Mohali
ਐਸ ਸੀ ਬੀ ਸੀ ਅਧਿਆਪਕ ਯੂਨੀਅਨ ਪੰਜਾਬ ਵਲੋਂ ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨਾਲ ਮੀਟਿੰਗ
ਐਸ ਏ ਐਸ ਨਗਰ, 12 ਫਰਵਰੀ (ਸ.ਬ.) ਐਸ ਸੀ/ਬੀ ਸੀ ਅਧਿਆਪਕ ਯੂਨੀਅਨ ਪੰਜਾਬ ਦੀ ਮੀਟਿੰਗ ਸਟੇਟ ਪ੍ਰਧਾਨ ਕ੍ਰਿਸ਼ਨ ਸਿੰਘ ਦੁੱਗਾਂ ਦੀ ਅਗਵਾਈ ਵਿੱਚ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨਾਲ ਪੰਜਾਬ ਭਵਨ ਵਿਖੇ ਹੋਈ। ਮੀਟਿੰਗ ਵਿੱਚ ਵਿਦਿਆਰਥੀਆਂ ਨੂੰ ਸਾਰੇ ਵਿਸ਼ਿਆਂ ਦੀਆਂ ਪਾਠ ਪੁਸਤਕਾਂ ਸ਼ੈਸ਼ਨ ਦੇ ਸ਼ੁਰੂ ਵਿੱਚ 15 ਅਪ੍ਰੈਲ ਤੱਕ ਦੇਣ, ਵੱਖ-ਵੱਖ ਵਜ਼ੀਫਿਆਂ ਦੀ ਦਰ ਜਮਾਤ ਵਾਰ ਇਕ ਸਮਾਨ ਕਰਨ, ਮੈਰੀਟੋਰੀਅਸ ਵਜੀਫੇ ਨੂੰ ਹਾਜਰੀ ਵਜੀਫਿਆਂ ਤੋਂ ਵੱਖਰਾ ਦੇਣ, ਵਜ਼ੀਫੇ ਦੀ ਦਰ ਵਿੱਚ ਸਨਮਾਨਜਨਕ ਵਾਧਾ ਕਰਨ, ਵਜ਼ੀਫੇ ਅਪਲਾਈ ਕਰਨ ਸਮੇਂ ਆਮਦਨ ਸਰਟੀਫਿਕੇਟ ਦੀ ਥਾਂ ਸਵੈ ਘੋਸ਼ਣਾ ਸਵਿਕਾਰ ਕਰਨ, ਆਬਾਦੀ ਅਨੁਸਾਰ ਰਾਖਵਾਂਕਰਣ ਦੇਣ, ਸਿੱਧੀ ਭਰਤੀ ਤੇ ਤਰੱਕੀਆਂ ਵਿੱਚ ਰਾਖਵਾਂਕਰਨ ਨੀਤੀ ਨੂੰ ਸਹੀ ਰੂਪ ਵਿੱਚ ਲਾਗੂ ਕਰਨ, ਵੱਖ ਵੱਖ ਵਿਭਾਗਾਂ ਵਿੱਚ ਰੋਸਟਰ ਰਜਿਸਟਰਾਂ ਨੂੰ ਠੀਕ ਤਿਆਰ ਕਰਨ, ਓਪਨ ਮੈਰਿਟ ਵਿੱਚ ਆਏ ਰਿਜ਼ਰਵ ਸ਼੍ਰੇਣੀਆਂ ਦੇ ਉਮੀਦਵਾਰਾਂ ਨੂੰ ਓਪਨ ਵਿੱਚ ਦਰਜ ਕਰਨ, ਸੀਨੀਆਰਤਾ ਕਮ ਮੈਰਿਟ ਨੂੰ ਸਹੀ ਰੂਪ ਵਿੱਚ ਲਾਗੂ ਕਰਕੇ ਰਿਜ਼ਰਵੇਸ਼ਨ ਦੇਣ, ਆਰ ਕੇ ਸੱਭਰਵਾਲ ਜਜਮੈਂਟ ਦੀ ਅਣਦੇਖੀ ਕਰਕੇ ਗਲਤ ਰੋਸਟਰ ਰਜਿਸਟਰਾਂ ਨੂੰ ਤਿਆਰ ਕਰਨ ਤੇ ਪ੍ਰਵਾਨ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਬਣਦੀ ਕਾਨੂੰਨੀ ਤੇ ਵਿਭਾਗੀ ਕਾਰਵਾਈ ਕਰਨ, ਜਾਤੀ ਆਧਾਰਿਤ ਸਕੂਲ਼ਾਂ, ਮੁਹੱਲਿਆਂ ਤੇ ਪਿੰਡਾਂ ਦੇ ਨਾਂ ਸਨਮਾਨਜਨਕ ਰੱਖਣ, ਵੱਖ ਵੱਖ ਵਿਭਾਗਾਂ ਵਿੱਚ ਪਏ ਬੈਕਲਾਗ ਨੂੰ ਵਿਸ਼ੇਸ਼ ਮੁਹਿੰਮ ਰਾਹੀਂ ਭਰਨ, ਖਾਲੀ ਦਰਜਾ ਚਾਰ ਪੋਸਟਾਂ ਰੈਗੂਲਰ ਤੌਰ ਤੇ ਭਰਨ, ਸਕੂਲ ਅਧਿਆਪਕਾਂ ਦੀਆਂ ਗੈਰ ਵਿਦਿਅਕ ਕੰਮਾਂ ਵਿੱਚ ਡਿਊਟੀਆਂ ਲਾਉਣੀਆ ਬੰਦ ਕਰਨ, ਸੀ ਡਬਲਯੂ ਪੀ 10675 ਅਨੁਸਾਰ ਵੱਖ ਵੱਖ ਭਰਤੀਆਂ ਦਾ ਰਿਵਿਊ ਕਰਕੇ ਰਿਜ਼ਰਵ ਸ਼੍ਰੇਣੀਆਂ ਦੇ ਉਮੀਦਵਾਰਾਂ ਨੂੰ ਇਨਸਾਫ਼ ਦੇਣ, ਜਾਅਲੀ ਜਾਤੀ ਸਰਟੀਫਿਕੇਟ ਰੱਦ ਕਰਨ, ਰੱਦ ਕੀਤੇ ਗਏ ਸਰਟੀਫਿਕੇਟ ਵਾਲੇ ਕਰਮਚਾਰੀਆਂ ਤੇ ਵਿਭਾਗੀ ਕਾਰਵਾਈ ਅਮਲ ਲਿਆਉਣ ਲਈ ਵਿਭਾਗਾਂ ਨੂੰ ਪੱਤਰ ਜਾਰੀ ਕਰਕੇ ਸਮਾਂ-ਬੱਧ ਕਾਰਵਾਈ ਕਰਨ ਦੀ ਮੰਗ ਕੀਤੀ ਗਈ।
ਆਗੂਆਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਵਿਭਾਗ ਦੇ ਮੰਤਰੀ ਤੇ ਅਧਿਕਾਰੀਆਂ ਨੇ ਸਾਰੇ ਹੀ ਮੁੱਦਿਆਂ ਨੂੰ ਕਮੇਟੀ ਬਣਾ ਕੇ ਸਮਾਂ-ਬੱਧ ਹੱਲ ਕਰਨ ਦਾ ਪੂਰਨ ਵਿਸ਼ਵਾਸ ਦਵਾਇਆ।
ਮੀਟਿੰਗ ਦੌਰਾਨ ਵੈੱਲਫੇਅਰ ਵਿਭਾਗ ਦੇ ਸਕੱਤਰ ਵੀ ਕੇ ਮੀਣਾ, ਡਾਇਰੈਕਟਰ ਵਿੰਮੀ ਖੁੱਲਰ, ਸਿੱਖਿਆ ਵਿਭਾਗ ਦੇ ਵਿਸ਼ੇਸ਼ ਸਕੱਤਰ ਸ੍ਰੀ ਅਰਵਿੰਦ, ਡਾਇਰੈਕਟਰ ਸਕੂਲ ਸਿਖਿਆ ਸੈਕੰਡਰੀ ਸ ਗੁਰਿੰਦਰ ਸਿੰਘ ਸੋਢੀ, ਅਸਿਸਟੈਂਟ ਡਾਇਰੈਕਟਰ ਸੁਸ਼ੀਲ ਨਾਥ, ਗੁਰਜੋਤ ਸਿੰਘ, ਸ੍ਰੀ ਸੰਜੀਵ ਮੰਨਣ, ਸ.ਸੁੱਖ ਸਾਗਰ ਸਿੰਘ, ਸੁਪਰਡੈਂਟ ਰਮਨਜੀਤ ਕੌਰ, ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਟਿਆਲਾ ਸ਼ਾਲੂ ਮਹਿਰਾ ਤੇ ਹੋਰ ਅਧਿਕਾਰੀ ਅਤੇ ਯੂਨੀਅਨ ਦੇ ਮੀਟਿੰਗ ਵਿੱਚ ਜਨਰਲ ਸਕੱਤਰ ਲਛਮਣ ਸਿੰਘ ਨਬੀਪੁਰ, ਸਕੱਤਰ ਜਨਰਲ ਬਲਵਿੰਦਰ ਸਿੰਘ ਲਤਾਲਾ, ਵਿੱਤ ਸਕੱਤਰ ਗੁਰਪ੍ਰੀਤ ਸਿੰਘ ਗੁਰੂ, ਸੀਨੀਅਰ ਮੀਤ ਪ੍ਰਧਾਨ ਵੀਰ ਸਿੰਘ ਮੋਗਾ ਸੀਨੀਅਰ ਮੀਤ ਪ੍ਰਧਾਨ ਪਰਵਿੰਦਰ ਭਾਰਤੀ ਸਕੱਤਰ ਸੁਖਪਾਲ ਬਕਰਾਹਾ, ਕੰਵਲਜੀਤ ਭਵਾਨੀਗੜ, ਹਰਵਿੰਦਰ ਮਾਰਸ਼ਲ, ਹੈਪੀ ਸਿੰਘ ਮੋਗਾ, ਪਰਮਜੀਤ ਸਿੰਘ ਲੁਧਿਆਣਾ, ਹਰਜਿੰਦਰ ਅਰਜ਼, ਬਲਜੀਤ ਸਿੰਘ, ਮਨਪ੍ਰੀਤ ਸਿੰਘ ਰੂਪਨਗਰ, ਲੈਕ ਹਰਬਿਲਾਸ ਬੰਗਾ ਤੇ ਹੋਰ ਆਗੂ ਸਾਥੀ ਸ਼ਾਮਿਲ ਹੋਏ।
Mohali
ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ
ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।
ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।
ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।
Mohali
ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ
ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ
ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।
ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।
Mohali
ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ
4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ
ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।
ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
-
International1 month agoਸ਼੍ਰੀਲੰਕਾ ਵਿੱਚ ਭਾਰੀ ਮੀਂਹ ਅਤੇ ਹੜ੍ਹ ਕਾਰਨ ਜ਼ਮੀਨ ਖਿਸਕੀ, 7 ਵਿਅਕਤੀਆਂ ਦੀ ਮੌਤ
-
Editorial2 months agoਪੰਥਕ ਜਥੇਬੰਦੀਆਂ ਵਿੱਚ ਏਕਤਾ ਅਜੇ ਦੁੂਰ ਦੀ ਗੱਲ
-
International1 month agoਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਸ਼ਾਕਿਬ ਅਲ ਹਸਨ ਦੇ ਘਰ ਤੇ ਪੈਟਰੋਲ ਬੰਬ ਨਾਲ ਹਮਲਾ
-
International1 month agoਸਾਊਦੀ ਅਰਬ ਵਿੱਚ ਸੋਫਾ ਫੈਕਟਰੀ ਨੂੰ ਅੱਗ ਲੱਗਣ ਕਾਰਨ 16 ਬੰਗਲਾਦੇਸ਼ੀ ਮਜ਼ਦੂਰਾਂ ਦੀ ਮੌਤ
-
International2 months agoਸਪੇਨ ਵਿੱਚ ਜਬਰਦਸਤੀ ਦਾਖਿਲ ਹੋਏ ਹਜ਼ਾਰਾਂ ਪ੍ਰਵਾਸੀ, ਕਈ ਵਿਅਕਤੀਆਂ ਦੀ ਮੌਤ
-
International2 months agoਇਥੋਪੀਆ ਵਿੱਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕੀ, 14 ਵਿਅਕਤੀਆਂ ਦੀ ਮੌਤ
-
National1 month agoਬੱਸ ਬੇਕਾਬੂ ਹੋ ਕੇ ਸੜਕ ਤੋਂ 100 ਫੁੱਟ ਹੇਠਾਂ ਡਿੱਗੀ, 7 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
Chandigarh1 month agoਸੁਖਬੀਰ ਸਿੰਘ ਬਾਦਲ ਵਲੋਂ ਚੰਡੀਗੜ੍ਹ ਵਿੱਚ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਮੁਲਾਕਾਤ
