Connect with us

National

ਸ਼ਰਾਰਤੀ ਅਨਸਰਾਂ ਵੱਲੋਂ ਕਈ ਘਰਾਂ ਨੂੰ ਅੱਗ ਲਗਾਉਣ ਕਾਰਨ ਸਥਿਤੀ ਤਣਾਅਪੂਰਨ, ਪ੍ਰਸ਼ਾਸ਼ਨ ਵੱਲੋਂ ਕਰਫਿਊ ਲਾਗੂ

Published

on

ਇੰਫਾਲ, 10 ਫਰਵਰੀ (ਸ.ਬ.) ਮਨੀਪੁਰ ਦੇ ਉਖਰੂਲ ਜ਼ਿਲ੍ਹੇ ਵਿੱਚ ਬੀਤੀ ਰਾਤ ਸ਼ਰਾਰਤੀ ਅਨਸਰਾਂ ਵੱਲੋਂ ਲਿਟਨ ਅਤੇ ਇਸ ਦੇ ਆਲੇ-ਦੁਆਲੇ ਦੇ ਪਿੰਡਾਂ ਵਿੱਚ ਕਈ ਘਰਾਂ ਨੂੰ ਅੱਗ ਲਗਾਉਣ ਤੋਂ ਬਾਅਦ ਹਾਲਾਤ ਬੇਹੱਦ ਤਣਾਅਪੂਰਨ ਹੋ ਗਏ ਜਿਸ ਕਾਰਨ ਪ੍ਰਸ਼ਾਸਨ ਨੇ ਖੇਤਰ ਵਿਚ ਕਰਫਿਊ ਲਾ ਦਿੱਤਾ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਐਤਵਾਰ ਅਤੇ ਸੋਮਵਾਰ ਦੀ ਦਰਮਿਆਨੀ ਰਾਤ ਨੂੰ ਹੋਈ ਅਗਜ਼ਨੀ ਦੀ ਘਟਨਾ ਵਿੱਚ ਲਗਪਗ 25 ਤੋਂ 30 ਘਰ ਅਤੇ ਕਈ ਸਰਕਾਰੀ ਰਿਹਾਇਸ਼ਾਂ ਸਾੜ ਦਿੱਤੀਆਂ ਗਈਆਂ। ਹਿੰਸਾ ਨੂੰ ਰੋਕਣ ਲਈ ਪ੍ਰਸ਼ਾਸਨ ਨੇ ਇਲਾਕੇ ਵਿੱਚ ਤੁਰੰਤ ਪ੍ਰਭਾਵ ਨਾਲ ਕਰਫਿਊ ਲਗਾ ਦਿੱਤਾ ਹੈ ਅਤੇ ਵੱਡੀ ਗਿਣਤੀ ਵਿੱਚ ਸੁਰੱਖਿਆ ਬਲ ਤਾਇਨਾਤ ਕਰ ਦਿੱਤੇ ਹਨ।

ਇਸ ਹਿੰਸਾ ਦੀ ਸ਼ੁਰੂਆਤ ਸ਼ਨਿਚਰਵਾਰ ਰਾਤ ਨੂੰ ਇੱਕ ਮਾਮੂਲੀ ਝਗੜੇ ਤੋਂ ਹੋਈ ਸੀ, ਜਿਸ ਤੋਂ ਬਾਅਦ ਦੋ ਭਾਈਚਾਰਿਆਂ ਵਿਚਾਲੇ ਤਣਾਅ ਵਧ ਗਿਆ। ਹਾਲਾਤ ਵਿਗੜਦੇ ਦੇਖ ਕੇ ਬਹੁਤ ਸਾਰੇ ਪਰਿਵਾਰ ਆਪਣਾ ਸਾਮਾਨ ਲੈ ਕੇ ਸੁਰੱਖਿਅਤ ਥਾਵਾਂ ਵੱਲ ਚਲੇ ਗਏ। ਸਥਿਤੀ ਨੂੰ ਕਾਬੂ ਹੇਠ ਰੱਖਣ ਲਈ ਲਿਟਨ ਪੁਲੀਸ ਸਟੇਸ਼ਨ ਵਿਚ ਇੱਕ ਸਾਂਝਾ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਅਤੇ ਸੀਨੀਅਰ ਅਧਿਕਾਰੀ ਖ਼ੁਦ ਮੌਕੇ ਤੇ ਮੌਜੂਦ ਹਨ।

ਦੂਜੇ ਪਾਸੇ ਸੁਰੱਖਿਆ ਬਲਾਂ ਨੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਲਾਸ਼ੀ ਮੁਹਿੰਮ ਚਲਾ ਕੇ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਕੀਤਾ ਹੈ, ਜਿਸ ਵਿੱਚ 36 ਹੈਂਡ ਗ੍ਰੇਨੇਡ ਅਤੇ ਕਈ ਪਿਸਤੌਲ ਸ਼ਾਮਲ ਹਨ। ਪੁਲੀਸ ਨੇ ਇੱਕ ਬੰਬ ਧਮਾਕੇ ਦੇ ਮਾਮਲੇ ਵਿੱਚ ਤਿੰਨ ਕੱਟੜਪੰਥੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਸਰਕਾਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੋਸ਼ਲ ਮੀਡੀਆ ਤੇ ਅਫਵਾਹਾਂ ਜਾਂ ਝੂਠੀਆਂ ਵੀਡੀਓਜ਼ ਤੇ ਯਕੀਨ ਨਾ ਕਰਨ ਅਤੇ ਸ਼ਾਂਤੀ ਬਣਾਈ ਰੱਖਣ ਵਿੱਚ ਸਹਿਯੋਗ ਦੇਣ।

Continue Reading

National

ਇਥੇਨੌਲ ਨਾਲ ਭਰੇ ਟੈਂਕਰ ਅਤੇ ਟਰੱਕ ਦੀ ਟੱਕਰ ਕਾਰਨ ਦੋਵਾਂ ਵਾਹਨਾਂ ਨੂੰ ਲੱਗੀ ਅੱਗ, ਟਰੱਕ ਡਰਾਈਵਰ ਦੀ ਮੌਤ

Published

on

By

ਕੈਥਲ, 30 ਅਕਤੂਬਰ (ਸ.ਬ.) ਚੰਡੀਗੜ੍ਹ-ਹਿਸਾਰ ਨੈਸ਼ਨਲ ਹਾਈਵੇਅ ਤੇ ਕਲਾਇਤ ਇਲਾਕੇ ਅਧੀਨ ਪੈਂਦੇ ਪਿੰਡ ਸ਼ਿਮਲਾ ਨੇੜੇ ਬੀਤੀ ਦੇਰ ਰਾਤ ਇੱਕ ਇਥੇਨੌਲ ਨਾਲ ਭਰੇ ਇੱਕ ਟੈਂਕਰ ਅਤੇ ਝੋਨੇ ਨਾਲ ਲੱਦੇ ਟਰੱਕ ਵਿਚਾਲੇ ਟੱਕਰ ਹੋਣ ਤੋਂ ਬਾਅਦ ਟੈਂਕਰ ਵਿੱਚ ਜ਼ੋਰਦਾਰ ਧਮਾਕਾ ਹੋ ਗਿਆ। ਧਮਾਕੇ ਤੋਂ ਬਾਅਦ ਦੋਵਾਂ ਵਾਹਨਾਂ ਨੂੰ ਅੱਗ ਲੱਗ ਗਈ। ਇਸ ਦੀ ਲਪੇਟ ਵਿੱਚ ਆਉਣ ਕਾਰਨ ਇਥੇਨੌਲ ਟੈਂਕਰ ਦੇ ਡਰਾਈਵਰ ਦੀ ਮੌਤ ਹੋ ਗਈ। ਮ੍ਰਿਤਕ ਡਰਾਈਵਰ ਰਾਜਸਥਾਨ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।

ਮਿਲੀ ਜਾਣਕਾਰੀ ਮੁਤਾਬਕ, ਝੋਨੇ ਨਾਲ ਲੱਦੇ ਇੱਕ ਟਰੱਕ ਦਾ ਡਰਾਈਵਰ ਟਾਇਰਾਂ ਦੀ ਹਵਾ ਚੈਕ ਕਰਨ ਲਈ ਗੱਡੀ ਤੋਂ ਹੇਠਾਂ ਉਤਰਿਆ ਹੋਇਆ ਸੀ। ਇਸੇ ਦੌਰਾਨ ਪਿੱਛੋਂ ਆ ਰਿਹਾ ਇਥੇਨੌਲ ਨਾਲ ਭਰਿਆ ਤੇਜ਼ ਰਫ਼ਤਾਰ ਟੈਂਕਰ ਅਚਾਨਕ ਬੇਕਾਬੂ ਹੋ ਕੇ ਖੜ੍ਹੇ ਟਰੱਕ ਨਾਲ ਜਾ ਟਕਰਾਇਆ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਇਥੇਨੌਲ ਦੇ ਸੰਪਰਕ ਵਿੱਚ ਆਉਂਦੇ ਹੀ ਟੈਂਕਰ ਵਿੱਚ ਜ਼ੋਰਦਾਰ ਧਮਾਕਾ ਹੋ ਗਿਆ ਅਤੇ ਦੇਖਦੇ ਹੀ ਦੇਖਦੇ ਦੋਵੇਂ ਵਾਹਨ ਅੱਗ ਦੀਆਂ ਲਪਟਾਂ ਵਿੱਚ ਘਿਰ ਗਏ।

ਧਮਾਕੇ ਦੀ ਆਵਾਜ਼ ਅਤੇ ਉੱਚੀਆਂ ਉੱਠਦੀਆਂ ਅੱਗ ਦੀਆਂ ਲਪਟਾਂ ਦੇਖ ਕੇ ਆਸ-ਪਾਸ ਦੇ ਇਲਾਕੇ ਅਤੇ ਰਾਹਗੀਰਾਂ ਵਿੱਚ ਹਫ਼ੜਾ-ਦਫ਼ੜੀ ਮਚ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਕਲਾਇਤ ਥਾਣੇ ਦੇ ਇੰਚਾਰਜ ਰਣਦੀਪ ਸਿੰਘ ਪੁਲੀਸ ਟੀਮ ਨਾਲ ਤੁਰੰਤ ਮੌਕੇ ਤੇ ਪਹੁੰਚੇ।

ਥਾਣਾ ਇੰਚਾਰਜ ਰਣਦੀਪ ਸਿੰਘ ਨੇ ਦੱਸਿਆ ਕਿ ਅੱਗ ਦੀਆਂ ਲਪਟਾਂ ਕਾਫ਼ੀ ਭਿਆਨਕ ਸਨ। ਇਸ ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 5 ਤੋਂ 6 ਗੱਡੀਆਂ ਮੌਕੇ ਤੇ ਬੁਲਾਈਆਂ ਗਈਆਂ। ਕਾਫ਼ੀ ਮੁਸ਼ੱਕਤ ਤੋਂ ਬਾਅਦ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਅੱਗ ਤੇ ਪੂਰੀ ਤਰ੍ਹਾਂ ਕਾਬੂ ਪਾਇਆ। ਪੁਲੀਸ ਨੇ ਮ੍ਰਿਤਕ ਡਰਾਈਵਰ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Continue Reading

National

ਪੰਜ ਮੰਜ਼ਿਲਾ ਮਾਲ ਵਿੱਚ ਲੱਗੀ ਅੱਗ

Published

on

By

ਮੁੰਬਈ, 30 ਅਕਤੂਬਰ (ਸ.ਬ.) ਮੁੰਬਈ ਦੇ ਬਾਂਦਰਾ (ਪੱਛਮੀ) ਖੇਤਰ ਵਿੱਚ ਅੱਜ ਸਵੇਰੇ ਇਕ ਪੰਜ ਮੰਜ਼ਿਲਾ ਮਾਲ ਵਿੱਚ ਅੱਗ ਲੱਗ ਗਈ, ਜਿਸ ਦੀ ਜਾਣਕਾਰੀ ਇਕ ਨਗਰ ਨਿਗਮ ਅਧਿਕਾਰੀ ਦਿੱਤੀ। ਮੁੰਬਈ ਫਾਇਰ ਬ੍ਰਿਗੇਡ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੱਗ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਅਤੇ ਲਗਭਗ ਤਿੰਨ ਘੰਟਿਆਂ ਬਾਅਦ ਇਸ ਤੇ ਕਾਬੂ ਪਾ ਲਿਆ ਗਿਆ। ਇਕ ਨਗਰ ਨਿਗਮ ਅਧਿਕਾਰੀ ਨੇ ਦੱਸਿਆ ਕਿ ਅੱਗ ਪੌਸ਼ ਖੇਤਰ ਵਿੱਚ ਲਿੰਕਿੰਗ ਰੋਡ ਤੇ ਧਨਰਾਜ ਰੈਸਟੋਰੈਂਟ ਦੇ ਨੇੜੇ ਸਥਿਤ ਵੀਐਨ ਸਫੀਅਰ ਮਾਲ ਦੀ ਤੀਜੀ ਮੰਜ਼ਿਲ ਤੇ ਲੱਗੀ।

ਮਿਲੀ ਜਾਣਕਾਰੀ ਅਨੁਸਾਰ, ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਸਵੇਰੇ 6.02 ਵਜੇ ਮਿਲੀ, ਜਿਸ ਤੋਂ ਬਾਅਦ ਫਾਇਰ ਵਿਭਾਗ ਨੇ ਘੱਟੋ-ਘੱਟ ਅੱਠ ਫਾਇਰ ਇੰਜਣਾਂ ਅਤੇ ਹੋਰ ਅੱਗ ਬੁਝਾਊ ਗੱਡੀਆਂ ਨੂੰ ਮੌਕੇ ਤੇ ਪਹੁੰਚਾਇਆ। ਉਨ੍ਹਾਂ ਕਿਹਾ ਕਿ ਅੱਗ ਤੇ ਸਵੇਰੇ 8:55 ਵਜੇ ਤੱਕ ਕਾਬੂ ਪਾ ਲਿਆ ਗਿਆ ਸੀ। ਇਸ ਦੌਰਾਨ ਅਧਿਕਾਰੀ ਨੇ ਕਿਹਾ ਕਿ ਅੱਗ ਬੁਝਾਉਣ ਵਾਲੇ ਕਰਮਚਾਰੀਆਂ ਤੋਂ ਇਲਾਵਾ, ਪੁਲੀਸ, ਬਿਜਲੀ ਵੰਡ ਕੰਪਨੀ ਦੇ ਕਰਮਚਾਰੀ, 108 ਐਂਬੂਲੈਂਸ ਸੇਵਾ ਦੀ ਇਕ ਟੀਮ ਅਤੇ ਬ੍ਰਿਹਨਮੁੰਬਈ ਨਗਰ ਨਿਗਮ ਦੇ ਵਾਰਡ ਸਟਾਫ ਨੂੰ ਵੀ ਮੌਕੇ ਤੇ ਤਾਇਨਾਤ ਕੀਤਾ ਗਿਆ ਸੀ। ਅਧਿਕਾਰੀ ਨੇ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਅਤੇ ਇਸ ਨਾਲ ਹੋਏ ਨੁਕਸਾਨ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

Continue Reading

National

ਰੌਬਿਨ ਉਥੱਪਾ ਬਣੇ ਮੁੰਬਈ ਇੰਡੀਅਨਜ਼ ਦੇ ਨਵੇਂ ਬੱਲੇਬਾਜ਼ੀ ਕੋਚ

Published

on

By

ਨਵੀਂ ਦਿੱਲੀ, 30 ਅਕਤੂਬਰ (ਸ.ਬ.) ਮੁੰਬਈ ਇੰਡੀਅਨਜ਼ ਨੇ ਸਾਬਕਾ ਭਾਰਤੀ ਬੱਲੇਬਾਜ਼ ਰੌਬਿਨ ਉਥੱਪਾ ਨੂੰ ਇੰਡੀਅਨ ਪ੍ਰੀਮੀਅਰ ਲੀਗ ਦੇ 2027 ਦੇ ਸੀਜ਼ਨ ਲਈ ਅੱਜ ਆਪਣਾ ਬੱਲੇਬਾਜ਼ੀ ਕੋਚ ਨਿਯੁਕਤ ਕੀਤਾ ਹੈ।

ਉਥੱਪਾ 2007 ਵਿੱਚ ਪੁਰਸ਼ ਟੀ-20 ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਟੀਮ ਦਾ ਹਿੱਸਾ ਸਨ। ਇਹ 40 ਸਾਲਾ ਖਿਡਾਰੀ ਆਈ.ਪੀ.ਐਲ. ਦੇ ਪਹਿਲੇ ਸੀਜ਼ਨ ਵਿੱਚ ਮੁੰਬਈ ਇੰਡੀਅਨਜ਼ ਵੱਲੋਂ ਖੇਡਿਆ ਸੀ।

ਮੁੰਬਈ ਇੰਡੀਅਨਜ਼ ਨੇ ਐਕਸ ਤੇ ਪੋਸਟ ਕੀਤਾ ਕਿ ਸਾਡੇ ਪਹਿਲੇ ਸੀਜ਼ਨ ਦਾ ਹਿੱਸਾ ਬਣਨ ਤੋਂ ਲੈ ਕੇ ਹੁਣ ਅਥਾਹ ਤਜਰਬੇ ਨਾਲ ਵਾਪਸੀ ਕਰਨ ਤੱਕ, ਰੌਬਿਨ ਖੇਡ ਦੀ ਡੂੰਘੀ ਸਮਝ, ਬਹਿਤਰੀਨ ਸੰਚਾਰ ਸਮਰੱਥਾ ਅਤੇ ਨੌਜਵਾਨ ਖਿਡਾਰੀਆਂ ਦਾ ਮਾਰਗਦਰਸ਼ਨ ਕਰਨ ਦੀ ਸਪੱਸ਼ਟਤਾ ਨਾਲ ਟੀਮ ਨਾਲ ਜੁੜ ਰਹੇ ਹਨ। ਮੁੰਬਈ ਇੰਡੀਅਨਜ਼ ਵਿੱਚ ਤੁਹਾਡਾ ਫਿਰ ਤੋਂ ਸਵਾਗਤ ਹੈ ਰੌਬਿਨ।”

ਮੁੰਬਈ ਇੰਡੀਅਨਜ਼ ਨੇ ਬੀਤੇ ਦਿਨ ਗੇਂਦਬਾਜ਼ੀ ਕੋਚ ਲਸਿਥ ਮਲਿੰਗਾ ਅਤੇ ਪਾਰਸ ਮਹਾਮਬਰੇ ਦੇ ਨਾਲ-ਨਾਲ ਫੀਲਡਿੰਗ ਕੋਚ ਕਾਰਲ ਹਾਪਕਿਨਸਨ ਨਾਲ ਵੀ ਨਾਤਾ ਤੋੜ ਲਿਆ ਸੀ। ਫਰੈਂਚਾਇਜ਼ੀ ਨੇ ਪਿਛਲੇ ਹਫ਼ਤੇ ਆਪਣੇ ਬੱਲੇਬਾਜ਼ੀ ਕੋਚ ਕੀਰੋਨ ਪੋਲਾਰਡ ਨੂੰ ਮੁੱਖ ਕੋਚ ਵਜੋਂ ਪਦ-ਉੱਨਤ (ਪ੍ਰਮੋਟ) ਕੀਤਾ ਸੀ, ਜਿਨ੍ਹਾਂ ਨੇ ਮਾਹੇਲਾ ਜੈਵਰਧਨੇ ਦੀ ਜਗ੍ਹਾ ਲਈ।

Continue Reading

Latest News

Trending