Chandigarh
2027 ਵਿੱਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਤੇ ਸੂਬੇ ਵਿੱਚੋਂ ਗੈਂਗਸਟਰ ਪ੍ਰਥਾ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਜਾਵੇਗਾ : ਨਾਇਬ ਸਿੰਘ ਸੈਣੀ
ਚੰਡੀਗੜ੍ਹ, 21 ਫਰਵਰੀ (ਸ.ਬ.) ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਇੱਥੇ ਸੈਕਟਰ-37 ਵਿਖੇ ਭਾਜਪਾ ਪੰਜਾਬ ਦਫ਼ਤਰ ਵਿੱਚ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਦੇ ਆਗੂਆਂ ਅਤੇ ਵਰਕਰਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ। ਇਸ ਦੌਰਾਨ ਪੰਜਾਬ ਯੂਨੀਵਰਸਿਟੀ ਵਿੱਚ ਹਿੰਦੋਸਤਾਨ ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਕੁਲਦੀਪ ਚੌਧਰੀ ਵੀ ਪਾਰਟੀ ਵਿੱਚ ਸ਼ਾਮਲ ਹੋਏ। ਸੈਣੀ ਨੇ ਪਾਰਟੀ ਵਿੱਚ ਸ਼ਾਮਲ ਹੋਏ ਨੌਜਵਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਅੱਜ ਦਾ ਨੌਜਵਾਨ ਆਪਣੀ ਸੋਚ ਅਤੇ ਵਿਚਾਰਾਂ ਨਾਲ ਦੇਸ਼ ਦੇ ਵਿਕਾਸ ਲਈ ਫ਼ੈਸਲੇ ਲੈ ਰਿਹਾ ਹੈ। ਨਾਇਬ ਸਿੰਘ ਸੈਣੀ ਨੇ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਅਤੇ ਗੈਂਗਸਟਰ ਕਲਚਰ ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਸਾਲ 2027 ਵਿੱਚ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਰਕਾਰ ਬਣਨ ਤੇ ਸੂਬੇ ਵਿੱਚੋਂ ਗੈਂਗਸਟਰ ਪ੍ਰਥਾ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਜਾਵੇਗਾ।
ਨਾਇਬ ਸਿੰਘ ਸੈਣੀ ਨੇ ਪੰਜਾਬ ਦੀ ਮੌਜੂਦਾ ਸਰਕਾਰ ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਨਸ਼ਾ ਬਹੁਤ ਤੇਜ਼ੀ ਨਾਲ ਫੈਲ ਰਿਹਾ ਹੈ ਅਤੇ ਸਰਕਾਰ ਸਿਰਫ ਇਸ਼ਤਿਹਾਰਾਂ ਤੇ ਪੈਸਾ ਖ਼ਰਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਉਨ੍ਹਾਂ ਦੇ ਘਰਾਂ ਨੂੰ ਢਾਹੁਣ ਅਤੇ ਜ਼ਮੀਨਾਂ ਕੁਰਕ ਕਰਨ ਵਰਗੇ ਕਦਮ ਚੁੱਕੇ ਗਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੇ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਨੂੰ ਬੜਾਵਾ ਦਿੱਤਾ ਹੈ, ਜਦੋਂ ਕਿ ਨੌਜਵਾਨਾਂ ਦੇ ਭਵਿੱਖ ਬਾਰੇ ਕੋਈ ਚਿੰਤਾ ਨਹੀਂ ਕੀਤੀ।
ਸੈਣੀ ਨੇ ਕਿਹਾ ਕਿ ਨੌਜਵਾਨਾਂ ਨੂੰ ਖ਼ਤਰਨਾਕ ਡੰਕੀ ਰੂਟ ਰਾਹੀਂ ਬਾਹਰ ਜਾਣ ਤੋਂ ਰੋਕਣ ਲਈ ਹਰਿਆਣਾ ਵਿੱਚ ਵਿਦੇਸ਼ ਸਹਿਯੋਗ ਵਿਭਾਗ ਬਣਾਇਆ ਗਿਆ ਹੈ। ਇਹ ਵਿਭਾਗ ਨੌਜਵਾਨਾਂ ਦਾ ਰਜਿਸਟ੍ਰੇਸ਼ਨ ਕਰਕੇ ਉਨ੍ਹਾਂ ਨੂੰ ਕਾਨੂੰਨੀ ਤਰੀਕੇ ਨਾਲ ਵਿਦੇਸ਼ਾਂ ਵਿੱਚ ਰੁਜ਼ਗਾਰ ਦਿਵਾਉਣ ਵਿੱਚ ਮਦਦ ਕਰਦਾ ਹੈ। ਹੁਣ ਤੱਕ ਹਜ਼ਾਰਾਂ ਨੌਜਵਾਨਾਂ ਨੂੰ ਸਰਕਾਰੀ ਪੱਧਰ ਤੇ ਬਾਹਰ ਭੇਜਣ ਦਾ ਕੰਮ ਕੀਤਾ ਗਿਆ ਹੈ। ਪ੍ਰੋਗਰਾਮ ਦੌਰਾਨ ਭਾਜਪਾ ਦੇ ਸੀਨੀਅਰ ਆਗੂ ਡਾ. ਸੁਭਾਸ਼ ਸ਼ਰਮਾ, ਕੇਵਲ ਸਿੰਘ ਢਿੱਲੋਂ, ਅਤੇ ਪਰਮਿੰਦਰ ਸਿੰਘ ਬਰਾੜ ਸਮੇਤ ਹੋਰ ਕਈ ਆਗੂ ਵੀ ਹਾਜ਼ਰ ਸਨ।
ਆਪਣੇ ਸੰਬੋਧਨ ਦੌਰਾਨ ਸੈਣੀ ਨੇ ਹਰਿਆਣਾ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਪਿਛਲੇ 10 ਸਾਲਾਂ ਵਿੱਚ ਹਰਿਆਣਾ ਵਿੱਚ ਬਿਨਾਂ ਪਰਚੀ ਅਤੇ ਬਿਨਾਂ ਖ਼ਰਚੇ ਦੇ 2 ਲੱਖ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਤੀਜੇ ਕਾਰਜਕਾਲ ਦੇ ਪਹਿਲੇ ਸਾਲ ਵਿੱਚ ਹੀ 37,000 ਨੌਜਵਾਨਾਂ ਨੂੰ ਪਾਰਦਰਸ਼ੀ ਤਰੀਕੇ ਨਾਲ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਖੇਡਾਂ ਦੇ ਖੇਤਰ ਵਿੱਚ ਹਰਿਆਣਾ ਦੀਆਂ ਮੱਲਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਓਲੰਪਿਕ ਵਿੱਚ ਮੈਡਲ ਜੇਤੂਆਂ ਨੂੰ 6 ਕਰੋੜ ਰੁਪਏ ਤੱਕ ਦੇ ਨਗਦ ਇਨਾਮ ਦਿੱਤੇ ਜਾਂਦੇ ਹਨ। ਸੈਣੀ ਨੇ ਅਖ਼ੀਰ ਵਿੱਚ ਕਿਹਾ ਕਿ ਸਿਰਫ ਭਾਰਤੀ ਜਨਤਾ ਪਾਰਟੀ ਹੀ ਪੰਜਾਬ ਨੂੰ ਮਜਬੂਤੀ ਨਾਲ ਅੱਗੇ ਵਧਾ ਸਕਦੀ ਹੈ।
Chandigarh
ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ
ਪੰਜ ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਕਾਰਵਾਈ
ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜਿਆ ਹੋਇਆ ਹੈ। ਅਮਰਦੀਪ ਸਿੰਘ ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਮਾਮਲੇ ਵਿੱਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ ਹੈ। ਈ ਡੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅਮਰਦੀਪ ਸਿੰਘ ਗਰੇਵਾਲ ਦੇ ਖਿਲਾਫ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।
ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।
Chandigarh
ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਚੰਡੀਗੜ੍ਹ, 17 ਅਕਤੂਬਰ (ਸ.ਬ.) ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, 37- ਡੀ, ਚੰਡੀਗੜ੍ਹ ਵਿੱਚ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।
ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਇੰਟਰਨੈਟ ਦੀ ਸੁਰੱਖਿਅਤ ਵਰਤੋਂ, ਆਨਲਾਈਨ ਧੋਖਾਧੜੀ ਤੋਂ ਬਚਾਅ ਅਤੇ ਆਪਣੀ ਨਿੱਜੀ ਜਾਣਕਾਰੀ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੂੰ ਮਜ਼ਬੂਤ ਪਾਸਵਰਡ ਬਣਾਉਣ, ਓਟੀਪੀ ਕਿਸੇ ਨਾਲ ਸਾਂਝਾ ਨਾ ਕਰਨ, ਸ਼ੱਕੀ ਲਿੰਕਾਂ ਤੇ ਕਲਿੱਕ ਨਾ ਕਰਨ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸਾਵਧਾਨੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ, ਸਾਈਬਰ ਧੱਕੇਸ਼ਾਹੀ, ਫਰਜ਼ੀ ਖਾਤਿਆਂ ਅਤੇ ਆਨਲਾਈਨ ਠੱਗੀ ਤੋਂ ਬਚਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।
Chandigarh
ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼
ਚੰਡੀਗੜ੍ਹ, 16 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਅੱਜ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਹ ਆਪਣੇ ਵਕੀਲ ਜੀ ਪੀ ਐਸ ਘੁੰਮਣ ਨਾਲ ਸੀ ਬੀ ਆਈ ਦਫ਼ਤਰ ਪਹੁੰਚੇ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ।
ਸੀ ਬੀ ਆਈ ਵੱਲੋਂ ਬੀਤੇ ਦਿਨ ਰਾਜਬੀਰ ਘੁੰਮਣ ਨੂੰ ਵਟਸਐਪ ਜ਼ਰੀਏ ਨੋਟਿਸ ਭੇੇਜਿਆ ਸੀ, ਜਿਸਦੀ ਪਾਲਣਾ ਕਰਦੇ ਹੋਏ ਉਹ ਆਪਣੇ ਵਕੀਲਾਂ ਸਣੇ ਅੱਜ ਢਾਈ ਵਜੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਉਹ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੀ ਬੀ ਆਈ ਵੱਲੋਂ ਇਸ ਮਾਮਲੇ ਨਾਲ ਸਬੰਧਤ ਜਿਨ੍ਹਾਂ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਵੱਲੋਂ ਵੀ ਇਸੇ ਤਰ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਸੀ ਬੀ ਆਈ ਵੱਲੋਂ ਉਨ੍ਹਾਂ ਨੂੰ ਦੋ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਸੁਪਰੀਮ ਕੋਰਟ ਨੇ ਪਹਿਲਾਂ ਹੀ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀ ਬੀ ਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਜਾਂਚ ਅਤੇ ਦਰਜ ਐਫ ਆਈ ਆਰ ਤੇ ਰੋਕ ਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਦਾਇਰ ਕਰ ਦਿੱਤੀ ਸੀ।
ਇੱਥੇ ਜਿਕਰਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀ ਬੀ ਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲਿਸ ਨੂੰ ਸੀ ਬੀ ਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ। ਸੀ ਬੀ ਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜ ਦੇ ਗੰਭੀਰ ਦੋਸ਼ ਲੱਗੇ ਹਨ।
-
International1 month ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International4 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
International4 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
National1 month agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Punjab1 month agoਪੰਜਾਬ ਪੁਲੀਸ ਵਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਵਿਅਕਤੀ ਕਾਬੂ
-
International2 months ago
ਮੇਲਾ ਪੰਜਾਬਣਾਂ ਦਾ 6 ਸਤੰਬਰ ਨੂੰ
-
National1 month agoਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾਈ, 3 ਵਿਅਕਤੀਆਂ ਦੀ ਮੌਤ
-
Mohali1 month agoਸ਼ਹੀਦ ਜਥੇਦਾਰ ਸ਼ੇਰ ਸਿੰਘ ਡੂਮਛੇੜੀ ਦੇ ਜੀਵਨ ਤੇ ਸੰਘਰਸ਼ ਤੇ ਆਧਾਰਿਤ ਪੁਸਤਕ ਦਾ ਲੋਕ ਅਰਪਣ 12 ਨੂੰ
