Connect with us

Mohali

ਸੜਕਾਂ ਦੇ ਵਿਕਾਸ ਮਾਮਲੇ ਵਿੱਚ 12 ਕਰੋੜ ਦੇ ਕੰਮ ਪਹਿਲਾਂ ਹੀ ਪਾਸ : ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ

Published

on

ਫੋਕਾ ਸਿਹਰਾ ਖੱਟਣ ਦੀ ਕੋਸ਼ਿਸ਼ ਨਾ ਕਰਨ ਵਿਧਾਇਕ

ਐਸ ਏ ਐਸ ਨਗਰ, 19 ਫਰਵਰੀ (ਸ.ਬ.) ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਹੈ ਕਿ ਨਗਰ ਨਿਗਮ ਵੱਲੋਂ ਪਹਿਲਾਂ ਹੀ ਲਗਭਗ 12 ਕਰੋੜ ਰੁਪਏ ਦੇ ਸੜਕਾਂ ਦੇ ਕੰਮ ਪਾਸ ਕੀਤੇ ਜਾ ਚੁੱਕੇ ਹਨ ਅਤੇ ਉਨ੍ਹਾਂ ਦੀ ਕਾਰਵਾਈ ਪ੍ਰਕਿਰਿਆ ਅਧੀਨ ਹੈ।

ਸ਼ਹਿਰ ਵਿੱਚ ਸੜਕਾਂ ਦੇ ਵਿਕਾਸ ਸਬੰਧੀ ਚੱਲ ਰਹੀਆਂ ਚਰਚਾਵਾਂ ਦੇ ਦਰਮਿਆਨ ਮੇਅਰ ਨੇ ਦੱਸਿਆ ਕਿ ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਵਿੱਚ ਸੜਕਾਂ ਸਮੇਤ ਹੋਰ ਛੋਟੇ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਦਿੱਤੀ ਗਈ ਸੀ। ਇਹਨਾਂ ਵਿੱਚੋਂ ਕੁਝ ਕੰਮਾਂ ਦੇ ਟੈਂਡਰ ਜਾਰੀ ਹੋ ਚੁੱਕੇ ਹਨ ਅਤੇ ਬਾਕੀ ਦੇ ਜਲਦ ਪ੍ਰਕਿਰਿਆ ਪੂਰੀ ਕਰਕੇ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਨਿਗਮ ਸੜਕਾਂ ਦੇ ਨਾਲ-ਨਾਲ ਪਾਰਕਾਂ, ਫੁੱਟਪਾਥਾਂ, ਸੀਵਰੇਜ ਅਤੇ ਹੋਰ ਬੁਨਿਆਦੀ ਸਹੂਲਤਾਂ ਤੇ ਵੀ ਇਕੱਠੇ ਕੰਮ ਕਰ ਰਿਹਾ ਹੈ।

ਉਦਯੋਗਾਂ ਵਲੋਂ ਸੜਕ ਨਿਰਮਾਣ ਵਿੱਚ ਨਿਗਮ ਦੀ ਆਰਥਿਕ ਹਿੱਸੇਦਾਰੀ ਬਾਰੇ ਉਠ ਰਹੀ ਗੱਲ ਤੇ ਮੇਅਰ ਨੇ ਸਪਸ਼ਟ ਕੀਤਾ ਕਿ ਜੇ ਕੋਈ ਸੰਸਥਾ ਜਾਂ ਇੰਡਸਟਰੀ ਆਪਣੇ ਪੱਧਰ ਤੇ ਸ਼ਹਿਰ ਦੇ ਵਿਕਾਸ ਲਈ ਕੰਮ ਕਰਨਾ ਚਾਹੁੰਦੀ ਹੈ ਤਾਂ ਨਿਗਮ ਨੂੰ ਕੋਈ ਇਤਰਾਜ ਨਹੀਂ ਹੈ, ਪਰ ਨਗਰ ਨਿਗਮ ਵੱਲੋਂ ਵੱਖਰਾ ਫੰਡ ਜਾਂ ਸ਼ੇਅਰ ਦੇਣਾ ਸੰਭਵ ਨਹੀਂ ਹੈ ਕਿਉਂਕਿ ਨਿਗਮ ਦੇ ਆਪਣੇ ਕਈ ਪ੍ਰੋਜੈਕਟ ਪਹਿਲਾਂ ਹੀ ਮਨਜ਼ੂਰ ਹਨ।

ਇਸ ਮੌਕੇ ਉਹਨਾਂ ਕਿਹਾ ਕਿ ਹਲਕਾ ਵਿਧਾਇਕ ਨਗਰ ਨਿਗਮ ਵੱਲੋਂ ਪਹਿਲਾਂ ਹੀ ਪਾਸ ਕੀਤੇ ਅਤੇ ਸ਼ੁਰੂ ਕੀਤੇ ਗਏ ਕੰਮਾਂ ਦਾ ਫੋਕਾ ਸਿਹਰਾ ਖੱਟਣ ਦਾ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੋ ਕੰਮ ਨਿਗਮ ਵੱਲੋਂ ਯੋਜਨਾਬੱਧ ਢੰਗ ਨਾਲ ਮਨਜ਼ੂਰ ਅਤੇ ਸ਼ੁਰੂ ਕੀਤੇ ਗਏ ਹਨ, ਉਨ੍ਹਾਂ ਦਾ ਸਿਹਰਾ ਕਿਸੇ ਹੋਰ ਵੱਲੋਂ ਲੈਣਾ ਠੀਕ ਨਹੀਂ ਕਿਹਾ ਜਾ ਸਕਦਾ। ਉਹਨਾਂ ਕਿਹਾ ਕਿ ਵਿਕਾਸ ਜ਼ਮੀਨ ਤੇ ਹੋਏ ਕੰਮ ਨਾਲ ਦਿਖਾਈ ਦਿੰਦਾ ਹੈ, ਸਿਰਫ਼ ਫੋਕੀ ਬਿਆਨ ਬਾਜੀ ਨਾਲ ਕੁੱਝ ਨਹੀਂ ਹੁੰਦਾ। ਉਹਨਾਂ ਕਿਹਾ ਕਿ ਨਗਰ ਨਿਗਮ ਸ਼ਹਿਰ ਦੇ ਸਮੁੱਚੇ ਵਿਕਾਸ ਲਈ ਵਚਨਬੱਧ ਹੈ ਅਤੇ ਮਨਜ਼ੂਰਸ਼ੁਦਾ ਸਾਰੇ ਪ੍ਰੋਜੈਕਟ ਨਿਰਧਾਰਤ ਸਮੇਂ ਅਨੁਸਾਰ ਪੂਰੇ ਕੀਤੇ ਜਾਣਗੇ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending