Connect with us

Chandigarh

ਸਰਕਾਰੀ ਸਕੂਲਾਂ ਦੇ 305 ਵਿਦਿਆਰਥੀ ਨੇ ਪਾਸ ਕੀਤਾ ਜੇ.ਈ.ਈ. ਮੇਨਜ਼ : ਹਰਜੋਤ ਸਿੰਘ ਬੈਂਸ

Published

on

ਯੋਗ ਵਿਦਿਆਰਥੀਆਂ ਲਈ ਜੇ.ਈ.ਈ. ਐਡਵਾਂਸ ਦੀ ਤਿਆਰੀ ਲਈ ਤਿੰਨ ਹਫ਼ਤਿਆਂ ਦਾ ਵਿਸ਼ੇਸ਼ ਰਿਹਾਇਸ਼ੀ ਸਿਖਲਾਈ ਕੈਂਪ ਲਗਾਏਗੀ ਸਰਕਾਰ

ਚੰਡੀਗੜ੍ਹ, 21 ਫਰਵਰੀ (ਸ.ਬ.) ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ 305 ਵਿਦਿਆਰਥੀਆਂ ਨੇ ਪਹਿਲੀ ਕੋਸ਼ਿਸ਼ ਵਿੱਚ ਹੀ ਜੁਆਇੰਟ ਐਂਟਰੈਂਸ ਪ੍ਰੀਖਿਆ (ਜੇ.ਈ.ਈ.) ਮੇਨਜ਼- 2026 ਪਾਸ ਕੀਤੀ ਹੈ, ਜੋ ਕਿ ਪਿਛਲੇ ਸਾਲ ਦੇ 187 ਸਫਲ ਉਮੀਦਵਾਰਾਂ ਨਾਲੋਂ 63 ਫੀਸਦੀ ਵੱਧ ਹੈ। ਅੱਜ ਪੰਜਾਬ ਭਵਨ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਉਹਨਾਂ ਕਿਹਾ ਕਿ ਕਿਹਾ ਕਿ ਇਹ ਪ੍ਰਾਪਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿੱਦਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਨਿਰੰਤਰ ਸੁਧਾਰਾਂ ਸਦਕਾ ਹਾਸਿਲ ਹੋਈ ਹੈ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਦੇ ਹਲਕੇ ਸ੍ਰੀ ਆਨੰਦਪੁਰ ਸਾਹਿਬ ਦੇ ਪੰਜ ਵਿਦਿਆਰਥੀਆਂ ਨੇ ਇਹ ਵੱਕਾਰੀ ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਐਲਾਨ ਕੀਤਾ ਕਿ ਸਰਕਾਰ ਯੋਗ ਵਿਦਿਆਰਥੀਆਂ ਨੂੰ ਜੇ.ਈ.ਈ. ਐਡਵਾਂਸ ਦੀ ਤਿਆਰੀ ਲਈ ਤਿੰਨ ਹਫ਼ਤਿਆਂ ਦਾ ਵਿਸ਼ੇਸ਼ ਰਿਹਾਇਸ਼ੀ ਸਿਖਲਾਈ ਕੈਂਪ ਲਾਵੇਗੀ ਤਾਂ ਜੋ ਅਗਲੇ ਪੜਾਅ ਲਈ ਉਨ੍ਹਾਂ ਦਾ ਸਹੀ ਮਾਰਗਦਰਸ਼ਨ ਯਕੀਨੀ ਬਣਾਇਆ ਜਾ ਸਕੇ।

ਇਨ੍ਹਾਂ ਵਿਦਿਆਰਥੀਆਂ ਦੀ ਸਫਲਤਾ ਦੀਆਂ ਕਹਾਣੀਆਂ ਸਾਂਝੀਆਂ ਕਰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਸਕੂਲ ਆਫ਼ ਐਮੀਨੈਂਸ, ਟਾਊਨ ਹਾਲ, ਅੰਮ੍ਰਿਤਸਰ ਦੇ 12ਵੀਂ ਜਮਾਤ ਨਾਨ-ਮੈਡੀਕਲ ਦੇ ਵਿਦਿਆਰਥੀ ਭਵਿੱਸ਼ਯਾਨੇ 98.182 ਫੀਸਦੀ ਅੰਕ ਪ੍ਰਾਪਤ ਕੀਤੇ ਹਨ। ਉਹ ਸਿਰਫ਼ 1.5 ਲੱਖ ਦੀ ਸਾਲਾਨਾ ਆਮਦਨ ਵਾਲੇ ਗਰੀਬ ਪਰਿਵਾਰ ਤੋਂ ਆਉਂਦਾ ਹੈ। ਉਸਦੇ ਪਿਤਾ ਮੋਬਾਈਲ ਮੁਰੰਮਤ ਦੀ ਦੁਕਾਨ ਚਲਾਉਂਦੇ ਹਨ ਅਤੇ ਉਸਦੀ ਮਾਂ ਕੱਪੜੇ ਸਿਉਂਦੀ ਹੈ। ਉਹਨਾਂ ਦੱਸਿਆ ਕਿ ਬਠਿੰਡਾ ਦੇ ਸਰਕਾਰੀ ਸਕੂਲ ਦੇ ਵਿਦਿਆਰਥੀ ਦਿਲਖੁਸ਼ ਝਾਅ ਨੇ ਜੇ ਈ ਈ ਮੇਨਜ਼ ਵਿੱਚ 95.09 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ। ਇੱਕ ਮਜ਼ਦੂਰ ਪਿਤਾ ਅਤੇ ਘਰੇਲੂ ਮਾਂ ਅਤੇ ਸਿਰਫ਼ 1.2 ਲੱਖ ਦੀ ਸਾਲਾਨਾ ਪਰਿਵਾਰਕ ਆਮਦਨ ਵਾਲੇ ਇਸ ਮਿਹਨਤੀ ਵਿਦਿਆਰਥੀ ਨੇ ਸਵੈ-ਅਧਿਐਨ ਅਤੇ ਪੇਸ ਕਲਾਸਾਂ ਰਾਹੀਂ ਇਹ ਸਫ਼ਲਤਾ ਹਾਸਲ ਕੀਤੀ। ਸਕੂਲ ਆਫ਼ ਐਮੀਨੈਂਸ, ਸੰਗਰੂਰ ਦੀ 12ਵੀਂ ਜਮਾਤ ਦੀ ਸਾਇੰਸ ਦੀ ਵਿਦਿਆਰਥਣ ਪ੍ਰਿਯੰਕਾ ਸ਼ਰਮਾ ਨੇ ਜੇਈਈ ਮੇਨਜ਼ ਵਿੱਚ ਸ਼ਾਨਦਾਰ 96.44 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ। ਪ੍ਰਿਯੰਕਾ ਸ਼ਰਮਾ ਇੱਕ ਸਾਧਾਰਨ ਪਰਿਵਾਰ ਤੋਂ ਹੈ। ਉਸਦੇ ਪਿਤਾ ਅਕਾਊਂਟੈਂਟ ਹਨ ਅਤੇ ਉਸਦੀ ਮਾਂ ਇੱਕ ਪ੍ਰਾਈਵੇਟ ਸਕੂਲ ਵਿੱਚ ਪੜ੍ਹਾਉਂਦੀ ਹੈ। ਲਗਭਗ 3.5 ਲੱਖ ਦੀ ਸਾਲਾਨਾ ਪਰਿਵਾਰਕ ਆਮਦਨ ਦੇ ਬਾਵਜੂਦ ਉਸਨੇ ਪੂਰੇ ਅਨੁਸ਼ਾਸਨ ਅਤੇ ਲਗਨ ਨਾਲ ਤਿਆਰੀ ਕੀਤੀ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਸਕੂਲ ਆਫ਼ ਐਮੀਨੈਂਸ, ਛਾਜਲੀ ਸੰਗਰੂਰ ਦੀ 12ਵੀਂ ਜਮਾਤ ਦੀ ਨਾਨ-ਮੈਡੀਕਲ ਦੀ ਵਿਦਿਆਰਥਣ ਹਰਮਨਦੀਪ ਸ਼ਰਮਾ ਨੇ ਬਿਨਾਂ ਕਿਸੇ ਪ੍ਰਾਈਵੇਟ ਟਿਊਸ਼ਨ ਦੇ ਸਕੂਲ ਸਹਾਇਤਾ ਦੁਆਰਾ ਸਾਰੀ ਤਿਆਰੀ ਕੀਤੀ। ਉਸਦੇ ਪਿਤਾ ਅਕਾਊਂਟੈਂਟ ਹੈ ਅਤੇ ਮਾਂ ਘਰੇਲੂ ਔਰਤ ਹੈ। ਪਰਿਵਾਰ ਦੀ ਸਾਲਾਨਾ ਆਮਦਨ ਲਗਭਗ 2.5 ਲੱਖ ਹੈ। ਅੰਮ੍ਰਿਤਸਰ ਦੇ ਇੱਕ ਸਰਕਾਰੀ ਸਕੂਲ ਦੀ ਇੱਕ ਸਾਧਾਰਨ ਪਿਛੋਕੜ ਵਾਲੀ 12ਵੀਂ ਜਮਾਤ ਦੀ ਵਿਦਿਆਰਥਣ ਪਲਕ ਕੌਰ ਨੂੰ ਆਪਣੇ ਪਿਤਾ ਨੂੰ ਗੁਆਉਣ ਤੋਂ ਬਾਅਦ ਕਈ ਨਿੱਜੀ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ। ਉਸਦੀ ਪਰਵਰਿਸ਼ ਉਸਦੀ ਮਾਂ ਵੱਲੋਂ ਕੀਤੀ ਜਾ ਰਹੀ ਹੈ। ਇਸ ਪਰਿਵਾਰ ਦੀ ਸਾਲਾਨਾ ਆਮਦਨ 1,00,000 ਤੋਂ ਵੀ ਘੱਟ ਹੈ। ਵਿੱਤੀ ਤੰਗੀ ਅਤੇ ਹੋਰ ਮੁਸ਼ਕਲਾਂ ਦੇ ਬਾਵਜੂਦ, ਉਹ ਆਪਣੀ ਸਿੱਖਿਆ ਤੇ ਕੇਂਦ੍ਰਿਤ ਰਹੀ ਅਤੇ ਜੇਈਈ ਮੇਨ ਵਿੱਚ 90.11 ਪ੍ਰਤੀਸ਼ਤ ਅੰਕ ਪ੍ਰਾਪਤ ਹੋਏ।

ਉਨ੍ਹਾਂ ਦੱਸਿਆ ਕਿ ਐਸ ਏ ਐਸ ਨਗਰ ਦੇ ਇੱਕ ਸਰਕਾਰੀ ਸਕੂਲ ਵਿੱਚ 12ਵੀਂ ਜਮਾਤ ਦੀ ਵਿਦਿਆਰਥਣ ਕਾਜਲ (ਜਿਸਦੇ ਪਿਤਾ ਇੱਕ ਨਿੱਜੀ ਸੁਰੱਖਿਆ ਕੰਪਨੀ ਵਿੱਚ ਸੁਪਰਵਾਈਜ਼ਰ ਵਜੋਂ ਕੰਮ ਕਰਦੇ ਹਨ ਅਤੇ ਮਾਂ ਇੱਕ ਘਰੇਲੂ ਔਰਤ ਹੈ) ਵਲੋਂ ਵਿੱਤੀ ਤੰਗੀਆਂ ਦੇ ਬਾਜਜੂਦ ਚੰਗੀ ਤਿਆਰੀ ਕਰਕੇ ਜੇਈਈ ਮੇਨਜ਼ 2026 ਵਿੱਚ 92.66 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ। ਐਸਏਐਸ ਨਗਰ ਦੇ ਇੱਕ ਸਰਕਾਰੀ ਸਕੂਲ ਵਿੱਚ 12ਵੀਂ ਜਮਾਤ ਦਾ ਵਿਦਿਆਰਥੀ ਪਰਦੀਪ (ਜਿਸਦੇ ਪਿਤਾ ਇੱਕ ਵਾਟਰ ਕੂਲਰ ਫੈਕਟਰੀ ਵਿੱਚ ਮਜ਼ਦੂਰ ਵਜੋਂ ਕੰਮ ਕਰਦੇ ਹਨ) ਨੇ ਵਿੱਤੀ ਚੁਣੌਤੀਆਂ ਵਿੱਚੋਂ ਲੰਘਦਿਆਂ ਆਪਣੀ ਮਿਹਨਤ ਨਾਲ ਜੇਈਈ ਮੇਨਜ਼ 2026 ਵਿੱਚ 93.11 ਪ੍ਰਤੀਸ਼ਤ ਅੰਕ ਹਾਸਲ ਕੀਤੇ ਹਨ।

Continue Reading

Chandigarh

ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ

Published

on

By

ਪੰਜ ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਕਾਰਵਾਈ

ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜਿਆ ਹੋਇਆ ਹੈ। ਅਮਰਦੀਪ ਸਿੰਘ ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਮਾਮਲੇ ਵਿੱਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ ਹੈ। ਈ ਡੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅਮਰਦੀਪ ਸਿੰਘ ਗਰੇਵਾਲ ਦੇ ਖਿਲਾਫ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।

ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।

Continue Reading

Chandigarh

ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Published

on

By

ਚੰਡੀਗੜ੍ਹ, 17 ਅਕਤੂਬਰ (ਸ.ਬ.) ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, 37- ਡੀ, ਚੰਡੀਗੜ੍ਹ ਵਿੱਚ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਇੰਟਰਨੈਟ ਦੀ ਸੁਰੱਖਿਅਤ ਵਰਤੋਂ, ਆਨਲਾਈਨ ਧੋਖਾਧੜੀ ਤੋਂ ਬਚਾਅ ਅਤੇ ਆਪਣੀ ਨਿੱਜੀ ਜਾਣਕਾਰੀ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੂੰ ਮਜ਼ਬੂਤ ਪਾਸਵਰਡ ਬਣਾਉਣ, ਓਟੀਪੀ ਕਿਸੇ ਨਾਲ ਸਾਂਝਾ ਨਾ ਕਰਨ, ਸ਼ੱਕੀ ਲਿੰਕਾਂ ਤੇ ਕਲਿੱਕ ਨਾ ਕਰਨ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸਾਵਧਾਨੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ, ਸਾਈਬਰ ਧੱਕੇਸ਼ਾਹੀ, ਫਰਜ਼ੀ ਖਾਤਿਆਂ ਅਤੇ ਆਨਲਾਈਨ ਠੱਗੀ ਤੋਂ ਬਚਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

Continue Reading

Chandigarh

ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼

Published

on

By

ਚੰਡੀਗੜ੍ਹ, 16 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਅੱਜ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਹ ਆਪਣੇ ਵਕੀਲ ਜੀ ਪੀ ਐਸ ਘੁੰਮਣ ਨਾਲ ਸੀ ਬੀ ਆਈ ਦਫ਼ਤਰ ਪਹੁੰਚੇ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ।

ਸੀ ਬੀ ਆਈ ਵੱਲੋਂ ਬੀਤੇ ਦਿਨ ਰਾਜਬੀਰ ਘੁੰਮਣ ਨੂੰ ਵਟਸਐਪ ਜ਼ਰੀਏ ਨੋਟਿਸ ਭੇੇਜਿਆ ਸੀ, ਜਿਸਦੀ ਪਾਲਣਾ ਕਰਦੇ ਹੋਏ ਉਹ ਆਪਣੇ ਵਕੀਲਾਂ ਸਣੇ ਅੱਜ ਢਾਈ ਵਜੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਉਹ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੀ ਬੀ ਆਈ ਵੱਲੋਂ ਇਸ ਮਾਮਲੇ ਨਾਲ ਸਬੰਧਤ ਜਿਨ੍ਹਾਂ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਵੱਲੋਂ ਵੀ ਇਸੇ ਤਰ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਸੀ ਬੀ ਆਈ ਵੱਲੋਂ ਉਨ੍ਹਾਂ ਨੂੰ ਦੋ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਸੁਪਰੀਮ ਕੋਰਟ ਨੇ ਪਹਿਲਾਂ ਹੀ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀ ਬੀ ਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਜਾਂਚ ਅਤੇ ਦਰਜ ਐਫ ਆਈ ਆਰ ਤੇ ਰੋਕ ਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਦਾਇਰ ਕਰ ਦਿੱਤੀ ਸੀ।

ਇੱਥੇ ਜਿਕਰਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀ ਬੀ ਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲਿਸ ਨੂੰ ਸੀ ਬੀ ਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ। ਸੀ ਬੀ ਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜ ਦੇ ਗੰਭੀਰ ਦੋਸ਼ ਲੱਗੇ ਹਨ।

Continue Reading

Latest News

Trending