Mohali
ਵਿਧਾਇਕ ਕੁਲਵੰਤ ਸਿੰਘ ਵੱਲੋਂ ਕੱਚੇ ਮਕਾਨ ਪੱਕੇ ਕਰਨ ਲਈ ਕਰੀਬ ਇੱਕ ਕਰੋੜ ਰੁਪਏ ਦੇ ਮਨਜ਼ੂਰੀ ਪੱਤਰਾਂ ਦੀ ਵੰਡ
18 ਪਰਿਵਾਰਾਂ ਨੂੰ ਰੰਗਲੇ ਪੰਜਾਬ ਅਤੇ 39 ਪਰਿਵਾਰਾਂ ਨੂੰ ਪੀ ਐਮ ਅਵਾਸ ਯੋਜਨਾ ਤਹਿਤ ਮਿਲਿਆ ਲਾਭ
ਐਸ ਏ ਐਸ ਨਗਰ, 13 ਫ਼ਰਵਰੀ (ਸ.ਬ.) ਹਲਕਾ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਕੱਚੇ ਮਕਾਨ ਪੱਕੇ ਕਰਨ ਲਈ ਅੱਜ ਕਰੀਬ ਇੱਕ ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਲਾਭਪਾਤਰੀ ਪਰਿਵਾਰਾਂ ਨੂੰ ਵੰਡੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਗਰੀਬ ਤੇ ਲੋੜਵੰਦ ਲੋਕਾਂ ਨੂੰ ਮਿਆਰੀ ਸਿੱਖਿਆ, ਚੰਗੀਆਂ ਸਿਹਤ ਸਹੂਲਤਾਂ ਅਤੇ ਸਿਰ ਦੀ ਛੱਤ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਉਨ੍ਹਾਂ ਦੱਸਿਆ ਕਿ ਅੱਜ ਰੰਗਲਾ ਪੰਜਾਬ ਸਕੀਮ ਤਹਿਤ 18 ਪਰਿਵਾਰਾਂ ਨੂੰ 36 ਲੱਖ ਰੁਪਏ ਅਤੇ ਪ੍ਰਧਾਨ ਮੰਤਰੀ ਅਵਾਸ ਯੋਜਨਾ ਤਹਿਤ 39 ਪਰਿਵਾਰਾਂ ਨੂੰ ਲਗਭੱਗ 64 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਦੋਨਾਂ ਯੋਜਨਾਵਾਂ ਤਹਿਤ ਕੁੱਲ ਰਕਮ ਕਰੀਬ ਇੱਕ ਕਰੋੜ ਰੁਪਏ ਬਣਦੀ ਹੈ। ਉਹਨਾਂ ਦੱਸਿਆ ਕਿ ਰੰਗਲਾ ਪੰਜਾਬ ਸਕੀਮ ਅਧੀਨ ਮੁਹਾਲੀ ਹਲਕੇ ਦੇ 32 ਲੋੜਵੰਦ ਪਰਿਵਾਰਾਂ ਨੂੰ ਕੱਚੇ ਮਕਾਨ ਪੱਕੇ ਕਰਨ ਲਈ ਵਿੱਤੀ ਸਹਾਇਤਾ ਦਿੱਤੀ ਜਾਵੇਗੀ, ਜਿਸ ਵਿੱਚੋਂ 18 ਪਰਿਵਾਰਾਂ ਨੂੰ 2-2 ਲੱਖ ਰੁਪਏ ਦੇ ਮਨਜ਼ੂਰੀ ਪੱਤਰ ਅੱਜ ਜਾਰੀ ਕੀਤੇ ਗਏ ਹਨ। ਬਾਕੀ ਰਹਿੰਦੇ 14 ਪਰਿਵਾਰਾਂ ਨੂੰ ਵੀ ਜਲਦ ਹੀ ਇਹ ਸਹਾਇਤਾ ਮੁਹੱਈਆ ਕਰਵਾ ਦਿੱਤੀ ਜਾਵੇਗੀ। ਇਹ ਰਕਮ ਪੰਚਾਇਤ ਦੇ ਖਾਤਿਆਂ ਵਿੱਚ ਤਬਦੀਲ ਕੀਤੀ ਜਾਵੇਗੀ ਅਤੇ ਮਕਾਨਾਂ ਦੀ ਉਸਾਰੀ ਬੀ.ਡੀ.ਪੀ.ਓ. ਦਫ਼ਤਰ ਦੀ ਦੇਖ-ਰੇਖ ਹੇਠ ਕਰਵਾਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਬਰਸਾਤ ਕਾਰਨ ਨੁਕਸਾਨੇ ਗਏ 39 ਘਰਾਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਅਵਾਸ ਯੋਜਨਾ ਤਹਿਤ ਮਕਾਨ ਬਣਾਉਣ ਲਈ 1.20 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਹ ਰਕਮ ਤਿੰਨ ਕਿਸ਼ਤਾਂ ਵਿੱਚ ਦਿੱਤੀ ਜਾਵੇਗੀ-ਮਕਾਨ ਸ਼ੁਰੂ ਹੋਣ ਤੇ 70 ਹਜ਼ਾਰ ਰੁਪਏ, ਪਲਿੰਥ ਲੈਵਲ ਤੇ ਪਹੁੰਚਣ ਤੇ 40 ਹਜ਼ਾਰ ਰੁਪਏ ਅਤੇ ਲੈਂਟਰ ਪੈਣ ਤੋਂ ਬਾਅਦ 10 ਹਜ਼ਾਰ ਰੁਪਏ। ਇਸ ਤੋਂ ਇਲਾਵਾ ਲਾਭਪਾਤਰੀਆਂ ਨੂੰ ਮਕਾਨ ਬਣਾਉਣ ਲਈ ਮਨਰੇਗਾ ਤਹਿਤ 90 ਦਿਨ ਦੀ ਮਜ਼ਦੂਰੀ (ਕੁੱਲ 31,140 ਰੁਪਏ ਪ੍ਰਤੀ ਮਕਾਨ) ਵੀ ਦਿੱਤੀ ਜਾਵੇਗੀ। ਜਿਨ੍ਹਾਂ ਘਰਾਂ ਵਿੱਚ ਪਹਿਲਾਂ ਪਖ਼ਾਨੇ (ਟਾਇਲਟ) ਨਹੀਂ ਹਨ ਜਾਂ ਪਹਿਲਾਂ ਇਸ ਲਈ ਕੋਈ ਵਿੱਤੀ ਸਹਾਇਤਾ ਨਹੀਂ ਲਈ ਗਈ, ਉਨ੍ਹਾਂ ਪਰਿਵਾਰਾਂ ਨੂੰ ਪਖ਼ਾਨਾ ਬਣਾਉਣ ਲਈ ਵੱਖਰੇ ਤੌਰ ਤੇ 12 ਹਜ਼ਾਰ ਰੁਪਏ ਮਨਰੇਗਾ ਤਹਿਤ ਪ੍ਰਦਾਨ ਕੀਤੇ ਜਾਣਗੇ।
ਇਸ ਮੌਕੇ ਧਨਵੰਤ ਸਿੰਘ ਰੰਧਾਵਾ ਬੀ.ਡੀ.ਪੀ.ਓ. ਮੁਹਾਲੀ,ਪਰਮਜੀਤ ਸਿੰਘ, ਕੁਲਦੀਪ ਸਿੰਘ ਸਮਾਣਾ, ਅਵਤਾਰ ਸਿੰਘ ਮੌਲੀ, ਕੁਲਬੀਰ ਸਿੰਘ ਸਰਪੰਚ ਮਨੌਲੀ, ਨਰਿੰਦਰ ਸਿੰਘ ਸਰਪੰਚ ਸੈਦਪੁਰ, ਧਰਮਪ੍ਰੀਤ ਸਿੰਘ ਪੰਚ ਮੌਜਪੁਰ, ਬਲਕਾਰ ਸਿੰਘ ਸਰਪੰਚ ਸੁੱਖਗੜ੍ਹ, ਗੁਰਮੁੱਖ ਗਿਰ ਸਰਪੰਚ ਸ਼ਾਮਪੁਰ, ਕਰਮਾ ਪੁਰੀ ਸਰਪੰਚ ਗੋਬਿੰਦਗੜ੍ਹ, ਰਜਿੰਦਰ ਸਿੰਘ ਸਰਪੰਚ ਸਿਆਊ, ਕਰਮਜੀਤ ਬਿੱਟੂ ਸਰਪੰਚ ਝਿਊਰਹੇੜੀ, ਸੁਖਵਿੰਦਰ ਸਿੰਘ ਸਰਪੰਚ ਬਾਕਰਪੁਰ, ਗੌਰਵ ਕੁਮਾਰ ਸਰਪੰਚ ਸੰਭਾਲਕੀ, ਹਰਵਿੰਦਰ ਸਿੰਘ ਸਰਪੰਚ ਝਾਂਮਪੁਰ, ਹਰਪਾਲ ਸਿੰਘ ਸਰਪੰਚ ਤੜੌਲੀ, ਤਰਲੋਚਨ ਸਿੰਘ ਤੋਚੀ ਸਰਪੰਚ ਕੈਲੋਂ, ਸਤਨਾਮ ਸਿੰਘ ਸਰਪੰਚ ਗੀਗਾ ਮਾਜਰਾ ਮੌਜੂਦ ਸਨ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Chandigarh2 months ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh2 months agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International2 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
