Connect with us

Mohali

ਆਉਣ ਵਾਲੇ ਦਿਨਾਂ ਵਿੱਚ ਉੱਤਰੀ ਭਾਰਤ ਦਾ ਮੋਹਰੀ ਸ਼ਹਿਰ ਹੋਵੇਗਾ ਮੁਹਾਲੀ : ਕੁਲਵੰਤ ਸਿੰਘ

Published

on

ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੀ ਨਵੀਂ ਟੀਮ ਨਾਲ ਮੀਟਿੰਗ ਕੀਤੀ

ਐਸ ਏ ਐਸ ਨਗਰ, 19 ਫਰਵਰੀ (ਸ.ਬ.) ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਮੁਹਾਲੀ ਉੱਤਰੀ ਭਾਰਤ ਦਾ ਨੰਬਰ ਵਨ ਸ਼ਹਿਰ ਬਣੇਗਾ ਕਿਉਂਕਿ ਇੱਥੇ ਵੱਡੇ ਪੱਧਰ ਤੇ ਸਰਬਪੱਖੀ ਵਿਕਾਸ ਹੋ ਰਿਹਾ ਹੈ। ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੀ ਨਵੀਂ ਚੁਣੀ ਟੀਮ ਵੱਲੋਂ ਕਰਵਾਏ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਮੌਕੇ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਉਦਯੋਗਾਂ ਦਾ ਸਰਬਪੱਖੀ ਵਿਕਾਸ ਸਰਕਾਰ ਦੀ ਪਹਿਲ ਹੈ ਅਤੇ ਸਰਕਾਰ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਦੇ ਹਲ ਲਈ ਵਚਨਬੱਧ ਹੈ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਉਦਯੋਗਪਤੀਆਂ ਦੀਆਂ ਲੋੜਾਂ ਅਤੇ ਸਮੱਸਿਆਵਾਂ ਦਾ ਸਥਾਈ ਹੱਲ ਕਰ ਰਹੀ ਹੈ। ਉਦਯੋਗ ਨਾਲ ਜੁੜੀਆਂ ਜ਼ਿਆਦਾਤਰ ਸੇਵਾਵਾਂ ਆਨਲਾਈਨ ਕਰ ਦਿੱਤੀਆਂ ਗਈਆਂ ਹਨ, ਜਿਨ੍ਹਾਂ ਰਾਹੀਂ ਪ੍ਰਵਾਨਗੀਆਂ ਸਮੇਂ ਸਿਰ ਮਿਲ ਰਹੀਆਂ ਹਨ। ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਗੁਪਤਾ ਦੀ ਅਗਵਾਈ ਹੇਠ ਬਣੀ ਨਵੀਂ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਉਹਨਾਂ ਆਸ ਜਾਹਿਰ ਕੀਤੀ ਕਿ ਇਹ ਟੀਮ ਉਦਯੋਗਪਤੀਆਂ ਤੇ ਸਰਕਾਰ ਦਰਮਿਆਨ ਪੁੱਲ ਦਾ ਕੰਮ ਕਰੇਗੀ।

ਸz. ਕੁਲਵੰਤ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਮੁਹਾਲੀ ਸ਼ਹਿਰ ਦੀ ਟਰੈਫਿਕ ਸਮੱਸਿਆ ਦੇ ਹੱਲ ਲਈ ਉਦਯੋਗਿਕ ਖਤਰ ਨਾਲ ਸੰਬੰਧਿਤ ਸੜਕਾਂ ਦੀ ਕਨੈਕਟੀਵਿਟੀ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਉਦਯੋਗਿਕ ਖੇਤਰ ਦੀਆਂ ਸੜਕਾਂ ਨੂੰ ਆਪਸ ਵਿੱਚ ਜੋੜਨ ਤੋਂ ਬਾਅਦ ਏਅਰਪੋਰਟ ਰੋਡ ਤੇ ਟਰੈਫਿਕ ਕੰਟਰੋਲ ਹੋਵੇਗਾ ਅਤੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਹਨਾਂ ਕਿਹਾ ਕਿ ਮੁਹਾਲੀ ਸ਼ਹਿਰ ਵਿੱਚ 10 ਚੌਂਕ ਬਣ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ 10 ਤੋਂ 15 ਹੋਰ ਚੌਂਕ ਬਣਾਏ ਜਾਣਗੇ, ਜਿਸ ਨਾਲ ਸ਼ਹਿਰ ਹੋਰ ਖੁੱਲ੍ਹਾ ਅਤੇ ਸੁਧਰੇ ਹੋਏ ਰੂਪ ਵਿੱਚ ਨਜ਼ਰ ਆਵੇਗਾ ਅਤੇ ਟਰੈਫਿਕ ਸਮੱਸਿਆ ਵੀ ਕਾਫ਼ੀ ਹੱਦ ਤੱਕ ਘਟੇਗੀ।

ਇਸ ਮੌਕੇ ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਗੁਪਤਾ ਤੋਂ ਇਲਾਵਾ ਸਾਬਕਾ ਪ੍ਰਧਾਨ ਬਲਜੀਤ ਸਿੰਘ, ਗੁਰਮੀਤ ਸਿੰਘ ਭਾਟੀਆ, ਕੇ. ਐਸ. ਮਾਹਲ, ਬਲਵੀਰ ਸਿੰਘ, ਹਰਿੰਦਰਪਾਲ ਸਿੰਘ ਬਿੱਲਾ, ਗੁਰਪ੍ਰਤਾਪ ਸਿੰਘ, ਗੁਰਚੇਤ ਸਿੰਘ, ਜਨਰਲ ਸਕੱਤਰ ਰਾਕੇਸ਼ ਬਿੱਜ, ਜਿਲ੍ਹਾ ਟਰੇਡਰਜ਼ ਕਮਿਸ਼ਨ ਐਸ ਏ ਐਸ ਨਗਰ ਦੇ ਚੇਅਰਪਰਸਨ ਰਣਜੀਤਪਾਲ ਸਿੰਘ, ਜਸਪਾਲ ਸਿੰਘ ਮਟੌਰ, ਰਣਦੀਪ ਸਿੰਘ, ਤਰਲੋਚਨ ਸਿੰਘ ਮਟੌਰ, ਅਕਵਿੰਦਰ ਸਿੰਘ ਗੋਸਲ, ਸੁਖਚੈਨ ਸਿੰਘ, ਗੁਰਮੁਖ ਸਿੰਘ ਸੋਹਲ, ਹਰਮੇਸ਼ ਸਿੰਘ ਕੁੰਬੜਾ, ਬਿਕਰਮ ਸਿੰਘ ਅਤੇ ਰਾਜਿੰਦਰ ਪ੍ਰਸਾਦ ਸ਼ਰਮਾ ਸਮੇਤ ਹੋਰ ਮੈਂਬਰ ਹਾਜ਼ਰ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending