Connect with us

Mohali

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ

Published

on

ਸਰਕਾਰੀ, ਨਿੱਜੀ ਇਮਾਰਤਾਂ ਤੇ ਚੜ੍ਹਕੇ ਅਤੇ ਇਨ੍ਹਾਂ ਦੇ ਆਲੇ ਦੁਆਲੇ ਧਰਨੇ/ਰੈਲੀਆਂ ਕਰਨ, ਜ਼ਿਲ੍ਹੇ ਵਿੱਚ ਕਿਸੇ ਕਿਸਮ ਦੇ ਵਿਖਾਵੇ ਕਰਨ, ਨਾਅਰੇ ਲਾਉਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ, ਰੈਲੀਆਂ ਕਰਨ, ਹਥਿਆਰਾਂ ਦੇ ਜਨਤਕ ਪ੍ਰਦਰਸ਼ਨ, ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਰਹਿੰਦ-ਖੂੰਹਦ ਸੁੱਟਣ ਦੀ ਮਨਾਹੀ, ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਨਜ਼ਦੀਕੀ ਥਾਣੇ ਨੂੰ ਦੇਣਾ ਲਾਜ਼ਮੀ ਕੀਤਾ

ਐਸ ਏ ਐਸ ਨਗਰ, 13 ਫਰਵਰੀ (ਸ.ਬ.) ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਕੋਮਲ ਮਿੱਤਲ ਨੇ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 (46 ਆਫ 2023) ਦੇ ਚੈਪਟਰ 11 (ਅਧੀਨ ਧਾਰਾ 163) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਮਨਾਹੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 11 ਫਰਵਰੀ ਤੋਂ 10 ਅਪ੍ਰੈਲ ਤਕ ਲਈ ਲਾਗੂ ਕੀਤੇ ਗਏ ਹਨ।

ਇਹਨਾਂ ਹੁਕਮਾਂ ਅਨੁਸਾਰ ਜਿਲ੍ਹੇ ਦੀ ਹਦ ਵਿੱਚ ਪੈਂਦੀਆਂ ਸਮੂਹ ਪਾਣੀ ਵਾਲੀਆਂ ਟੈਂਕੀਆਂ, ਟਿਊਬਵੈਲਾਂ, ਟੈਲੀਫੋਨ ਟਾਵਰਾਂ, ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਨ ਅਤੇ ਇਨ੍ਹਾਂ ਦੇ ਆਲੇ-ਦੁਆਲੇ ਧਰਨੇ, ਰੈਲੀਆਂ ਕਰਨ, ਸੜਕਾਂ ਜਾਮ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸੰਬੰਧੀ ਸੀਨੀਅਰ ਕਪਤਾਨ ਪੁਲੀਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਜ਼ਿਲ੍ਹਾ ਮੈਜਿਸਟ੍ਰੇਟ ਐਸ. ਏ.ਐਸ ਨਗਰ ਦੇ ਇਹ ਧਿਆਨ ਵਿਚ ਲਿਆਂਦਾ ਗਿਆ ਸੀ ਕਿ ਵੱਖ-ਵੱਖ ਕਰਮਚਾਰੀ ਯੂਨੀਅਨਾਂ, ਬੇਰੁਜ਼ਗਾਰ ਆਦਿ ਯੂਨੀਅਨ, ਫੈਡਰੇਸ਼ਨਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਜ਼ਿਲ੍ਹੇ ਦੀਆਂ ਵੱਖ-ਵੱਖ ਪਾਣੀ ਵਾਲੀਆਂ ਟੈਂਕੀਆਂ, ਟੈਲੀਫ਼ੋਨ ਟਾਵਰਾਂ ਅਤੇ ਹੋਰ ਸਰਕਾਰੀ, ਨਿੱਜੀ ਇਮਾਰਤਾਂ ਉੱਤੇ ਚੜ੍ਹਕੇ ਅਤੇ ਸੜਕਾਂ ਆਦਿ ਤੇ ਜਾਮ ਲਗਾਕੇ ਧਰਨਾ ਪ੍ਰਦਰਸ਼ਨ ਕੀਤਾ ਜਾਂਦਾ ਹੈ। ਸਬੰਧਤ ਪ੍ਰਦਰਸ਼ਨਕਾਰੀ ਆਪਣੀ ਜ਼ਿੰਦਗੀ ਨੂੰ ਵੀ ਖਤਰੇ ਵਿੱਚ ਪਾਉਂਦੇ ਹਨ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਭੰਗ ਵੀ ਹੋ ਸਕਦੀ ਹੈ। ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ।

ਇਸਦੇ ਨਾਲ ਹੀ ਜ਼ਿਲ੍ਹੇ ਵਿੱਚ ਪੰਜ ਜਾ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਕਿਸੇ ਕਿਸਮ ਦੇ ਵਿਖਾਵੇ, ਨਾਹਰੇ ਲਾਉਣ ਤੇ ਪਾਬੰਦੀ ਲਗਾਈ ਗਈ ਹੈ ਤਾਂ ਜੋ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਿਆ ਜਾ ਸਕੇ। ਇਹ ਹੁਕਮ ਪੈਰਾ ਮਿਲਟਰੀ ਫੋਰਸ, ਮਿਲਟਰੀ ਫੋਰਸ, ਸਰਕਾਰੀ ਡਿਊਟੀ ਤੇ ਤਾਇਨਾਤ ਅਧਿਕਾਰੀਆਂ, ਕਰਮਚਾਰੀਆਂ, ਵਿਆਹ ਸ਼ਾਦੀਆ, ਧਾਰਮਿਕ ਰਸਮਾਂ, ਸਰਕਾਰੀ ਫੰਕਸ਼ਨਾਂ ਅਤੇ ਮ੍ਰਿਤਕਾਂ ਦੇ ਸੰਸਕਾਰ ਤੇ ਲਾਗੂ ਨਹੀਂ ਹੋਵੇਗਾ।

ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਕਈ ਵਾਰ ਰਾਜਨੀਤਿਕ ਜਥੇਬੰਦੀਆਂ, ਯੂਨੀਅਨਾਂ ਆਦਿ ਵੱਲੋਂ ਆਪਣੀਆਂ ਮੰਗਾਂ ਸਬੰਧੀ ਧਰਨੇ ਪ੍ਰਦਰਸ਼ਨ ਆਦਿ ਕੀਤੇ ਜਾਦੇ ਹਨ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਖਰਾਬ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ ਅਤੇ ਆਮ ਜਨਤਾ ਦੀ ਜਾਨ ਮਾਲ ਅਤੇ ਪਬਲਿਕ ਪ੍ਰਾਪਰਟੀ ਨੂੰ ਵੀ ਨੁਕਸਾਨ ਹੋ ਸਕਦਾ ਹੈ। ਇਸ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ।

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ-ਨਾਲ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ਤੇ ਵੀ ਮੁਕੰਮਲ ਪਾਬੰਦੀ ਰਹੇਗੀ। ਇਸ ਤੋਂ ਇਲਾਵਾ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ਦੀ ਪੂਰਨ ਮਨਾਹੀ ਹੋਵੇਗੀ ਅਤੇ ਕਿਸੇ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ਤੇ ਵੀ ਪਾਬੰਦੀ ਲਾਗੂ ਰਹੇਗੀ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜੇਕਰ ਕੋਈ ਵੀ ਆਮ ਅਤੇ ਖਾਸ, ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਚਾਰਦੀਵਾਰੀ ਦੇ ਅੰਦਰ ਅਤੇ ਚਾਰਦੀਵਾਰੀ ਦੇ ਬਾਹਰ 100 ਮੀਟਰ ਤੱਕ ਦੇ ਘੇਰੇ ਵਿੱਚ ਧਰਨੇ ਅਤੇ ਰੈਲੀਆਂ ਕਰਨ ਉਤੇ ਪੂਰਨ ਤੌਰ ਉਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਮੈਮੋਰੰਡਮ ਵਗੈਰਾ ਦੇਣ ਲਈ ਪੰਜ ਵਿਅਕਤੀਆਂ ਤੋਂ ਘੱਟ ਗਿਣਤੀ ਵਿੱਚ ਵਿਅਕਤੀਆਂ ਦੇ ਇਸ ਚਾਰਦੀਵਾਰੀ ਦੇ ਮੁੱਖ ਗੇਟ ਵਿੱਚੋਂ ਲੰਘ ਕੇ ਇਸ ਦਫਤਰ ਵਿੱਚ ਆਉਣ ਉਤੇ ਕੋਈ ਪਾਬੰਦੀ ਨਹੀਂ ਹੋਵੇਗੀ।

ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਆਮ ਜਨਤਾ, ਰਾਜਸੀ ਪਾਰਟੀਆਂ ਅਤੇ ਕਰਮਚਾਰੀ ਸੰਗਠਨਾਂ ਆਦਿ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ 76, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਬਿਲਡਿੰਗ ਦੇ ਆਲੇ ਦੁਆਲੇ ਰੈਲੀਆਂ ਧਰਨੇ ਕੀਤੇ ਜਾਂਦੇ ਹਨ, ਜਿਸ ਨਾਲ ਦਫ਼ਤਰ ਵਿੱਚ ਕੰਮ ਕਰਦੇ ਕਰਮਚਾਰੀਆਂ ਅਤੇ ਆਮ ਜਨਤਾ ਨੂੰ ਦਫ਼ਤਰ ਵਿੱਚ ਆਉਣ ਵਿੱਚ ਮੁਸ਼ਕਲ ਪੇਸ਼ ਆਉਂਦੀ ਹੈ। ਇਸ ਤੋਂ ਇਲਾਵਾ ਅਜਿਹਾ ਕਰਨ ਨਾਲ ਬਿਲਡਿੰਗ ਨੂੰ ਨੁਕਸਾਨ ਵੀ ਪਹੁੰਚ ਸਕਦਾ ਹੈ, ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਵੀ ਭੰਗ ਹੋ ਸਕਦੀ ਹੈ। ਇਸ ਸਥਿਤੀ ਦੇ ਮੱਦੇ ਨਜ਼ਰ ਇਨ੍ਹਾਂ ਕਾਰਵਾਈਆਂ ਨੂੰ ਰੋਕਣ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ।

ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ ਦੇ ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ (ਜ਼ਿਲ੍ਹੇ ਦੀ ਹਦੂਦ ਅੰਦਰ) ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਇਸ ਦੀ ਰਹਿੰਦ-ਖੂੰਹਦ ਨੂੰ ਸੁੱਟਣ ਤੇ ਪੂਰਨ ਤੌਰ ਉਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਹਵਾਈ ਜਹਾਜ਼ਾਂ ਨਾਲ ਕੋਈ ਹਾਦਸਾ ਨਾ ਵਾਪਰੇ ਅਤੇ ਕੋਈ ਜਾਨੀ-ਮਾਲੀ ਨੁਕਸਾਨ ਨਾ ਹੋਵੇ।

ਜ਼ਿਲ੍ਹਾ ਮੈਜਿਸਟਰੇਟ ਵਲੋਂ ਇਹ ਵੀ ਹੁਕਮ ਜਾਰੀ ਕੀਤੇ ਗਏ ਹਨ ਕਿ ਜ਼ਿਲ੍ਹੇ ਦੀ ਹੱਦ ਅੰਦਰ ਸਥਿਤ ਮਿਊਂਸਪਲ ਕੌਂਸਲਾਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਕੋਈ ਵੀ ਵਿਅਕਤੀ ਆਪਣੇ ਘਰ ਵਿੱਚ ਜਦੋਂ ਕਿਰਾਏਦਾਰ, ਨੌਕਰ, ਪੇਇੰਗ ਗੈਸਟ ਰੱਖੇਗਾ ਤਾਂ ਉਹ ਉਸ ਦਾ ਪੂਰਾ ਵੇਰਵਾ, ਇੱਕ ਹਫ਼ਤੇ ਦੇ ਵਿੱਚ-ਵਿੱਚ ਨੇੜਲੇ ਪੁਲੀਸ ਥਾਣੇ ਨੂੰ ਦੇਣਾ ਯਕੀਨੀ ਬਣਾਏਗਾ। ਇਹ ਹੁਕਮ ਉਨ੍ਹਾਂ ਤੇ ਵੀ ਲਾਗੂ ਹੋਵੇਗਾ, ਜਿਨ੍ਹਾਂ ਨੇ ਪਹਿਲਾਂ ਤੋਂ ਹੀ ਰੱਖੇ ਹੋਏ ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਵੇਰਵਾ ਹਾਲਾਂ ਤੱਕ ਪੁਲੀਸ ਨੂੰ ਨਹੀਂ ਦਿੱਤਾ ਹੈ।

ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਵਿੱਚ ਦੂਜੇ ਰਾਜਾਂ ਅਤੇ ਬਾਹਰਲੇ ਜ਼ਿਲ੍ਹਿਆਂ ਤੋਂ ਬਹੁਤ ਸਾਰੇ ਲੋਕ ਨੌਕਰੀ, ਕੰਮ ਕਾਰ ਵਗੈਰਾ ਕਰਨ ਲਈ ਆਉਂਦੇ ਹਨ। ਇਸ ਤੋਂ ਇਲਾਵਾ ਹੋਰ ਵਿਦਿਅਕ ਅਦਾਰਿਆਂ, ਸੰਸਥਾਵਾਂ ਵਿੱਚ ਪੜ੍ਹਾਈ ਲਈ ਦੂਜੇ ਰਾਜਾਂ ਤੋਂ ਵਿਦਿਆਰਥੀ, ਵੱਖ-ਵੱਖ ਕਿੱਤਿਆਂਨਾਲ ਸਬੰਧਤ ਵਿਅਕਤੀ ਬਤੌਰ ਪੇਇੰਗ ਗੈਸਟ ਰਹਿੰਦੇ ਹਨ ਅਤੇ ਕਾਲ ਸੈਂਟਰਾਂ ਵਿੱਚ ਸਰਵਿਸ ਕਰ ਰਹੇ ਕਰਮਚਾਰੀ ਵੀ ਕਿਰਾਏ ਤੇ ਰਹਿ ਰਹੇ ਹਨ। ਇਨ੍ਹਾਂ ਵਿੱਚੋਂ ਕਈ ਵਿਅਕਤੀ ਨਸ਼ੇ, ਅਸਮਾਜਿਕ ਅਤੇ ਅਪਰਾਧਿਕ ਪਿਛੋਕੜ ਦੇ ਹੁੰਦੇ ਹਨ ਅਤੇ ਕਿਰਾਏ ਵਾਲੀਆਂ ਥਾਂਵਾਂ ਅਤੇ ਜਨਤਕ ਸਥਾਨਾਂ ਤੇ ਹੁੜਦੰਗ ਮਚਾਉਂਦੇ ਹਨ। ਮਕਾਨ ਮਾਲਕਾਂ ਵੱਲੋਂ ਇਨ੍ਹਾਂ ਕਿਰਾਏਦਾਰਾਂ ਦੀ ਸੂਚਨਾ ਪੁਲੀਸ ਕੋਲ ਦਰਜ ਨਹੀਂ ਕਰਵਾਈ ਜਾਂਦੀ, ਜਿਸ ਕਰਕੇ ਅਮਨ ਤੇ ਕਾਨੂੰਨ ਦੀ ਸਥਿਤੀ ਦੇ ਭੰਗ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ।

ਇਹ ਤਮਾਮ ਹੁਕਮ 11 ਫਰਵਰੀ ਤੋਂ 10 ਅਪ੍ਰੈਲ ਤੱਕ ਲਾਗੂ ਰਹਿਣਗੇ।

Mohali

ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।

ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।

Continue Reading

Mohali

ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ

Published

on

By

ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ

Published

on

By

4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।

ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending