Connect with us

Mohali

ਭਾਰਤ ਅਮਰੀਕਾ ਵਪਾਰ ਸਮਝੌਤੇ ਵਿੱਚ ਨਹੀਂ ਹੈ ਕੋਈ ਵੀ ਕਿਸਾਨ ਵਿਰੋਧੀ ਮੱਦ : ਸੁਨੀਲ ਜਾਖੜ

Published

on

ਭਾਜਪਾ ਪ੍ਰਧਾਨ ਵਲੋਂ ਕਿਸਾਨਾਂ ਨੂੰ ਡੀਲ ਦੇ ਮੁੱਦੇ ਤੇ ਗੱਲਬਾਤ ਦਾ ਸੱਦਾ

ਐਸ ਏ ਐਸ ਨਗਰ, 11 ਫਰਵਰੀ (ਸ.ਬ.) ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਭਾਰਤ ਅਮਰੀਕਾ ਵਪਾਰ ਸਮਝੌਤੇ ਵਿਚ ਕੋਈ ਵੀ ਕਿਸਾਨ ਵਿਰੋਧੀ ਮੱਦ ਨਹੀਂ ਹੈ ਅਤੇ ਇਹ ਸਮਝੌਤਾ ਕਿਸਾਨਾਂ ਅਤੇ ਖਾਸ ਕਰਕੇ ਪੰਜਾਬ ਦੇ ਕਿਸਾਨਾਂ ਤੇ ਕੋਈ ਵੀ ਮਾੜਾ ਅਸਰ ਨਹੀਂ ਪਾਵੇਗਾ। ਸz. ਜਾਖੜ ਨੇ ਕਿਸਾਨ ਸੰਗਠਨਾਂ ਨੂੰ ਸੱਦਾ ਦਿੱਤਾ ਕਿ ਜੇਕਰ ਉਹਨਾਂ ਨੂੰ ਭਾਰਤ ਅਮਰੀਕਾ ਵਪਾਰ ਸਮਝੌਤੇ ਵਿਚ ਜੇਕਰ ਉਨ੍ਹਾਂ ਨੂੰ ਕੋਈ ਕਮੀ ਦਿਖਾਈ ਦਿੰਦੀ ਹੈ ਤਾਂ ਇਸ ਲਈ ਉਹ ਗੱਲਬਾਤ ਦਾ ਰਾਹ ਚੁਣਨ। ਉਨ੍ਹਾਂ ਕਿਹਾ ਕਿ ਇਸ ਸਮਝੌਤੇ ਨਾਲ ਨਾਲ ਸਾਡੇ ਉਦਯੋਗ ਅਤੇ ਵਣਜ ਨੂੰ ਲਾਭ ਹੋਵੇਗਾ ਅਤੇ ਨੌਜਵਾਨਾਂ ਲਈ ਰੋਜਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।

ਅੱਜ ਇੱਥੇ ਸਾਹਿਬਜਾਦਾ ਅਜੀਤ ਸਿੰਘ ਨਗਰ ਅਤੇ ਰੋਪੜ ਦੇ ਭਾਜਪਾ ਦੀਆਂ ਜ਼ਿਲ੍ਹਾ ਕਾਰਜਕਾਰਨੀ ਮੈਂਬਰਾਂ ਅਤੇ ਮੰਡਲ ਪ੍ਰਧਾਨਾਂ ਨੂੰ ਇਸ ਵਪਾਰ ਸਮਝੌਤੇ ਸਬੰਧੀ ਵਿਸਥਾਰਤ ਜਾਣਕਾਰੀ ਲਈ ਬੁਲਾਈ ਬੈਠਕ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ਵਿਚ ਪੈਦਾ ਹੋਣ ਵਾਲੀਆਂ ਫਸਲ ਕਣਕ, ਝੋਨਾ, ਮੱਕੀ, ਗੰਨਾ ਆਦਿ ਸਭ ਨੂੰ ਇਸ ਸਮਝੌਤੇ ਤੋਂ ਬਾਹਰ ਰੱਖਿਆ ਗਿਆ ਹੈ ਅਤੇ ਇਨ੍ਹਾਂ ਦਾ ਸਾਡੇ ਕਿਸਾਨ ਤੇ ਕੋਈ ਵੀ ਅਸਰ ਹੋਣ ਵਾਲਾ ਨਹੀਂ ਹੈ।

ਉਹਨਾਂ ਕਿਹਾ ਕਿ ਅੱਜ ਹਰੇਕ ਕਿਸਾਨ ਇਹ ਮੰਨਦਾ ਹੈ ਕਿ ਖੇਤੀਬਾੜੀ ਲਾਹੇਵੰਦ ਧੰਦਾ ਨਹੀਂ ਹੈ, ਇਸ ਨਾਲ ਪਰਿਵਾਰ ਦਾ ਗੁਜਾਰਾ ਤਾਂ ਹੋ ਰਿਹਾ ਹੈ ਪਰ ਸਾਡੇ ਬੱਚਿਆਂ ਦੇ ਚਾਅ ਪੂਰੇ ਕਰਨ ਜਿੰਨ੍ਹੀ ਆਮਦਨ ਇਸਤੋਂ ਨਹੀਂ ਹੋ ਰਹੀ। ਹਰ ਪਰਿਵਾਰ ਚਾਹੁੰਦਾ ਹੈ ਕਿ ਉਸਦੇ ਬੱਚੇ ਨੂੰ ਖੇਤੀ ਤੋਂ ਬਿਨ੍ਹਾਂ ਹੋਰ ਕੰਮ ਮਿਲੇ, ਪਰ ਇਹ ਸਭ ਕੁਝ ਤਾਂ ਹੀ ਸੰਭਵ ਹੈ ਜੇਕਰ ਨਵੇਂ ਉਦਯੋਗ ਲੱਗਣ ਅਤੇ ਵਪਾਰ ਵਧੇ। ਉਹਨਾਂ ਕਿਹਾ ਕਿ ਇਹ ਡੀਲ ਇਸੇ ਦਿਸ਼ਾ ਵਿਚ ਚੁੱਕਿਆ ਗਿਆ ਕਦਮ ਹੈ ਅਤੇ ਇਸ ਰਾਹੀਂ ਸਾਡੀ ਉਦਯੋਗ ਅਤੇ ਵਣਜ ਦੀ ਪਹੁੰਚ ਅਮਰੀਕਾ ਦੀ 30 ਟ੍ਰਿਲੀਅਨ ਡਾਲਰ ਦੀ ਅਰਥ ਵਿਵਸਥਾ ਤੱਕ ਹੋ ਸਕੇਗੀ। ਉਦਯੋਗ ਤੇ ਵਪਾਰ ਵਧੇਗਾ ਤਾਂ ਸਾਡੇ ਨੌਜਵਾਨਾਂ ਲਈ ਰੋਜਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।

ਕਿਸਾਨ ਧਿਰਾਂ ਨੂੰ ਸੱਦਾ ਦਿੰਦਿਆਂ ਉਹਨਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਸੰਗਠਨ ਨੂੰ ਲੱਗਦਾ ਹੈ ਕਿ ਇਸ ਨਾਲ ਪੰਜਾਬ ਦੇ ਕਿਸਾਨਾਂ ਤੇ ਅਸਰ ਹੋਣ ਵਾਲਾ ਹੈ ਤਾਂ ਇਸ ਸਬੰਧੀ ਗੱਲਬਾਤ ਕਰਨ, ਸਾਡੇ ਦਰਵਾਜੇ ਗੱਲਬਾਤ ਲਈ ਖੁੱਲ੍ਹੇ ਹਨ। ਉਨ੍ਹਾਂ ਕਿਹਾ ਕਿ ਅੰਦੋਲਣ ਤਾਂ ਗੱਲਬਾਤ ਦਾ ਰਾਹ ਬੰਦ ਹੋਣ ਤੋਂ ਬਾਅਦ ਕੀਤਾ ਜਾਂਦਾ ਹੈ। ਉਹਨਾਂ ਕਿਹਾ ਕਿ ਇਸ ਸਮੇਂ ਪੰਜਾਬ ਵਿਚ ਖੇਤੀਬਾੜੀ ਪਾਲਸੀ ਲਾਗੂ ਕੀਤੇ ਜਾਣ ਦੀ ਜਰੂਰਤ ਹੈ। ਇਸ ਲਈ ਇਕ ਸਾਲ ਪਹਿਲਾਂ ਕਿਸਾਨਾਂ ਨੇ ਧਰਨਾ ਵੀ ਲਾਇਆ ਸੀ, ਪਰ ਇਹ ਅੱਜ ਤੱਕ ਇਹ ਲਾਗੂ ਨਹੀਂ ਹੋਈ।

ਉਹਨਾਂ ਕਿਹਾ ਕਿ ਰਾਜ ਵਿਚ ਅਮਨ ਕਾਨੂੰਨ ਦੀ ਸਥਿਤੀ ਅੱਤ ਦਰਜੇ ਦੀ ਮਾੜੀ ਹੋ ਚੁੱਕੀ ਹੈ। ਨਸ਼ੇ ਸਾਡੀ ਅਗਲੀ ਪੀੜ੍ਹੀ ਤਬਾਹ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਅੰਦੋਲਣ ਕਰਨਾ ਹੈ ਤਾਂ ਇੰਨ੍ਹਾਂ ਮੁੱਦਿਆਂ ਤੇ ਕੀਤਾ ਜਾਵੇ ਨਾ ਕਿ ਉਸ ਮੁੱਦੇ ਤੇ ਜੋ ਮੁੱਦਾ ਹੈ ਹੀ ਨਹੀਂ, ਕਿਉਂਕਿ ਇਸ ਡੀਲ ਵਿਚ ਪੰਜਾਬ ਵਿਰੋਧੀ ਕੁਝ ਵੀ ਨਹੀਂ ਹੈ ਅਤੇ ਇਕ ਕਿਸਾਨ ਹੋਣ ਦੇ ਨਾਤੇ ਉਹ ਦਾਅਵੇ ਨਾਲ ਇਹ ਗੱਲ ਆਖ ਰਹੇ ਹਨ।

ਇਸ ਮੌਕੇ ਮੋਗਾ ਵਿਚ ਪ੍ਰਵਾਸੀ ਮਜਦੂਰ ਤੇ ਗੋਲੀਬਾਰੀ ਦੀ ਵਾਰਦਾਤ ਦੀ ਨਿਖੇਧੀ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਕਾਰੋਬਾਰੀਆਂ ਨੂੰ ਇਸ ਤਰ੍ਹਾਂ ਦੇ ਹਾਲਾਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਅਤੇ ਹੁਣ ਮਜਦੂਰਾਂ ਤੱਕ ਨੂੰ ਨਿਸ਼ਾਨਾਂ ਬਣਾਇਆ ਜਾ ਰਿਹਾ ਹੈ। ਸੂਬਾ ਸਰਕਾਰ ਨੇ ਨੀਂਦ ਵਿਚੋਂ ਜਾਗਣ ਲਈ ਆਖਦਿਆਂ ਉਹਨਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਸਮਾਜ ਵਿਚ ਤ੍ਰੇੜਾਂ ਪਾਉਣ ਵਾਲੀਆਂ ਕਾਰਵਾਈਆਂ ਨੂੰ ਸਖ਼ਤੀ ਨਾਲ ਰੋਕਿਆ ਜਾਣਾ ਚਾਹੀਦਾ ਹੈ ਕਿਉਂਕਿ ਇਹ ਗੁਰੂ ਸਾਹਿਬਾਨ ਵੱਲੋਂ ਵਿਖਾਏ ਫਲਸਫੇ ਦੇ ਵੀ ਖਿਲਾਫ ਹੈ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending