Connect with us

Mohali

ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

Published

on

ਐਸ ਏ ਐਸ ਨਗਰ, 12 ਫਰਵਰੀ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਵੱਡੇ ਸਪੁੱਤਰ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਧਾਰਮਿਕ ਸਮਾਗਮ ਵਿੱਚ ਬੀਬੀ ਰਾਜਵਿੰਦਰ ਕੌਰ ਖਾਲਸਾ ਅਤੇ ਸ੍ਰੀ ਅਨੰਦਪੁਰ ਸਾਹਿਬ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਪੁੱਤਰ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿਸਥਾਰ ਸਹਿਤ ਸੁਣਾਇਆ। ਸ਼੍ਰੋਮਣੀ ਪ੍ਰਚਾਰਕ ਭਾਈ ਹਰਵਿੰਦਰ ਸਿੰਘ ਜਵੱਦੀ ਟਕਸਾਲ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸਾਹਿਬਜ਼ਾਦਾ ਅਜੀਤ ਸਿੰਘ ਜੀ ਦੁਆਰਾ ਧਰਮ ਦੀ ਆਜ਼ਾਦੀ ਖਾਤਰ ਛੋਟੀ ਉਮਰੇ ਪ੍ਰਾਪਤ ਕੀਤੀ, ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ। ਭਾਈ ਲਖਵਿੰਦਰ ਸਿੰਘ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।

ਇਸ ਤੋਂ ਇਲਾਵਾ ਭਾਈ ਹਰਵਿੰਦਰ ਸਿੰਘ ਗੁਰਦੁਆਰਾ ਪੰਜ਼ੋਖਰਾ ਸਾਹਿਬ ਜੀ, ਭਾਈ ਗੁਰਵਿੰਦਰ ਸਿੰਘ ਜਗਾਧਰੀ ਵਾਲੇ, ਭਾਈ ਦਵਿੰਦਰ ਸਿੰਘ ਗੁਰਦਆਰਾ ਮੰਜੀ ਸਾਹਿਬ ਅੰਬਾਲਾ, ਬੀਬੀ ਸਿਮਰਨ ਕੌਰ ਲੁਧਿਆਣੇ ਵਾਲੇ, ਬਾਬਾ ਦੀਪ ਸਿੰਘ ਕਵੀਸ਼ਰੀ ਜੱਥਾ, ਸ਼ੇਰੇ ਪੰਜਾਬ ਕਵੀਸ਼ਰੀ ਜੱਥਾ, ਹਰਜੱਸ ਕੀਰਤਨੀ ਜੱਥਾ, ਭਾਈ ਕੁਲਦੀਪ ਸਿੰਘ, ਸੁਖਮਨੀ ਸੇਵਾ ਸੋਸਾਇਟੀ ਦੀਆਂ ਬੀਬੀਆਂ, ਭਾਈ ਅਮਿਤ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਜਰਨੈਲ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਸੰਗਰਾਂਦ ਦੇ ਦਿਹਾੜੇ ਤੇ ਸੰਗਤਾਂ ਨੇ ਪਵਿੱਤਰ ਵਿੱਚ ਇਸ਼ਨਾਨ ਕੀਤਾ। ਜਨਮ ਦਿਹਾੜੇ ਦੇ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending