Connect with us

Chandigarh

ਸਾਹਿਤਕ ਸਨਮਾਨ ਸਮਾਗਮ ਅਤੇ ਕਵੀ ਦਰਬਾਰ ਵਿੱਚ ਦੋ ਪੁਸਤਕਾਂ ਦਾ ਲੋਕ ਅਰਪਣ ਕੀਤਾ

Published

on

ਚੰਡੀਗੜ੍ਹ, 16 ਫਰਵਰੀ (ਸ.ਬ.) ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਸੈਣੀ ਭਵਨ ਸੈਕਟਰ-24 ਚੰਡੀਗੜ੍ਹ ਵਿਖੇ ਇੱਕ ਸਾਹਿਤਕ ਸਨਮਾਨ ਸਮਾਗਮ ਅਤੇ ਕਵੀ ਦਰਬਾਰ ਵਿੱਚ ਦੋ ਪੁਸਤਕਾਂ ਦਾ ਲੋਕ ਅਰਪਣ ਕੀਤਾ ਗਿਆ। ਜਿਨ੍ਹਾਂ ਵਿੱਚ ਸੰਸਥਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਦੀ ਸੰਪਾਦਿਤ ਪੁਸਤਕ ‘ਸਨੇਹ ਭਰੀਆਂ ਬਾਲ ਕਹਾਣੀਆਂ’ ( ਪੰਜਾਬੀ) ਅਤੇ ਹਿੰਦੀ ਦੀ ਨਵੀਂ ਲੇਖਿਕਾ ਸ੍ਰੀਮਤੀ ਮੰਜੂ ਸ਼ਾਰਦਾ ਦੀ ਪੁਸਤਕ ‘ਕਿਆ ਖੋਇਆ ਕਿਆ ਪਾਇਆ’ (ਹਿੰਦੀ) ਸ਼ਾਮਲ ਸਨ।

ਇਸ ਮੌਕੇ ਡਾ. ਮਨਮੋਹਨ ਸਿੰਘ (ਸਾਬਕਾ ਮੁੱਖ ਇੰਜੀਨੀਅਰ ਪੰਜਾਬ) ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦੋਂ ਕਿ ਸ੍ਰੀ ਕ੍ਰਿਸ਼ਨ ਕੁਮਾਰ ਤੇਜਪਾਲ (ਸਾਬਕਾ ਗਾਈਡੈਂਸ ਅਤੇ ਕਾਉਂਸਲਿੰਗ ਅਫ਼ਸਰ ਯੂ.ਟੀ. ਚੰਡੀਗੜ੍ਹ) ਵਿਸ਼ੇਸ਼ ਮਹਿਮਾਨ ਸਨ। ਸਮਾਗਮ ਦੀ ਦੀ ਪ੍ਰਧਾਨਗੀ ਪ੍ਰਸਿੱਧ ਥੀਏਟਰ ਐਂਡ ਫਿਲਮ ਅਦਾਕਾਰਾ ਮੈਡਮ ਅਨੀਤਾ ਸ਼ਬਦੀਸ ਵਲੋਂ ਕੀਤੀ ਗਈ। ਪ੍ਰਧਾਨਗੀ ਮੰਡਲ ਵਿੱਚ ਸੰਸਥਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ, ਸ੍ਰੀਮਤੀ ਮੰਜੂ ਸ਼ਾਰਦਾ, ਸ੍ਰੀ ਗੁਰਦਰਸ਼ਨ ਮਾਵੀ (ਸਨਮਾਨਿਤ ਸ਼ਖਸ਼ੀਅਤ) ਅਤੇ ਸ੍ਰੀ ਰਾਜ ਕੁਮਾਰ ਸਾਹੋਵਾਲੀਆ ਸ਼ਾਮਲ ਸਨ।

ਸਮਾਗਮ ਦੇ ਅਰੰਭ ਵਿੱਚ ਜਗਤਾਰ ਸਿੰਘ ਜੋਗ ਵਲੋਂ ਪ੍ਰਿੰ. ਗੋਸਲ ਰਚਿਤ ਗੀਤ ”ਕਰੀਏ ਪਿਆਰ ਪੰਜਾਬੀ ਤਾਂਈ, ਘਰ ਘਰ ਕਰ ਪ੍ਰਚਾਰ” ਦੀ ਪੇਸ਼ਕਾਰੀ ਕੀਤੀ ਗਈ। ਇਸ ਉਪਰੰਤ ਪ੍ਰਧਾਨਗੀ ਮੰਡਲ ਵਲੋਂ ਦੋਵੇਂ ਪੁਸਤਕਾਂ ਇਕੱਠੀਆਂ ਲੋਕ ਅਰਪਣ ਕੀਤੀਆਂ ਗਈਆਂ।

ਸਮਾਗਮ ਦੇ ਦੂਜੇ ਪੜਾਅ ਵਿਚ ਗੁਰਦਰਸ਼ਨ ਸਿੰਘ ਮਾਵੀ ਨੂੰ ਸਨਮਾਨਿਤ ਕੀਤਾ ਗਿਆ। ਇਸਦੇ ਨਾਲ ਹੀ ਪ੍ਰਿੰ. ਗੋਸਲ ਦੀ ਪੁਸਤਕ ‘ਸਨੇਹ ਭਰੀਆਂ ਬਾਲ ਕਹਾਣੀਆਂ’ ਵਿਚਲੇ 15 ਲੇਖਕਾਂ ਨੂੰ ਵੀ ਸਨਮਾਨਿਤ ਕੀਤਾ ਗਿਆ।

ਸਮਾਗਮ ਦੇ ਤੀਜੇ ਪੜਾਅ ਵਿਚ ਕਵੀ ਦਰਬਾਰ ਕਰਵਾਇਆ ਗਿਆ ਜਿਸ ਵਿੱਚ ਟ੍ਰਾਈਸਿਟੀ ਅਤੇ ਦੂਰੋ-ਦੂਰੋ ਆਏ ਪ੍ਰਸਿੱਧ ਕਵੀਆਂ ਭੁਪਿੰਦਰ ਸਿੰਘ ਭਾਗੋਮਾਜਰੀਆ, ਸਤਨਾਮ ਸਿੰਘ ਪ੍ਰੀਤ, ਮਲਕੀਤ ਸਿੰਘ ਨਾਗਰਾ, ਧਿਆਨ ਸਿੰਘ ਕਾਹਲੋ, ਦਲਬੀਰ ਸਿੰਘ ਸਰੋਆ, ਰਾਜਵਿੰਦਰ ਸਿੰਘ ਗੱਡੂ, ਡਾ. ਪੰਨਾ ਲਾਲ ਮੁੁਸਤਫਾਬਾਦੀ, ਰਾਜਿੰਦਰ ਸਿੰਘ ਧੀਮਾਨ, ਭਗਤ ਰਾਮ ਰੰਗਾੜਾ, ਬਾਬੂ ਰਾਮ ਦੀਵਾਨਾ, ਡਾ. ਮਨਜੀਤ ਸਿੰਘ ਮਝੈਲ, ਮੰਦਰ ਗਿੱਲ, ਜਗਤਾਰ ਸਿੰਘ ਜੋਗ, ਡਾ. ਰਾਵਿੰਦਰ ਲੁਬਾਣਾ, ਸੁਰਿੰਦਰ ਕੁਮਾਰ, ਪਾਲ ਅਜਨਵੀ, ਪ੍ਰੋ. ਕੇਵਲਜੀਤ ਕੰਵਲ, ਸ੍ਰੀ ਹਰਿੰਦਰ ਸਿਨ੍ਹਾ, ਪਿਆਰਾ ਸਿੰਘ ਰਾਹੀ, ਪ੍ਰਤਾਪ ਪਾਰਸ, ਸ੍ਰੀ ਮਤੀ ਅਨੀਤਾ ਸ਼ਬਦੀਸ, ਆਰ. ਕੇ. ਭਗਤ, ਅਮਰਜੀਤ ਸਿੰਘ ਬਠਲਾਣਾ, ਰਾਜ ਕੁਮਾਰ ਸਾਹੋਵਾਲੀਆ, ਲੇਖਕਾ ਸ਼ਬਦੀਸ਼, ਅਵਤਾਰ ਸਿੰਘ ਮਹਿਤਪੁਰੀ ਵਲੋਂ ਕਵਿਤਾਵਾਂ ਪੇਸ਼ ਕੀਤੀਆਂ ਗਈਆਂ।

ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਰਾਜੇਸ਼ ਕੁਮਾਰ, ਬਲਵਿੰਦਰ ਸਿੰਘ, ਕਮਲ ਕੁਮਾਰ, ਇੰਦਰ ਕੁਮਾਰ, ਬਲਦੇਵ ਕੌਰ, ਤਰਲੋਚਨ ਸਿੰਘ, ਵਿੰਦਰ ਮਾਝੀ, ਰਾਕੇਸ਼ ਸ਼ਾਰਦਾ, ਹਰਮੇਲ ਸਿੰਘ, ਬਲਜਿੰਦਰ ਕੌਰ ਸ਼ੇਰਗਿੱਲ, ਹਰਪ੍ਰੀਤ ਕੌਰ, ਮਨਿੰਦਰ ਕੌਰ ਅਤੇ ਆਰ. ਕੇ. ਭਗਤ ਵੀ ਹਾਜ਼ਰ ਸਨ। ਸਟੇਜ਼ ਸਕੱਤਰ ਦੀ ਜਿੰਮੇਵਾਰੀ ਸੰਸਥਾ ਦੇ ਜਨਰਲ ਸਕੱਤਰ ਅਵਤਾਰ ਸਿੰਘ ਮਹਿਤਪੁਰੀ ਨੇ ਨਿਭਾਈ।

Continue Reading

Chandigarh

ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ

Published

on

By

ਪੰਜ ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਕਾਰਵਾਈ

ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜਿਆ ਹੋਇਆ ਹੈ। ਅਮਰਦੀਪ ਸਿੰਘ ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਮਾਮਲੇ ਵਿੱਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ ਹੈ। ਈ ਡੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅਮਰਦੀਪ ਸਿੰਘ ਗਰੇਵਾਲ ਦੇ ਖਿਲਾਫ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।

ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।

Continue Reading

Chandigarh

ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Published

on

By

ਚੰਡੀਗੜ੍ਹ, 17 ਅਕਤੂਬਰ (ਸ.ਬ.) ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, 37- ਡੀ, ਚੰਡੀਗੜ੍ਹ ਵਿੱਚ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਇੰਟਰਨੈਟ ਦੀ ਸੁਰੱਖਿਅਤ ਵਰਤੋਂ, ਆਨਲਾਈਨ ਧੋਖਾਧੜੀ ਤੋਂ ਬਚਾਅ ਅਤੇ ਆਪਣੀ ਨਿੱਜੀ ਜਾਣਕਾਰੀ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੂੰ ਮਜ਼ਬੂਤ ਪਾਸਵਰਡ ਬਣਾਉਣ, ਓਟੀਪੀ ਕਿਸੇ ਨਾਲ ਸਾਂਝਾ ਨਾ ਕਰਨ, ਸ਼ੱਕੀ ਲਿੰਕਾਂ ਤੇ ਕਲਿੱਕ ਨਾ ਕਰਨ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸਾਵਧਾਨੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ, ਸਾਈਬਰ ਧੱਕੇਸ਼ਾਹੀ, ਫਰਜ਼ੀ ਖਾਤਿਆਂ ਅਤੇ ਆਨਲਾਈਨ ਠੱਗੀ ਤੋਂ ਬਚਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

Continue Reading

Chandigarh

ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼

Published

on

By

ਚੰਡੀਗੜ੍ਹ, 16 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਅੱਜ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਹ ਆਪਣੇ ਵਕੀਲ ਜੀ ਪੀ ਐਸ ਘੁੰਮਣ ਨਾਲ ਸੀ ਬੀ ਆਈ ਦਫ਼ਤਰ ਪਹੁੰਚੇ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ।

ਸੀ ਬੀ ਆਈ ਵੱਲੋਂ ਬੀਤੇ ਦਿਨ ਰਾਜਬੀਰ ਘੁੰਮਣ ਨੂੰ ਵਟਸਐਪ ਜ਼ਰੀਏ ਨੋਟਿਸ ਭੇੇਜਿਆ ਸੀ, ਜਿਸਦੀ ਪਾਲਣਾ ਕਰਦੇ ਹੋਏ ਉਹ ਆਪਣੇ ਵਕੀਲਾਂ ਸਣੇ ਅੱਜ ਢਾਈ ਵਜੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਉਹ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੀ ਬੀ ਆਈ ਵੱਲੋਂ ਇਸ ਮਾਮਲੇ ਨਾਲ ਸਬੰਧਤ ਜਿਨ੍ਹਾਂ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਵੱਲੋਂ ਵੀ ਇਸੇ ਤਰ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਸੀ ਬੀ ਆਈ ਵੱਲੋਂ ਉਨ੍ਹਾਂ ਨੂੰ ਦੋ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਸੁਪਰੀਮ ਕੋਰਟ ਨੇ ਪਹਿਲਾਂ ਹੀ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀ ਬੀ ਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਜਾਂਚ ਅਤੇ ਦਰਜ ਐਫ ਆਈ ਆਰ ਤੇ ਰੋਕ ਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਦਾਇਰ ਕਰ ਦਿੱਤੀ ਸੀ।

ਇੱਥੇ ਜਿਕਰਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀ ਬੀ ਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲਿਸ ਨੂੰ ਸੀ ਬੀ ਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ। ਸੀ ਬੀ ਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜ ਦੇ ਗੰਭੀਰ ਦੋਸ਼ ਲੱਗੇ ਹਨ।

Continue Reading

Latest News

Trending