Connect with us

Chandigarh

ਐਸ. ਸੀ. ਕਮਿਸ਼ਨ ਵਲੋਂ ਭੇਜੇ ਨੋਟਿਸ ਨੂੰ ਪ੍ਰਤਾਪ ਸਿੰਘ ਬਾਜਵਾ ਦੇ ਘਰੇਲੂ ਮੁਲਾਜ਼ਮਾਂ ਨੇ ਲੈਣ ਤੋਂ ਕੀਤਾ ਇਨਕਾਰ : ਜਸਵੀਰ ਸਿੰਘ ਗੜ੍ਹੀ

Published

on

90 ਦਿਨਾਂ ਵਿੱਚ ਦੂਜੀ ਵਾਰ ਪ੍ਰਤਾਪ ਸਿੰਘ ਬਾਜਵਾ ਵਿਰੁੱਧ ਲੈਣਾ ਪਿਆ ਐਸ. ਸੀ. ਕਮਿਸ਼ਨ ਨੂੰ ਨੋਟਿਸ

ਚੰਡੀਗੜ੍ਹ, 10 ਫਰਵਰੀ (ਸ.ਬ.) ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਭੇਜੇ ਗਏ ਨੋਟਿਸ ਨੂੰ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਚੰਡੀਗੜ੍ਹ ਸਥਿਤ ਸੈਕਟਰ 8 ਅਤੇ ਸੈਕਟਰ 39 ਦੇ ਨਿਵਾਸ ਅਸਥਾਨ ਦੇ ਘਰੇਲੂ ਮੁਲਾਜ਼ਮਾਂ ਵੱਲੋਂ ਲੈਣ ਤੋਂ ਇਨਕਾਰ ਕਰ ਦਿੱਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਿਰੁੱਧ ਕੀਤੀ ਗਈ ਜਾਤੀ ਸੂਚਿਕ ਟਿੱਪਣੀ ਬਾਬਤ ਐਸ.ਸੀ. ਕਮਿਸ਼ਨ ਵੱਲੋਂ ਲਏ ਗਏ ਸੂ ਮੋਟੋ ਨੋਟਿਸ ਦੀ ਤਾਮੀਲ ਕਰਵਾਉਣ ਲਈ ਕਮਿਸ਼ਨ ਦਾ ਮੁਲਾਜ਼ਮ ਦੋ ਵਾਰ ਵਿਰੋਧੀ ਧਿਰ ਦੇ ਆਗੂ ਦੇ ਘਰ ਜਾ ਚੁੱਕਾ ਹੈ।

ਸ. ਗੜ੍ਹੀ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੂੰ ਪਹਿਲਾਂ ਤਰਨ ਤਾਰਨ ਇਲੈਕਸ਼ਨ ਦੌਰਾਨ ਨੋਟਿਸ ਜਾਰੀ ਕੀਤਾ ਗਿਆ ਸੀ ਅਤੇ ਹੁਣ ਫਿਰ 90 ਦਿਨਾਂ ਦੇ ਵਿੱਚ ਵਿੱਚ ਇੱਕ ਹੋਰ ਮਾਮਲੇ ਵਿੱਚ ਨੋਟਿਸ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਵੱਲੋਂ ਆਪਣੇ ਇਸ ਬਿਆਨ ਰਾਹੀਂ ਜਿੱਥੇ ਆਪਣੀ ਜਗੀਰੂ ਸੋਚ ਦਾ ਪ੍ਰਗਟਾਵਾ ਕੀਤਾ ਹੈ ਉੱਥੇ ਨਾਲ ਹੀ ਕਾਂਗਰਸ ਪਾਰਟੀ ਦੇ ਦਲਿਤ ਵਿਰੋਧੀ ਡੀ. ਐਨ. ਏ. ਦਾ ਚਿਹਰਾ ਮੋਹਰਾ ਵੀ ਸਪੱਸ਼ਟ ਕੀਤਾ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਦਲਿਤ ਵਿਰੋਧੀ ਮਾਨਸਿਕਤਾ ਦਾ ਆਪਣੇ ਬਿਆਨਾਂ ਰਾਹੀਂ ਪ੍ਰਗਟਾਵਾ ਕਰ ਚੁੱਕੇ ਹਨ ਤੇ ਕਮਿਸ਼ਨ ਜਲਦ ਉਨ੍ਹਾਂ ਖਿਲਾਫ ਵੀ ਕਾਰਵਾਈ ਕਰਨ ਜਾ ਰਿਹਾ ਹੈ।

ਕਮਿਸ਼ਨ ਦੇ ਚੇਅਰਮੈਨ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਦਲਿਤਾਂ ਨੂੰ ਸਿਰਫ ਜ਼ਲਾਲਤ ਹੀ ਦਿੱਤੀ ਹੈ ਜਿਸ ਦੇ ਅਨੇਕਾਂ ਸਬੂਤ ਹਨ। ਉਨ੍ਹਾਂ ਕਿਹਾ ਕਿ ਭਾਰਤ ਨੂੰ ਦੁਨੀਆ ਦਾ ਮਹਾਨ ਸੰਵਿਧਾਨ ਦੇਣ ਬਾਰੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦਾ ਰਾਹ ਰੋਕਣ ਲਈ ਕਾਂਗਰਸ ਪਾਰਟੀ ਨੇ ਅਨੇਕਾਂ ਕੋਸ਼ਿਸ਼ਾਂ ਕੀਤੀਆਂ।

ਉਨ੍ਹਾਂ ਕਿਹਾ ਕਿ ਅੱਜ-ਕੱਲ੍ਹ ਕਾਂਗਰਸ ਪਾਰਟੀ ਦੇ ਆਗੂ ਇਹ ਪ੍ਰਚਾਰ ਕਰਦੇ ਫਿਰਦੇ ਹਨ ਕਿ ਦਲਿਤਾਂ ਨੂੰ ਕਾਂਗਰਸ ਪਾਰਟੀ ਨੇ ਬਹੁਤ ਕੁੱਝ ਦਿੱਤਾ ਹੈ, ਜਦਕਿ ਸੱਚਾਈ ਇਹ ਹੈ ਕਿ ਭਾਰਤ ਦੇ ਦਲਿਤਾਂ ਨੂੰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਅਤੇ ਭਾਰਤੀ ਸੰਵਿਧਾਨ ਨੇ ਅਧਿਕਾਰ ਦਿੱਤੇ ਹਨ।

ਉਨ੍ਹਾਂ ਕਿਹਾ ਕਿ ਜੇਕਰ ਪ੍ਰਤਾਪ ਸਿੰਘ ਬਾਜਵਾ ਦੀ ਭਾਰਤੀ ਸੰਵਿਧਾਨ ਵਿੱਚ ਆਸਥਾ ਹੈ ਤਾਂ ਉਹ ਐਸ.ਸੀ.ਕਮਿਸ਼ਨ ਵੱਲੋਂ ਦਿੱਤੇ ਗਏ ਇਸ ਨੋਟਿਸ ਸਬੰਧੀ 11 ਫਰਵਰੀ 2026 ਨੂੰ ਬਾਦ ਦੁਪਹਿਰ 3 ਵਜੇ ਆਪਣਾ ਸਪੱਸ਼ਟੀਕਰਨ ਐਸ.ਸੀ. ਕਮਿਸ਼ਨ ਦੇ ਦਫਤਰ ਵਿਖੇ ਆ ਕੇ ਦੇ ਦੇਣ।

Continue Reading

Chandigarh

ਪੰਜਾਬ ਕੈਬਨਿਟ ਨੇ ਕਿਸਾਨਾਂ ਨੂੰ ਜ਼ਮੀਨਾਂ ਵਿੱਚੋਂ ਗਾਰ ਕੱਢਣ ਦੀ ਪ੍ਰਵਾਨਗੀ ਦਿੱਤੀ

Published

on

By

ਪੰਜਾਬ ਪੰਚਾਇਤੀ ਰਾਜ ਰੂਲਜ਼ 1994 ਵਿੱਚ ਵੀ ਸੋਧ ਨੂੰ ਮੰਜੂਰੀ ਦਿੱਤੀ

ਚੰਡੀਗੜ੍ਹ, 17 ਅਪ੍ਰੈਲ (ਸ.ਬ.) ਪੰਜਾਬ ਮੰਤਰੀ ਮੰਡਲ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ ਮੀਟਿੰਗ ਵਿੱਚ ਸਤਲੁਜ ਅਤੇ ਘੱਗਰ ਦਰਿਆ ਦੇ ਨਾਲ ਲੱਗਦੇ ਖੇਤਰਾਂ ਵਿੱਚੋਂ ਕਿਸਾਨਾਂ ਨੂੰ ਆਪਣੀਆਂ ਜਮੀਨਾਂ ਵਿੱਚੋਂ ਗਾਰ ਕੱਢਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਨ੍ਹਾਂ ਦਰਿਆਵਾਂ ਦੇ ਨਾਲ ਲੱਗਦੀਆਂ ਜ਼ਮੀਨਾਂ ਦੇ ਮਾਲਕ ਕਿਸਾਨ ਹੁਣ ਆਪਣੀ ਜ਼ਮੀਨ ਵਿੱਚੋਂ ਗਾਰ (ਡੀਸਿਲਟਿੰਗ) ਕੱਢ ਸਕਣਗੇ। ਪੰਜਾਬ ਸਰਕਾਰ ਨੇ 9 ਸੰਵੇਦਨਸ਼ੀਲ ਡੀਸਿਲਟਿੰਗ ਸਾਈਟਾਂ ਦੀ ਸ਼ਨਾਖ਼ਤ ਕੀਤੀ ਹੈ, ਜਿੱਥੋਂ ਜ਼ਮੀਨ ਮਾਲਕਾਂ ਨੂੰ ਆਪਣੀ ਲਾਗਤ ਤੇ ਡੀਸਿਲਟਿੰਗ ਕਰਨ ਦੀ ਮਨਜ਼ੂਰੀ ਦਿੱਤੀ ਜਾਵੇਗੀ।

ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪਿਛਲੇ ਸਾਲ ਹੜ੍ਹਾਂ ਦੇ ਦੌਰਾਨ ਕਿਸਾਨਾਂ ਦੇ ਖੇਤਾਂ ਵਿੱਚ ਰੇਤ ਚੜ੍ਹ ਗਈ ਸੀ ਅਤੇ ਉਸ ਸਮੇਂ ‘ਜਿਸ ਦਾ ਖੇਤ, ਉਸ ਦੀ ਰੇਤ’ ਸਕੀਮ ਨੂੰ ਪ੍ਰਵਾਨਗੀ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਹੁਣ ਸਤਲੁਜ ਤੇ ਘੱਗਰ ਦਰਿਆ ਦੇ ਐਨ ਨਾਲ ਲੱਗਦੇ 9 ਅਜਿਹੇ ਖੇਤਰਾਂ ਦੀ ਸ਼ਨਾਖ਼ਤ ਕੀਤੀ ਗਈ ਹੈ, ਜਿੱਥੋਂ ਜ਼ਮੀਨ ਮਾਲਕ ਕਿਸਾਨ ਪ੍ਰਵਾਨਗੀ ਲੈ ਕੇ ਡੀਸਿਲਟਿੰਗ ਕਰ ਸਕਣਗੇ। ਚੀਮਾ ਨੇ ਦੱਸਿਆ ਕਿ ਇਹ ਕਦਮ ਹੜ੍ਹਾਂ ਤੋਂ ਬਚਾਓ ਅਤੇ ਅਗਾਊਂ ਪ੍ਰਬੰਧ ਕਰਨ ਲਈ ਚੁੱਕਿਆ ਗਿਆ ਹੈ।

ਕੈਬਨਿਟ ਦੇ ਫ਼ੈਸਲੇ ਅਨੁਸਾਰ ਕਿਸਾਨ ਆਪਣੀ ਜ਼ਮੀਨ ਵਿੱਚੋਂ ਕੱਢੀ ਰੇਤ ਜਾਂ ਮਿੱਟੀ ਨੂੰ ਆਪਣੀ ਲੋੜ ਅਨੁਸਾਰ ਮੁਫ਼ਤ ਵਰਤ ਸਕਣਗੇ। ਕਿਸਾਨਾਂ ਨੂੰ ਇਹ ਮਨਜ਼ੂਰੀ 30 ਜੂਨ 2026 ਤੱਕ ਸਮਾਂਬੱਧ ਕੀਤੀ ਗਈ ਹੈ। ਸ਼ਨਾਖ਼ਤ ਸਾਈਟਾਂ ਵਿੱਚ ਹਰਸ਼ਾ ਬੇਲਾ, ਮੰਡਲਾ ਤਾਜੋਵਾਲ, ਰੁਕਨੇਵਾਲਾ,ਖੈਰਾ ਬੇਟ,ਬੁਰਜ ਚਹਿਲਾਂ ਅਤੇ ਕਰਾਲੀ ਆਦਿ ਸ਼ਾਮਲ ਹਨ।

ਉਹਨਾਂ ਦੱਸਿਆ ਕਿ ਕੈਬਨਿਟ ਵੱਲੋਂ ਅੱਜ ਪੰਜਾਬ ਪੰਚਾਇਤੀ ਰਾਜ ਰੂਲਜ਼ 1994 ਵਿੱਚ ਸੋਧ ਨੂੰ ਵੀ ਮੰਜੂਰੀ ਦਿੱਤੀ ਗਈ ਹੈ, ਜਿਸਤੋਂ ਬਾਅਦ ਹੁਣ ਜ਼ਿਲ੍ਹਾ ਪਰਿਸ਼ਦ ਦੇ ਚੁਣੇ ਜਾਣ ਵਾਲੇ ਚੇਅਰਮੈਨ ਅਤੇ ਉਪ ਚੇਅਰਮੈਨਾਂ ਦੇ ਰਾਖਵੇਂਕਰਨ ਦੀ ਰੋਟੇਸ਼ਨ ਵਿੱਚ ਤਬਦੀਲੀ ਹੋਵੇਗੀ। ਵਿੱਤ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਛੇ ਜ਼ਿਲ੍ਹਿਆਂ ਦੀ ਹੱਦਬੰਦੀ ਵਿੱਚ ਤਬਦੀਲੀ ਆਈ ਹੈ ਜਿਨ੍ਹਾਂ ਦੇ ਪਿੰਡਾਂ ਦੀ ਇੱਕ ਦੂਜੇ ਜ਼ਿਲ੍ਹੇ ਵਿੱਚ ਅਦਲਾ ਬਦਲੀ ਹੋਈ ਹੈ। ਉਹਨਾਂ ਕਿਹਾ ਕਿ ਇਸ ਅਦਲਾ ਬਦਲੀ ਕਾਰਨ ਇਨ੍ਹਾਂ ਜ਼ਿਲ੍ਹਿਆਂ ਦੇ ਜ਼ਿਲ੍ਹਾ ਪਰਿਸ਼ਦਾਂ ਦੇ ਚੇਅਰਮੈਨਾਂ ਅਤੇ ਉਪ ਚੇਅਰਮੈਨਾਂ ਦੇ ਰਾਖਵੇਂਕਰਨ ਵਿੱਚ ਵੀ ਤਬਦੀਲੀ ਆਵੇਗੀ। ਉਹਨਾਂ ਕਿਹਾ ਕਿ ਜ਼ਿਲ੍ਹਾ ਮੁਹਾਲੀ, ਪਟਿਆਲਾ, ਮਲੇਰਕੋਟਲਾ, ਸੰਗਰੂਰ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਦੀਆਂ ਜ਼ਿਲ੍ਹਾ ਪਰਿਸ਼ਦਾਂ ਦੇ ਚੇਅਰਮੈਨਾਂ ਅਤੇ ਉਪ ਚੇਅਰਮੈਨਾਂ ਦੇ ਰਾਖਵੇਂਕਰਨ ਦਾ ਰੋਸਟਰ ਤਬਦੀਲ ਹੋਵੇਗਾ।

Continue Reading

Chandigarh

ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ਤੇ ਲਿਜਾਣ ਲਈ ਅਤੇ ਭਰਿਸ਼ਟਾਚਾਰ ਮੁਕਤ ਪੰਜਾਬ ਬਣਾਉਣ ਲਈ ਕੰਮ ਕਰੇਗੀ ਪੰਜਾਬੀ ਲੋਕ ਰਾਜ ਪਾਰਟੀ : ਕਿਰਨਬੀਰ ਸਿੰਘ ਕੰਗ

Published

on

By

ਨਵੀਂ ਸਿਆਸੀ ਪਾਰਟੀ ਦਾ ਗਠਨ ਕੀਤਾ, 2027 ਵਿੱਚ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਚੋਣ ਲੜੇਗੀ ਪੰਜਾਬੀ ਲੋਕ ਰਾਜ ਪਾਰਟੀ

ਚੰਡੀਗੜ੍ਹ, 17 ਅਪ੍ਰੈਲ (ਭਗਵੰਤ ਸਿੰਘ ਬੇਦੀ) ਸਾਬਕਾ ਅਕਾਲੀ ਆਗੂ ਅਤੇ ਯੂਥ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਕਿਰਨਬੀਰ ਸਿੰਘ ਕੰਗ ਵਲੋਂ ਆਪਣੀ ਨਵੀਂ ਸਿਆਸੀ ਪਾਰਟੀ ਦੇ ਗਠਨ ਦਾ ਐਲਾਨ ਕੀਤਾ ਗਿਆ ਹੈ। ਅੱਜ ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਪੰਜਾਬੀ ਲੋਕ ਰਾਜ ਪਾਰਟੀ ਦੇ ਗਠਨ ਦਾ ਐਲਾਨ ਕਰਦਿਆਂ ਉਹਨਾਂ ਕਿਹਾ ਕਿ ਪਾਰਟੀ ਪੰਜਾਬ ਨੂੰ ਫਿਰ ਤੋਂ ਵਿਕਾਸ ਦੀਆਂ ਲੀਹਾਂ ਤੇ ਲਿਜਾਣ ਅਤੇ ਭਰਿਸ਼ਟਾਚਾਰ ਮੁਕਤ ਪੰਜਾਬ ਬਣਾਉਣ ਲਈ ਕੰਮ ਕਰੇਗੀ।

ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਪੰਜਾਬੀ ਲੋਕ ਰਾਜ ਪਾਰਟੀ ਦਾ ਗਠਨ ਪੰਜਾਬ ਨੂੰ ਮੁੜ ਹਿੰਦੁਸਤਾਨ ਦਾ ਨੰਬਰ ਇੱਕ ਸੂਬਾ ਬਣਾਉਣ ਲਈ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਪੰਜਾਬ ਦੀਆਂ ਸਿਆਸੀ ਪਾਰਟੀਆਂ ਦਹਾਕਿਆਂ ਤੋਂ ਪੰਜਾਬ ਨਾਲ ਖਿਲਵਾੜ ਕਰਦੀਆਂ ਆ ਰਹੀਆਂ ਹਨ ਅਤੇ ਸਰਕਾਰਾਂ ਦਾ ਧਿਆਨ ਵਿਕਾਸ ਦੀ ਥਾਂ ਤੇ ਲੁੱਟ ਖਸੁੱਟ ਵੱਲ ਜਿਆਦਾ ਹੈ, ਜਿਸ ਕਾਰਨ ਹਿੰਦੁਸਤਾਨ ਦਾ ਇੱਕ ਨੰਬਰ ਸੂਬਾ ਵਿਕਾਸ ਪੱਖੋਂ ਪੱਛੜ ਕੇ 18ਵੇਂ ਨੰਬਰ ਤੇ ਪਹੁੰਚ ਚੁੱਕਾ ਹੈ।

ਉਹਨਾਂ ਕਿਹਾ ਕਿ ਦਿੱਲੀ ਦੀਆਂ ਪਾਰਟੀਆਂ ਪੰਜਾਬ ਦੇ ਹਿੱਤਾਂ ਦੀ ਰਾਖੀ ਨਹੀਂ ਕਰਦੀਆਂ ਬਲਕਿ ਉਹ ਪੰਜਾਬ ਨੂੰ ਲਗਾਤਾਰ ਲੁੱਟ ਰਹੀਆਂ ਹਨ, ਜਿਸ ਕਾਰਨ ਪੰਜਾਬ ਅੱਜ 4 ਲੱਖ ਕਰੋੜ ਦਾ ਕਰਜਾਈ ਹੋ ਚੁੱਕਾ ਹੈ। ਉਹਨਾਂ ਕਿਹਾ ਕਿ ਅੱਜ ਲੋੜ ਹੈ ਕਿ ਜਨਤਾ ਨੂੰ ਮੁਫਤ ਦੀਆਂ ਸਕੀਮਾਂ ਦੇਣ ਦੀ ਦੀ ਥਾਂ ਪੰਜਾਬ ਦੇ ਲੋਕਾਂ ਨੂੰ ਰੁਜ਼ਗਾਰ ਮੁਹਈਆ ਕਰਵਾਇਆ ਜਾਵੇ। ਪੰਜਾਬੀਆਂ ਦੀ ਸਾਰ ਲਈ ਜਾਵੇ ਅਤੇ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ਤੇ ਲਿਜਾਣ ਲਈ ਹਰ ਪੱਖੋਂ ਕਦਮ ਚੁੱਕੇ ਜਾਣ।

ਉਹਨਾਂ ਕਿਹਾ ਕਿ ਉਹਨਾਂ ਦਾ ਮਕਸਦ ਚੋਣਾਂ ਲੜਨਾ ਨਹੀਂ ਹੈ ਬਲਕਿ ਪੰਜਾਬ ਦੇ ਇਮਾਨਦਾਰ ਤੇ ਨੇਕ ਲੋਕਾਂ ਨੂੰ ਚੋਣਾਂ ਲੜਾ ਕੇ ਪੰਜਾਬ ਨੂੰ ਇੱਕ ਚੰਗੀ ਸਰਕਾਰ ਦੇਣਾ ਹੈ ਉਹਨਾਂ ਕਿਹਾ ਕਿ ਪੰਜਾਬੀ ਲੋਕ ਰਾਜ ਪਾਰਟੀ 2027 ਦੀਆਂ ਚੋਣਾਂ ਵਿੱਚ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਚੋਣ ਲੜੇਗੀ ਅਤੇ ਮੌਜੂਦਾ ਸਿਆਸੀ ਪਾਰਟੀਆਂ ਨਾਲ ਕਿਸੇ ਤਰ੍ਹਾਂ ਦਾ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਇੱਕ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਆਉਂਦੀਆਂ 2027 ਦੀਆਂ ਚੋਣਾਂ ਦੌਰਾਨ ਉਹਨਾਂ ਦਾ ਖੁਦ ਲੜਨ ਦਾ ਕੋਈ ਇਰਾਦਾ ਨਹੀਂ ਹੈ, ਪਰ ਜੇਕਰ ਪਾਰਟੀ ਉਹਨਾਂ ਨੂੰ ਦੀ ਡਿਊਟੀ ਲਾਏਗੀ ਤਾਂ ਇਸ ਬਾਰੇ ਵਿਚਾਰ ਵੀ ਹੋ ਸਕਦਾ ਹੈ।

ਇਸ ਮੌਕੇ ਜਸਪ੍ਰੀਤ ਸਿੰਘ ਦਹੀਆ ਨੇ ਕਿਹਾ ਕਿ ਅੱਜ ਪੰਜਾਬ ਨੂੰ ਚਾਰੇ ਪਾਸਿਓਂ ਲੁੱਟਿਆ ਜਾ ਰਿਹਾ ਹੈ। ਪੰਜਾਬ ਵਿੱਚ ਸਾਧਨਾਂ ਦੀ ਕੋਈ ਕਮੀ ਨਹੀਂ ਹੈ ਪਰ ਲੁਟੇਰਿਆਂ ਵੱਲੋਂ ਸਾਰੇ ਪਾਸਿਉਂ ਲਗਾਤਾਰ ਲੁੱਟ ਕੀਤੇ ਜਾਣ ਨਾਲ ਪੰਜਾਬ ਆਰਥਿਕ ਪੱਖੋਂ ਪਛੜ ਰਿਹਾ ਹੈ।

ਇਸ ਮੌਕੇ ਸਰਦਾਰ ਤੇਜਾ ਸਿੰਘ ਸਮੁੰਦਰੀ ਦੇ ਸਭ ਤੋਂ ਵੱਡੇ ਪੁੱਤਰ ਸਾਹਿਬ ਸਿੰਘ ਦੀ ਪਰਿਵਾਰਿਕ ਮੈਂਬਰ ਡਾਕਟਰ ਸਿਮਰਤ ਕੌਰ ਸੰਧੂ ਨੇ ਕਿਹਾ ਕਿ ਪੰਜਾਬ ਦੀਆਂ ਨੂੰ ਅੱਗੇ ਹੋ ਕੇ ਪੰਜਾਬ ਦੇ ਵਿਕਾਸ ਵਿੱਚ ਮੋਹਰੀ ਹੋਣ ਅਤੇ ਪੰਜਾਬ ਨੂੰ ਭ੍ਰਿਸ਼ਟਚਾਰ, ਨਸ਼ਿਆਂ ਅਤੇ ਭਾਈ ਭਤੀਜਾਵਾਦ ਤੋਂ ਛੁਟਕਾਰਾ ਦਿਵਾਉਣ ਲਈ ਕੰਮ ਕਰਨਾ ਚਾਹੀਦਾ ਹੈ ਤਾਂ ਹੀ ਪੰਜਾਬ ਨੂੰ ਬਚਾਇਆ ਜਾ ਸਕਦਾ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਤਾਰ ਸਿੰਘ ਭੰਗੂ, ਬ੍ਰਿਗੇਡੀਅਰ ਸੰਜੀਵ ਕੁਮਾਰ, ਤਬਲੀਨ ਜਪਰਾ, ਪਰਮਿੰਦਰ ਸੰਧੂ, ਰਜੀਵ ਜੌੜਾ, ਐਡਵੋਕੇਟ ਬਖਸ਼ਿੰਦਰ ਪਾਲ ਸਿੰਘ, ਹਰਮਿੰਦਰ ਸਿੰਘ ਲਾਲੀ, ਵਰਿੰਦਰ ਸਿੰਘ ਸੰਧੂ, ਗਗਨਦੀਪ ਸਿੰਘ ਬੈਂਸ ਸਮੇਤ ਪੰਜਾਬੀ ਲੋਕ ਰਾਜ ਪਾਰਟੀ ਦੇ ਹੋਰ ਆਗੂ ਮੌਜੂਦ ਸਨ।

Continue Reading

Chandigarh

ਪੰਜਾਬ ਪੁਲੀਸ ਵਲੋਂ 4 ਹੈਂਡ ਗ੍ਰਨੇਡਾਂ ਸਮੇਤ ਇਕ ਮੁਲਜ਼ਮ ਕਾਬੂ

Published

on

By

ਮੁਲਜ਼ਮ ਕੋਲੋਂ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਵੀ ਬਰਾਮਦ

ਚੰਡੀਗੜ੍ਹ, 16 ਅਪ੍ਰੈਲ (ਸ.ਬ.) ਪੰਜਾਬ ਪੁਲੀਸ ਵਲੋਂ 4 ਹੈਂਡ ਗ੍ਰਨੇਡਾਂ ਸਮੇਤ ਇਕ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਹੈ। ਇਸ ਵਿਅਕਤੀ ਨੂੰ ਕਾਊਂਟਰ ਇੰਟੈਲੀਜੈਂਸ ਵਿੰਗ ਅਤੇ ਐਸ ਐਸ ਓ ਸੀ ਮੁਹਾਲੀ ਦੀਆਂ ਟੀਮਾਂ ਵਲੋਂ ਕੀਤੀ ਗਈ ਇਸ ਸਾਂਝੀ ਕਾਰਵਾਈ ਦੌਰਾਨ ਕਾਬੂ ਕੀਤਾ ਗਿਆ ਹੈ।

ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਵਿਅਕਤੀ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿੱਚ ਸੀ ਅਤੇ ਵਿਦੇਸ਼ਾਂ ਵਿੱਚ ਬੈਠੇ ਲੋਕਾਂ ਦੇ ਨਿਰਦੇਸ਼ਾਂ ਤੇ ਕੰਮ ਕਰਦਾ ਸੀ। ਪੁਲੀਸ ਅਨੁਸਾਰ, ਚੰਡੀਗੜ੍ਹ ਬੰਬ ਧਮਾਕੇ ਨਾਲ ਵੀ ਇਸ ਦੇ ਤਾਰ ਜੁੜੇ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਮੁਲਜ਼ਮ ਤੋਂ ਚਾਰ ਹੈਂਡ ਗ੍ਰਨੇਡ, ਦੋ ਵਿਦੇਸ਼ੀ ਪਿਸਤੌਲ ਅਤੇ ਵੱਡੀ ਮਾਤਰਾ ਵਿੱਚ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਇਸ ਮਾਮਲੇ ਵਿਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈਲ ਪੁਲੀਸ ਸਟੇਸ਼ਨ, ਅੰਮ੍ਰਿਤਸਰ ਵਿਖੇ ਇੱਕ ਐਫ ਆਈ ਆਰ ਦਰਜ ਕੀਤੀ ਗਈ ਹੈ। ਪੁਲੀਸ ਹੁਣ ਇਸ ਨੈਟਵਰਕ ਵਿਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ, ਉਨ੍ਹਾਂ ਨੂੰ ਟਰੈਕ ਕਰਨ ਅਤੇ ਗ੍ਰਿਫ਼ਤਾਰ ਕਰਨ ਲਈ ਹੋਰ ਜਾਂਚ ਕਰ ਰਹੀ ਹੈ।

Continue Reading

Latest News

Trending