Punjab
ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ : ਭਗਵੰਤ ਸਿੰਘ ਮਾਨ
ਮੁੱਖ ਮੰਤਰੀ ਵੱਲੋਂ ਮੋਗਾ ਰੈਲੀ ਦੌਰਾਨ ਨਸ਼ਿਆਂ ਵਿਰੁੱਧ ਜੰਗ ਤੇਜ ਕਰਨ ਦਾ ਸੱਦਾ
ਮੋਗਾ, 16 ਫਰਵਰੀ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਜੰਗ ਨੂੰ ਤੇਜ਼ ਕਰਨ ਦਾ ਸੱਦਾ ਦਿੱਤਾ ਹੈ। ਮੋਗਾ ਦੇ ਪਿੰਡ ਕਿੱਲੀ ਚਾਹਲ ਵਿਖੇ ਆਮ ਆਦਮੀ ਪਾਰਟੀ ਦੀ ਮੈਗਾ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜ ਰਹੇ ਹਾਂ, ਨਸ਼ੇੜੀਆਂ ਦਾ ਮੁੜ ਵਸੇਬਾ ਕਰ ਰਹੇ ਹਾਂ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੇ ਹਾਂ।
ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿਆਸੀ ਅਤੇ ਵਿੱਤੀ ਲਾਭਾਂ ਲਈ ਪੰਜਾਬ ਨੂੰ ਨਸ਼ਿਆਂ ਦੇ ਦਲਦਲ ਵਿੱਚ ਧੱਕ ਦਿੱਤਾ ਸੀ ਅਤੇ ਉਨ੍ਹਾਂ ਦੀ ਸਰਕਾਰ ਸੂਬੇ ਨੂੰ ਬਰਬਾਦ ਕਰਨ ਵਾਲਿਆਂ ਨੂੰ ਜੜ੍ਹੋਂ ਪੁੱਟਣ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਹੁਣ ਨਸ਼ਿਆਂ ਵਿਰੁੱਧ ਇੱਕ ਲੋਕ ਲਹਿਰ ਖੜ੍ਹੀ ਹੋ ਗਈ ਹੈ, ਅਤੇ ਇਹ ਸਮੂਹਿਕ ਸੰਕਲਪ ਹੀ ਇਸ ਲਾਹਣਤ ਨੂੰ ਖ਼ਤਮ ਕਰਨ ਦਾ ਇੱਕੋ ਇੱਕ ਤਰੀਕਾ ਹੈ।
ਉਨ੍ਹਾਂ ਕਿਹਾ ਕਿ 1 ਮਾਰਚ, 2025 ਨੂੰ ਸੂਬੇ ਦੀ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਇਸ ਮੁਹਿੰਮ ਨੂੰ ਭਰਵਾਂ ਜਨਤਕ ਸਮਰਥਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸ਼ੁਰੂ ਵਿੱਚ ਲੋਕ ਸ਼ੰਕੇ ਵਿੱਚ ਸਨ, ਪਰ ਜਿਵੇਂ-ਜਿਵੇਂ ਦਿਨ ਬੀਤਦੇ ਗਏ, ਉਨ੍ਹਾਂ ਦਾ ਵਿਸ਼ਵਾਸ ਪੱਕਾ ਹੁੰਦਾ ਗਿਆ। ਇਹ ਲੋਕਾਂ ਦਾ ਭਰੋਸਾ ਹੀ ਹੈ ਜਿਸ ਨੇ ਸਾਨੂੰ ਦ੍ਰਿੜਤਾ ਨਾਲ ਕੰਮ ਕਰਨ ਦੀ ਤਾਕਤ ਦਿੱਤੀ ਹੈ।
ਉਹਨਾਂ ਕਿਹਾ ਕਿ ਇਸ ਮੁਹਿੰਮ ਤਹਿਤ ਵਿਲੇਜ ਡਿਫੈਂਸ ਕਮੇਟੀਆਂ ਵਿੱਚ 1.5 ਲੱਖ ਤੋਂ ਵੱਧ ਮੈਂਬਰਾਂ ਦੀ ਭਰਤੀ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ 70,000 ਤੋਂ ਵੱਧ ਨੂੰ ਪਛਾਣ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ। ਹਰੇਕ ਵੀ ਡੀ ਸੀ ਮੈਂਬਰ ਨੂੰ ਨਸ਼ਾ ਤਸਕਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਸਾਂਝੀ ਕਰਨ ਲਈ ਇੱਕ ਮੋਬਾਈਲ ਐਪਲੀਕੇਸ਼ਨ ਦੀ ਸਹੂਲਤ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ 33,000 ਤੋਂ ਵੱਧ ਸੂਹਾਂ ਮਿਲੀਆਂ ਹਨ, ਜਿਨ੍ਹਾਂ ਦੇ ਆਧਾਰ ਤੇ ਲਗਪਗ 17,000 ਗ੍ਰਿਫ਼ਤਾਰੀਆਂ ਹੋਈਆਂ ਹਨ। ਸੂਚਨਾ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖੀ ਜਾਂਦੀ ਹੈ। ਰੈਲੀ ਨੂੰ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵੀ ਸੰਬੋਧਨ ਕੀਤਾ।
ਉਹਨਾਂ ਖੁਲਾਸਾ ਕੀਤਾ ਕਿ ਸਾਲ 2025 ਵਿੱਚ ਸੂਬੇ ਵਿੱਚ 2,046 ਕਿਲੋ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ, ਜੋ ਕਿ ਕੁਝ ਭਾਜਪਾ ਸ਼ਾਸਤ ਰਾਜਾਂ ਵਿੱਚ ਕੀਤੀ ਗਈ ਬਰਾਮਦਗੀ ਨਾਲੋਂ ਕਿਤੇ ਜ਼ਿਆਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਦੀ ਨਸ਼ਾ ਵਿਰੋਧੀ ਮੁਹਿੰਮ ਤਹਿਤ 25,000 ਨੌਜਵਾਨਾਂ ਦਾ ਮੁੜ ਵਸੇਬਾ ਕੀਤਾ ਗਿਆ ਹੈ।
ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਨਸ਼ਿਆਂ ਨਾਲ ਸਬੰਧਤ ਮਾਮਲਿਆਂ ਵਿੱਚ 34,000 ਤੋਂ ਵੱਧ ਐਫ. ਆਈ. ਆਰ. ਦਰਜ ਕੀਤੀਆਂ ਗਈਆਂ ਹਨ ਅਤੇ ਲਗਭਗ 45,000 ਗ੍ਰਿਫ਼ਤਾਰੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਵੀ ਡੀ ਸੀ ਨੈਟਵਰਕ ਰਾਹੀਂ 1,200 ਤੋਂ ਵੱਧ ਅਜਿਹੀਆਂ ਸੂਹਾਂ ਮਿਲੀਆਂ ਜਿਨ੍ਹਾਂ ਤੇ ਕਾਰਵਾਈ ਕੀਤੀ ਗਈ, ਜਿਸ ਨਾਲ 3,000 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਨੇ ਐਨ.ਡੀ.ਪੀ.ਐਸ. ਐਕਟ ਤਹਿਤ 90 ਫੀਸਦੀ ਤੋਂ ਵੱਧ ਸਜ਼ਾ ਦਰ ਹਾਸਲ ਕੀਤੀ ਹੈ, ਜੋ ਕਿ ਦੇਸ਼ ਵਿੱਚ ਸਭ ਤੋਂ ਵੱਧ ਹੈ।
ਪੰਜਾਬ ਦੇ ਮੁੱਖ ਸਕੱਤਰ ਕੇ. ਏ.ਪੀ. ਸਿਨਹਾ ਨੇ ਦੱਸਿਆ ਕਿ ਨਸ਼ਾ ਵਿਰੋਧੀ ਮੁਹਿੰਮ 1 ਮਾਰਚ, 2025 ਨੂੰ ਸ਼ੁਰੂ ਕੀਤੀ ਗਈ ਸੀ ਅਤੇ ਜ਼ੋਰ ਦਿੱਤਾ ਕਿ ਜਨਤਕ ਸਹਿਯੋਗ ਤੋਂ ਬਿਨਾਂ ਸਰਕਾਰ ਇਕੱਲੀ ਇਸ ਲਾਹਣਤ ਨੂੰ ਖ਼ਤਮ ਨਹੀਂ ਕਰ ਸਕਦੀ। ਰੈਲੀ ਵਿੱਚ 43 ਕਿਲੋ ਹੈਰੋਇਨ ਫੜਨ ਵਿੱਚ ਮਦਦ ਕਰਨ ਵਾਲੇ ਵੀ ਡੀ ਸੀ ਮੈਂਬਰਾਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ।
Chandigarh
ਰਾਹੁਲ ਗਾਂਧੀ ਤੋਂ ਬਾਅਦ ਹੁਣ ਪ੍ਰਿਅੰਕਾ ਗਾਂਧੀ ਵਲੋਂ ਕੀਤਾ ਜਾਵੇਗਾ ਪੰਜਾਬ ਦਾ ਦੌਰਾ
ਦੋਆਬਾ ਖੇਤਰ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ ਪ੍ਰਿਅੰਕਾ ਗਾਂਧੀ
ਚੰਡੀਗੜ੍ਹ, 7 ਨਵੰਬਰ (ਸ.ਬ.) ਕਾਂਗਰਸ ਪਾਰਟੀ ਨੇ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’ ਤੋਂ ਬਾਅਦ, ਹੁਣ ਪ੍ਰਿਅੰਕਾ ਗਾਂਧੀ ਵੀ ਸੂਬੇ ਦਾ ਦੌਰਾ ਕਰਨ ਆ ਰਹੇ ਹਨ। ਪ੍ਰਿਅੰਕਾ ਗਾਂਧੀ ਦੋਆਬਾ ਖੇਤਰ ਵਿੱਚ ਇੱਕ ਰੈਲੀ ਕਰਨਗੇ। ਇਸ ਸਮਾਗਮ ਦੀ ਮਿਤੀ ਅਤੇ ਸਥਾਨ ਬਾਰੇ ਫ਼ੈਸਲਾ ਅਜੇ ਲਿਆ ਜਾ ਰਿਹਾ ਹੈ। ਪਾਰਟੀ ਸੂਤਰਾਂ ਅਨੁਸਾਰ, ਉਨ੍ਹਾਂ ਦੇ ਪੰਜਾਬ ਦੌਰੇ ਦਾ ਪ੍ਰੋਗਰਾਮ ਨਵੰਬਰ ਦੇ ਤੀਜੇ ਹਫ਼ਤੇ ਤੋਂ ਬਾਅਦ ਕਿਸੇ ਵੀ ਸਮੇਂ ਜਾਰੀ ਕੀਤਾ ਜਾ ਸਕਦਾ ਹੈ।
ਮੰਨਿਆ ਜਾ ਰਿਹਾ ਹੈ ਕਿ ਪ੍ਰਿਅੰਕਾ ਗਾਂਧੀ ਦਾ ਇਹ ਦੌਰਾ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਤਿਆਰ ਕੀਤੀ ਗਈ ਰਣਨੀਤੀ ਵਜੋਂ ਆਯੋਜਿਤ ਕੀਤਾ ਜਾ ਰਿਹਾ ਹੈ। ਉਹ ਚਾਹੁੰਦੇ ਹਨ ਕਿ ਪਾਰਟੀ ਵਰਕਰਾਂ ਦਾ ਉਤਸ਼ਾਹ ਬਣਿਆ ਰਹੇ ਅਤੇ ਸੀਨੀਅਰ ਆਗੂ ਇੱਕੋ ਮੰਚ ਤੇ ਇਕੱਠੇ ਨਜ਼ਰ ਆਉਣ, ਜਿਸ ਲਈ ਉਹ ਚਾਹੁੰਦੇ ਹਨ ਕਿ ਕੇਂਦਰੀ ਆਗੂ ਅਕਸਰ ਪੰਜਾਬ ਦਾ ਦੌਰਾ ਕਰਦੇ ਰਹਿਣ। ਇਸ ਸੰਬੰਧੀ ਜਦੋਂ ਪਾਇਲਟ ਨੇ ਪ੍ਰਿਅੰਕਾ ਗਾਂਧੀ ਨੂੰ ਪੰਜਾਬ ਆਉਣ ਦੀ ਬੇਨਤੀ ਕੀਤੀ, ਤਾਂ ਉਨ੍ਹਾਂ ਨੇ ਇਸ ਲਈ ਸਹਿਮਤੀ ਦੇ ਦਿੱਤੀ। ਹਾਲਾਂਕਿ ਨਵੰਬਰ ਦੇ ਪੂਰੇ ਮਹੀਨੇ ਦੌਰਾਨ ਉੱਤਰ ਪ੍ਰਦੇਸ਼ ਵਿੱਚ ਉਨ੍ਹਾਂ ਦੇ ਪ੍ਰੋਗਰਾਮਾਂ ਦੀ ਰੁਝੇਵੇਂ ਭਰੀ ਸੂਚੀ ਹੈ, ਫਿਰ ਵੀ ਉਹ ਇਸ ਵਿੱਚੋਂ ਸਮਾਂ ਕੱਢ ਕੇ ਪੰਜਾਬ ਦਾ ਦੌਰਾ ਕਰਨਗੇ।
ਇਸਦੇ ਨਾਲ ਹੀ ਇਹ ਵੀ ਖਬਰ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ, ਕਾਂਗਰਸ ਵਲੋਂ ਵੀ ਆਪਣੇ 50 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਹਾਈਕਮਾਂਡ ਇੱਕ ਅਜਿਹੀ ਰਣਨੀਤੀ ਤੇ ਕੰਮ ਕਰ ਰਹੀ ਹੈ ਜਿਸ ਤਹਿਤ ਉਮੀਦਵਾਰਾਂ ਦਾ ਐਲਾਨ ਕਾਫ਼ੀ ਪਹਿਲਾਂ ਕਰ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ਕੋਲ ਆਪਣੇ ਸਬੰਧਤ ਹਲਕਿਆਂ ਵਿੱਚ ਚੋਣ ਪ੍ਰਚਾਰ ਕਰਨ ਅਤੇ ਲੋਕਾਂ ਨਾਲ ਜੁੜਨ ਲਈ ਲੋੜੀਂਦਾ ਸਮਾਂ ਹੋਵੇ।
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸੰਬੰਧੀ 1 ਨਵੰਬਰ ਨੂੰ ਦਿੱਲੀ ਵਿੱਚ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਇੱਕ ਮੀਟਿੰਗ ਆਯੋਜਿਤ ਕੀਤੀ ਗਈ ਸੀ, ਜਿਸ ਵਿੱਚ ਲਗਭਗ 50 ਸੀਟਾਂ ਲਈ ਸੰਭਾਵੀ ਉਮੀਦਵਾਰਾਂ ਬਾਰੇ ਚਰਚਾ ਕੀਤੀ ਗਈ, ਹਾਲਾਂਕਿ ਕਿਸੇ ਵੀ ਨਾਮ ਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ।
ਕਾਂਗਰਸ ਹਾਈ ਕਮਾਂਡ ਨੇ ਉਮੀਦਵਾਰਾਂ ਦੀ ਜਿੱਤ ਦੀ ਸੰਭਾਵਨਾ ਦਾ ਜਾਇਜ਼ਾ ਲੈਣ ਲਈ ਇੱਕ ਨਵਾਂ ਸਰਵੇਖਣ ਵੀ ਸ਼ੁਰੂ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪਾਰਟੀ ਕੋਲ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਉਮੀਦਵਾਰ ਤਿਆਰ ਹਨ ਅਤੇ ਕਾਂਗਰਸ ਕਿਸੇ ਵੀ ਸਮੇਂ ਇਨ੍ਹਾਂ ਨਾਵਾਂ ਦਾ ਐਲਾਨ ਕਰ ਸਕਦੀ ਹੈ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Chandigarh2 months ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh2 months agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International2 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
