿਆ ਹੈ। ਦਿਨ ਦਾ ਸਭ ਤੋਂ ਵੱਧ ਤਾਪਮਾਨ ਸ੍ਰੀ ਆਨੰਦਪੁਰ ਸਾਹਿਬ ਵਿੱਚ 24.6 ਡਿਗਰੀ ਦਰਜ ਕੀਤਾ ਗਿਆ, ਜਦਕਿ ਸਭ ਤੋਂ ਘੱਟ ਫ਼ਰੀਦਕੋਟ ਵਿੱਚ 4.8 ਡਿਗਰੀ ਦਰਜ ਕੀਤਾ ਗਿਆ।

Continue Reading

Chandigarh

ਪ੍ਰਤਾਪ ਬਾਜਵਾ ਦਾ ਘਰ ਘੇਰਨ ਜਾ ਰਹੇ ‘ਆਪ’ ਵਰਕਰਾਂ ਤੇ ਪਾਣੀ ਦੀਆਂ ਬੁਛਾੜਾਂ

Published

on

By

ਚੰਡੀਗੜ੍ਹ, 9 ਫਰਵਰੀ (ਸ.ਬ.) ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਘਰ ਦਾ ਘਿਰਾਓ ਕਰਨ ਜਾਂਦੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਪੁਲੀਸ ਨੇ ਐਮਐਲਏ ਹੋਸਟਲ ਦੇ ਗੇਟ ਉੱਤੇ ਹੀ ਵੱਡੀਆਂ ਰੋਕਾਂ ਲਗਾ ਕੇ ਰੋਕ ਦਿੱਤਾ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਪੁਲੀਸ ਦੀਆਂ ਰੋਕਾਂ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਗਈ ਜਿਸ ਤੋਂ ਬਾਅਦ ਚੰਡੀਗੜ੍ਹ ਪੁਲੀਸ ਨੇ ਉਨ੍ਹਾਂ ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਆਗੂ ਚੰਡੀਗੜ੍ਹ ਦੇ ਸੈਕਟਰ ਚਾਰ ਸਥਿਤ ਪੰਜਾਬ ਐਮਐਲਏ ਹੋਸਟਲ ਵਿਚ ਇਕੱਠੇ ਹੋ ਕੇ ਪ੍ਰਤਾਪ ਸਿੰਘ ਬਾਜਵਾ ਦੇ ਘਰ ਦਾ ਘਿਰਾਓ ਕਰਨ ਲਈ ਜਾ ਰਹੇ ਸਨ।

ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ ਵਰਤੀ ਇਤਰਾਜ਼ਯੋਗ ਸ਼ਬਦਾਵਲੀ ਖਿਲਾਫ ‘ਆਪ’ ਵਲੋਂ ਚੰਡੀਗੜ੍ਹ ਦੇ ਐਮਐਲਏ ਹੋਸਟਲ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਬੈਂਡ ਬਾਜੇ ਵਾਲਿਆਂ ਨਾਲ ਪ੍ਰਦਰਸ਼ਨ ਕੀਤਾ। ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਦਲਿਤਾਂ ਦਾ ਹਮੇਸ਼ਾ ਹੀ ਨਿਰਾਦਰ ਕਰਦੀ ਰਹੀ ਹੈ ਅਤੇ ਉਨ੍ਹਾਂ ਨੂੰ ਵੋਟ ਬੈਂਕ ਦੀ ਤਰ੍ਹਾਂ ਵਰਤਦੀ ਰਹੀ ਹੈ। ਇਸ ਦੇ ਨਾਲ ਹੀ ਆਪ ਆਗੂਆਂ ਨੇ ਪ੍ਰਤਾਪ ਬਾਜਵਾ ਨੂੰ ਮੁਆਫ਼ੀ ਮੰਗਣ ਲਈ ਕਿਹਾ।

ਜ਼ਿਕਰਯੋਗ ਹੈ ਕਿ ਪ੍ਰਤਾਪ ਸਿੰਘ ਬਾਜਵਾ ਵੱਲੋਂ ਪਿਛਲੇ ਦਿਨੀਂ ਰੈਲੀ ਦੌਰਾਨ ਹਰਭਜਨ ਸਿੰਘ ਈਟੀਓ ਨੂੰ ਲੈ ਕੇ ਟਿੱਪਣੀ ਕੀਤੀ ਗਈ ਸੀ।

Continue Reading

Chandigarh

ਵਿਜੀਲੈਂਸ ਬਿਊਰੋ ਵੱਲੋਂ ਜਨਵਰੀ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 8 ਮਾਮਲਿਆਂ ਵਿੱਚ 11 ਵਿਅਕਤੀ ਕਾਬੂ

Published

on

By

ਚੰਡੀਗੜ੍ਹ, 9 ਫਰਵਰੀ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਆਪਣੀ ਮੁਹਿੰਮ ਦੌਰਾਨ ਜਨਵਰੀ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 8 ਵੱਖ-ਵੱਖ ਕੇਸਾਂ ਵਿੱਚ 10 ਸਰਕਾਰੀ ਅਧਿਕਾਰੀਆਂ ਅਤੇ ਇੱਕ ਨਿੱਜੀ ਵਿਅਕਤੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 24 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਗਏ। ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਦੇ ਕੇਸਾਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 4 ਵਿਜੀਲੈਂਸ ਇੰਕੁਆਇਰੀਆਂ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ 16 ਮੁਲਜ਼ਮਾਂ ਵਿਰੁੱਧ 12 ਅਪਰਾਧਿਕ ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 11 ਮੁਲਜ਼ਮ ਸਰਕਾਰੀ ਕਰਮਚਾਰੀ ਹਨ।

ਬੁਲਾਰੇ ਨੇ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਵੱਖ-ਵੱਖ ਸਮਰੱਥ ਅਦਾਲਤਾਂ ਨੇ ਬਿਊਰੋ ਵੱਲੋਂ ਦਾਇਰ ਕੀਤੇ ਸੱਤ ਰਿਸ਼ਵਤਖੋਰੀ ਮਾਮਲਿਆਂ ਦਾ ਫੈਸਲਾ ਸੁਣਾਇਆ, ਜਿਸ ਵਿੱਚ ਗਿਆਰਾਂ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਅਤੇ 4-4 ਸਾਲ ਦੀ ਕੈਦ ਸਮੇਤ 10,000 ਰੁਪਏ ਤੋਂ 50,000/- ਰੁਪਏ ਤੱਕ ਦੇ ਜੁਰਮਾਨੇ ਕੀਤੇ ਗਏ।

Continue Reading

Chandigarh

ਸੇਵਾਮੁਕਤ ਕਰਮਚਾਰੀਆਂ ਦੀ ਪੈਨਸ਼ਨ ਨੂੰ ਤੁਰੰਤ ਅਪਡੇਟ ਕਰਨ ਦੀ ਮੰਗ

Published

on

By

ਚੰਡੀਗੜ, 7 ਫਰਵਰੀ (ਸ.ਬ.) ‘ਪੰਜਾਬ ਨੈਸ਼ਨਲ ਬੈਂਕ ਸੇਵਾਮੁਕਤ ਐਸੋਸੀਏਸ਼ਨ’ (ਪੀ.ਐਨ.ਬੀ.ਆਰ. ਏ.) ਨੇ ਮੰਗ ਕੀਤੀ ਹੈ ਕਿ ਸੇਵਾਮੁਕਤ ਕਰਮਚਾਰੀਆਂ ਦੀ ਪੈਨਸ਼ਨ ਨੂੰ ਤੁਰੰਤ ਅਪਡੇਟ ਕੀਤਾ ਜਾਵੇ। ਐਸੋਸੀਏਸ਼ਨ ਦੀ ਚੰਡੀਗੜ੍ਹ ਇਕਾਈ ਦੀ ਸੈਕਟਰ-29, ਚੰਡੀਗੜ੍ਹ ਵਿਖੇ ਚੇਅਰਮੈਨ ਪੀ.ਪੀ. ਘਈ, ਪ੍ਰਧਾਨ ਰੋਹਤਾਸ਼ ਕੁਮਾਰ, ਜਨਰਲ ਸਕੱਤਰ ਸੱਜਣ ਸਿੰਘ ਅਤੇ ਖਜ਼ਾਨਚੀ ਇੰਦਰਜੀਤ ਭਾਟੀਆ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ ਸਾਲਾਨਾ ਜਨਰਲ ਬਾਡੀ ਮੀਟਿੰਗ ਦੌਰਾਨ ਪ੍ਰਤੀਨਿਧੀਆਂ ਦੁਆਰਾ ਸੇਵਾਮੁਕਤ ਵਿਅਕਤੀਆਂ ਦੇ ਜਾਇਜ਼ ਅਤੇ ਲੰਬੇ ਸਮੇਂ ਤੋਂ ਬਕਾਇਆ ਅਧਿਕਾਰਾਂ ਨਾਲ ਸਬੰਧਤ ਮੁੱਦੇ ਚੁੱਕੇ ਗਏ, ਜਿਹਨਾਂ ਵਿੱਚ ਇੰਡੀਅਨ ਬੈਂਕਸ ਐਸੋਸੀਏਸ਼ਨ (ਆਈ ਬੀ ਏ) ਅਤੇ ਵਿੱਤੀ ਸੇਵਾਵਾਂ ਵਿਭਾਗ (ਡੀਐਫਐਸ) ਦੁਆਰਾ ਲਗਾਤਾਰ ਕਾਰਵਾਈ ਨਾ ਕਰਨ ਤੇ ਗੰਭੀਰ ਨਿਰਾਸ਼ਾ ਪ੍ਰਗਟ ਕੀਤੀ ਗਈ। ਏ. ਆਈ. ਪੀ. ਐਨ. ਬੀ. ਆਰ. ਐਫ. ਦੇ ਖਜ਼ਾਨਚੀ ਸ਼੍ਰੀ ਮਿੱਤਰਾ ਵਾਸੂ ਅਤੇ ਜਨਰਲ ਸਕੱਤਰ ਸ਼੍ਰੀ ਹਰੀ ਸਿੰਘ ਨੇ ਕੇਂਦਰੀ ਲੀਡਰਸ਼ਿਪ ਦੇ ਪ੍ਰਤੀਨਿਧੀਆਂ ਵਜੋਂ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਐਸੋਸੀਏਸ਼ਨ ਦੇ ਜਨਰਲ ਸਕੱਤਰ ਸੱਜਣ ਸਿੰਘ ਨੇ ਦੱਸਿਆ ਕਿ ਮੀਟਿੰਗ ਵਿੱਚ ਕਿਹਾ ਗਿਆ ਕਿ ਬੈਂਕ ਦੇ ਸੇਵਾਮੁਕਤ ਵਿਅਕਤੀਆਂ ਦੀ ਪੈਨਸ਼ਨ ਨੂੰ ਅਪਡੇਟ ਨਹੀਂ ਕੀਤਾ ਜਾ ਰਿਹਾ, ਪੈਨਸ਼ਨ ਅਤੇ ਗ੍ਰੈਚੁਟੀ ਵਰਗੇ ਸੇਵਾਮੁਕਤੀ ਬਕਾਏ ਦੀ ਗਣਨਾ ਲਈ ਵਿਸ਼ੇਸ਼ ਭੱਤਿਆਂ ਨੂੰ ਸ਼ਾਮਲ ਨਹੀਂ ਕੀਤਾ ਜਾ ਰਿਹਾ। ਮੀਟਿੰਗ ਵਿੱਚ ਸੇਵਾਮੁਕਤ ਵਿਅਕਤੀਆਂ ਲਈ ਸਮੂਹ ਮੈਡੀਕਲ ਬੀਮਾ ਵਿੱਚ ਸੁਧਾਰ ਅਤੇ ਜੀਐਸਟੀ ਤੋਂ ਛੋਟ, ਪ੍ਰਾਈਵੇਟ ਬੈਂਕਾਂ ਦੇ ਪੈਨਸ਼ਨਰਾਂ ਨੂੰ ਐਕਸ-ਗ੍ਰੇਸ਼ੀਆ ਦੀ ਗ੍ਰਾਂਟ, ਬੈਂਕ ਸੇਵਾਮੁਕਤ ਵਿਅਕਤੀਆਂ ਨਾਲ ਸਬੰਧਤ ਸਾਰੇ ਮੁੱਦਿਆਂ ਤੇ ਸਿੱਧੀ ਗੱਲਬਾਤ ਲਈ ਡੀਐਫਐਸ ਸੇਵਾਮੁਕਤ ਐਸੋਸੀਏਸ਼ਨਾਂ ਨੂੰ ਸੱਦਾ ਦੇਣ ਦੇ ਮੁੱਦੇ ਵੀ ਵਿਚਾਰੇ ਗਏ ਅਤੇ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਇਨ੍ਹਾਂ ਸਾਰੇ ਮੁੱਦਿਆਂ ਨੂੰ ਢੁਕਵੇਂ ਅੰਦੋਲਨਕਾਰੀ ਪ੍ਰੋਗਰਾਮਾਂ ਦੇ ਨਾਲ ਉਠਾਇਆ ਜਾਵੇ।

ਮੀਟਿੰਗ ਵਿੱਚ ਪੰਜਾਬ ਨੈਸ਼ਨਲ ਬੈਂਕ ਦੇ 300 ਤੋਂ ਵੱਧ ਸੇਵਾਮੁਕਤ ਕਰਮਚਾਰੀਆਂ ਤੋਂ ਇਲਾਵਾ ਵੱਖ-ਵੱਖ ਹੋਰ ਬੈਂਕਿੰਗ ਅਤੇ ਗੈਰ-ਬੈਂਕਿੰਗ ਸੰਸਥਾਵਾਂ ਦੇ ਕਈ ਹੋਰ ਯੂਨੀਅਨ ਪ੍ਰਤੀਨਿਧੀਆਂ ਨੇ ਸ਼ਿਰਕਤ ਕੀਤੀ।

Continue Reading

Latest News

Trending