Connect with us

Chandigarh

ਸੂਬੇ ਦੇ ਨੀਲੇ ਕਾਰਡ ਧਾਰਕਾਂ ਨੂੰ ਕਣਕ ਦੇ ਨਾਲ ਮਿਲਿਆ ਕਰੇਗੀ ਫੂਡ ਕਿੱਟ : ਭਗਵੰਤ ਮਾਨ

Published

on

6 ਤੋਂ 16 ਮਾਰਚ ਤੱਕ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ

ਚੰਡੀਗੜ੍ਹ, 23 ਫਰਵਰੀ (ਸ.ਬ.) ਪੰਜਾਬ ਸਰਕਾਰ ਵਲੋਂ ਸੂਬੇ ਦੇ ਨੀਲੇ ਕਾਰਡ ਧਾਰਕ ਪਰਿਵਾਰਾਂ ਨੂੰ ਕਣਕ ਦੇ ਨਾਲ ਫੂਡ ਕਿਟ ਵੀ ਦੇਣ ਦਾ ਫੈਸਲਾ ਕੀਤਾ ਹੈ। ਫੂਡ ਕਿਟ ਵਿੱਚ 2 ਕਿਲੋ ਮਾਂਹ-ਛੋਲਿਆਂ ਦੀ ਦਾਲ, 2 ਕਿਲੋ ਖੰਡ, 1 ਕਿਲੋ ਨਮਕ, 200 ਗ੍ਰਾਮ ਹਲਦੀ ਤੇ 1 ਲੀਟਰ ਸਰ੍ਹੋਂ ਦਾ ਤੇਲ ਦਿੱਤਾ ਜਾਵੇਗਾ।

ਅੱਜ ਹੋਈ ਪੰਜਾਬ ਮੰਤਰੀਮੰਡਲ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ‘ਮੇਰੀ ਰਸੋਈ’ ਸਕੀਮ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਸਕੀਮ ਦਾ ਲਾਭ 40 ਲੱਖ ਪਰਿਵਾਰਾਂ ਨੂੰ ਮਿਲੇਗਾ। ਉਨ੍ਹਾਂ ਦੱਸਿਆ ਕਿ ਨੀਲੇ ਕਾਰਡ ਧਾਰਕ ਪਰਿਵਾਰਾਂ ਨੂੰ ਹੁਣ ਕਣਕ ਦੇ ਨਾਲ ਨਾਲ ਫੂਡ ਕਿੱਟ ਵੀ ਮੁਹੱਈਆ ਕਰਵਾਈ ਜਾਵੇਗੀ।

ਇਸ ਦੌਰਾਨ ਪੰਜਾਬ ਕੈਬਨਿਟ ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਪੰਜਾਬ ਲਘੂ ਉਦਯੋਗ ਵਿਭਾਗ ਨੇ ਇੱਕ ਵਾਰ ਨਿਪਟਾਰਾ ਯੋਜਨਾ ਸ਼ੁਰੂ ਕੀਤੀ ਸੀ, ਜਿਸਦੀ ਆਖਰੀ ਮਿਤੀ 30 ਜੂਨ, 2026 ਤੱਕ ਵਧਾ ਦਿੱਤੀ ਗਈ ਹੈ।

ਉਹਨਾਂ ਦੱਸਿਆ ਕਿ ਪੰਜਾਬ ਵਿੱਚ ਹੜ੍ਹਾਂ ਦੌਰਾਨ ਫਾਜ਼ਿਲਕਾ, ਫਿਰੋਜ਼ਪੁਰ ਅਤੇ ਅੰਮ੍ਰਿਤਸਰ ਵਿੱਚ ਕੁਝ ਮਾਮਲਿਆਂ ਵਿੱਚ ਕਿਸਾਨਾਂ ਦੀ ਜ਼ਮੀਨ ਨੂੰ ਨੁਕਸਾਨ ਹੋਇਆ। ਉਹਨਾਂ ਕਿਹਾ ਕਿ ਜ਼ਮੀਨ ਸਰਕਾਰ ਦੀ ਸੀ, ਪਰ ਉੱਥੇ ਲੰਬੇ ਸਮੇਂ ਤੋਂ ਖੇਤੀ ਚੱਲ ਰਹੀ ਸੀ। ਗਿਰਦਾਵਰੀ (ਜ਼ਮੀਨ ਸਰਵੇਖਣ) ਐਂਟਰੀ 2015 ਵਿੱਚ ਰਾਜ ਦੇ ਨਾਮ ਤੇ ਕੀਤੀ ਗਈ ਸੀ, ਜਿਸ ਨਾਲ ਹੜ੍ਹ ਮੁਆਵਜ਼ੇ ਦੀ ਸਮੱਸਿਆ ਪੈਦਾ ਹੋਈ ਸੀ। ਹੁਣ ਉਨ੍ਹਾਂ ਵਿਅਕਤੀਆਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ, ਜਿਸ ਵਿੱਚ ਪੰਜ ਸਰਪੰਚ, ਪਟਵਾਰੀ ਅਤੇ ਨੰਬਰਦਾਰ ਇਹ ਯਕੀਨੀ ਬਣਾਉਣਗੇ ਕਿ ਉੱਥੇ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਮਿਲੇਗਾ। ਉਹਨਾਂ ਕਿਹਾ ਕਿ ਚੀਮਾ ਨੇ ਕਿਹਾ ਕਿ ਪੰਜਾਬ ਦੀ ਨੈਸ਼ਨਲ ਹਾਈਵੇ ਅਥਾਰਟੀ ਮਿੱਟੀ ਨੂੰ ਡੀਸਲਟ ਕਰਨ ਲਈ ਲੈ ਸਕਦੀ ਹੈ, ਜੋ ਕਿ 3 ਰੁਪਏ ਪ੍ਰਤੀ ਫੁੱਟ ਦੀ ਦਰ ਨਾਲ ਦਿੱਤੀ ਜਾਵੇਗੀ।

ਉਹਨਾਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੌਰਾਨ, ਬਹੁਤ ਸਾਰੇ ਲੋਕਾਂ ਨੇ ਸਵੈ-ਇੱਛੁਕ ਭੂਮਿਕਾ ਨਿਭਾਈ। ਜਿਨ੍ਹਾਂ ਲੋਕਾਂ ਨੇ ਪੈਰਾ ਮੈਡੀਕਲ ਜਾਂ ਮੈਡੀਕਲ ਕੋਰਸ ਪੂਰੇ ਕੀਤੇ ਸਨ, ਉਹ ਲੋਕਾਂ ਦੀ ਮਦਦ ਲਈ ਅੱਗੇ ਆਏ। ਹੁਣ, ਇੱਕ ਸਾਲ ਤੋਂ ਘੱਟ ਤਜਰਬੇ ਵਾਲੇ ਲੋਕਾਂ ਨੂੰ 5 ਅੰਕ ਦਿੱਤੇ ਜਾਣਗੇ ਅਤੇ ਇੱਕ ਸਾਲ ਤੋਂ ਵੱਧ ਤਜਰਬੇ ਵਾਲੇ ਲੋਕਾਂ ਨੂੰ 10 ਅੰਕ ਦਿੱਤੇ ਜਾਣਗੇ। ਇਹ ਅੰਕ ਉਨ੍ਹਾਂ ਦੀ ਨੌਕਰੀ ਨਾਲ ਜੁੜੇ ਹੋਣਗੇ। ਗਰੁੱਪ ਸੀ ਸਟਾਫ ਨਰਸ ਦੀਆਂ 361 ਅਸਾਮੀਆਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਯੋਜਨਾ ਵਿਭਾਗ ਵਿੱਚ ਪਹਿਲਾਂ ਯੋਜਨਾ ਬੋਰਡ ਅਧੀਨ ਤਿੰਨ ਅਸਾਮੀਆਂ ਸਨ, ਅਤੇ ਹੁਣ ਵਿਭਾਗ ਵਿੱਚ ਦੋ ਹੋਰ ਅਸਾਮੀਆਂ ਜੋੜੀਆਂ ਗਈਆਂ ਹਨ।

ਵਿੱਤ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਅਪਰਾਧੀਆਂ ਲਈ ਪਨਾਹਗਾਹ ਬਣਾ ਦਿੱਤਾ ਹੈ। ਇਸ ਨੂੰ ਹੱਲ ਕਰਨ ਲਈ ਇੱਕ ਯੋਜਨਾ ਸ਼ੁਰੂ ਕੀਤੀ ਗਈ ਹੈ। ਇਨ੍ਹਾਂ ਅਪਰਾਧੀਆਂ ਨੂੰ ਫੜਨ ਲਈ ਇਨਾਮ ਦੀ ਰਕਮ ਹੁਣ ਐਸਐਸਪੀ ਪੱਧਰ ਦੇ ਅਧਿਕਾਰੀਆਂ ਲਈ 1 ਲੱਖ ਰੁਪਏ, ਡੀਜੀਪੀ ਪੱਧਰ ਦੇ ਅਧਿਕਾਰੀਆਂ ਲਈ 1.5 ਲੱਖ ਰੁਪਏ ਅਤੇ ਡੀਜੀਪੀ ਪੱਧਰ ਦੇ ਅਧਿਕਾਰੀਆਂ ਲਈ 2 ਲੱਖ ਰੁਪਏ ਕਰ ਦਿੱਤੀ ਗਈ ਹੈ। ਇਹ ਗੈਂਗਸਟਰਾਂ ਵਿਰੁੱਧ ਲੜਾਈ ਵਿੱਚ ਮਦਦ ਕਰੇਗਾ।

ਪੰਜਾਬ ਸਰਕਾਰ ਦੇ ਸਾਲਾਨਾ ਬਜਟ ਬਾਰੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 6 ਤੋਂ 16 ਮਾਰਚ ਤੱਕ ਹੋਵੇਗਾ, ਜਿਸ ਵਿੱਚ ਰਾਜਪਾਲ 6 ਮਾਰਚ ਨੂੰ ਸਵੇਰੇ 11 ਵਜੇ ਆਪਣਾ ਭਾਸ਼ਣ ਦੇਣਗੇ, ਫਿਰ ਦੁਪਹਿਰ 2 ਵਜੇ ਸ਼ਰਧਾਂਜਲੀਆਂ ਦਿੱਤੀਆਂ ਜਾਣਗੀਆਂ। 7 ਮਾਰਚ ਨੂੰ ਛੁੱਟੀ ਹੋਵੇਗੀ ਅਤੇ 8 ਮਾਰਚ ਨੂੰ ਬਜਟ ਪੇਸ਼ ਕੀਤਾ ਜਾਵੇਗਾ, ਜਿਸ ਵਿੱਚ ਐਤਵਾਰ ਚੁਣਿਆ ਗਿਆ ਹੈ, ਜੋ ਕਿ ਮਹਿਲਾ ਦਿਵਸ ਹੈ। 9 ਮਾਰਚ ਨੂੰ ਰਾਜਪਾਲ ਦੇ ਭਾਸ਼ਣ ਤੇ ਬਹਿਸ ਹੋਵੇਗੀ, 10, 11 ਮਾਰਚ ਨੂੰ ਬਹਿਸ ਹੋਵੇਗੀ ਅਤੇ 12 ਮਾਰਚ ਨੂੰ ਗੈਰ-ਵਿਧਾਨਕ ਕੰਮ ਹੋਵੇਗਾ। ਫਿਰ 13, 14, 15 ਮਾਰਚ ਨੂੰ ਛੁੱਟੀ ਹੋਵੇਗੀ ਅਤੇ ਆਖਰੀ ਦਿਨ 16 ਮਾਰਚ ਹੋਵੇਗਾ।

ਸ਼ਰਾਬ ਨੂੰ ਲੈ ਕੇ ਮੰਤਰੀ ਹਰਪਾਲ ਚੀਮਾ ਨੇ ਐਲਾਨ ਕੀਤਾ ਹੈ ਕਿ ਨਵੀਂ ਆਬਕਾਰੀ ਨੀਤੀ ਤਹਿਤ ਇਸ ਸਾਲ ਪੰਜਾਬ ਵਿੱਚ ਸ਼ਰਾਬ ਮਹਿੰਗੀ ਨਹੀਂ ਹੋਵੇਗੀ।

Chandigarh

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗਾ 50 ਫੀਸਦੀ ਮਹਿੰਗਾਈ ਭੱਤਾ

Published

on

By

ਮੁੱਖ ਮੰਤਰੀ ਅਤੇ ਮੁਲਾਜ਼ਮ ਧਿਰਾਂ ਵਿੱਚ ਬਣੀ ਸਹਿਮਤੀ

ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਸਰਕਾਰ ਨੇ ਪਹਿਲੀ ਅਕਤੂਬਰ ਤੋਂ ਸਰਕਾਰੀ ਮੁਲਾਜ਼ਮਾਂ ਨੂੰ ਪੰਜਾਹ ਫ਼ੀਸਦੀ ਡੀ ਏ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਸਤੰਬਰ ਦੀ ਤਨਖ਼ਾਹ ਦਾ ਡੀਏ ਅਕਤੂਬਰ ਦੀ ਤਨਖਾਹ ਨਾਲ ਦੋ ਕਿਸ਼ਤਾਂ ਵਿੱਚ ਦੇਣ ਦਾ ਫੈਸਲਾ ਕੀਤਾ ਹੈ। ਇਸ ਸੰਬੰਧੀ ਅੱਜ ਮੁੱਖ ਮੰਤਰੀ ਨਿਵਾਸ ਤੇ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਅਤੇ ਸਾਂਝੀ ਤਾਲਮੇਲ ਕਮੇਟੀ ਵਿਚਾਲੇ ਮਹਿੰਗਾਈ ਭੱਤੇ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਮੀਟਿੰਗ ਵਿੱਚ ਹੋਏ ਫ਼ੈਸਲਿਆਂ ਬਾਰੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸਾਂਝੀ ਤਾਲਮੇਲ ਕਮੇਟੀ ਨੇ ਸਾਂਝੀ ਪ੍ਰੈਸ ਕਾਨਫ਼ਰੰਸ ਕਰਕੇ ਜਾਣੂ ਕਰਾਇਆ।

ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਪਹਿਲੀ ਅਕਤੂਬਰ ਤੋਂ 50 ਫ਼ੀਸਦੀ ਮਹਿੰਗਾਈ ਭੱਤਾ ਦੇਵੇਗੀ। ਨਵੇਂ ਫ਼ੈਸਲੇ ਨਾਲ ਹੁਣ ਡੀ ਏ 42 ਫ਼ੀਸਦੀ ਤੋਂ ਵੱਧ ਕੇ 50 ਫ਼ੀਸਦੀ ਹੋ ਗਿਆ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ 60 ਫ਼ੀਸਦੀ ਡੀ ਏ ਦੀ ਮੰਗ ਕੀਤੀ ਜਾ ਰਹੀ ਸੀ ਪ੍ਰੰਤੂ ਮੀਟਿੰਗ ਵਿੱਚ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਦੀ ਪੇਸ਼ਕਸ਼ ਨੂੰ ਸਵੀਕਾਰ ਕਰ ਲਿਆ। ਸਾਂਝੀ ਮੀਟਿੰਗ ਵਿੱਚ ਮੁਲਾਜ਼ਮਾਂ ਆਗੂਆਂ ਨੇ ਬਾਕੀ ਮੰਗਾਂ ਬਾਰੇ ਵੀ ਆਪਣਾ ਪੱਖ ਰੱਖਿਆ ਜਿਨ੍ਹਾਂ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਚਾਰ ਕਰਨ ਦਾ ਭਰੋਸਾ ਦਿੱਤਾ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਡੀ ਏ ਵਿੱਚ ਅੱਠ ਫ਼ੀਸਦੀ ਵਾਧੇ ਨਾਲ ਪੰਜਾਬ ਸਰਕਾਰ ਤੇ ਕਰੀਬ 250 ਕਰੋੜ ਦਾ ਵਿੱਤੀ ਬੋਝ ਪਵੇਗਾ। ਮੁੱਖ ਮੰਤਰੀ ਵੱਲੋਂ ਬਾਕੀ ਮੁਲਾਜ਼ਮਾਂ ਮੰਗਾਂ ਬਾਰੇ ਮੀਟਿੰਗ ਦੋ ਹਫ਼ਤੇ ਬਾਅਦ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਵਿੱਚ ਸਹਿਮਤੀ ਬਣਨ ਮਗਰੋਂ ਪੰਜਾਬ ਵਿੱਚ ਕਰੀਬ ਤਿੰਨ ਹਫ਼ਤੇ ਤੋਂ ਚੱਲ ਰਹੇ ਮੁਲਾਜ਼ਮ ਸੰਘਰਸ਼ ਦਾ ਅੰਤ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਵਿੱਚ ਆਪਣੀ ਵਿੱਤੀ ਮਜਬੂਰੀ ਦਾ ਹਵਾਲਾ ਦੇ ਕੇ ਮੁਲਾਜ਼ਮਾਂ ਨੂੰ ਅੱਠ ਫ਼ੀਸਦੀ ਡੀ ਏ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਦੇਣ ਦਾ ਐਲਾਨ ਕੀਤਾ। ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨੇ ਮੁਲਾਜ਼ਮਾਂ ਦੀਆਂ ਮੁਕੰਮਲ ਹੱਕਾਂ ਮੰਗਾਂ ਮੰਨਣ ਤੇ ਜ਼ੋਰ ਪਾਇਆ। ਸਾਂਝੀ ਤਾਲਮੇਲ ਕਮੇਟੀ ਦੇ ਮੁੱਖ ਕਨਵੀਨਰ ਗੁਰਨਾਮ ਸਿੰਘ ਵਿਰਕ ਅਤੇ ਮੈਂਬਰ ਸਤੀਸ਼ ਰਾਣਾ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਕਿਹਾ ਕਿ ਅੱਜ ਮੀਟਿੰਗ ਸੁਖਾਵੇਂ ਮਾਹੌਲ ਵਿੱਚ ਹੋਈ ਜਿਸ ਵਿੱਚ ਮੁੱਖ ਮੰਤਰੀ ਨੇ ਚਾਰ ਚਾਰ ਫ਼ੀਸਦੀ ਦੋ ਕਿਸ਼ਤਾਂ ਵਿੱਚ ਡੀ ਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਡੀ ਏ ਦਾ ਮਾਮਲਾ ਹਾਈ ਕੋਰਟ ਵਿੱਚ 21 ਅਗਸਤ ਨੂੰ ਸੁਣਵਾਈ ਅਧੀਨ ਹੈ ਅਤੇ ਉਨ੍ਹਾਂ ਨੂੰ ਅਦਾਲਤ ਤੇ ਪੂਰਨ ਭਰੋਸਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਦੂਜੇ ਗੇੜ ਦੀ ਮੀਟਿੰਗ ਅਕਤੂਬਰ ਦੇ ਪਹਿਲੇ ਹਫ਼ਤੇ ਕੀਤੀ ਜਾਵੇਗੀ ਜਿਸ ਵਿੱਚ ਬਾਕੀ ਮੰਗਾਂ ਬਾਰੇ ਫ਼ੈਸਲਾ ਲਿਆ ਜਾਵੇਗਾ। ਜੋ ਮੁਲਾਜ਼ਮਾਂ ਦੀਆਂ ਬਾਕੀ ਮੰਗਾਂ ਹਨ, ਉਹ ਅਗਲੀ ਮੀਟਿੰਗ ਵਿੱਚ ਵਿਚਾਰੀਆਂ ਜਾਣਗੀਆਂ।

ਆਗੂਆਂ ਨੇ ਦੱਸਿਆ ਕਿ ਅੱਜ ਮੀਟਿੰਗ ਵਿੱਚ ਤਿੰਨ ਸਾਲ ਦੇ ਪਰਖ ਕਾਲ ਦੌਰਾਨ ਪੂਰੀ ਤਨਖ਼ਾਹ ਤੇ ਭੱਤੇ ਦੇਣ ਦੀ ਮੰਗ ਰੱਖੀ ਗਈ। ਮਾਣ ਭੱਤਾ ਲੈਣ ਵਾਲੇ ਮੁਲਾਜ਼ਮਾਂ ਦੀ ਮੰਗ ਉਠਾਈ ਗਈ ਅਤੇ ਪੰਜਾਬ ਸਰਕਾਰ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਖ਼ੁਦ ਸਰਕਾਰ ਵੱਲੋਂ 2022 ਵਿੱਚ ਜਾਰੀ ਕੀਤੇ ਪੱਤਰ ਦਾ ਚੇਤਾ ਕਰਾਇਆ ਗਿਆ। ਆਮਦਨ ਕਰ ਤੇ ਪੰਜਾਬ ਸਰਕਾਰ ਵੱਲੋਂ 200 ਰੁਪਏ ਦੇ ਲਗਾਏ ਟੈਕਸ ਦੀ ਵਾਪਸੀ ਦੀ ਮੰਗ ਕੀਤੀ ਗਈ। ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ਵਿੱਚ ਲੈਣ ਦਾ ਮੁੱਦਾ ਵੀ ਚੁੱਕਿਆ ਗਿਆ।

Continue Reading

Chandigarh

ਦੁਖ ਦਾ ਪ੍ਰਗਟਾਵਾ

Published

on

By

ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਸz. ਗੁਰਦੇਵ ਸਿੰਘ ਬਰਾੜ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਸz. ਬਰਾੜ ਸਿੱਖ ਐਜੁਕੇਸਨਲ ਸੁਸਾਇਟੀ ਚੰਡੀਗੜ੍ਹ ਦੇ ਪ੍ਰਧਾਨ ਸਰਦਾਰ ਗੁਰਦੇਵ ਸਿੰਘ ਬਰਾੜ ਪੰਥ ਦਰਦੀ ਅਤੇ ਪੰਥ ਪ੍ਰਸਤ ਆਗੂ ਸਨ ਜਿਹਨਾਂ ਦੇ ਅਕਾਲ ਚਲਾਣੇ ਨਾਲ ਪੰਥ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਉਹਨਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਹਮਲਾ ਕਰਨ ਤੋਂ ਪਹਿਲਾਂ ਸਰਦਾਰ ਗੁਰਦੇਵ ਸਿੰਘ ਬਰਾੜ ਅੰਮ੍ਰਿਤਸਰ ਸਾਹਿਬ ਜ਼ਿਲੇ ਦੇ ਡੀ ਸੀ ਸਨ ਅਤੇ ਜਦੋਂ ਉਹਨਾਂ ਤੋਂ ਮਨਜ਼ੂਰੀ ਮੰਗੀ ਤਾਂ ਸz. ਬਰਾੜ ਨੇ ਸਪੱਸ਼ਟ ਕਿਹਾ ਸੀ ਕਿ ਉਹ ਆਪਣੇ ਗੁਰੂ ਦੇ ਘਰ ਉੱਤੇ ਹਮਲੇ ਦੀ ਲਈ ਸਹਿਮਤੀ ਨਹੀਂ ਦੇਣਗੇ ਅਤੇ ਇਸ ਦਲੇਰੀ ਕਾਰਨ ਉਹਨਾਂ ਨੂੰ ਅੱਜ ਵੀ ਯਾਦ ਕੀਤਾ ਜਾਂਦਾ ਹੈ।

Continue Reading

Chandigarh

ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ

Published

on

By

ਚੰਡੀਗੜ੍ਹ, 17 ਸਤੰਬਰ (ਸ.ਬ.) ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਮੁੱਖ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਉਹਨਾਂ ਨੂੰ ਹੁਣ ਵਧੀਕ ਮੁੱਖ ਸਕੱਤਰ ਵਜੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਟਰਾਂਸਪੋਰਟ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।

ਅਨੁਰਾਗ ਵਰਮਾ ਦੀ ਥਾਂ ਤੇ ਹੁਣ ਜਸਪ੍ਰੀਤ ਤਲਵਾੜ ਨੂੰ ਵਿੱਤ ਕਮਿਸ਼ਨਰ (ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ) ਲਾਇਆ ਗਿਆ ਹੈ। ਉਨ੍ਹਾਂ ਨੂੰ ਖਣਨ ਤੇ ਭੂ ਵਿਗਿਆਨ ਵਿਭਾਗ ਅਤੇ ਨਿਆਂ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਅਰਸ਼ਦੀਪ ਸਿੰਘ ਥਿੰਦ ਨੂੰ ਹੁਣ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਹੋਣਗੇ ਅਤੇ ਉਨ੍ਹਾਂ ਨੂੰ ਯੋਜਨਾ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਟਰਾਂਸਪੋਰਟ ਵਿਭਾਗ ਵਿੱਚੋਂ ਬਦਲੇ ਵਰੁਣ ਰੂਜ਼ਮ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਬੰਧਕੀ ਸਕੱਤਰ ਵਜੋਂ ਕੰਮ ਕਰਦੇ ਰਹਿਣਗੇ। ਇਹ ਤਬਾਦੇਲ ਤੁੰਰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।

Continue Reading

Latest News

Trending