Connect with us

International

ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਅਮਰੀਕਾ ਨੇ ਸਾਰੇ ਦੇਸ਼ਾਂ ਤੇ 10 ਫੀਸਦੀ ਗਲੋਬਲ ਟੈਰਿਫ ਲਗਾਇਆ

Published

on

ਵਾਸ਼ਿੰਗਟਨ, 21 ਫਰਵਰੀ (ਸ.ਬ.) ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੀਆਂ ਵਪਾਰ ਨੀਤੀਆਂ ਨੂੰ ਲੈ ਕੇ ਨਿਆਂਪਾਲਿਕਾ ਨਾਲ ਇੱਕ ਤਿੱਖੀ ਲੜਾਈ ਛੇੜ ਦਿੱਤੀ ਹੈ। ਸੁਪਰੀਮ ਕੋਰਟ ਵੱਲੋਂ ਉਨ੍ਹਾਂ ਦੇ ਪਿਛਲੇ ਟੈਰਿਫਾਂ ਨੂੰ ਅਵੈਧ ਘੋਸ਼ਿਤ ਕਰਨ ਤੋਂ ਕੁਝ ਘੰਟਿਆਂ ਬਾਅਦ ਟਰੰਪ ਨੇ ਓਵਲ ਆਫਿਸ ਤੋਂ ਇੱਕ ਨਵੇਂ ਕਾਰਜਕਾਰੀ ਆਦੇਸ਼ ਤੇ ਦਸਤਖਤ ਕੀਤੇ। ਇਸ ਆਦੇਸ਼ ਤਹਿਤ ਹੁਣ ਸਾਰੇ ਦੇਸ਼ਾਂ ਤੋਂ ਦਰਾਮਦ ਤੇ 10 ਫੀਸਦੀ ਗਲੋਬਲ ਟੈਰਿਫ ਲਗਾਇਆ ਜਾਵੇਗਾ।

ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਟਰੂਥ ਸੋਸ਼ਲ ਤੇ ਲਿਖਿਆ, ਮੈਨੂੰ ਇਹ ਐਲਾਨ ਕਰਦੇ ਹੋਏ ਮਾਣ ਹੋ ਰਿਹਾ ਹੈ ਕਿ ਮੈਂ ਓਵਲ ਆਫਿਸ ਤੋਂ ਸਾਰੇ ਦੇਸ਼ਾਂ ਤੇ 10 ਫੀਸਦੀ ਗਲੋਬਲ ਟੈਰਿਫ ਤੇ ਦਸਤਖਤ ਕੀਤੇ ਹਨ, ਜੋ ਲਗਭਗ ਤੁਰੰਤ ਲਾਗੂ ਹੋਵੇਗਾ।

ਇਸ ਤੋਂ ਪਹਿਲਾਂ, ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ, ਅਮਰੀਕੀ ਰਾਸ਼ਟਰਪਤੀ ਨੇ ਕਿਹਾ ਸੀ ਕਿ ਉਹ 1974 ਦੇ ਵਪਾਰ ਐਕਟ ਦੀ ਧਾਰਾ 122 ਦੇ ਤਹਿਤ 10 ਫੀਸਦੀ ਗਲੋਬਲ ਟੈਰਿਫ ਦਾ ਆਦੇਸ਼ ਦੇਣਗੇ, ਜੋ ਕਿ ਮੌਜੂਦਾ ਟੈਰਿਫਾਂ ਤੋਂ ਇਲਾਵਾ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਮੈਂ ਇਸ ਤੋਂ ਕਿਤੇ ਵੱਧ ਵੀ ਟੈਕਸ ਲਾ ਸਕਦਾ ਹਾਂ।

ਵਪਾਰ ਐਕਟ ਦੀ ਧਾਰਾ 122 ਦੇ ਤਹਿਤ ਲਾਇਆ ਗਿਆ ਇਹ ਟੈਰਿਫ ਲਗਭਗ ਪੰਜ ਮਹੀਨਿਆਂ (150 ਦਿਨਾਂ) ਲਈ ਪ੍ਰਭਾਵੀ ਰਹੇਗਾ। ਇਸ ਸਮੇਂ ਦੌਰਾਨ ਪ੍ਰਸ਼ਾਸਨ ਦੂਜੇ ਦੇਸ਼ਾਂ ਤੇ ਢੁਕਵੇਂ ਟੈਰਿਫ ਤੈਅ ਕਰਨ ਲਈ ਜ਼ਰੂਰੀ ਜਾਂਚ ਕਰੇਗਾ। ਟਰੰਪ ਨੇ ਸੰਕੇਤ ਦਿੱਤਾ ਕਿ ਜੇ ਲੋੜ ਪਈ ਤਾਂ ਟੈਰਿਫ ਵਧਾਏ ਜਾ ਸਕਦੇ ਹਨ। ਮੀਡੀਆ ਨਾਲ ਗੱਲ ਕਰਦੇ ਹੋਏ ਉਨ੍ਹਾਂ ਕਿਹਾ, ਅਸੀਂ ਜੋ ਚਾਹੀਏ ਕਰ ਸਕਦੇ ਹਾਂ। ਦਰਾਂ ਸੰਭਾਵੀ ਤੌਰ ਤੇ ਵੱਧ ਹੋ ਸਕਦੀਆਂ ਹਨ।

ਅਮਰੀਕੀ ਸੁਪਰੀਮ ਕੋਰਟ ਨੇ 6-3 ਦੇ ਫੈਸਲੇ ਵਿੱਚ 1977 ਦੇ ਅੰਤਰਰਾਸ਼ਟਰੀ ਐਮਰਜੈਂਸੀ ਆਰਥਿਕ ਸ਼ਕਤੀਆਂ ਐਕਟ ਦੇ ਤਹਿਤ ਕਾਂਗਰਸ ਦੀ ਪ੍ਰਵਾਨਗੀ ਤੋਂ ਬਿਨਾਂ ਟੈਰਿਫ ਲਗਾਉਣ ਦੇ ਰਾਸ਼ਟਰਪਤੀ ਦੇ ਅਧਿਕਾਰ ਨੂੰ ਰੱਦ ਕਰ ਦਿੱਤਾ। ਟਰੰਪ ਨੇ ਇਸ ਫੈਸਲੇ ਨੂੰ ਬਹੁਤ ਨਿਰਾਸ਼ਾਜਨਕ ਕਿਹਾ ਅਤੇ ਕਿਹਾ ਕਿ ਉਹ ਅਦਾਲਤ ਦੇ ਕੁਝ ਮੈਂਬਰਾਂ ਤੋਂ ਸ਼ਰਮਿੰਦਾ ਹਨ।

ਹਾਲਾਂਕਿ, ਉਨ੍ਹਾਂ ਇਹ ਵੀ ਕਿਹਾ ਕਿ ਆਈ ਈ ਈ ਪੀ ਏ ਦੇ ਤਹਿਤ ਪਾਬੰਦੀ ਦਾ ਮਤਲਬ ਇਹ ਨਹੀਂ ਹੈ ਕਿ ਉਨ੍ਹਾਂ ਕੋਲ ਹੋਰ ਕਾਨੂੰਨੀ ਵਿਕਲਪਾਂ ਦੀ ਘਾਟ ਹੈ। ਉਨ੍ਹਾਂ ਕਿਹਾ ਕਿ ਮੈਂ ਵਪਾਰ ਨੂੰ ਤਬਾਹ ਕਰ ਸਕਦਾ ਹਾਂ, ਮੈਂ ਕਿਸੇ ਦੇਸ਼ ਤੇ ਪਾਬੰਦੀਆਂ ਲਗਾ ਸਕਦਾ ਹਾਂ। ਮੈਂ ਬਹੁਤ ਕੁਝ ਕਰ ਸਕਦਾ ਹਾਂ, ਪਰ ਮੈਂ 1 ਡਾਲਰ ਟੈਰਿਫ ਨਹੀਂ ਲਗਾ ਸਕਦਾ? ਇਹ ਕਿੰਨਾ ਹਾਸੋਹੀਣਾ ਹੈ?

ਟਰੰਪ ਨੇ ਜਸਟਿਸ ਬ੍ਰੇਟ ਕੈਵਾਨੌ ਦੇ ਅਸਹਿਮਤੀ ਵਾਲੇ ਨੋਟ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਰਾਸ਼ਟਰਪਤੀ ਦੀਆਂ ਟੈਰਿਫ ਸ਼ਕਤੀਆਂ ਭਵਿੱਖ ਵਿੱਚ ਸੀਮਤ ਨਹੀਂ ਹੋਣਗੀਆਂ।

ਟਰੰਪ ਪ੍ਰਸ਼ਾਸਨ ਨੇ ਸੰਕੇਤ ਦਿੱਤਾ ਹੈ ਕਿ ਧਾਰਾ 232 (ਰਾਸ਼ਟਰੀ ਸੁਰੱਖਿਆ ਆਧਾਰ) ਅਤੇ ਧਾਰਾ 301 (ਅਣਉਚਿਤ ਵਪਾਰ ਅਭਿਆਸ) ਦੇ ਤਹਿਤ ਵੀ ਨਵੇਂ ਟੈਰਿਫ ਲਗਾਏ ਜਾ ਸਕਦੇ ਹਨ। ਟਰੰਪ ਨੇ ਕਿਹਾ ਕਿ ਕੁਝ ਦੇਸ਼ ਜਿਨ੍ਹਾਂ ਨੇ ਸਾਲਾਂ ਤੋਂ ਸੰਯੁਕਤ ਰਾਜ ਅਮਰੀਕਾ ਨਾਲ ਮਾੜਾ ਵਿਵਹਾਰ ਕੀਤਾ ਹੈ, ਉਨ੍ਹਾਂ ਨੂੰ ਉੱਚ ਦਰਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਜਦੋਂ ਕਿ ਦੂਜਿਆਂ ਨੂੰ ਵਧੇਰੇ ਨਿਰਪੱਖ ਵਿਵਹਾਰ ਮਿਲੇਗਾ।

ਅਮਰੀਕੀ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਕਿਹਾ ਕਿ ਧਾਰਾ 301 ਦੇ ਤਹਿਤ ਨਵੀਆਂ ਜਾਂਚਾਂ ਦੇ ਵੇਰਵੇ ਆਉਣ ਵਾਲੇ ਦਿਨਾਂ ਵਿੱਚ ਜਾਰੀ ਕੀਤੇ ਜਾਣਗੇ ਅਤੇ ਕਾਨੂੰਨੀ ਤੌਰ ਤੇ ਮਜ਼ਬੂਤ ਹੋਣਗੇ।

ਜਿਕਰਯੋਗ ਹੈ ਕਿ ਡੋਨਾਲਡ ਟਰੰਪ ਦੀ ਵਪਾਰ-ਅਧਾਰਤ ਵਿਦੇਸ਼ ਨੀਤੀ ਦੇ ਮੂਲ ਤੇ ਵਾਰ ਕਰਦੇ ਹੋਏ ਅਮਰੀਕੀ ਸੁਪਰੀਮ ਕੋਰਟ ਨੇ ਬੀਤੇ ਦਿਨ ਉਨ੍ਹਾਂ ਦੇ ਵਿਆਪਕ ਗਲੋਬਲ ਟੈਰਿਫਾਂ ਨੂੰ ਰੱਦ ਕਰ ਦਿੱਤਾ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟੈਰਿਫਾਂ ਨੂੰ ਵਿਦੇਸ਼ ਨੀਤੀ ਦੇ ਹਥਿਆਰ ਵਜੋਂ ਵਰਤਿਆ ਹੈ। 6-3 ਦੇ ਫੈਸਲੇ ਵਿੱਚ, ਅਦਾਲਤ ਨੇ ਫੈਸਲਾ ਸੁਣਾਇਆ ਕਿ ਟਰੰਪ ਨੇ 1977 ਦੇ ਅੰਤਰਰਾਸ਼ਟਰੀ ਐਮਰਜੈਂਸੀ ਆਰਥਿਕ ਸ਼ਕਤੀਆਂ ਐਕਟ, ਜਾਂ ਆਈ ਈ ਈ ਪੀ ਏ ਦੀ ਵਰਤੋਂ ਕਰਕੇ ਆਪਣੇ ਅਧਿਕਾਰਾਂ ਦੀ ਉਲੰਘਣਾ ਕੀਤੀ ਹੈ।

 

International

ਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ

Published

on

By

ਪੇਈਚਿੰਗ, 23 ਅਕਤੂਬਰ (ਸ.ਬ.) ਚੀਨ ਦੇ ਤਿੱਬਤ ਖੇਤਰ ਵਿੱਚ ਬੀਤੀ ਸ਼ਾਮ 7 ਦੀ ਸ਼ਿੱਦਤ ਦਾ ਭੂਚਾਲ ਆਇਆ, ਜਿਸ ਨਾਲ 16 ਵਿਅਕਤੀਆਂ ਦੀ ਮੌਤ ਹੋ ਗਈ ਅਤੇ 54 ਜ਼ਖ਼ਮੀ ਹੋ ਗਏ। ਇਸ ਦੌਰਾਨ ਉੱਤਰੀ ਖੇਤਰੀ ਸ਼ਹਿਰ ਨਾਗਚੂ ਵਿੱਚ ਸੈਂਕੜੇ ਮਕਾਨ ਢਹਿ-ਢੇਰੀ ਹੋ ਗਏ।

ਸ਼ਹਿਰ ਦੇ ਸਰਕਾਰੀ ਅਧਿਕਾਰੀਆਂ ਦੇ ਹਵਾਲੇ ਨਾਲ ਨਾਗਚੂ ਮੀਡੀਆ ਦਫ਼ਤਰ ਨੇ ਦੱਸਿਆ ਕਿ 339 ਮਕਾਨਾਂ ਅਤੇ 20 ਪਸ਼ੂਆਂ ਦੇ ਸ਼ੈਡਾਂ ਦੇ ਢਹਿ ਜਾਣ ਤੋਂ ਬਾਅਦ ਖੋਜ ਅਤੇ ਰਾਹਤ ਕਾਰਜ ਜਾਰੀ ਹਨ।

ਸਥਾਨਕ ਕਾਊਂਟੀ ਦੇ 1,600 ਤੋਂ ਵੱਧ ਲੋਕਾਂ ਨੂੰ ਰਾਹਤ ਕਾਰਜਾਂ ਲਈ ਤਾਇਨਾਤ ਕੀਤਾ ਗਿਆ। ਖੇਤਰ ਵਿੱਚ 1,000 ਪ੍ਰੀਫੈਬਰੀਕੇਟਿਡ ਹਾਊਸਿੰਗ ਯੂਨਿਟ (ਬਣੇ-ਬਣਾਏ ਮਕਾਨ), ਲਗਪਗ 3,000 ਤੰਬੂ ਅਤੇ ਫੋਲਡਿੰਗ ਬੈਡਾਂ ਦੇ ਨਾਲ-ਨਾਲ ਫਲੈਸ਼ਲਾਈਟਾਂ ਅਤੇ ਸਰਦੀਆਂ ਦੇ ਕੱਪੜਿਆਂ ਸਮੇਤ ਸਮੱਗਰੀ ਪਹੁੰਚ ਗਈ ਹੈ।

ਯੂ.ਐਸ. ਜੀਓਲੋਜੀਕਲ ਸਰਵੇ ਨੇ ਦੱਸਿਆ ਕਿ ਭੂਚਾਲ ਸਥਾਨਕ ਸਮੇਂ ਅਨੁਸਾਰ ਰਾਤ 10:33 ਵਜੇ ਆਇਆ, ਜਿਸ ਦਾ ਕੇਂਦਰ ਉੱਤਰੀ ਤਿੱਬਤ ਦੇ ਘੱਟ ਆਬਾਦੀ ਵਾਲੇ, ਉੱਚਾਈ ਵਾਲੇ ਖੇਤਰ ਵਿੱਚ ਨਾਗਚੂ ਤੋਂ 191 ਕਿਲੋਮੀਟਰ (119 ਮੀਲ) ਪੂਰਬ-ਉੱਤਰ-ਪੂਰਬ ਵਿੱਚ ਸੀ। ਇਸ ਨੇ ਭੂਚਾਲ ਦੀ ਡੂੰਘਾਈ 18 ਕਿਲੋਮੀਟਰ (11 ਮੀਲ) ਦੱਸੀ ਹੈ।

ਅਮਰੀਕੀ ਏਜੰਸੀ ਦੀ ਵੈਬਸਾਈਟ ਅਨੁਸਾਰ, ਉਸ ਨੇ 4.3 ਅਤੇ 5.2 ਦੇ ਵਿਚਕਾਰ ਤੀਬਰਤਾ ਵਾਲੇ ਸੱਤ ਬਾਅਦ ਦੇ ਝਟਕੇ ਦਰਜ ਕੀਤੇ, ਜੋ ਸਾਰੇ 10 ਕਿਲੋਮੀਟਰ (ਛੇ ਮੀਲ) ਦੀ ਡੂੰਘਾਈ ਤੇ ਸਨ।

ਚੀਨ ਨੇ ਅੱਜ ਦੱਸਿਆ ਕਿ ਖੇਤਰ ਦੇ ਕੁਝ ਹਿੱਸੇ ਵਿੱਚ ਸੰਚਾਰ ਠੱਪ ਹੋ ਗਿਆ ਹੈ। ਸਥਾਨਕ ਰੇਲਵੇ ਅਧਿਕਾਰੀਆਂ ਨੇ ਖੇਤਰ ਵਿੱਚੋਂ ਲੰਘਣ ਵਾਲੀਆਂ ਰੇਲਗੱਡੀਆਂ ਨੂੰ ਰੋਕਣ ਲਈ ਸੰਕਟਕਾਲੀਨ ਕਦਮ ਚੁੱਕੇ ਹਨ।

ਭੂਚਾਲ ਕਾਰਨ ਚੱਟਾਨਾਂ ਵੀ ਖਿਸਕੀਆਂ ਹਨ, ਜਿਸ ਕਾਰਨ ਸਥਾਨਕ ਅਧਿਕਾਰੀਆਂ ਨੂੰ ਕੌਮੀ ਰਾਜਮਾਰਗ 317 ਦਾ ਇੱਕ ਹਿੱਸਾ ਬੰਦ ਕਰਨ ਲਈ ਮਜ਼ਬੂਰ ਹੋਣਾ ਪਿਆ ਹੈ। ਕਰਮਚਾਰੀਆਂ ਵੱਲੋਂ ਮਲਬਾ ਹਟਾਉਣ ਦਾ ਕੰਮ ਕੀਤੇ ਜਾਣ ਦੌਰਾਨ ਕੇਵਲ ਸੰਕਟਕਾਲੀਨ, ਰਾਹਤ ਅਤੇ ਸਰਕਾਰੀ ਸਹਾਇਤਾ ਵਾਲੇ ਵਾਹਨਾਂ ਨੂੰ ਹੀ ਲੰਘਣ ਦੀ ਇਜਾਜ਼ਤ ਦਿੱਤੀ ਗਈ ਹੈ।

ਅਗਲੇ ਤਿੰਨ ਦਿਨਾਂ ਵਿੱਚ ਭੂਚਾਲ ਵਾਲੇ ਖੇਤਰ ਵਿੱਚ ਰੁਕ-ਰੁਕ ਕੇ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਚੀਨ ਦੇ ਰਾਸ਼ਟਰੀ ਪ੍ਰਸਾਰਕ ਸੀ.ਸੀ.ਟੀ.ਵੀ. ਨੇ ਦੱਸਿਆ ਕਿ ਇਹ ਪਿਛਲੇ ਪੰਜ ਸਾਲਾਂ ਵਿੱਚ ਇਸ ਖੇਤਰ ਵਿੱਚ ਆਇਆ ਸਭ ਤੋਂ ਵੱਡਾ ਭੂਚਾਲ ਸੀ।

ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਰਾਹਤ ਕਾਰਜਾਂ ਅਤੇ ਡਾਕਟਰੀ ਸਹਾਇਤਾ ਦੇ ਕੰਮਾਂ ਵਿੱਚ ਪੂਰੇ ਜੋਰ-ਸ਼ੋਰ ਨਾਲ ਜੁਟਣ ਦਾ ਸੱਦਾ ਦਿੱਤਾ ਹੈ। ਨਾਗਚੂ ਤਿੱਬਤ ਦੀ ਰਾਜਧਾਨੀ ਲਹਾਸਾ ਤੋਂ 300 ਕਿਲੋਮੀਟਰ (186 ਮੀਲ) ਤੋਂ ਵੱਧ ਉੱਤਰ ਵਿੱਚ ਹੈ।

Continue Reading

International

ਸਾਊਦੀ ਅਰਬ ਵਿੱਚ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਹਮਲਾ, 1 ਵਿਅਕਤੀ ਦੀ ਮੌਤ, 8 ਗੰਭੀਰ ਜ਼ਖਮੀ

Published

on

By

ਰਿਆਦ, 22 ਅਕਤੂਬਰ (ਸ.ਬ.) ਸਊਦੀ ਅਰਬ ਦੇ ਦੰਮਾਮ ਸਥਿਤ ਕਿੰਗ ਫਾਹਦ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਬੀਤੀ ਦੇਰ ਸ਼ਾਮ ਇੱਕ ਹਮਲਾ ਹੋਇਆ। ਇਸ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਅੱਠ ਹੋਰ ਜ਼ਖ਼ਮੀ ਹੋ ਗਏ।

ਜ਼ਖ਼ਮੀਆਂ ਦੀ ਹਾਲਤ ਗੰਭੀਰ ਹੈ; ਸਾਰਿਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਦੌਰਾਨ, ਅਮਰੀਕੀ ਵਿਦੇਸ਼ ਵਿਭਾਗ ਨੇ ਆਪਣੇ ਰਾਜਦੂਤਾਂ ਨੂੰ ਦੇਸ਼ ਛੱਡਣ ਦੇ ਹੁਕਮ ਜਾਰੀ ਕੀਤੇ ਹਨ। ਸਾਊਦੀ ਅਰਬ ਦੀ ਜਨਰਲ ਅਥਾਰਟੀ ਆਫ਼ ਸਿਵਲ ਏਵੀਏਸ਼ਨ ਨੇ ਅੱਜ ਇਹ ਜਾਣਕਾਰੀ ਦਿੱਤੀ। ਅਥਾਰਟੀ ਅਨੁਸਾਰ, ਇਸ ਹਮਲੇ ਕਾਰਨ ਜਾਇਦਾਦ ਦਾ ਵੀ ਨੁਕਸਾਨ ਹੋਇਆ ਹੈ। ਨੁਕਸਾਨ ਦੀ ਹੱਦ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਸੋਸ਼ਲ ਮੀਡੀਆ ਪਲੇਟਫਾਰਮ ਐਕਸ ਤੇ ਜਾਰੀ ਇੱਕ ਬਿਆਨ ਵਿੱਚ, ਜਨਰਲ ਅਥਾਰਟੀ ਆਫ਼ ਸਿਵਲ ਏਵੀਏਸ਼ਨ ਨੇ ਦੱਸਿਆ ਕਿ ਇਹ ਹਮਲਾ ਬੀਤੀ ਸ਼ਾਮ ਹੋਇਆ ਸੀ। ਅਥਾਰਟੀ ਨੇ ਕਿਹਾ ਕਿ ਇਸ ਘਟਨਾ ਬਾਰੇ ਹੋਰ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।

ਅਮਰੀਕੀ ਵਿਦੇਸ਼ ਵਿਭਾਗ ਨੇ ਸਾਊਦੀ ਅਰਬ ਵਿੱਚ ਮੌਜੂਦ ਅਮਰੀਕੀ ਸਰਕਾਰ ਦੇ ਉਨ੍ਹਾਂ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਉੱਥੋਂ ਵਾਪਸ ਆਉਣ ਦਾ ਹੁਕਮ ਦਿੱਤਾ ਹੈ, ਜਿਨ੍ਹਾਂ ਦਾ ਉੱਥੇ ਰਹਿਣਾ ਕਿਸੇ ਐਮਰਜੈਂਸੀ ਕਾਰਨ ਕਰਕੇ ਜ਼ਰੂਰੀ ਨਹੀਂ ਹੈ। ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਟੌਮੀ ਪਿਗੋਟ ਨੇ ਐਕਸ ਤੇ ਲਿਖਿਆ ਹੈ ਕਿ ਇਰਾਨ-ਸਮਰਥਿਤ ਹੂਤੀ ਬਾਗੀ ਸਾਊਦੀ ਅਰਬ ਵਿਰੁੱਧ ਲਗਾਤਾਰ ਵਧੇਰੇ ਦੁਸ਼ਮਣਾਨਾ ਕਾਰਵਾਈਆਂ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਇਸ ਵਿਚ ਇਕ ਨਾਗਰਿਕ ਹਵਾਈ ਅੱਡੇ ਅਤੇ ਹੋਰ ਜ਼ਰੂਰੀ ਬੁਨਿਆਦੀ ਢਾਂਚੇ ਤੇ ਕੀਤੇ ਗਏ ਹਮਲੇ ਸ਼ਾਮਲ ਹਨ, ਜਿਨ੍ਹਾਂ ਦੇ ਨਤੀਜੇ ਵਜੋਂ ਆਮ ਨਾਗਰਿਕਾਂ ਦੀ ਜਾਨ ਗਈ ਹੈ ਅਤੇ ਆਵਾਜਾਈ ਵਿੱਚ ਭਾਰੀ ਵਿਘਨ ਪਿਆ ਹੈ। ਸਾਡੇ ਵਿਭਾਗ ਦੇ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸੁਰੱਖਿਆ ਸਾਡੀ ਸਭ ਤੋਂ ਵੱਡੀ ਤਰਜੀਹ ਹੈ, ਅਤੇ ਅਸੀਂ ਉਨ੍ਹਾਂ ਦੀ ਸੁਰੱਖਿਆ ਅਤੇ ਸਹਾਇਤਾ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਕਦਮ ਚੁੱਕਣੇ ਜਾਰੀ ਰੱਖਾਂਗੇ।

Continue Reading

International

ਮਿਲਟਰੀ ਬੇਸ ਤੇ ਅੱਗ ਲੱਗਣ ਕਾਰਨ 4 ਫ਼ੌਜੀ ਜਵਾਨ ਸ਼ਹੀਦ, 39 ਜ਼ਖਮੀ

Published

on

By

ਅਲਬਰਟਾ, 19 ਅਕਤੂਬਰ (ਸ.ਬ.) ਕੈਨੇਡਾ ਦੇ ਅਲਬਰਟਾ ਸਥਿਤ ਇੱਕ ਮਿਲਟਰੀ ਬੇਸ ਤੇ ਲਾਈਵ-ਫਾਇਰ ਜੰਗੀ ਅਭਿਆਸ ਦੌਰਾਨ ਤੇਜ਼ੀ ਨਾਲ ਫੈਲੀ ਅੱਗ ਦੀ ਲਪੇਟ ਵਿੱਚ ਆਉਣ ਕਾਰਨ ਕੈਨੇਡੀਅਨ ਫ਼ੌਜ ਦੇ 4 ਜਵਾਨਾਂ ਦੀ ਮੌਤ ਹੋ ਗਈ, ਜਦੋਂ ਕਿ 39 ਹੋਰ ਜ਼ਖ਼ਮੀ ਹੋ ਗਏ ਹਨ। ਅਧਿਕਾਰੀਆਂ ਅਨੁਸਾਰ ਜ਼ਖ਼ਮੀਆਂ ਵਿੱਚੋਂ 19 ਜਵਾਨਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਮੇਜਰ ਜਨਰਲ ਵੇਡ ਰੁਟਲੈਂਡ ਨੇ ਦੱਸਿਆ ਕਿ ਮਿਲਟਰੀ ਅਧਿਕਾਰੀਆਂ ਨੂੰ ਕਈ ਘੰਟਿਆਂ ਤੋਂ ਅੱਗ ਬਾਰੇ ਜਾਣਕਾਰੀ ਸੀ, ਪਰ ਉਨ੍ਹਾਂ ਦਾ ਮੰਨਣਾ ਸੀ ਕਿ ਅੱਗ ਤੇ ਕਾਬੂ ਪਾਇਆ ਹੋਇਆ ਹੈ ਅਤੇ ਸਿਖਲਾਈ ਜਾਰੀ ਰੱਖੀ ਜਾ ਸਕਦੀ ਹੈ। ਪਰ ਅਚਾਨਕ ਹਵਾ ਦਾ ਰੁਖ਼ ਬਦਲ ਗਿਆ ਅਤੇ ਤੇਜ਼ ਲਪਟਾਂ ਨੇ ਜਵਾਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ।

ਐਡਮੰਟਨ ਵਿੱਚ ਇੱਕ ਪੱਤਰਕਾਰ ਸੰਮੇਲਨ ਦੌਰਾਨ ਉਨ੍ਹਾਂ ਦੱਸਿਆ ਕਿ ਜਦੋਂ ਹਵਾ ਦਾ ਰੁਖ਼ ਬਦਲਿਆ, ਉਦੋਂ ਅੱਗ ਇੱਕ ਕਿਲੋਮੀਟਰ ਦੂਰ ਸੀ। ਅੱਗ ਦਾ ਸਿਰਫ਼ 36 ਸੈਕਿੰਡਾਂ ਵਿੱਚ ਇੱਕ ਕਿਲੋਮੀਟਰ ਦਾ ਫ਼ਾਸਲਾ ਤੈਅ ਕਰਨਾ ਇੱਕ ਅਸਾਧਾਰਨ ਘਟਨਾ ਹੈ। ਰੁਟਲੈਂਡ ਨੇ ਮੌਕੇ ਤੇ ਮੌਜੂਦ ਇੱਕ ਕਮਾਂਡਰ ਦੇ ਹਵਾਲੇ ਨਾਲ ਦੱਸਿਆ ਕਿ ਫ਼ੌਜੀਆਂ ਨੂੰ ਇੱਕ ਮਿੰਟ ਤੋਂ ਵੀ ਘੱਟ ਸਮੇਂ ਵਿੱਚ ਅੱਗ ਨੇ ਚਾਰੇ ਪਾਸਿਓਂ ਘੇਰ ਲਿਆ।

Continue Reading

Latest News

Trending