Connect with us

Mohali

ਸਾਕਾ ਨਨਕਾਣਾ ਸਾਹਿਬ ਦੇ 105 ਸਾਲ ਪੂਰੇ ਹੋਣ ਤੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ

Published

on

ਐਸ ਏ ਐਸ ਨਗਰ, 21 ਫਰਵਰੀ (ਸ.ਬ.) ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਾਕਾ ਨਨਕਾਣਾ ਸਾਹਿਬ ਦੇ 105 ਸਾਲ ਪੂਰੇ ਹੋਣ ਤੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸੰਬੰਧੀ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਸ਼ੇਰੇ ਪੰਜਾਬ ਕਵੀਸ਼ਰੀ ਜੱਥੇ ਨੇ 1921ਈ ਵਿੱਚ ਧਰਮ ਦੀ ਖਾਤਿਰ ਨਾਨਕਾਣਾ ਸਾਹਿਬ ਦੇ ਸਾਕੇ ਦੁਰਾਨ ਸਿੰਘਾਂ ਵਲੋਂ ਪ੍ਰਾਪਤ ਕੀਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਬੀਬੀ ਉਤੱਮਜੀਤ ਕੌਰ ਦੇ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਿਆ। ਭਾਈ ਸੰਦੀਪ ਸਿੰਘ, ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਆਪਣੇ ਪ੍ਰਵਚਣਾਂ ਰਾਹੀ ਸ੍ਰੀ ਨਨਕਾਣਾ ਸਾਹਿਬ ਦੇ ਇਤਿਹਾਸ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਦੱਸਿਆ।

ਇਸ ਤੋਂ ਇਲਾਵਾ ਭਾਈ ਗੁਰਸੇਵਕ ਸਿੰਘ, ਭਾਈ ਹਰਪ੍ਰੀਤ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਹਰਜੱਸ ਕੀਰਤਨੀ ਜੱਥਾ, ਭਗੜਾਣੇ ਵਾਲਿਆਂ ਦਾ ਕਵੀਸ਼ਰੀ ਜੱਥਾ, ਭਾਈ ਸਰੂਪ ਸਿੰਘ, ਭਾਈ ਮਹਿੰਦਰ ਸਿੰਘ, ਭਾਈ ਹਰਬੀਰ ਸਿੰਘ, ਭਾਈ ਹਰਜੋਤ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਜਸਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਇਸ ਮੌਕੇ ਸੰਗਤਾਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਅਸਥਾਨ ਤੇ ਡਿਸਪੈਂਸਰੀ ਅਤੇ ਲੈਬੋਰੇਟਰੀ ਚੱਲ ਰਹੀ ਹੈ ਜਿਸ ਵਿੱਚ ਸਾਰੇ ਟੈਸਟ ਅਤਿ ਆਧੁਨਿਕ ਕੰਪਿਊਟਰਾਈਜ ਤਰੀਕੇ ਨਾਲ ਕੀਤੇ ਜਾਂਦੇ ਹਨ। ਸੰਗਤਾਂ ਦੀ ਸਹੂਲੀਅਤ ਲਈ ਐੱਮ ਆਰ ਆਈ, ਸੀਟੀ ਸਕੈਨ, ਅਲਟਰਾਸਾਉਂਡ ਅਤੇ ਐਕਸ ਰੇ ਦੀਆਂ ਮਸ਼ੀਨਾਂ ਵੀ ਲਗਾਈਆਂ ਗਈਆਂ ਹਨ। ਮਾਹਿਰ ਡਾਕਟਰਾਂ ਵੱਲੋਂ ਮਰੀਜਾਂ ਦਾ ਮੁਆਇਨਾ ਕੀਤਾ ਜਾਂਦਾ ਹੈ ਅਤੇ ਦਵਾਈ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਜਾਂਦੀ ਹੈ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending