Chandigarh
ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਮੀਡੀਆ ਅਤੇ ਚੋਣਾਂ ਬਾਰੇ ਵਿਸ਼ੇਸ਼ ਵਿਚਾਰ ਚਰਚਾ
ਚੰਡੀਗੜ੍ਹ, 6 ਫਰਵਰੀ (ਸ.ਬ.) ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿਤਰਾ ਨੇ ਅੱਜ ਪੰਜਾਬ ਯੂਨੀਵਰਸਿਟੀ ਦੇ ਜਨ ਸੰਚਾਰ ਦੇ 34 ਵਿਦਿਆਰਥੀਆਂ ਨਾਲ ਆਯੋਜਿਤ ਇੱਕ ਸੈਸ਼ਨ ਦੌਰਾਨ ਵਿਦਿਆਰਥੀਆਂ ਨਾਲ ਵੋਟਰ ਜਾਗਰੂਕਤਾ, ਚੋਣ ਭਾਗੀਦਾਰੀ ਅਤੇ ਸਮਕਾਲੀ ਸੰਚਾਰ ਅਭਿਆਸਾਂ ਨਾਲ ਸਬੰਧਤ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ।
ਇਸ ਦੌਰਾਨ ਵਿਦਿਆਰਥੀਆਂ ਨੇ ਆਧੁਨਿਕ ਸੰਚਾਰ ਸਾਧਨਾਂ ਤੇ ਆਊਟਰੀਚ ਤਰੀਕਿਆਂ ਨੂੰ ਚੋਣਾਂ ਬਾਰੇ ਜਨਤਕ ਜਾਗਰੂਕਤਾ, ਖਾਸ ਕਰਕੇ ਨੌਜਵਾਨਾਂ ਅਤੇ ਪਹਿਲੀ ਵਾਰ ਵੋਟਰਾਂ ਵਿੱਚ ਵਧਾਉਣ ਲਈ ਕਿਵੇਂ ਵਰਤਿਆ ਜਾ ਸਕਦਾ ਹੈ, ਵਰਗੇ ਕਈ ਅਹਿਮ ਵਿਸ਼ੇ ਤੇ ਵਿਆਪਕ ਵਿਚਾਰ ਸਾਂਝੇ ਕੀਤੇ। ਵਿਦਿਆਰਥੀਆਂ ਨੇ ਹਰੇਕ ਵਰਗ ਦੇ ਲੋਕਾਂ ਤੱਕ ਪਹੁੰਚ ਵਿੱਚ ਮੀਡੀਆ ਅਤੇ ਡਿਜੀਟਲ ਪਲੇਟਫਾਰਮਾਂ ਦੀ ਭੂਮਿਕਾ ਬਾਰੇ ਵੀ ਚਰਚਾ ਕੀਤੀ।
ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਭਵਿੱਖੀ ਮੀਡੀਆ ਪੇਸ਼ੇਵਰਾਂ ਵਜੋਂ ਜਨ ਸੰਚਾਰ ਦੇ ਵਿਦਿਆਰਥੀ ਚੋਣ ਪ੍ਰਕਿਰਿਆ ਦੌਰਾਨ ਨੈਤਿਕ ਪੱਤਰਕਾਰੀ ਅਤੇ ਜ਼ਿੰਮੇਵਾਰ ਸੰਚਾਰ ਨੂੰ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਉਹਨਾਂ ਵਿਦਿਆਰਥੀਆਂ ਨੂੰ ਸਹੀ ਜਾਣਕਾਰੀ ਦਾ ਪ੍ਰਸਾਰ ਕਰਨ, ਜਨਤਕ ਵਿਚਾਰਾਂ ਨੂੰ ਸਹੀ ਆਕਾਰ ਦੇਣ ਅਤੇ ਨਾਗਰਿਕਾਂ ਨੂੰ ਵੋਟ ਦੀ ਸਹੀ ਵਰਤੋਂ ਕਰਨ ਯੋਗ ਬਣਾਉਣ ਲਈ ਲੋਕਤੰਤਰੀ ਢਾਂਚੇ ਵਿੱਚ ਜਨ ਸੰਚਾਰ ਦੀ ਅਹਿਮ ਭੂਮਿਕਾ ਬਾਰੇ ਜਾਣਕਾਰੀ ਦਿੱਤੀ ਅਤੇ ਜਨਤਕ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਅਤੇ ਮੀਡੀਆ ਅਭਿਆਸਾਂ ਵਿੱਚ ਨਿਰਪੱਖਤਾ, ਪਾਰਦਰਸ਼ਤਾ ਅਤੇ ਭਰੋਸੇਯੋਗਤਾ ਦੀਆਂ ਕਦਰਾਂ ਕੀਮਤਾਂ ਨੂੰ ਬਰਕਰਾਰ ਰੱਖਣ ਲਈ ਆਪਣੀ ਅਕਾਦਮਿਕ ਸਿੱਖਿਆ ਅਤੇ ਰਚਨਾਤਮਕ ਹੁਨਰਾਂ ਨੂੰ ਲਾਗੂ ਕਰਨ ਲਈ ਪ੍ਰੇਰਿਤ ਕੀਤਾ।
Chandigarh
ਪ੍ਰਤਾਪ ਬਾਜਵਾ ਦਾ ਘਰ ਘੇਰਨ ਜਾ ਰਹੇ ‘ਆਪ’ ਵਰਕਰਾਂ ਤੇ ਪਾਣੀ ਦੀਆਂ ਬੁਛਾੜਾਂ
ਚੰਡੀਗੜ੍ਹ, 9 ਫਰਵਰੀ (ਸ.ਬ.) ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਘਰ ਦਾ ਘਿਰਾਓ ਕਰਨ ਜਾਂਦੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਪੁਲੀਸ ਨੇ ਐਮਐਲਏ ਹੋਸਟਲ ਦੇ ਗੇਟ ਉੱਤੇ ਹੀ ਵੱਡੀਆਂ ਰੋਕਾਂ ਲਗਾ ਕੇ ਰੋਕ ਦਿੱਤਾ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਪੁਲੀਸ ਦੀਆਂ ਰੋਕਾਂ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਗਈ ਜਿਸ ਤੋਂ ਬਾਅਦ ਚੰਡੀਗੜ੍ਹ ਪੁਲੀਸ ਨੇ ਉਨ੍ਹਾਂ ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਆਗੂ ਚੰਡੀਗੜ੍ਹ ਦੇ ਸੈਕਟਰ ਚਾਰ ਸਥਿਤ ਪੰਜਾਬ ਐਮਐਲਏ ਹੋਸਟਲ ਵਿਚ ਇਕੱਠੇ ਹੋ ਕੇ ਪ੍ਰਤਾਪ ਸਿੰਘ ਬਾਜਵਾ ਦੇ ਘਰ ਦਾ ਘਿਰਾਓ ਕਰਨ ਲਈ ਜਾ ਰਹੇ ਸਨ।
ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ ਵਰਤੀ ਇਤਰਾਜ਼ਯੋਗ ਸ਼ਬਦਾਵਲੀ ਖਿਲਾਫ ‘ਆਪ’ ਵਲੋਂ ਚੰਡੀਗੜ੍ਹ ਦੇ ਐਮਐਲਏ ਹੋਸਟਲ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਬੈਂਡ ਬਾਜੇ ਵਾਲਿਆਂ ਨਾਲ ਪ੍ਰਦਰਸ਼ਨ ਕੀਤਾ। ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਦਲਿਤਾਂ ਦਾ ਹਮੇਸ਼ਾ ਹੀ ਨਿਰਾਦਰ ਕਰਦੀ ਰਹੀ ਹੈ ਅਤੇ ਉਨ੍ਹਾਂ ਨੂੰ ਵੋਟ ਬੈਂਕ ਦੀ ਤਰ੍ਹਾਂ ਵਰਤਦੀ ਰਹੀ ਹੈ। ਇਸ ਦੇ ਨਾਲ ਹੀ ਆਪ ਆਗੂਆਂ ਨੇ ਪ੍ਰਤਾਪ ਬਾਜਵਾ ਨੂੰ ਮੁਆਫ਼ੀ ਮੰਗਣ ਲਈ ਕਿਹਾ।
ਜ਼ਿਕਰਯੋਗ ਹੈ ਕਿ ਪ੍ਰਤਾਪ ਸਿੰਘ ਬਾਜਵਾ ਵੱਲੋਂ ਪਿਛਲੇ ਦਿਨੀਂ ਰੈਲੀ ਦੌਰਾਨ ਹਰਭਜਨ ਸਿੰਘ ਈਟੀਓ ਨੂੰ ਲੈ ਕੇ ਟਿੱਪਣੀ ਕੀਤੀ ਗਈ ਸੀ।
Chandigarh
ਵਿਜੀਲੈਂਸ ਬਿਊਰੋ ਵੱਲੋਂ ਜਨਵਰੀ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 8 ਮਾਮਲਿਆਂ ਵਿੱਚ 11 ਵਿਅਕਤੀ ਕਾਬੂ
ਚੰਡੀਗੜ੍ਹ, 9 ਫਰਵਰੀ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਆਪਣੀ ਮੁਹਿੰਮ ਦੌਰਾਨ ਜਨਵਰੀ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 8 ਵੱਖ-ਵੱਖ ਕੇਸਾਂ ਵਿੱਚ 10 ਸਰਕਾਰੀ ਅਧਿਕਾਰੀਆਂ ਅਤੇ ਇੱਕ ਨਿੱਜੀ ਵਿਅਕਤੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 24 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਗਏ। ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਦੇ ਕੇਸਾਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 4 ਵਿਜੀਲੈਂਸ ਇੰਕੁਆਇਰੀਆਂ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ 16 ਮੁਲਜ਼ਮਾਂ ਵਿਰੁੱਧ 12 ਅਪਰਾਧਿਕ ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 11 ਮੁਲਜ਼ਮ ਸਰਕਾਰੀ ਕਰਮਚਾਰੀ ਹਨ।
ਬੁਲਾਰੇ ਨੇ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਵੱਖ-ਵੱਖ ਸਮਰੱਥ ਅਦਾਲਤਾਂ ਨੇ ਬਿਊਰੋ ਵੱਲੋਂ ਦਾਇਰ ਕੀਤੇ ਸੱਤ ਰਿਸ਼ਵਤਖੋਰੀ ਮਾਮਲਿਆਂ ਦਾ ਫੈਸਲਾ ਸੁਣਾਇਆ, ਜਿਸ ਵਿੱਚ ਗਿਆਰਾਂ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਅਤੇ 4-4 ਸਾਲ ਦੀ ਕੈਦ ਸਮੇਤ 10,000 ਰੁਪਏ ਤੋਂ 50,000/- ਰੁਪਏ ਤੱਕ ਦੇ ਜੁਰਮਾਨੇ ਕੀਤੇ ਗਏ।
Chandigarh
ਸੇਵਾਮੁਕਤ ਕਰਮਚਾਰੀਆਂ ਦੀ ਪੈਨਸ਼ਨ ਨੂੰ ਤੁਰੰਤ ਅਪਡੇਟ ਕਰਨ ਦੀ ਮੰਗ
ਚੰਡੀਗੜ, 7 ਫਰਵਰੀ (ਸ.ਬ.) ‘ਪੰਜਾਬ ਨੈਸ਼ਨਲ ਬੈਂਕ ਸੇਵਾਮੁਕਤ ਐਸੋਸੀਏਸ਼ਨ’ (ਪੀ.ਐਨ.ਬੀ.ਆਰ. ਏ.) ਨੇ ਮੰਗ ਕੀਤੀ ਹੈ ਕਿ ਸੇਵਾਮੁਕਤ ਕਰਮਚਾਰੀਆਂ ਦੀ ਪੈਨਸ਼ਨ ਨੂੰ ਤੁਰੰਤ ਅਪਡੇਟ ਕੀਤਾ ਜਾਵੇ। ਐਸੋਸੀਏਸ਼ਨ ਦੀ ਚੰਡੀਗੜ੍ਹ ਇਕਾਈ ਦੀ ਸੈਕਟਰ-29, ਚੰਡੀਗੜ੍ਹ ਵਿਖੇ ਚੇਅਰਮੈਨ ਪੀ.ਪੀ. ਘਈ, ਪ੍ਰਧਾਨ ਰੋਹਤਾਸ਼ ਕੁਮਾਰ, ਜਨਰਲ ਸਕੱਤਰ ਸੱਜਣ ਸਿੰਘ ਅਤੇ ਖਜ਼ਾਨਚੀ ਇੰਦਰਜੀਤ ਭਾਟੀਆ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ ਸਾਲਾਨਾ ਜਨਰਲ ਬਾਡੀ ਮੀਟਿੰਗ ਦੌਰਾਨ ਪ੍ਰਤੀਨਿਧੀਆਂ ਦੁਆਰਾ ਸੇਵਾਮੁਕਤ ਵਿਅਕਤੀਆਂ ਦੇ ਜਾਇਜ਼ ਅਤੇ ਲੰਬੇ ਸਮੇਂ ਤੋਂ ਬਕਾਇਆ ਅਧਿਕਾਰਾਂ ਨਾਲ ਸਬੰਧਤ ਮੁੱਦੇ ਚੁੱਕੇ ਗਏ, ਜਿਹਨਾਂ ਵਿੱਚ ਇੰਡੀਅਨ ਬੈਂਕਸ ਐਸੋਸੀਏਸ਼ਨ (ਆਈ ਬੀ ਏ) ਅਤੇ ਵਿੱਤੀ ਸੇਵਾਵਾਂ ਵਿਭਾਗ (ਡੀਐਫਐਸ) ਦੁਆਰਾ ਲਗਾਤਾਰ ਕਾਰਵਾਈ ਨਾ ਕਰਨ ਤੇ ਗੰਭੀਰ ਨਿਰਾਸ਼ਾ ਪ੍ਰਗਟ ਕੀਤੀ ਗਈ। ਏ. ਆਈ. ਪੀ. ਐਨ. ਬੀ. ਆਰ. ਐਫ. ਦੇ ਖਜ਼ਾਨਚੀ ਸ਼੍ਰੀ ਮਿੱਤਰਾ ਵਾਸੂ ਅਤੇ ਜਨਰਲ ਸਕੱਤਰ ਸ਼੍ਰੀ ਹਰੀ ਸਿੰਘ ਨੇ ਕੇਂਦਰੀ ਲੀਡਰਸ਼ਿਪ ਦੇ ਪ੍ਰਤੀਨਿਧੀਆਂ ਵਜੋਂ ਮੀਟਿੰਗ ਦੀ ਪ੍ਰਧਾਨਗੀ ਕੀਤੀ।
ਐਸੋਸੀਏਸ਼ਨ ਦੇ ਜਨਰਲ ਸਕੱਤਰ ਸੱਜਣ ਸਿੰਘ ਨੇ ਦੱਸਿਆ ਕਿ ਮੀਟਿੰਗ ਵਿੱਚ ਕਿਹਾ ਗਿਆ ਕਿ ਬੈਂਕ ਦੇ ਸੇਵਾਮੁਕਤ ਵਿਅਕਤੀਆਂ ਦੀ ਪੈਨਸ਼ਨ ਨੂੰ ਅਪਡੇਟ ਨਹੀਂ ਕੀਤਾ ਜਾ ਰਿਹਾ, ਪੈਨਸ਼ਨ ਅਤੇ ਗ੍ਰੈਚੁਟੀ ਵਰਗੇ ਸੇਵਾਮੁਕਤੀ ਬਕਾਏ ਦੀ ਗਣਨਾ ਲਈ ਵਿਸ਼ੇਸ਼ ਭੱਤਿਆਂ ਨੂੰ ਸ਼ਾਮਲ ਨਹੀਂ ਕੀਤਾ ਜਾ ਰਿਹਾ। ਮੀਟਿੰਗ ਵਿੱਚ ਸੇਵਾਮੁਕਤ ਵਿਅਕਤੀਆਂ ਲਈ ਸਮੂਹ ਮੈਡੀਕਲ ਬੀਮਾ ਵਿੱਚ ਸੁਧਾਰ ਅਤੇ ਜੀਐਸਟੀ ਤੋਂ ਛੋਟ, ਪ੍ਰਾਈਵੇਟ ਬੈਂਕਾਂ ਦੇ ਪੈਨਸ਼ਨਰਾਂ ਨੂੰ ਐਕਸ-ਗ੍ਰੇਸ਼ੀਆ ਦੀ ਗ੍ਰਾਂਟ, ਬੈਂਕ ਸੇਵਾਮੁਕਤ ਵਿਅਕਤੀਆਂ ਨਾਲ ਸਬੰਧਤ ਸਾਰੇ ਮੁੱਦਿਆਂ ਤੇ ਸਿੱਧੀ ਗੱਲਬਾਤ ਲਈ ਡੀਐਫਐਸ ਸੇਵਾਮੁਕਤ ਐਸੋਸੀਏਸ਼ਨਾਂ ਨੂੰ ਸੱਦਾ ਦੇਣ ਦੇ ਮੁੱਦੇ ਵੀ ਵਿਚਾਰੇ ਗਏ ਅਤੇ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਇਨ੍ਹਾਂ ਸਾਰੇ ਮੁੱਦਿਆਂ ਨੂੰ ਢੁਕਵੇਂ ਅੰਦੋਲਨਕਾਰੀ ਪ੍ਰੋਗਰਾਮਾਂ ਦੇ ਨਾਲ ਉਠਾਇਆ ਜਾਵੇ।
ਮੀਟਿੰਗ ਵਿੱਚ ਪੰਜਾਬ ਨੈਸ਼ਨਲ ਬੈਂਕ ਦੇ 300 ਤੋਂ ਵੱਧ ਸੇਵਾਮੁਕਤ ਕਰਮਚਾਰੀਆਂ ਤੋਂ ਇਲਾਵਾ ਵੱਖ-ਵੱਖ ਹੋਰ ਬੈਂਕਿੰਗ ਅਤੇ ਗੈਰ-ਬੈਂਕਿੰਗ ਸੰਸਥਾਵਾਂ ਦੇ ਕਈ ਹੋਰ ਯੂਨੀਅਨ ਪ੍ਰਤੀਨਿਧੀਆਂ ਨੇ ਸ਼ਿਰਕਤ ਕੀਤੀ।
-
Mohali2 months agoਜਨਰਲ ਵਰਗ ਦੇ ਲੋਕਾਂ ਲਈ ਕੇਂਦਰ ਵਿੱਚ ਕਮਿਸ਼ਨ ਬਣਾਉਣ ਦੀ ਮੰਗ
-
Punjab2 months agoਪੂਰਨ ਸ਼ਾਹਕੋਟੀ ਨਹੀਂ ਰਹੇ
-
Mohali2 months agoਖਪਤਕਾਰ ਸੁਰਖਿਆ ਫੈਡਰੇਸ਼ਨ ਦੀ ਮੀਟਿੰਗ ਵਿੱਚ ਮਸਲੇ ਵਿਚਾਰੇ
-
Mohali2 months agoਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਯਾਦ ਵਿੱਚ ਲੰਗਰ ਲਗਾਇਆ
-
Editorial1 month agoਕੁਦਰਤ ਨੂੰ ਬਹੁਤ ਪਿਆਰ ਕਰਦੇ ਹਨ ਪੰਜਾਬੀ
-
Mohali1 month ago3 ਬੀ 2 ਦੀ ਮਾਰਕੀਟ ਵਿੱਚ ਹੁੱਲੜਬਾਜੀ ਕਰਨ ਦੇ ਦੋਸ਼ ਹੇਠ ਅਕਾਲੀ ਦਲ ਦੇ ਸਾਬਕਾ ਆਗੂ ਮਲਕੀਅਤ ਸਿੰਘ ਖਾਲਸਾ ਸਮੇਤ ਦੋ ਵਿਅਕਤੀ ਗ੍ਰਿਫਤਾਰ
-
Punjab1 month agoਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਦੀ ਮੰਗ ਸਬੰਧੀ ਨਗਰ ਕੀਰਤਨ ਵਿੱਚ ਵੱਧ ਤੋਂ ਵੱਧ ਸੰਗਤ ਸ਼ਮੂਲੀਅਤ ਕਰੇ : ਜਥੇਦਾਰ ਗੜਗੱਜ
-
Punjab2 months agoਕਿਸਾਨ ਆਗੂ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
